Emergency measures by the states to prevent the spread of corona virus
Connect with us [email protected]

ਪੰਜਾਬੀ ਖ਼ਬਰਾਂ

ਕੋਰੋਨਾ ਵਾਇਰਸ ਦੀ ਇਨਫੈਕਸ਼ਨ ਪੇਂਡੂ ਖੇਤਰਾਂ ਵੱਲ ਵਧਣ ਤੋਂ ਰੋਕਣ ਲਈ ਰਾਜਾਂ ਵੱਲੋਂ ਐਮਰਜੈਂਸੀ ਪ੍ਰਬੰਧ

Published

on

corona

ਨਵੀਂ ਦਿੱਲੀ, 13 ਮਈ, – ਇਸ ਵਕਤ ਭਾਰਤ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੀ ਲਹਿਰ ਹੌਲੀ-ਹੌਲੀ ਪੇਂਡੂ ਖੇਤਰਾਂ ਵੱਲ ਨੂੰ ਵਧਣ ਲੱਗੀ ਵੇਖ ਕੇਰੋਗ ਦੇ ਮੁਕਾਬਲੇ ਲਈ ਕਈ ਰਾਜਾਂ ਨੇ ਪੰਚਾਇਤੀ ਰਾਜ ਯੂਨਿਟਾਂ, ਜਿਵੇਂ ਪੰਚਾਇਤਾਂ ਤੇ ਬਲਾਕ ਸੰਮਤੀਆਂ ਜਾਂ ਜਿ਼ਲਾ ਪ੍ਰੀਸ਼ਦਾਂ ਵੱਲੋਂ ਖੁਦ-ਐਲਾਨੇ ਲਾਕਡਾਊਨ, ਪਰਵਾਸੀ ਲੋਕਾਂ ਦੇ ਅੰਕੜੇ ਇਕੱਠੇ ਕਰਨ, ਬਿਮਾਰਾਂ ਨੂੰ ਮੁਫਤ ਆਨਲਾਈਨ ਸਲਾਹ ਦੇਣ ਸਮੇਤ ਕਈ ਪਹਿਲ ਕਦਮੀਆਂ ਕੀਤੀਆਂ ਹਨ।
ਜਾਣਕਾਰ ਸੂਤਰਾਂ ਮੁਤਾਬਕ ਪਿੰਡਾਂ ਵਿੱਚ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਈ ਰਾਜਾਂ ਨੇ ਕੇਂਦਰ ਸਰਕਾਰ ਨਾਲ ਵਿਚਾਰ ਵਟਾਂਦਰਾ ਕਰ ਕੇ ਕਦਮ ਚੁੱਕੇ ਹਨ। ਗੁਜਰਾਤ ਦੇ ਪੰਚਾਇਤੀ ਰਾਜ ਅਦਾਰਿਆਂ ਨੇ ਖੁਦ-ਐਲਾਨ ਕੀਤਾ ਲਾਕਡਾਊਨ ਲਾਇਆ ਹੈ। ਅਸਾਮ ਵਿੱਚ ਇਸ ਰਾਜ ਦੇ ਬਾਹਰ ਵੱਸਦੇ ਅਤੇ ਬਾਹਰਲੇ ਰਾਜਾਂ ਤੋਂ ਆਏ ਲੋਕਾਂ ਬਾਰੇ ਪੰਚਾਇਤੀ ਖੇਤਰ ਵਿਚਲੇ ਪਰਵਾਸੀਆਂ ਦੇ ਅੰਕੜੇ ਇਕੱਠੇ ਕਰਨ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਬਣਾਈਆਂ ਜਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਹਿਮਾਚਲ ਪ੍ਰਦੇਸ਼ ਵਿੱਚ ਪੇਂਡੂ ਯੂਨਿਟਾਂ ਨੇ ਬਿਮਾਰ ਲੋਕਾਂ ਨੂੰ ਲੋੜ ਵੇਲੇ ਸਲਾਹ ਦੇਣ ਦੇਲਈ ਈ-ਸੰਜੀਵਨੀ ਓਪੀਡੀ ਸ਼ੁਰੂ ਕੀਤੀ ਹੈ। ਕੇਰਲ ਵਿੱਚ ਕੁਡੁੰਬਸ਼੍ਰੀ ਕਮਿਊਨਿਟੀ ਨੈੱਟਵਰਕ ਸਾਂਝਾ ਪ੍ਰੋਗਰਾਮ ਸਰਕਾਰ ਨੇ ਸ਼ੁਰੂ ਕੀਤਾ ਹੈ।ਕੇਰਲ ਸਰਕਾਰ ਦੇ ਇਸ ਸਾਂਝ ਪ੍ਰੋਗਰਾਮ ਨੂੰ ਗਰੀਬ ਔਰਤਾਂ ਦੀ ਕਮਿਊਨਿਟੀ ਵਿਕਾਸ ਸੁਸਾਈਟੀ (ਸੀਡੀਐੱਸ) ਵੱਲੋਂ ਲਾਗੂ ਕੀਤਾ ਜਾ ਰਿਹਾ ਹੈ। ਸੀਡੀਐੱਸ ਲੋਕਲ ਸੰਸਥਾਵਾਂ ਦੀ ਕਮਿਊਨਿਟੀ ਯੂਨਿਟ ਦਾ ਕੰਮ ਕਰਦੀ ਹੈ।ਹਰਿਆਣਾ ਵਿੱਚ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਾਲ ਪਿੰਡ ਪੱਧਰ ਦੀਆਂ ਨਿਗਰਾਨੀ ਕਮੇਟੀਆਂ ਬਣਾਉਣ ਤੇ ਪ੍ਰਵਾਸੀ ਮਜ਼ਦੂਰਾਂ ਲਈ ਖਾਸ ਤੌਰ ਉੱਤੇ ਕੁਆਰੰਟਾਈਨ ਸੈਂਟਰ ਚਲਾਉਣ ਦੀ ਪਹਿਲ ਕੀਤੀ ਗਈ ਹੈ।
ਗੁਜਰਾਤ ਵਿੱਚ ਘਰ-ਘਰ ਜਾ ਕੇ ਆਕਸੀਮੀਟਰ, ਤਾਪਮਾਨ ਨਾਪਣ ਵਾਲੀ ਮਸ਼ੀਨ ਅਤੇ ਐਟੀਜਨ ਜਾਂਚ ਕਿੱਟ ਦੀ ਮਦਦ ਨਾਲ ਲੋਕਾਂ ਦੀ ਨਿਗਰਾਨੀ ਕੀਤੀ ਜਾਂਦੀ ਹੈ। ਆਂਧਰਾ ਪ੍ਰਦੇਸ਼ ਸਰਕਾਰ ਨੇ ਕੋਰੋਨਾ ਕੱਟਾਡੀ (ਨਿਗਰਾਨੀ) ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਹੈ ਤੇ ਰਾਜ ਦੀਆਂ ਗ੍ਰਾਮ ਪੰਚਾਇਤਾਂ ਨੇ ‘ਮਾਸਕ ਨਹੀਂ ਤਾਂ ਦਾਖਲਾ ਨਹੀਂ’ ਦਾ ਫਾਰਮੂਲਾ ਲਾਗੂ ਕਰਨ ਦੇ ਮਤੇ ਪਾਸ ਕਰਨਾ ਤੇ ਲਾਗੂ ਕਰਨਾ ਸ਼ੁਰੂ ਕੀਤਾ ਹੈ। ਉੱਤਰ ਪ੍ਰਦੇਸ਼ ਦੀ ਹਰ ਗ੍ਰਾਮ ਪੰਚਾਇਤ ਵੱਲੋਂ ਨਿਗਰਾਨੀ ਕਮੇਟੀ ਬਣਾਈ ਜਾ ਰਹੀ ਹੈ, ਜਿਹੜੀ ਸਫਾਈਦਾ ਧਿਆਨ ਕੇਂਦਰਿਤ ਕਰੇਗੀ। ਉੱਤਰਾਖੰਡ ਰਾਜ ਨੇ ਸਾਮਾਨ ਸਪਲਾਈ ਦੇ ਲਈ ਪੰਚਾਇਤਾਂ ਰਾਹੀਂ ਨਿਗਰਾਨੀ ਦੀ ਵਿਵਸਥਾ ਕੀਤੀ ਹੈ।
ਪੱਛਮੀ ਬੰਗਾਲ ਵਿੱਚ ਗੈਰ ਸਰਕਾਰੀ ਸੰਗਠਨਾਂ (ਐੱਨ ਜੀ ਓਜ਼) ਤੇ ਸੈਲਫ ਹੈੱਲਪ ਗਰੁੱਪਾਂ ਨਾਲ ਜਾਗਰੂਕਤਾ ਦੀ ਨਵੀਂ ਮੁਹਿੰਮ ਚਲਾਈ ਗਈ ਹੈ। ਇਸ ਹੇਠ ਸਥਾਨਕ ਬਾਜ਼ਾਰ ਤੇ ਹਾਟ ਨੂੰ ਨਿਯਮਾਂ ਮੁਤਾਬਕ ਚਲਾਉਣ ਨਾਲ ਜਨਤਕ ਵੰਡ ਪ੍ਰਣਾਲੀ ਵਾਲੀ ਖੁਰਾਕ ਦੀ ਵੰਡ ਵੀ ਕਰਵਾਈ ਜਾ ਰਹੀ ਹੈ।
ਮੱਧ ਪ੍ਰਦੇਸ਼ ਵਿੱਚ ਇਨਫੈਕਸ਼ਨ ਦੇ ਵੱਧਕੇਸ ਆਉਣ ਉੱਤੇ ਪਿੰਡਾਂ ਵਿੱਚ ਕੰਟੇਨਮੈਂਟ ਜ਼ੋਨ ਬਣਾਇਆ ਜਾਣ ਲੱਗਾ ਹੈ।ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਦੇ ਆਧਾਰ ਉੱਤੇ ਪਿੰਡਾਂ ਨੂੰ ਰੈੱਡ, ਆਰੇਂਜ ਤੇ ਗ੍ਰੀਨ ਜ਼ੋਨ ਵਿੱਚ ਵੰਡਿਆ ਜਾ ਰਿਹਾ ਹੈ।ਮਹਾਰਾਸ਼ਟਰ ਵਿੱਚ ‘ਮੇਰਾ ਪਰਿਵਾਰ, ਮੇਰੀ ਜ਼ਿੰਮੇਵਾਰੀ’ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਘਰ-ਘਰ ਨਿਗਰਾਨੀ ਲਈ ਕੋਰੋਨਾ ਰੋਕਥਾਮ ਕਮੇਟੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਪੰਜਾਬ ਦੇ ਹਰ ਪਿੰਡ ਵਿੱਚ ‘ਪਿੰਡ ਨਿਗਰਾਨੀ ਕਮੇਟੀ’ ਬਣਾਈ ਜਾ ਰਹੀ ਹੈ,ਜਿਹੜੀ ਰਾਤ ਦਾ ਕਰਫਿਊ ਯਕੀਨੀ ਬਣਾਉਣ ਲਈ ਪਹਿਰੇ ਤੇ ਪਹਿਰੇਦਾਰਾਂ ਦੀ ਵਿਵਸਥਾ ਕਰਦੀ ਹੈ। ਬਿਹਾਰ ਵਿੱਚ ਸਾਰੇ ਪਰਿਵਾਰਾਂ ਵਿੱਚ ਮਾਸਕ ਵੰਡਣ ਤੇ ਸਥਾਨਕ ਰੁਜ਼ਗਾਰ ਨੂੰ ਸ਼ੁਰੂ ਕਰਨ ਲਈ ਲੋਕਲ ਪੱਧਰ ਉੱਤੇ ਪਹਿਲ ਕੀਤੀ ਗਈ ਹੈ।ਭਾਰਤ ਦੇ ਸਿਹਤ ਮਾਹਿਰਾਂ ਨੇ ਹੋਰ ਰਾਜਾਂ ਨੂੰ ਵੀ ਕੋਰੋਨਾ ਇਨਫੈਕਸ਼ਨ ਦੀ ਲੜੀ ਤੋੜਨ ਲਈ ਏਦਾਂ ਦੇ ਕਦਮ ਚੁੱਕਣ ਦਾ ਸੱਦਾ ਦਿੱਤਾ ਹੈ। ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਨੇ ਰਾਜ ਸਰਕਾਰਾਂ ਨੂੰ ਸਲਾਹ ਦੇ ਕੇ ਪਿੰਡ ਪੱਧਰ ਉੱਤੇ ਕੋਰੋਨਾ ਵਾਇਰਸ ਵਿਰੁੱਧ ਮੈਨੇਜਮੈਂਟ ਕਰਨ ਅਤੇ ਪੇਂਡੂ ਇਲਾਕਿਆਂ ਵਿੱਚ ਮਹਾਮਾਰੀ ਫੈਲਣ ਤੋਂ ਰੋਕਣ ਲਈ ਅਸਰਦਾਰ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

Read More Today News in Punjabi

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca