Exports of medicines from India increased by 18 per cent last year
Connect with us [email protected]

ਪਿਛਲੇ ਸਾਲ ਭਾਰਤ ਤੋਂ ਦਵਾਈਆਂ ਦੀ ਐਕਸਪੋਰਟ 18 ਫੀਸਦੀ ਵਧੀ

Published

on

medicines

ਹੈਦਰਾਬਾਦ, 18 ਅਪ੍ਰੈਲ – ਭਾਰਤ ਤੋਂ ਦਵਾਈਆਂ ਦੀ ਐਕਸਪੋਰਟ ਪਿਛਲੇ ਵਿੱਤੀ ਸਾਲ 2020-21 ਵਿੱਚ 24.44 ਅਰਬ ਡਾਲਰ ਦੇ ਬਰਾਬਰ ਰਹੀ, ਜੋ ਇਸ ਤੋਂ ਇੱਕ ਸਾਲ ਪਹਿਲਾਂ ਦੇ 18 ਫੀਸਦੀ ਤੋਂ ਵੱਧ ਹੈ। ਸਾਲ 2019-20 ਵਿੱਚ 20.58 ਅਰਬ ਡਾਲਰ ਦੇ ਬਰਬਰ ਸੀ।
ਵਰਨਣ ਯੋਗ ਹੈ ਕਿ ਭਾਰਤ ਤੋਂ ਦਵਾਈਆਂ ਦੀ ਐਕਸਪੋਰਟ ਵਿੱਚ ਇਹ ਉਛਾਲ ਓਦੋਂ ਦਾ ਹੈ, ਜਦੋਂ ਕੌਮਾਂਤਰੀ ਬਾਜ਼ਾਰ ਵਿੱਚ ਹਲਕਾ ਕਾਂਟ੍ਰੈਕਸ਼ਨ ਸੀ। ਇੰਡੀਅਨ ਫਾਰਮਸਿਊਟੀਕਲ ਐਕਸਪੋਰਟ ਪ੍ਰਮੋਸ਼ਨ ਕੌਂਸਲ ਦੇ ਡਾਇਰੈਕਟਰ ਜਨਰਲ ਉਦੈ ਭਾਸਕਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਮਾਰਚ 2021 ਵਿੱਚ ਅਸੀਂ ਆਪਣੀ ਐਕਸਪੋਰਟ ਵਿੱਚ ਤੇਜ਼ ਉਛਾਲਾ ਦੇਖਿਆ ਅਤੇ ਇਹ 2.3 ਅਰਬ ਡਾਲਰ ਰਿਹਾ। ਇਸ ਸਾਲ ਮਾਰਚ ਦੀ ਐਕਸਪੋਰਟ ਸਾਲ ਦੌਰਾਨ ਕਿਸੇ ਵੀ ਮਹੀਨੇ ਦੀ ਤੁਲਨਾ ਵਿੱਚ ਸਭ ਤੋਂ ਵੱਧ ਹੈ। ਮਾਰਚ ਦੀ ਵਾਧਾ ਦਰ ਇੱਕ ਸਾਲ ਪਹਿਲਾਂ ਦੇ ਇਸੇ ਮਹੀਨੇ ਦੇ ਮੁਕਾਬਲੇ 48.5 ਫੀਸਦੀ ਰਹੀ, ਜਦ ਕਿ ਮਾਰਚ 2020 ਵਿੱਚ ਐਕਸਪੋਰਟ 1.54 ਅਰਬ ਡਾਲਰ ਸੀ।
ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ ਮਾਰਚ ਵਿੱਚ ਲਾਕਡਾਊਨ ਲਾਗੂ ਹੋਣ ਨਾਲ ਐਕਸਪੋਰਟ ਉੱਤੇ ਅਸਰ ਪਿਆ ਸੀ। 2020 ਵਿੱਚ ਕੌਮਾਂਤਰੀ ਮੈਡੀਕਲ ਬਾਜ਼ਾਰ ਵਿੱਚ ਇੱਕ ਤੋਂ ਦੋ ਫੀਸਦੀ ਗਿਰਾਵਟ ਦਰਜ ਹੋਈ ਸੀ। ਇਸ ਦੇ ਉਲਟ ਸਾਲ ਦੌਰਾਨ ਭਾਰਤ ਤੋਂ ਦਵਾਈਆਂ ਦੀ ਮੰਗ ਵਿੱਚ ਤੇਜ਼ ਉਛਾਲਾ ਨਜ਼ਰ ਆਇਆ। ਭਾਰਤ ਦੀਆਂ ਦਵਾਈਆਂ ਦੀ ਗੁਣਵੱਤਾ ਅਤੇ ਇਨ੍ਹਾਂ ਦੇ ਸਹੀ ਮੁੱਲ ਕਾਰਨ ਇਨ੍ਹਾਂ ਦੀ ਮੰਗ ਵਿੱਚ ਤੇਜ਼ੀ ਰਹੀ।

Read More Latest Punjabi News

ਅੰਤਰਰਾਸ਼ਟਰੀ

ਰੂਸ ਦੇ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਾਰਨ ਨੌਂ ਮੌਤਾਂ

Published

on

Russian-school-shooting

ਕਜਾਨ, 12 ਮਈ – ਰੂਸ ਦੇ ਕਜਾਨ ਸ਼ਹਿਰ ਦੇ ਇੱਕ ਸਕੂਲ ਵਿੱਚ ਹਮਲਾਵਰ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਨਾਲ ਨੌਂ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਸੱਤ ਬੱਚੇ, ਇੱਕ ਅਧਿਆਪਕ ਤੇ ਇੱਕ ਕਰਮਚਾਰੀਸ਼ਾਮਲ ਹਨ। 21 ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਅਧਿਕਾਰੀਆਂ ਦੇ ਦੱਸਣ ਅਨੁਸਾਰ 19 ਸਾਲਾ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਬਾਰੇ ਰੂਸੀ ਮੀਡੀਆ ਅਨੁਸਾਰ ਹਮਲਾਵਰ ਪਹਿਲਾਂ ਇਸੇ ਸਕੂਲ ਵਿੱਚ ਪੜ੍ਹਦਾ ਸੀ। ਉਸ ਦਾ ਮੈਸੇਜਿੰਗ ਐਪ ਟੈਲੀਗ੍ਰਾਮ ਉੱਤੇ ਅਕਾਊਂਟ ਸੀ ਤੇ ਉਹ ਆਪਣੇ ਆਪ ਨੂੰ ਭਗਵਾਨ ਦੱਸਦਾ ਸੀ। ਹਮਲੇ ਦੇ ਬਾਅਦ ਟੈਲੀਗ੍ਰਾਮ ਨੇ ਉਸ ਦਾ ਅਕਾਊਂਟ ਬੰਦ ਕਰ ਦਿੱਤਾ ਹੈ। ਤਾਤਾਰਸਤਾਨ ਦੇ ਗਵਰਨਰ ਰੁਸਤਮ ਮਿਨੀਖਨੋਵ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਚਾਰ ਲੜਕੇ ਤੇ ਤਿੰਨ ਲੜਕੀਆਂਸਨ। ਇਹ ਸਾਰੇ ਅੱਠਵੀਂ ਕਲਾਸ ਵਿੱਚ ਪੜ੍ਹਦੇ ਸਨ। ਹਮਲਾਵਰ ਨੌਜਵਾਨ ਦੀ ਗੰਨ ਉਸੇ ਦੇ ਨਾਂਅ ਉੱਤੇ ਰਜਿਸਟਰਡ ਸੀ। ਹੋਰ ਕਿਸੇ ਦਾ ਹੱਥ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ। ਸਿਹਤ ਅਧਿਕਾਰੀਆਂ ਅਨੁਸਾਰ 21 ਜ਼ਖਮੀਆਂ ਵਿੱਚ 18 ਸਕੂਲੀ ਬੱਚੇ ਹਨ। ਇਨ੍ਹਾਂ ਵਿੱਚੋਂ ਛੇ ਜਣਿਆਂ ਦੀ ਹਾਲਤ ਗੰਭੀਰ ਹੈ।

Continue Reading

ਅੰਤਰਰਾਸ਼ਟਰੀ

ਮਾਮੂਲੀ ਵਾਧੇ ਨਾਲ ਚੀਨ ਦੀ ਆਬਾਦੀ 141 ਕਰੋੜ ਹੋ ਗਈ

Published

on

china pollulation

ਬੀਜਿੰਗ, 12 ਮਈ – ਚੀਨ ਦੀ ਆਬਾਦੀ ਕੁਝ ਚੜ੍ਹਤ ਨਾਲ 1.41 ਅਰਬ ਹੋ ਗਈ ਤੇ ਦੁਨੀਆ ਦੀ ਸਭ ਤੋਂ ਵੱਡੀ ਆਬਾਦੀ ਵਾਲੇ ਦੇਸ਼ ਵਜੋਂ ਇਸ ਦਾ ਸਥਾਨ ਕਾਇਮ ਹੈ। ਅਗਲੇ ਸਾਲ ਚੀਨ ਦੀ ਆਬਾਦੀ ਵਿੱਚ ਗਿਰਾਵਟ ਦੀ ਆਸ ਪ੍ਰਗਟਾਈ ਗਈ ਹੈ। ਨਤੀਜਨ ਦੇਸ਼ ਵਿੱਚ ਕਾਮਿਆਂ ਦੀ ਕਮੀ ਤੇ ਖਪਤ ਵਿੱਚ ਗਿਰਾਵਟ ਆ ਸਕਦੀ ਹੈ।
ਬੀਤੇ ਦਿਨੀਂ ਚੀਨ ਸਰਕਾਰ ਵੱਲੋਂ ਜਾਰੀ ਸੱਤਵੀਂ ਕੌਮੀ ਜਨਸੰਖਿਆ ਰਿਪੋਰਟ ਅਨੁਸਾਰ ਰਾਜਾਂ, ਖੁਦਮੁਖਤਿਆਰ ਇਲਾਕਿਆਂ ਅਤੇ ਨਗਰ ਪਾਲਿਕਾਵਾਂ ਨੂੰ ਰਲਾ ਕੇ ਦੇਸ਼ ਦੀ ਆਬਾਦੀ 141.178 ਕਰੋੜ ਹੋ ਗਈ ਹੈ। ਇਸ ਵਿੱਚ ਹਾਂਗਕਾਂਗ ਅਤੇ ਮਕਾਊ ਦੀ ਆਬਾਦੀ ਸ਼ਾਮਲ ਨਹੀਂ। ਨੈਸ਼ਨਲ ਬਿਊਰੋ ਆਫ ਸਟੈਟਿਸਟਿਕਸ (ਐਨ ਬੀ ਏ) ਦੇ ਅੰਕੜਿਆਂ ਮੁਤਾਬਕ ਚੀਨ ਵਿੱਚ ਆਬਾਦੀ ਦਾ ਸੰਕਟ ਗਹਿਰਾ ਹੋਣ ਦਾ ਡਰ ਹੈ ਕਿਉਂਕਿ ਸੱਠ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਆਬਾਦੀ ਵਿੱਚ 18.7 ਫੀਸਦੀ ਦਾ ਵਾਧਾ ਹੋਇਆ ਹੈ। ਐਨ ਬੀ ਐਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੀ ਉਮਰ ਵਧਣ ਕਾਰਨ ਆਉਣ ਵਾਲੇ ਸਮੇਂ ਵਿੱਚ ਲੰਮੀ ਉਮਰ ਸੰਤੁਲਿਤ ਵਿਕਾਸ ਉੱਤੇ ਦਬਾਅ ਵਧੇਗਾ। ਚੀਨ ਦੀ ਆਬਾਦੀ ਵਿੱਚ 15 ਤੋਂ 59 ਸਾਲਾਂ ਦੇ ਲੋਕਾਂ ਦੀ ਗਿਣਤੀ 89.40 ਕਰੋੜ ਹੈ।
ਸਾਲ 2010 ਦੀ ਜਨਗਣਨਾ ਮੁਕਾਬਲੇ ਇਸ ਵਿੱਚ 6.79 ਫੀਸਦੀ ਕਮੀ ਆਈ ਹੈ। 7ਵੀਂ ਜਨਗਣਨਾ ਮੁਤਾਬਕ ਚੀਨ ਵਿੱਚ ਆਬਾਦੀ ਦੀ ਵਾਧੇ ਦੀ ਦਰ 0.57 ਫੀਸਦੀ ਸਾਲਾਨਾ ਹੈ। 2010 ਵਿੱਚ 6ਵੀਂ ਜਨਗਣਨਾ ਵਿੱਚ ਇਹ 0.57 ਅਤੇ 2000 ਵਿੱਚ ਪੰਜਵੀਂ ਜਨਗਣਨਾ ਵਿੱਚ 1.07 ਫੀਸਦੀ ਸੀ। ਵਰਨਣ ਯੋਗ ਹੈ ਕਿ ਦੇਸ਼ ਦੀ ਜਨਸੰਖਿਆ ਵਿੱਚ ਸਭ ਤੋਂ ਜ਼ਿਆਦਾ 21 ਫੀਸਦੀ ਵਾਧਾ 1982 ਦੀ ਜਨਗਣਨਾ ਵਿੱਚ ਦਰਜ ਕੀਤਾਗਿਆ ਸੀ। ਉਸ ਤੋਂ ਬਾਅਦ ਆਬਾਦੀ ਵਿੱਚ ਵਾਧੇ `ਚ ਲਗਾਤਾਰ ਗਿਰਾਵਟ ਦਾ ਰੁਖ਼ ਦੇਖਿਆ ਜਾ ਰਿਹਾ ਹੈ। ਸਾਲ 1950 ਤੋਂ ਬਾਅਦ ਚੀਨ ਦੀ ਆਬਾਦੀ ਵਿੱਚ ਇਹ ਸਭ ਤੋਂ ਘੱਟ ਵਾਧਾ ਹੈ। ਇਸ ਕਾਰਨ ਅਰਥਚਾਰੇ ਨੂੰ ਰਫਤਾਰ ਦੇਣ ਦੇ ਯਤਨਾਂ ਨੂੰ ਉਸੇ ਤਰ੍ਹਾਂ ਦਾ ਝਟਕਾ ਲੱਗ ਸਕਦਾ ਹੈ। ਅੰਕੜਿਆਂ ਤੋਂ ਲਗਦਾ ਹੈ ਕਿ ਚੀਨ ਵਿੱਚ ਪ੍ਰਤੀ ਔਰਤ ਜਣੇਪਾ ਦਰ 1.3 ਹੈ। ਇਹ ਵਧਦੀ ਉਮਰ ਵਾਲੇ ਦੇਸ਼ਾਂ ਜਾਪਾਨ ਤੇ ਇਟਲੀ ਦੇ ਬਰਾਬਰ ਹਨ। ਇੱਕ ਬੱਚਾ ਨੀਤੀ ਵਿੱਚ ਕੁਝ ਛੋਟ ਦਿੰਦਿਆਂ ਚੀਨ ਨੇ 2016 ਵਿੱਚ 2020 ਤੱਕ ਦੇਸ਼ ਦੀ ਆਬਾਦੀ ਨੂੰ 1.42 ਅਰਬ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਸੀ।

Read More World News in Punjabi

Continue Reading

ਰਾਜਨੀਤੀ

ਲਾਕਡਾਊਨ ਨਿਯਮ ਤੋੜਨ ਦੇ ਦੋਸ਼ ਵਿੱਚ ਪੱਪੂ ਯਾਦਵ ਗ੍ਰਿਫਤਾਰ

Published

on

Pappu Yadav

ਪਟਨਾ, 12 ਮਈ – ਜਨ ਅਧਿਕਾਰ ਪਾਰਟੀ (ਜਾਪ) ਦੇ ਮੁਖੀ ਅਤੇ ਸਾਬਕਾ ਪਾਰਲੀਮੈਂਟ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ ਨੂੰ ਕੱਲ੍ਹ ਲਾਕਡਾਊਨ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਜਿਨ੍ਹਾਂ ਨੇ ਭਾਜਪਾ ਐੱਮ ਪੀ ਰਾਜੀਵ ਪ੍ਰਤਾਪ ਰੂਡੀ ਉੱਤੇ ਸਰਕਾਰੀ ਫੰਡ ਵਿੱਚੋਂ ਆਈਆਂ ਐਂਬੂਲੈਂਸਾਂ ਨੂੰ ਆਪਣੇ ਘਰ ਵਿੱਚ ਲੁਕਾਈ ਰੱਖਣ ਅਤੇ ਜਨਤਕ ਕੰਮ ਵਿੱਚ ਨਾ ਵਰਤਣ ਦੇ ਦੋਸ਼ ਲਾਏ ਸਨ।
ਪੁੱਪੂ ਯਾਦਵ ਨੂੰ ਹਿਰਾਸਤ ਵਿੱਚ ਲੈਣ ਨਾਲ ਬਿਹਾਰ ਦੀ ਸਿਆਸਤ ਵੀ ਭੱਖ ਗਈ ਹੈ। ਪਟਨਾ ਦੇ ਐੱਸ ਐੱਸ ਪੀ ਉਪੇਂਦਰ ਕੁਮਾਰ ਨੇ ਦੱਸਿਆ ਕਿ ਪੱਪੂ ਯਾਦਵ ਬਿਨਾਂ ਪਾਸ ਘੰੁਮ ਰਹੇ ਸਨ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਬਿਨਾਂ ਕਿਸੇ ਠੋਸ ਕਾਰਨ ਤੋਂ ਉਹ ਘਰੋਂ ਬਾਹਰ ਨਾ ਨਿਕਲਣ। ਕੱਲ੍ਹ ਸੂਚਨਾ ਮਿਲੀ ਕਿ ਉਹ ਕੋਵਿਡ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਟਨਾ ਮੈਡੀਕਲ ਕਾਲਜ ਹਸਪਤਾਲ ਦੇ ਕੋਵਿਡ ਵਾਰਡ ਵਿੱਚ ਗਏ ਹਨ। ਪੁਲਸ ਨੂੰ ਫੋਨ ਆਇਆ ਕਿ ਉਨ੍ਹਾਂ ਕਾਰਨ ਮਰੀਜ਼ਾਂ ਨੂੰ ਇਲਾਜ ਕਰਾਉਣ ਵਿੱਚ ਪ੍ਰੇਸ਼ਾਨੀ ਹੋ ਰਹੀ ਹੈ। ਇਸ ਪਿੱਛੋਂ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਰੰਜਨ ਯਾਦਵ ਉਰਫ ਪੱਪੂ ਯਾਦਵ ਨੇ ਖੁਦ ਟਵੀਟ ਕਰ ਕੇ ਕਿਹਾ ਸੀ ਕਿ ‘ਮੈਨੂੰ ਗ਼੍ਰਿਫ਼ਤਾਰ ਕਰਕੇ ਪਟਨਾ ਦੇ ਗਾਂਧੀ ਮੈਦਾਨ ਥਾਣੇ ਵਿੱਚ ਲਿਜਾਇਆ ਗਿਆ ਹੈ, ਕੋਰੋਨਾ ਕਾਲ ਵਿੱਚ ਜ਼ਿੰਦਗੀਆਂ ਬਚਾਉਣ ਲਈ ਆਪਣੀ ਜਾਨ ਹਥੇਲੀ ਉੱਤੇਰੱਖ ਕੇ ਜੂਝਣਾ ਜੁਰਮ ਹੈ ਤਾਂ ਮੈਂ ਅਪਰਾਧੀ ਹਾਂ। ਪ੍ਰਧਾਨ ਮੰਤਰੀ ਸਾਹਿਬ, ਮੁੱਖ ਮੰਤਰੀ ਸਾਹਿਬ, ਦੇ ਦਿਓ ਫਾਂਸੀ ਜਾਂ ਭੇਜ ਦਿਓ ਜੇਲ੍ਹ, ਝੁਕਾਂਗਾ ਨਹੀਂ, ਰੁਕਾਂਗਾ ਨਹੀਂ, ਲੋਕਾਂ ਨੂੰ ਬਚਾਵਾਂਗਾ। ਬੇਈਮਾਨਾਂ ਨੂੰ ਬੇਨਕਾਬ ਕਰਦਾ ਰਹਾਂਗਾ।’
ਦੂਸਰੇ ਪਾਸੇ ਪੱਪੂ ਯਾਦਵ ਨੂੰ ਗ੍ਰਿਫਤਾਰ ਕਰਨ ਪਿੱਛੋਂ ਸੂਬੇ ਦੀ ਨਿਤੀਸ਼ ਸਰਕਾਰ ਵਿੱਚ ਸ਼ਾਮਲ ਹਿੰਦੋਸਤਾਨ ਅਵਾਮ ਮੋਰਚਾ (ਹਮ) ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਕੋਈ ਲੋਕ ਪ੍ਰਤੀਨਿਧੀ ਜੇ ਦਿਨ-ਰਾਤ ਲੋਕਾਂ ਦੀ ਸੇਵਾ ਕਰੇ ਅਤੇ ਉਸ ਦੇ ਬਦਲੇ ਉਸ ਨੂੰ ਗ਼੍ਰਿਫ਼ਤਾਰ ਕੀਤਾ ਜਾਵੇ ਤਾਂ ਅਜਿਹੀ ਘਟਨਾ ਮਨੁੱਖਤਾ ਲਈ ਖਤਰਨਾਕ ਹੈ। ਅਜਿਹੇ ਕੇਸਾਂ ਦੀ ਪਹਿਲਾਂ ਅਦਾਲਤੀ ਜਾਂਚ ਹੋਵੇ, ਬਾਅਦ ਵਿੱਚ ਕੋਈ ਕਾਰਵਾਈ ਹੋਵੇ, ਜੇ ਇੰਝ ਨਹੀਂ ਹੋਵੇਗਾ ਤਾਂ ਲੋਕਾਂ ਦਾ ਗੁੱਸਾ ਭੜਕਣਾ ਲਾਜ਼ਮੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca