Even after 112 years of martyrdom, the last memorial of Shaheed
Connect with us [email protected].com

ਪੰਜਾਬੀ ਖ਼ਬਰਾਂ

ਸ਼ਹਾਦਤ ਦੇ 112 ਸਾਲ ਪਿੱਛੋਂ ਵੀ ਸ਼ਹੀਦ ਢੀਂਗਰਾ ਦੀ ਅੰਤਮ ਯਾਦਗਾਰ ਨੂੰ ਮਾਨਤਾ ਨਹੀਂ ਮਿਲ ਸਕੀ

Published

on

Shaheed Madan Lal Dhingra

ਅੰਮ੍ਰਿਤਸਰ, 25 ਮਈ – ਇਸ ਸ਼ਹਿਰ ਦੀ ਆਬਾਦੀ ਕਟੜਾ ਸ਼ੇਰ ਸਿੰਘ ਦੇ ਨਾਲ ਲੱਗਦੀ ਗਾਗਰ ਮੱਲ ਰੋਡ ਉੱਤੇ ਜਿਸ ਡਾਕਟਰ ਸਾਹਿਬ ਦਿੱਤਾ ਮੱਲ ਦੇ ਘਰ ਸ਼ਹੀਦ ਮਦਨ ਲਾਲ ਢੀਂਗਰਾ ਦਾ ਜਨਮ ਹੋਇਆ ਸੀ, ਪੰਜਾਬ ਜਾਂ ਕੇਂਦਰ ਸਰਕਾਰ ਨਾ ਸਮਾਂ ਰਹਿੰਦਿਆਂ ਉਸ ਨੂੰ ਢਾਹੇ ਜਾਣ ਤੋਂ ਬਚਾਅ ਸਕੀ ਅਤੇ ਨਾ ਜੀ ਟੀ ਰੋਡ ਉੱਤੇ ਮਾਲ ਮੰਡੀ ਵਿਖੇ ਉਨ੍ਹਾਂ ਦੀ ਅੰਤਿਮ ਯਾਦਗਾਰ ਦੇ ਰੂਪ ਵਿੱਚ ਮੌਜੂਦ ਸਮਾਧ ਨੂੰ ਮਾਨਤਾ ਦਿੱਤੀ ਜਾ ਸਕੀ ਹੈ।
ਪਤਾ ਲੱਗਾ ਹੈ ਕਿ ਆਪਣੀ ਕੂਟਨੀਤੀ ਨਾਲ ਭਾਰਤ ਦੀ ਆਜ਼ਾਦੀ ਲਈ ਲੰਡਨ ਵਿੱਚ ਸੰਘਰਸ਼ ਕਰ ਰਹੇ ਭਾਰਤੀ ਨੌਜਵਾਨਾਂ ਨੂੰ ਵੱਖ-ਵੱਖ ਲਾਲਚ ਦੇ ਕੇ ਉਨ੍ਹਾਂ ਨੂੰ ਕ੍ਰਾਂਤੀ ਦੇ ਰਾਹ ਤੋਂ ਹਟਾਉਣ ਦਾ ਕੰਮ ਕਰਨ ਵਾਲੇ ਸਰ ਕਰਜ਼ਨ ਵਾਇਲੀ (ਸੈਕਟਰੀ ਆਫ ਸਟੇਟ) ਨੂੰ ਇੱਕ ਜੁਲਾਈ 1909 ਰਾਤ ‘ਦੀ ਨੈਸ਼ਨਲ ਇੰਡੀਅਨ ਐਸੋਸੀਏਸ਼ਨ’ ਦੇ ਸਾਲਾਨਾ ਸਮਾਗਮ ਦੌਰਾਨ ਇੰਪੀਰੀਅਲ ਇੰਸਟੀਚਿਊਟ ਦੇ ਜਹਾਂਗੀਰ ਹਾਲ ਵਿੱਚ ਗੋਲੀ ਮਾਰ ਕੇ ਕਤਲ ਕਰਨ ਦੇ ਦੋਸ਼ ਵਿੱਚ ਢੀਂਗਰਾ ਨੂੰ 17 ਅਗਸਤ 1909 ਨੂੰ ਲੰਡਨ ਦੀ ਪੈਟੋਨਵਿਲੇ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਇਸ ਸ਼ਹਾਦਤ ਦੇ 67 ਵਰ੍ਹੇ ਪਿੱਛੋਂ 13 ਦਸੰਬਰ 1976 ਨੂੰ ਉਨ੍ਹਾਂ ਦੀਆਂ ਅਸਥੀਆਂ ਇੰਗਲੈਂਡ ਤੋਂ ਭਾਰਤ ਸਰਕਾਰ ਨੇ ਮੰਗਵਾਈਆਂ ਅਤੇ 20 ਦਸੰਬਰ ਨੂੰ ਸ਼ਹੀਦ ਦੀ ਜਨਮ ਭੂਮੀ ਅੰਮ੍ਰਿਤਸਰ ਪਹੁੰਚਣ ਉੱਤੇ ਸਥਾਨਕ ਜੀ ਟੀ ਰੋਡ ਉੱਤੇ ਮਾਲ ਮੰਡੀ ਨੇੜੇ ਉਨ੍ਹਾਂ ਦਾ ਹਿੰਦੂ ਵਿਧੀ ਮੁਤਾਬਕ ਸਸਕਾਰ ਕੀਤਾ ਗਿਆ। ਉਸ ਵੇਲੇ ਸਸਕਾਰ ਵਾਲੇ ਸਥਾਨ ਉੱਤੇ ਮੁੱਖ ਮੰਤਰੀ ਸਵਰਗੀ ਗਿਆਨੀ ਜ਼ੈਲ ਸਿੰਘ ਨੇ ਸ਼ਹੀਦ ਢੀਂਗਰਾ ਦੀ ਸਮਾਧ ਤੇ ਸਮਾਰਕ ਦਾ ਨੀਂਹ ਪੱਥਰ ਰੱਖਿਆ ਸੀ, ਜੋ ਅੱਜ 45 ਵਰ੍ਹੇ ਬੀਤ ਜਾਣ ਪਿੱਛੋਂ ਵੀ ਮੁਕੰਮਲ ਨਹੀਂ ਹੋ ਸਕਿਆ, ਪਰ ਉਥੇ ਸ਼ਹੀਦ ਦਾ ਬੁੱਤ ਜ਼ਰੂਰ ਲਾ ਦਿੱਤਾ ਗਿਆ ਹੈ।
ਸਰਕਾਰਾਂ ਵੱਲੋਂ ਬਹੁਤੇ ਕੇਸਾਂ ਵਿੱਚ ਮਹੱਤਵਪੂਰਨ ਤੇ ਵਿਰਾਸਤੀ ਸਮਾਰਕਾਂ ਦੇ ਪੂਰੀ ਤਰ੍ਹਾਂ ਨਾਲ ਢਹਿ ਜਾਣ ਪਿੱਛੋਂ ਹੀ ‘ਜੰਗੀ ਪੱਧਰ’ ਉੱਤੇ ਉਨ੍ਹਾਂ ਦੀ ਮੁੜ ਉਸਾਰੀ ਅਤੇ ਰੱਖ-ਰਖਾਅ ਦੇ ਫੈਸਲੇ ਹੁੰਦੇ ਹਨ। ਇਹ ਹੀ ਕਾਰਵਾਈ ਅੱਜਕੱਲ੍ਹ ਸਰਕਾਰ ਵੱਲੋਂ ਢਹਿ ਚੁੱਕੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਘਰ ਬਾਰੇ ਕੀਤੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹੀਦ ਦੀ ਯਾਦਗਾਰ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਦੇ ਲਈ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ ਹਨ। ਇਸ ਜ਼ਮੀਨ ਨੂੰ ਉਚਿਤ ਮੁਆਵਜ਼ੇ `ਤੇ ਮੁੜ ਵਸੇਬਾ ਐਕਟ 2013 ਹੇਠ ਅਕੁਆਇਰ ਕਰਨ ਲਈ ਅੰਮ੍ਰਿਤਸਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਪ੍ਰਬੰਧਕ ਨਿਯੁਕਤ ਕੀਤਾ ਗਿਆ ਅਤੇ ਐਸ ਡੀ ਐਮ ਅੰਮ੍ਰਿਤਸਰ-1 ਨੂੰ ਜ਼ਮੀਨ ਪ੍ਰਾਪਤੀ ਲਈ ਕੁਲੈਕਟਰ ਬਣਾਇਆ ਗਿਆ ਹੈ। ਇਸ ਦੇ ਨਾਲ ਨਗਰ ਨਿਗਮ ਦੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਦਨ ਲਾਲ ਢੀਂਗਰਾ ਦੇ ਜੱਦੀ ਘਰ ਉਪਰ ਯਾਦਗਾਰ ਬਣਾਉਣ ਸਬੰਧੀ ਪੁਰਾਣੇ ਘਰ ਦਾ ਡਿਜ਼ਾਈਨ ਤਿਆਰ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਇਸ ਦੇ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਵਿਭਾਗ ਨਾਲ ਸੰਪਰਕ ਕਰ ਕੇ ਉਸ ਦੀ ਲੋੜੀਂਦੀ ਕਾਰਵਾਈ ਕਰ ਕੇ ਪ੍ਰੋਜੈਕਟ ਦੀ ਮੁਕੰਮਲ ਤਜਵੀਜ਼ ਰਾਜ ਸਰਕਾਰ ਨੂੰ ਭੇਜਣ ਲਈ ਕਿਹਾ ਗਿਆ ਹੈ। ਇਸ ਬਾਰੇ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਪ੍ਰੋਜੈਕਟ ਦਾ ਡਿਜ਼ਾਈਨ ਤਿਆਰ ਕਰਨ ਦੀਆਂ ਹਦਾਇਤਾਂ ਉੱਤੇ ਜਲਦੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।

Read More Punjabi Newspaper

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca