Even on the occasion of BJP's foundation day, senior party leaders
Connect with us [email protected]

ਪੰਜਾਬੀ ਖ਼ਬਰਾਂ

ਭਾਜਪਾ ਦੇ ਸਥਾਪਨਾ ਦਿਵਸ ਮੌਕੇ ਵੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਕਈ ਥਾਂਈਂ ਵਿਰੋਧ

Published

on

famers

ਕੁਰੂਕਸ਼ੇਤਰ ਵਿੱਚ ਐੱਮ ਪੀ ਨਾਇਬ ਸੈਣੀ ਦੀ ਗੱਡੀ ਦਾ ਸ਼ੀਸ਼ਾ ਭੰਨਿਆ ਪਾਣੀਪਤ ਵਿੱਚ ਓ ਪੀ ਧਨਖੜ ਨੂੰ ਕਾਲੇ ਝੰਡੇ ਦਿਖਾਏ
ਚੰਡੀਗੜ੍ਹ, 7 ਅਪ੍ਰੈਲ – ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਬਣਾਏ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸਾਢੇ ਚਾਰ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਹਰਿਆਣਾ ਦੀ ਗਠਜੋੜ ਸਰਕਾਰ ਦੇ ਆਗੂਆਂ ਨੂੰ ਸਮਾਗਮ ਰੱਦ ਕਰਨ ਦੀ ਅਪੀਲ ਕੀਤੀ ਸੀ। ਇਸ ਦੇ ਬਾਵਜੂਦ ਭਾਜਪਾ ਦੇ ਸੱਤਾਧਾਰੀ ਗਠਜੋੜ ਸਰਕਾਰ ਦੇ ਆਗੂਆਂ ਵੱਲੋਂ ਸਮਾਗਮ ਕਰਨ ਉੱਤੇ ਕਿਸਾਨ ਆਗੂਆਂ ਵਿੱਚ ਗੁੱਸਾ ਵਧ ਗਿਆ ਹੈ।
ਕੱਲ੍ਹ ਕਿਸਾਨ ਆਗੂਆਂ ਨੇ ਭਾਜਪਾ ਦੇ ਸਥਾਪਨਾ ਦਿਵਸ ਮੌਕੇ ਇਸ ਰਾਜ ਵਿੱਚ ਹੋਣ ਵਾਲੇ ਅੱਧਾ ਦਰਜਨ ਤੋਂ ਵੱਧ ਸਮਾਗਮਾਂ ਦਾ ਵਿਰੋਧ ਕੀਤਾ ਅਤੇ ਕੁਰੂਕਸ਼ੇਤਰ ਦੇ ਸ਼ਾਹਬਾਦ ਵਿੱਚ ਪਾਰਲੀਮੈਂਟ ਮੈਂਬਰ ਨਾਇਬ ਸੈਣੀ ਦੀ ਗੱਡੀ ਦਾ ਸ਼ੀਸ਼ਾ ਵੀ ਭੰਨ ਦਿੱਤਾ, ਜਦ ਕਿ ਚੌਧਰੀ ਦੇਵੀ ਲਾਲ ਦੀ ਬਰਸੀ ਉੱਤੇ ਜੇ ਜੇ ਪੀ (ਜਨਨਾਇਕ ਜਨਤਾ ਪਾਰਟੀ) ਦੇ ਸਮਾਗਮਾਂ ਦਾ ਵੀ ਵਿਰੋਧ ਹੋਇਆ। ਭਾਜਪਾ ਦੇ ਸਥਾਪਨਾ ਦਿਵਸ ਮੌਕੇ ਹਰਿਆਣਾ ਵਿੱਚ ਇੱਕ ਸਮਾਗਮ ਦੌਰਾਨ ਕੁਰੂਕਸ਼ੇਤਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਨਾਇਬ ਸੈਣੀ ਸ਼ਾਹਬਾਦ ਦੇ ਮਾਜਰੀ ਮੁਹੱਲਾ ਵਿੱਚ ਭਾਜਪਾ ਆਗੂ ਇੰਦਰਜੀਤ ਦੇ ਘਰ ਗਏ ਤਾਂ ਇਸ ਦੀ ਜਾਣਕਾਰੀ ਮਿਲਦਿਆਂ ਸਾਰ ਜੇ ਜੇ ਪੀ ਵਿਧਾਇਕ ਕਾਲਾ ਰਾਮ ਦੇ ਘਰ ਮੂਹਰੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਨੇ ਪਾਰਲੀਮੈਂਟ ਮੈਂਬਰ ਦਾ ਘਿਰਾਓ ਕਰ ਕੇ ‘ਵਾਪਸ ਜਾਓ’ ਦੇ ਨਾਅਰੇ ਸ਼ੁਰੂੁ ਕਰ ਦਿੱਤੇ। ਕਿਸਾਨਾਂ ਦੇ ਗੁੱਸੇ ਨੂੰ ਵੇਖਦਿਆਂ ਪਾਰਲੀਮੈਂਟ ਮੈਬਰ ਨਾਇਬ ਸੈਣੀ ਕਾਰ ਵਿੱਚ ਬੈਠ ਕੇ ਤੁਰੰਤ ਖਿਸਕ ਗਏ, ਪਰ ਕਿਸਾਨਾਂ ਨੇ ਗੁੱਸੇ ਵਿੱਚ ਨਾਇਬ ਸੈਣੀ ਦੀ ਗੱਡੀ ਦੇ ਪਿਛਲੇ ਸ਼ੀਸ਼ੇ ਨੂੰ ਪੱਥਰ ਮਾਰ ਕੇ ਭੰਨ ਦਿੱਤਾ। ਇਸ ਨਾਲ ਸੈਣੀ ਦੇ ਕੋਈ ਸੱਟ ਨਹੀਂ ਲੱਗੀ, ਉਹ ਨਿਕਲ ਗਏ।
ਇਸੇ ਤਰ੍ਹਾਂ ਪਾਣੀਪਤ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਓ ਪੀ ਧਨਖੜ ਦੇ ਸਮਾਗਮ ਮੌਕੇ ਹਾਲਾਤ ਤਣਾਅ ਵਾਲੇ ਬਣੇ ਰਹੇ। ਧਨਖੜ ਦੇ ਆਉਣ ਦੀ ਸੂਚਨਾ ਮਿਲਦੇ ਸਾਰ ਕਿਸਾਨਾਂ ਨੇ ਸਮਾਗਮ ਵਾਲੇ ਸਥਾਨ ਦਾ ਘਿਰਾਓ ਕਰ ਕੇ ਧਰਨਾ ਸ਼ੁਰੂ ਕਰ ਦਿੱਤਾ ਅਤੇ ਭਾਜਪਾ ਦੇ ਝੰਡੇ ਉਖਾੜ ਦਿੱਤੇ, ਜਿਸ ਨਾਲ ਭਾਜਪਾ ਆਗੂਆਂ ਤੇ ਕਿਸਾਨਾਂ ਦਾ ਟਕਰਾਅ ਵਧ ਗਿਆ ਅਤੇ ਵੱਡੀ ਗਿਣਤੀ ਵਿੱਚ ਪੁਲਸ ਨੇ ਦੋਵਾਂ ਧੜਿਆਂ ਨੂੰ ਵੱਖ-ਵੱਖ ਕੀਤਾ। ਕਿਸਾਨਾਂ ਦਾ ਗੁੱਸਾ ਵੇਖਦਿਆਂ ਕਰੜੇ ਸੁਰੱਖਿਆ ਪ੍ਰਬੰਧਹੇਠ ਪੁਲਸ ਓ ਪੀ ਧਨਖੜ ਨੂੰ ਬਦਲਵੇਂ ਰਾਹ ਤੋਂ ਸਮਾਗਮ ਵਾਲੀ ਥਾਂਲੈ ਗਈ। ਇਸੇ ਮੌਕੇ ਕੁਝ ਪ੍ਰਦਰਸ਼ਨਕਾਰੀ ਸਮਾਗਮ ਵਾਲੇ ਥਾਂ ਵੀ ਪਹੁੰਚ ਗਏ ਅਤੇ ਕਾਲੇ ਝੰਡੇ ਦਿਖਾਏ। ਪੁਲਸ ਨੇ ਉਨ੍ਹਾਂ ਨੂੰ ਸਮਾਗਮ ਵਾਲੀ ਥਾਂ ਤੋਂ ਦੂਰ ਕੀਤਾ। ਓਦੋਂ ਪਹਿਲਾਂ ਰੋਹਤਕ ਵਿੱਚ ਓ ਪੀ ਧਨਖੜ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ ਅਤੇ ਚਰਖੀ ਦਾਦਰੀ ਅਤੇ ਕੈਥਲ ਵਿੱਚ ਜੇ ਜੇ ਪੀ ਅਤੇ ਕਿਸਾਨ ਆਗੂ ਆਹਮੋ-ਸਾਹਮਣੇ ਦਿਖਾਈ ਦਿੱਤੇ, ਪਰ ਪੁਲਸ ਨੇ ਭਾਰੀ ਮੁਸ਼ੱਕਤ ਮਗਰੋਂ ਦੋਵਾਂ ਨੂੰ ਸ਼ਾਂਤ ਕਰਵਾ ਲਿਆ।
ਇਸ ਮੌਕੇ ਫੋਗਾਟ ਖਾਪ ਦੇ ਪ੍ਰਧਾਨ ਬਲਵੰਤ ਸਿੰਘ ਅਤੇ ਕਿਸਾਨ ਨੇਤਾ ਰਾਜੂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਨਾਹੀ ਦੇ ਬਾਵਜੂਦ ਸੂਬੇ ਵਿੱਚ ਜਨਤਕ ਸਮਾਗਮ ਕਰ ਕੇ ਲੋਕਾਂ ਦਾ ਭਾਈਚਾਰਾ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਦੇ ਵੀ ਸਰਕਾਰ ਦੀ ਮਨਸ਼ਾ ਪੂਰੀ ਨਹੀਂ ਹੋਣ ਦੇਣਗੇ।
ਦੂਸਰੇ ਪਾਸੇ ਹਰਿਆਣਾ ਭਾਜਪਾ ਦੇ ਪ੍ਰਧਾਨ ਓ ਪੀ ਧਨਖੜ ਨੇ ਰੋਹਤਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ਾਂਤਮਈ ਸੰਘਰਸ਼ ਕਰਨਾ ਹਰ ਕਿਸੇ ਦਾ ਸੰਵਿਧਾਨਕ ਹੱਕ ਹੈ, ਕਿਸਾਨ ਸ਼ਾਂਤਮਈ ਅੰਦੋਲਨ ਕਰਨ, ਪਰ ਉਨ੍ਹਾਂ ਨੂੰ ਕਿਸੇ ਹੋਰ ਦੇ ਸਮਾਗਮਾਂ ਦੇ ਵਿਰੋਧ ਦਾ ਕੋਈ ਅਧਿਕਾਰ ਨਹੀਂ ਹੈ।

Read More Punjabi Newspaper

ਪੰਜਾਬੀ ਖ਼ਬਰਾਂ

ਸੁਪਰੀਮ ਕੋਰਟ ਨੇ ਕਿਹਾ: ਹਾਈ ਕੋਰਟ ਨੂੰ ਸ਼ੁਰੂਆਤੀ ਜਾਂਚ ਵਿੱਚ ਦਖਲ ਨਹੀਂ ਦੇਣਾ ਚਾਹੀਦਾ

Published

on

supreme court

ਨਵੀਂ ਦਿੱਲੀ, 14 ਅਪ੍ਰੈਲ – ਸੁਪਰੀਮ ਕੋਰਟ ਨੇ ਕੱਲ੍ਹ ਇੱਕ ਅਹਿਮ ਫੈਸਲਾ ਕਰਦੇ ਹੋਏ ਭਾਰਤ ਦੀਆਂ ਹਾਈ ਕੋਰਟਾਂ ਨੂੰ ਅਪਰਾਧਕ ਕੇਸਾਂ ਵਿੱਚ ਪੁਲਸ ਦੀ ਜਾਂਚ ਪੂਰੀ ਹੋਣ ਤੱਕ ਗ੍ਰਿਫਤਾਰੀ ਉੱਤੇ ਰੋਕ ਅਤੇ ਦੋਸ਼ੀ ਖਿਲਾਫ ਸਜ਼ਾਯੋਗ ਕਾਰਵਾਈ ਨਾ ਕੀਤੇ ਜਾਣ ਦੇ ਹੁਕਮ ਦੇਣ ਬਾਰੇ ਸੁਚੇਤ ਕੀਤਾ ਹੈ।
ਇਸ ਸੰਬੰਧ ਵਿੱਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਹਾਈ ਕੋਰਟ ਨੂੰ ਪੁਲਸ ਦੀ ਸ਼ੁਰੂਆਤੀ ਜਾਂਚ ਵਿੱਚ ਦਖਲ ਨਹੀਂ ਦੇਣਾ ਚਾਹੀਦਾ, ਕਾਨੂੰਨ ਤਹਿਤ ਪੁਲਸ ਨੂੰ ਗੰਭੀਰ ਅਪਰਾਧਾਂ ਦੀ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਹੈ।ਹਾਈ ਕੋਰਟਾਂਨੂੰ ਐਫ ਆਈ ਆਰ (ਪਹਿਲੀ ਸੂਚਨਾ ਰਿਪੋਰਟ) ਅਤੇ ਅਪਰਾਧਕ ਮਾਮਲਾ ਰੱਦ ਕਰਨ ਦੀ ਸ਼ਕਤੀ ਦੀ ਬਹੁਤ ਘੱਟ ਅਤੇ ਖਾਸ ਕੇਸ ਵਜੋਂ ਬਹੁਤ ਸਾਵਧਾਨੀ ਵਰਤਣੀ ਚਾਹੀਦੀ ਹੈ, ਰੂਟੀਨ ਵਿੱਚ ਐਫ ਆਈ ਆਰ ਰੱਦ ਕਰਨ ਵਾਲਾ ਹੁਕਮ ਨਹੀਂ ਦੇਣਾ ਚਾਹੀਦਾ ਅਤੇ ਅਪਰਾਧਕ ਜਾਂਚ ਵਿੱਚ ਸ਼ੁਰੂਆਤੀ ਦੌਰ ਵਿੱਚ ਰੁਕਾਵਟ ਨਹੀਂ ਪਾਈ ਜਾ ਸਕਦੀ।
ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਐਮ ਆਰ ਸ਼ਾਹ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਇਸ ਬਾਰੇ ਸੀ ਆਰ ਪੀ ਸੀ (ਅਪਰਾਧ ਜ਼ਾਬਤਾ ਕਾਨੂੰਨ) ਦੀ ਧਾਰਾ 482 ਅਤੇ ਸੰਵਿਧਾਨ ਦੀ ਧਾਰਾ 226 ਤਹਿਤ ਹਾਈ ਕੋਰਟ ਨੂੰ ਮਿਲੀ ਐਫ ਆਈ ਆਰ ਅਤੇ ਅਪਰਾਧਕ ਕੇਸ ਰੱਦ ਕਰਨ ਦੀ ਸ਼ਕਤੀ ਦੀ ਵਰਤਣ ਬਾਰੇ ਇਹ ਫੈਸਲਾ ਸੁਣਾਇਆ ਹੈ। ਕੋਰਟ ਨੇ ਅਜਿਹੇ ਕੇਸਾਂ ਵਿੱਚ ਹਾਈ ਕੋਰਟ ਲਈ ਨਿਰਦੇਸ਼ ਜਾਰੀ ਕਰ ਕੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਲਈ ਕਿਹਾ ਗਿਆ ਹੈ। ਇਸ ਫੈਸਲੇ ਦੀ ਕਾਪੀ ਸਾਰੀਆਂਸਾਰੀਆਂ ਹਾਈ ਕੋਰਟਾਂ ਨੂੰ ਭੇਜਣ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਕਿ ਉਸ ਨੂੰ ਸਬੰਧਤ ਚੀਫ ਜਸਟਿਸ ਦੇ ਸਾਹਮਣੇ ਪੇਸ਼ ਕੀਤਾ ਜਾਵੇ।

Continue Reading

ਪੰਜਾਬੀ ਖ਼ਬਰਾਂ

ਸੁਸ਼ੀਲ ਚੰਦਰਾ ਨੇ ਮੁੱਖ ਚੋਣ ਕਮਿਸ਼ਨਰ ਦਾ ਅਹੁਦਾ ਸੰਭਾਲਿਆ

Published

on

Sushil-Chandra

ਨਵੀਂ ਦਿੱਲੀ, 14 ਅਪ੍ਰੈਲ – ਭਾਰਤ ਦੇ 24ਵੇਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕੱਲ੍ਹ ਅਹੁਦਾ ਸੰਭਾਲ ਲਿਆ ਹੈ। ਬੀਤੇ ਸੋਮਵਾਰ ਸੁਨੀਲ ਅਰੋੜਾ ਦੇ ਅਹੁਦਾ ਛੱਡਣ ਪਿੱਛੋਂ ਸੁਸ਼ੀਲ ਚੰਦਰਾ ਮੁੱਖ ਚੋਣ ਕਮਿਸ਼ਨਰ ਚੁਣੇ ਗਏ ਸਨ ਅਤੇ ਇਸ ਦੇ ਇੱਕ ਦਿਨ ਬਾਅਦ ਇਸ ਅਹੁਦੇ ਦਾ ਚਾਰਜ ਸੰਭਾਲਿਆ ਹੈ।
ਵਰਨਣ ਯੋਗ ਹੈ ਕਿ ਸੁਸ਼ੀਲ ਚੰਦਰਾ ਫਰਵਰੀ 2019 ਵਿੱਚ ਚੋਣ ਕਮਿਸ਼ਨਰ ਬਣੇ ਸਨ ਅਤੇ 14 ਮਈ 2022 ਨੂੰ ਆਪਣਾ ਅਹੁਦਾ ਤਿਆਗਣਗੇ। ਉਨ੍ਹਾਂ ਦੇ ਚਾਰਜ ਦੌਰਾਨ ਗੋਆ, ਮਨੀਪੁਰ, ਉਤਰਾਖੰਡ, ਪੰਜਾਬ ਅਤੇ ਉਤਰ ਪ੍ਰਦੇਸ਼ ਵਿੱਚ ਵੋਟਾਂ ਪੈਣੀਆਂ ਹਨ। ਗੋਆ, ਮਨੀਪੁਰ, ਉਤਰਾਖੰਡ ਤੇ ਪੰਜਾਬ ਵਿਧਾਨ ਸਭਾਵਾਂ ਦੀ ਮਿਆਦ ਅਗਲੇ ਸਾਲ ਮਾਰਚ ਵਿੱਚ ਖਤਮ ਹੋਵੇਗੀਅਤੇ ਉਤਰ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ ਅਗਲੇ ਸਾਲ 14 ਮਈ ਨੂੰ ਖਤਮ ਹੋਵੇਗੀ। ਸੁਸ਼ੀਲ ਚੰਦਰਾ 1980 ਬੈਚ ਦੇ ਭਾਰਤੀ ਰੈਵੇਨਿਊ ਸਰਵਿਸ ਦੇ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਬਾਅਦ ਸੁਸ਼ੀਲ ਚੰਦਰਾ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਅਮਨ ਅਮਾਨ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਾਉਣਾ ਯਕੀਨੀ ਬਣਾਉਣਾ ਚਾਹੁਣਗੇ ਤਾਂ ਜੋ ਸੰਵੇਦਨਸ਼ੀਲ ਖੇਤਰਾਂ ਵਿੱਚ ਵੀ ਵੋਟਰ ਬਿਨਾਂ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਲਈ ਇੱਕ ਮਾਹੌਲ ਬਣਾਉਣਾ ਪਵੇਗਾ। ਇਹ ਪੁੱਛਣ ਉੱਤੇ ਕਿ ਚੋਣ ਕਮਿਸ਼ਨ ਇਸ ਪਾਸੇ ਕਿਵੇਂ ਅੱਗੇ ਵਧੇਗਾ, ਉਨ੍ਹਾਂ ਕਿਹਾ ਕਿ ਕਮਿਸ਼ਨ ਨਿਗਰਾਨੀ ਦੇ ਨਾਲ ਜ਼ਮੀਨੀ ਪੱਧਰ ਦੇ ਸਾਰੇ ਅਧਿਕਾਰੀਆਂ ਤੇ ਧਿਰਾਂ ਨਾਲ ਗੱਲਬਾਤ ਕਰ ਰਿਹਾ ਹੈ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਪੂਰਾ ਜ਼ੋਰ ਲਾਉਣ ਵਾਲੀ ਭਾਜਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਆਗੂ ਇੱਕ ਦੂਜੇ `ਤੇ ਨਿਸ਼ਾਨੇ ਲਗਾ ਰਹੇ ਹਨ ਤੇ ਚੋਣ ਕਮਿਸ਼ਨ ਨੇ ਇਤਰਾਜ਼ਯੋਗ ਭਾਸ਼ਣਾਂ ਲਈ ਦੋਵਾਂ ਧਿਰਾਂ ਦੇ ਆਗੂਆਂ ਖਿਲਾਫ ਕਾਰਵਾਈ ਕੀਤੀ ਹੈ।

Continue Reading

ਪੰਜਾਬੀ ਖ਼ਬਰਾਂ

ਮਹਾਰਾਣਾ ਪ੍ਰਤਾਪ ਬਾਰੇ ਟਿੱਪਣੀ ਕਰਨ ਉੱਤੇ ਭਾਜਪਾ ਨੇਤਾ ਕਟਾਰੀਆ ਨੂੰ ਮਾਫ਼ੀ ਮੰਗਣੀ ਪਈ

Published

on

Gulab-Chand-Kataria

ਜੈਪੁਰ, 14 ਅਪ੍ਰੈਲ – ਮਹਾਰਾਣਾ ਪ੍ਰਤਾਪ ਬਾਰੇ ਭਾਜਪਾ ਦੇ ਨੇਤਾ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਟਿੱਪਣੀ ਇੰਨੀ ਭਾਰੀ ਪਈ ਕਿ ਰਾਜਸਥਾਨ ਦੇ ਕਈ ਸ਼ਹਿਰਾਂ ਵਿੱਚ ਉਸ ਦੇ ਖ਼ਿਲਾਫ਼ ਰਾਜਪੂਤ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਜੈਪੁਰ, ਡੰੂਗਰਪੁਰ ਅਤੇ ਉਦੈਪੁਰ ਵਿੱਚ ਭਾਜਪਾ ਦਫ਼ਤਰਾਂ ਵਿੱਚ ਕਟਾਰੀਆ ਦੇ ਪੋਸਟਰ ਉੱਤੇ ਸਿਆਹੀ ਪੋਚ ਦਿੱਤੀ ਗਈ। ਇਸ ਦੇ ਬਾਅਦ ਕਟਾਰੀਆ ਨੂੰ ਮਾਫ਼ੀ ਮੰਗਣੀ ਪਈ। ਕਾਂਗਰਸ ਇਸ ਮੁੱਦੇ ਨੂੰ ਤਿੰਨ ਵਿਧਾਨ ਸਭਾ ਉਪਚੋਣਾਂ ਵਿੱਚ ਰਾਜਪੂਤ ਵੋਟ ਬੈਂਕ ਨੂੰ ਭਾਜਪਾ ਦੇ ਖ਼ਿਲਾਫ਼ ਕਰ ਕੇ ਲਾਭ ਲੈਣ ਰੁੱਝ ਗਈ ਹੈ।
ਅਸਲ ਵਿੱਚ ਇਹ ਵਿਰੋਧ ਓਦੋਂ ਸ਼ੁਰੂ ਹੋਇਆ, ਜਦੋਂ ਰਾਜਸਥਾਨ ਵਿੱਚ ਤਿੰਨ ਵਿਧਾਨ ਸਭਾ ਉਪਚੋਣਾਂ ਦੇ ਲਈ 17 ਅਪ੍ਰੈਲ ਨੂੰ ਵੋਟਾਂ ਹੋਣ ਵਾਲੀਆਂ ਹਨ। ਇਸ ਵਿੱਚ ਦੋ ਸੀਟਾਂ ਸਹਾੜ੍ਹਾ ਅਤੇ ਰਾਜਸਮੰਦ ਹਨ ਅਤੇ ਰਾਜਸਮੰਦ ਵਿੱਚ ਹੀ ਪ੍ਰਸਿੱਧ ਹਲਦੀ ਘਾਟੀ ਤੋਂ ਸ਼ੁਰੂ ਕਰ ਕੇ ਰਾਣਾ ਪ੍ਰਤਾਪ ਦੇ ਕਈ ਯਾਦਗਾਰੀ ਸਥਾਨ ਹਨ। ਕਾਂਗਰਸ ਦੇ ਸੀਨੀਅਰ ਆਗੂ ਗੋਵਿੰਦ ਸਿੰਘ ਡੋਟਾਸਰਾ ਨੇ ਦੋਸ਼ ਲਾਇਆ ਕਿ ਕਟਾਰੀਆ ਨੇ ਮਹਾਰਾਣਾ ਪ੍ਰਤਾਪ ਦਾ ਅਪਮਾਨ ਕੀਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca