False complaints were made to the police to break into the sister's house
Connect with us [email protected]

ਪੰਜਾਬੀ ਖ਼ਬਰਾਂ

ਭੈਣ ਦਾ ਘਰ ਤੁੜਵਾਉਣ ਲਈ ਪੁਲਸ ਨੂੰ ਫਰਜ਼ੀ ਸ਼ਿਕਾਇਤਾਂ ਕਰ ਦਿੱਤੀਆਂ

Published

on

Fake complaints to the police
  • ਭਰਾ ਦੇ ਖਿਲਾਫ ਕੇਸ ਦਰਜ ਕੀਤਾ ਗਿਆ
    ਜਲੰਧਰ, 28 ਅਕਤੂਬਰ – ਆਪਣੀ ਭੈਣ ਦੇ ਇੰਟਰ ਕਾਸਟ ਵਿਆਹ ਤੋਂ ਨਾਰਾਜ਼ ਹੋਇਆ ਭਰਾ ਆਪਣੀ ਭੈਣ ਦੇ ਨਾਂਅ ਨਾਲ ਝੂਠੀਆਂ ਸ਼ਿਕਾਇਤਾਂ ਕਰਨ ਲੱਗ ਪਿਆ। ਇਸ ਦਾ ਪਤਾ ਓਦੋਂ ਲੱਗਾ, ਜਦ ਥਾਣੇ ਵਿੱਚ ਪਹੁੰਚੇ ਭੈਣ ਦੇ ਪੇਕਿਆਂ ਅਤੇ ਸਹੁਰਿਆਂ ਵਿੱਚ ਰਾਜ਼ੀਨਾਮੇ ਦੇ ਬਾਅਦ ਵੀ ਭਰਾ ਨੇ ਥਾਣੇ ਵਿੱਚ ਸ਼ਿਕਾਇਤ ਕਰ ਦਿੱਤੀ। ਇਸ ਦੇ ਬਾਅਦ ਭੈਣ ਨੇ ਪੁਲਸ ਕਮਿਸ਼ਨਰ ਨੂੰ ਇਸ ਬਾਰੇ ਸ਼ਿਕਾਇਤ ਕੀਤੀ ਸੀ।
    ਭੈਣ ਵੱਲੋਂ ਕੀਤੀ ਇਸ ਸ਼ਿਕਾਇਤ ਦੀ ਜਾਂਚ ਦੇ ਬਾਅਦ ਉਸ ਦੇ ਭਰਾ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਬਾਗ ਕਰਮ ਬਖਸ਼ ਦੂ ਵਾਸੀ ਸੁਸ਼ਮਾ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਉਸ ਦੇ ਵਿਆਹ ਨੂੰ 13 ਸਾਲ ਹੋ ਗਏ ਹਨ ਅਤੇ ਇੱਕ ਬੇਟਾ ਅਤੇ ਇੱਕ ਬੇਟੀ ਹਨ। ਉਹ ਆਪਣੇ ਭਰਾ ਰਮਨਦੀਪ ਸਿੰਘ ਉਰਫ ਗੋਲੂ ਨਾਲ ਸਾਰੇ ਰਿਸ਼ਤੇ ਤੋੜ ਚੁੱਕੀ ਹੈ। ਇਸ ਬਾਰੇ ਅਖਬਾਰ ਵਿੱਚ ਇਸ਼ਤਿਹਾਰ ਵੀ ਦੇ ਚੁੱਕੀ ਹੈ। ਉਸ ਦੇ ਸਹੁਰੇ ਕੁਲਦੀਪ ਕੁਮਾਰ ਨੇ ਭਰਾ ਅਤੇ ਮਾਤਾ-ਪਿਤਾ ਸਮੇਤ ਹੋਰ ਰਿਸ਼ਤੇਦਾਰਾਂ ਦੇ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ ਦਾ ਥਾਣੇ ਵਿੱਚ ਰਾਜ਼ੀਨਾਮਾ ਹੋ ਗਿਆ ਸੀ। ਉਥੇ ਇਹ ਵੀ ਤੈਅ ਹੋਇਆ ਸੀ ਕਿ ਦੋਵੇਂ ਧਿਰਾਂ ਇੱਕ-ਦੂਸਰੇ ਦੇ ਖਿਲਾਫ ਕੀਤੀਆਂ ਗਈਆਂ ਸਾਰੀਆਂ ਸ਼ਿਕਾਇਤਾਂ ਵਾਪਸ ਲੈ ਲੈਣਗੀਆਂ ਅਤੇ ਭਰਾ ਸਮੇਤ ਪੇਕੇ ਸੁਸ਼ਮਾ ਦੀ ਵਿਆਹੁਤਾ ਜ਼ਿੰਦਗੀ ਵਿੱਚ ਦਖਲ ਨਹੀਂ ਦੇਣਗੇ। ਇਸ ਰਾਜ਼ੀਨਾਮੇ ਦੇ ਦੌਰਾਨ ਉਸ ਦੇ ਭਰਾ ਨੇ ਇਹ ਗੱਲ ਲੁਕਾਈ ਰੱਖੀ ਕਿ ਉਸ ਨੇ ਇੱਕ ਸ਼ਿਕਾਇਤ ਉਸ ਦੇ ਪਤੀ ਦੇ ਖਿਲਾਫ ਵੀ ਕੀਤੀ ਹੋਈ ਹੈ। ਇਸ ਕੇਸ ਦੀ ਜਾਂਚ ਏ ਡੀ ਸੀ ਪੀ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ (ਪੀ ਬੀ ਆਈ) ਨੇ ਕੀਤੀ ਅਤੇ ਰਿਪੋਰਟ ਵਿੱਚ ਕਿਹਾ ਕਿ ਦੋਸ਼ੀ ਰਮਨਦੀਪ ਆਪਣੀ ਭੈਣ ਸੁਸ਼ਮਾ ਦੇ ਅੰਤਰ ਜਾਤੀ ਵਿਆਹ ਤੋਂ ਖੁਸ਼ ਨਹੀਂ ਹੈ। ਇਸ ਕਾਰਨ ਉਸ ਨੇ ਵਿਆਹ ਤੁੜਵਾਉਣ ਦੇ ਲਈ ਉਸ ਨੇ ਫਰਜ਼ੀ ਸ਼ਿਕਾਇਤਾਂ ਦਰਜ ਕਰਵਾਈਆਂ।

ਪੰਜਾਬੀ ਖ਼ਬਰਾਂ

ਕੋਰੋਨਾ ਪੀੜਤ ਦਿੱਲੀ ਲਈ ਖ਼ੁਸ਼ਖ਼ਬਰੀ : ਦੁਨੀਆ ਦੇ ਚੋਟੀ ਦੇ ਸ਼ਹਿਰਾਂ ਵਿੱਚੋਂ ਦਿੱਲੀ 62ਵੇਂ ਨੰਬਰ ‘ਤੇ ਆਈ

Published

on

Delhi ranks 62nd

ਨਵੀਂ ਦਿੱਲੀ, 23 ਨਵੰਬਰ – ਕੋਰੋਨਾ ਦੀ ਤੀਜੀ ਲਹਿਰ ਕਾਰਨ ਬੇਹਾਲ ਦਿੱਲੀ ਨੂੰ ਦੁਨੀਆ ਦੇ ਚੋਟੀ ਦੇ ਸ਼ਹਿਰਾਂ ਵਿੱਚੋਂ 62ਵਾਂ ਨੰਬਰ ਮਿਲਿਆ ਹੈ। ਰੈਜੋਨੈਂਸ ਕੰਸਲਟੈਂਸੀ ਲਿਮਟਿਡ ਵੱਲੋਂ ਜਾਰੀ ਕੀਤੀ ਰੈਕਿੰਗ ਵਿੱਚ ਰਾਜਧਾਨੀ ਦਿੱਲੀ ਨੂੰ 62ਵਾਂ ਨੰਬਰ ਦਿੱਤਾ ਜਾਣਾ ਚੰਗਾ ਸਮਝਿਆ ਗਿਆ ਹੈ।
ਵਰਨਣ ਯੋਗ ਹੈ ਕਿ ਦਿੱਲੀ ਇਸ ਸੂਚੀ ਵਿੱਚ ਸ਼ਾਮਲ ਹੋਣ ਵਾਲਾ ਭਾਰਤ ਦਾ ਇੱਕੋ-ਇੱਕ ਸ਼ਹਿਰ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਲੀ ਦੀ ਇਸ ਪ੍ਰਾਪਤੀ ਲਈ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਰਾਜਧਾਨੀ ਦੇ ਹਰ ਵਾਸੀ ਲਈ ਮਾਣ ਦੀ ਗੱਲ ਹੈ। ਸਭ ਦਿੱਲੀ ਵਾਸੀਆਂ ਨੇ ਪਿਛਲੇ 6 ਸਾਲ ਦੌਰਾਨ ਬਹੁਤ ਮਿਹਨਤ ਕੀਤੀ, ਜਿਸ ਕਾਰਨ ਦਿੱਲੀ ਨੂੰ ਇਹ ਰੈਂਕ ਮਿਲਿਆ ਹੈ। ਦਿੱਲੀ ਵਿੱਚ ਆਈ ਤਬਦੀਲੀ ਨੂੰ ਸਾਰੀ ਦੁਨੀਆ ਦੇਖ ਰਹੀ ਹੈ।ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿੱਲੀ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਦਾ ਰੈਂਕ 81ਵਾਂ ਸੀ, ਜੋ ਸੁਧਰ ਕੇ 62ਵਾਂ ਹੋ ਗਿਆ ਹੈ। ਇਸ ਰੈਕਿੰਗ ਵਿੱਚ 10 ਲੱਖ ਤੋਂ ਵਧੇਰੇ ਦੀ ਆਬਾਦੀ ਵਾਲੇ ਦੁਨੀਆ ਦੇ 100 ਸ਼ਹਿਰ ਚੁਣੇ ਗਏ ਸਨ। ਰੈਕਿੰਗ 25 ਵੱਖ-ਵੱਖ ਫੈਕਟਰਾਂ ਉਤੇ ਆਧਾਰਤ ਹੈ।

Continue Reading

ਪੰਜਾਬੀ ਖ਼ਬਰਾਂ

ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਵਿਰੁੱਧ ਯੂ ਏ ਪੀ ਏ ਤਹਿਤ ਦੋਸ਼ ਪੱਤਰ ਦਾਇਰ

Published

on

Omar Khalid and Sharjeel Imam

ਨਵੀਂ ਦਿੱਲੀ, 23 ਨਵੰਬਰ – ਦਿੱਲੀ ਪੁਲਸ ਨੇ ਫਰਵਰੀ ਵਿੱਚ ਇਸ ਸ਼ਹਿਰ ਦੇ ਉਤਰ-ਪੂਰਬੀ ਹਿੱਸੇ ‘ਚ ਫਿਰਕੂ ਹਿੰਸਾ ਦੀ ਸਾਜ਼ਿਸ਼ ਦੇ ਕੇਸ ਵਿੱਚ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ ਐਨ ਯੂ) ਦੇ ਸਾਬਕਾ ਵਿਦਿਆਰਥੀ ਨੇਤਾ ਉਮਰ ਖਾਲਿਦ ਅਤੇ ਵਿਦਿਆਰਥੀ ਸ਼ਰਜੀਲ ਇਮਾਮ ਵਿਰੁੱਧ ਅਦਾਲਤ ‘ਚ ਦੋਸ਼ ਪੱਤਰ ਦਾਇਰ ਕੀਤਾ ਹੈ।
ਜਾਣਕਾਰ ਸੂਤਰਾਂ ਮੁਤਾਬਕ ਪੁਲਸ ਨੇ ਖਾਲਿਦ, ਇਮਾਮ ਅਤੇ ਇੱਕ ਹੋਰ ਦੋਸ਼ੀ ਫੈਜ਼ਾਨ ਖਾਨ ਵਿਰੁੱਧ ਸਖ਼ਤ ਗ਼ੈਰ-ਕਾਨੂੰਨੀ ਗਤੀਵਿਧੀ ਐਕਟ ਦੀਆਂ ਸਬੰਧਤ ਧਾਰਾਵਾਂ ਹੇਠ ਦਰਜ ਇਸ ਕੇਸ ਵਿੱਚ ਐਡੀਸ਼ਨਲ ਸੈਸ਼ਨ ਜੱਜ ਅਮਿਤਾਬ ਰਾਵਤ ਦੇ ਸਾਹਮਣੇ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਉਨ੍ਹਾਂ ਉਤੇ ਦੰਗੇ, ਗ਼ੈਰ-ਕਾਨੂੰਨੀ ਇਕੱਠੇ ਹੋਣ, ਅਪਰਾਧਿਕ ਸਾਜ਼ਿਸ਼, ਹੱਤਿਆ, ਧਰਮ, ਭਾਸ਼ਾ, ਜਾਤੀ ਦੇ ਆਧਾਰ ‘ਤੇ ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਅਤੇ ਇੰਡੀਅਨ ਪੀਨਲ ਕੋਡ ਦੀਆਂ ਹੋਰ ਧਾਰਾਵਾਂ ਦੇ ਦੋਸ਼ ਲਾਏ ਗਏ ਹਨ। ਇਨ੍ਹਾਂ ਅਪਰਾਧਾਂ ਤਹਿਤ ਮੌਤ ਦੀ ਸਜ਼ਾ ਦਿੱਤੀ ਜਾ ਸਕਦੀ ਹੈ। ਉਤਰ-ਪੂਰਬੀ ਦਿੱਲੀ ‘ਚ ਨਾਗਰਿਕਤਾ ਕਾਨੂੰਨ ਵਿੱਚ ਸੋਧ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹਿੰਸਾ ਤੋਂ ਬਾਅਦ 24 ਫਰਵਰੀ ਨੂੰ ਫਿਰਕੂ ਝੜੱਪਾਂ ਸ਼ੁਰੂ ਹੋਈਆਂ ਸਨ। ਇਸ ਦੌਰਾਨ 53 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 200 ਲੋਕ ਜ਼ਖ਼ਮੀ ਹੋਏ ਸਨ।

Continue Reading

ਪੰਜਾਬੀ ਖ਼ਬਰਾਂ

ਚਾਰ ਵਾਰ ਵਕੀਲਾਂ ਦੀ ਗ਼ੈਰ-ਹਜ਼ਾਰੀ ਉੱਤੇ ਪਟੀਸ਼ਨ ਰੱਦ ਕਰਨ ਦਾ ਫੈਸਲਾ ਰੱਦ

Published

on

law

ਨਵੀਂ ਦਿੱਲੀ, 23 ਨਵੰਬਰ – ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਚਾਰ ਵਾਰ ਵਕੀਲਾਂ ਦੇ ਗ਼ੈਰ-ਹਾਜ਼ਰ ਰਹਿਣ ਦੇ ਆਧਾਰ ਉਤੇ ਇੱਕ ਵਿਅਕਤੀ ਦੀ ਪਟੀਸ਼ਨ ਰੱਦ ਕਰਨ ਦੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮ ਨੂੰ ਰੱਦ ਕਰਦੇ ਹੋਏ ਕਿਹਾ ਕਿ ਕਿਸੇ ਨਾਗਰਿਕ ਦੀ ਸੁੰਤਤਰਤਾ ਇਸ ਤਰ੍ਹਾਂ ਨਹੀਂ ਖੋਹੀ ਜਾ ਸਕਦੀ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਅਦਾਲਤ ਨੇ ਪਟੀਸ਼ਨ ਰੱਦ ਕਰਕੇ ਸਪੱਸ਼ਟ ਗਲਤੀ ਕੀਤੀ ਹੈ ਅਤੇ ਉਸ ਨੂੰ ਕਾਨੂੰਨ ਤਹਿਤ ਦੋਸ਼ ਸਿੱਧੀ ਸਬੰਧੀ ਮਾਮਲੇ ਵਿੱਚ ਮਦਦ ਲਈ ਇੱਕ ਹੋਰ ਵਕੀਲ ਨੂੰ ਨਿਆਂ ਮਿੱਤਰ ਨਿਯੁਕਤ ਕਰਨਾ ਚਾਹੀਦਾ ਸੀ।
ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਇੰਦੂ ਮਲਹੋਤਰਾ ਅਤੇ ਜਸਟਿਸ ਇੰਦਰਾ ਬੈਨਰਜੀ ਦੀ ਬੈਂਚ ਨੇ 16 ਨਵੰਬਰ ਦੇ ਆਪਣੇ ਹੁਕਮ ਵਿੱਚ ਕਿਹਾ ਕਿ ਕਿਸੇ ਨਾਗਰਿਕ ਦੀ ਸੁਤੰਤਰਤਾ ਨੂੰ ਇਸ ਤਰ੍ਹਾਂ ਨਹੀਂ ਖੋਹਿਆ ਜਾ ਸਕਦਾ। ਕੋਰਟ ਨੇ ਪਟੀਸ਼ਨਰ ਦੀ ਅਰਜ਼ੀ ਪ੍ਰਵਾਨ ਕਰ ਲਈ ਅਤੇ ਹਾਈ ਕੋਰਟ ਦੇ 11 ਫਰਵਰੀ ਅਤੇ 16 ਜੁਲਾਈ ਦੇ ਹੁਕਮਾਂ ਨੂੰ ਲਾਂਭੇ ਕਰ ਦਿੱਤਾ। ਹਾਈ ਕੋਰਟ ਨੇ 11 ਫਰਵਰੀ ਨੂੰ ਪਟੀਸ਼ਨਰ ਦੀ ਦੋਸ਼ ਸਿੱਧੀ ਨੂੰ ਚੁਣੌਤੀ ਦੇਣ ਦੀ ਪਟੀਸ਼ਨ ਇਸ ਆਧਾਰ ‘ਤੇ ਰੱਦਕਰ ਦਿੱਤੀ ਸੀ ਕਿ ਪਟੀਸ਼ਨਰ ਦਾ ਵਕੀਲ ਚਾਰ ਵਾਰ ਸੁਣਵਾਈ ਦੌਰਾਨ ਗ਼ੈਰ-ਹਾਜ਼ਰ ਰਿਹਾ। ਇਸ ਤੋਂ ਬਾਅਦ ਆਦਲਤ ਨੇ 16 ਜੁਲਾਈ ਨੂੰ ਪਟੀਸ਼ਨ ‘ਤੇ ਫਿਰ ਸੁਣਵਾਈ ਕੀਤੇ ਜਾਣ ਦੀ ਬੇਨਤੀ ਰੱਦ ਕਰ ਦਿੱਤੀ ਅਤੇ ਕਿਹਾ ਸੀ ਕਿ ਇਸ ਦਾ ਕੋਈ ਆਧਾਰ ਨਹੀਂ ਹੈ। ਪਟੀਸ਼ਨਰ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ਖ਼ਿਲਾਫ਼ ਆਪਣੇ ਵਕੀਲ ਐਮ ਕੇ ਘੋਸ਼ ਰਾਹੀਂ ਸੁਪਰੀਮ ਕੋਰਟ ਦਾ ਦਰ ਖੜਕਾਇਆ ਸੀ। ਪਟੀਸ਼ਨਰ ਨੂੰ ਜਨਵਰੀ 2015 ਵਿੱਚ ਇੱਕ ਮੈਜਿਸਟ੍ਰੇਰੀ ਅਦਾਲਤ ਨੇ ਹਥਿਆਰ ਕਾਨੂੰਨ ਦਾ ਦੋਸ਼ੀ ਠਹਿਰਾਇਆ ਅਤੇ 3 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੈਸ਼ਨ ਅਦਾਲਤ ਨੇ ਜੁਲਾਈ 2017 ਵਿੱਚ ਉਸ ਦੀ ਦੋਸ਼ ਸਿੱਧੀ ਕਾਇਮ ਰੱਖੀ ਸੀ, ਜਿਸ ਤੋਂ ਬਾਅਦ ਉਸ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

Continue Reading

ਰੁਝਾਨ