Farmer leader Rakesh Tikait attacked in Alwar district of Rajasthan
Connect with us [email protected]

ਪੰਜਾਬੀ ਖ਼ਬਰਾਂ

ਕਿਸਾਨ ਆਗੂ ਰਾਕੇਸ਼ ਟਿਕੈਤ ਉੱਤੇ ਰਾਜਸਥਾਨ ਦੇ ਅਲਵਰ ਜਿ਼ਲੇ ਵਿੱਚ ਹਮਲਾ

Published

on

Rakesh-Tikiat

ਭੜਕੇ ਕਿਸਾਨਾਂ ਨੇ ਸਿੰਘੂਪੁਰ ਤੇ ਗਾਜ਼ੀਪੁਰ ਬਾਰਡਰਾਂ ਉੱਤੇ ਜਾਮ ਲਾਇਆ
ਨਵੀਂ ਦਿੱਲੀ/ਗਾਜ਼ੀਆਬਾਦ, 2 ਅਪਰੈਲ, – ਭਾਰਤੀ ਕਿਸਾਨ ਯੂਨੀਅਨ ਦੇ ਆਗੂ ਇਸ ਵਕਤ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਘੁੰਮ ਕੇ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਮਹਾਂ ਪੰਚਾਇਤਾਂ ਅਤੇ ਜਨਤਕ ਸਭਾਵਾਂ ਕਰ ਰਹੇ ਹਨ। ਅੱਜ ਸ਼ੁਕਰਵਾਰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਦੋ ਮਹਾਂ ਪੰਚਾਇਤਾਂ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਉੱਤੇ ਹਮਲਾ ਕੀਤਾ ਗਿਆ ਹੈ।
ਪਤਾ ਲੱਗਾ ਹੈ ਕਿ ਅੱਜ ਦੁਪਹਿਰ ਵੇਲੇ ਇਕ ਪੰਚਾਇਤ ਨੂੰ ਸੰਬੋਧਨ ਕਰਨ ਤੋਂ ਬਾਅਦ ਰਾਕੇਸ਼ ਟਿਕੈਤ ਜਦੋਂ ਕੁਝ ਗੱਡੀਆਂ ਦੇ ਕਾਫ਼ਲੇ ਨਾਲ ਦੂਸਰੀ ਪੰਚਾਇਤ ਵੱਲ ਜਾ ਰਹੇ ਸਨ ਤਾਂ ਰਾਜਸਥਾਨ ਦੇ ਅਲਵਰ ਜਿ਼ਲੇ ਵਿੱਚ ਇੱਕ ਜਗ੍ਹਾ ਉਨ੍ਹਾਂ ਉੱਤੇ ਹਮਲਾ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਗੌਰਵ ਟਿਕੈਤਨੇ ਦੱਸਿਆ ਕਿ ਰਸਤੇ ਵਿਚ ਉਨ੍ਹਾਂ ਉੱਤੇ ਇਕ ਰਾਜਸੀਪਾਰਟੀ ਦੇ ਵਰਕਰਾਂ ਨੇ ਕਾਲੇ ਝੰਡੇ ਦਿਖਾ ਕੇਵਿਰੋਧ ਪ੍ਰਗਟਾਇਆ ਤੇ ਉਨ੍ਹਾਂਦੀਆਂ ਗੱਡੀਆਂ ਉੱਤੇ ਪਥਰਾਅ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਦੀ ਗੱਡੀ ਦੇ ਸ਼ੀਸ਼ੇ ਟੁੱਟ ਗਏ। ਕਾਫ਼ਲੇ ਵਿਚਲੇ ਲੋਕਾਂ ਨੇ ਕਿਹਾ ਕਿ ਹਮਲਾਵਰਾਂ ਨੇ ਗੋਲੀਵੀ ਚਲਾਈ ਸੀ, ਪਰ ਇਸਦੀ ਪੁਸ਼ਟੀ ਨਹੀਂ ਹੋ ਸਕੀ। ਰਾਕੇਸ਼ ਟਿਕੈਤ ਇਸ ਪਿੱਛੋਂ ਸੁਰੱਖਿਅਤ ਬਚ ਕੇ ਦੂਸਰੀ ਪੰਚਾਇਤ ਨੂੰ ਸੰਬੋਧਨ ਕਰਨ ਲਈ ਉਸ ਪੰਡਾਲ ਤੱਕ ਠੀਕ-ਠਾਕ ਪਹੁੰਚ ਗਏ।
ਭਿਵਾੜੀ ਦੇ ਪੁਲਸ ਮੁਖੀ ਰਾਮ ਮੂਰਤੀ ਜੋਸ਼ੀ ਦੇ ਮੁਤਾਬਕ ਜਿਸ ਕਾਰ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਗਿਆ ਸੀ, ਰਾਕੇਸ਼ ਟਿਕੈਤ ਉਸ ਵਿੱਚ ਨਹੀਂ ਸਨ। ਉਨ੍ਹਾਂ ਕਿਹਾ ਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ, ਪਰ ਇਸ ਕੇਸ ਵਿੱਚ ਇੱਕ ਮੁੱਖ ਦੋਸ਼ੀ ਅਤੇ ਇੱਕ ਰਾਜਸੀ ਪਾਰਟੀ ਦੇ ਵਿਦਿਆਰਥੀ ਨੇਤਾ ਸਮੇਤ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਖਿਲਾਫ ਅਗਲੀ ਕਾਨੂੰਨੀ ਕਾਰਵਾਈ ਪੁਲਸ ਵੱਲੋਂ ਕੀਤੀ ਜਾ ਰਹੀ ਹੈ।
ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਰਾਕੇਸ਼ ਟਕੈਤ ਉੱਤੇਹੋਏ ਹਮਲੇ ਪਿੱਛੋਂ ਕਿਸਾਨਾਂ ਵਿਚ ਰੋਸ ਵਧ ਗਿਆ ਹੈ, ਜਿਸ ਦੇ ਪ੍ਰਗਟਾਵੇ ਵਜੋਂ ਅੱਜ ਕਿਸਾਨਾਂ ਨੇ ਦਿੱਲੀ ਦੇ ਸਿੰਘੂ ਬਾਰਡਰ ਅਤੇ ਗਾਜ਼ੀਪੁਰ ਬਾਰਡਰ ਉੱਤੇ ਜਾਮ ਲਾਾਇਆ ਅਤੇਰੋਸ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਗੁਰਦਾਸਪੁਰ ਵਿਚ ਵੀ ਕਿਸਾਨਾਂ ਨੇ ਸੜਕ ਰੋਕੀ ਗਈ ਹੈ।

Read More Punjabi News Today

ਪੰਜਾਬੀ ਖ਼ਬਰਾਂ

ਹਰਿਆਣਾ ਦੇ ਚੀਫ ਸੈਕਟਰੀ ਦੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕਰਦੀ ਔਰਤ ਗ੍ਰਿਫਤਾਰ

Published

on

Woman arrested

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੀ ਚੰਡੀਗੜ੍ਹ ਸੈਕਟਰ ਸੱਤ ਵਾਲੀ ਸਰਕਾਰੀ ਰਿਹਾਇਸ਼ ਵਿੱਚ ਕੱਲ੍ਹ ਇੱਕ ਔਰਤ ਨੇ ਜਬਰੀ ਵੜਨ ਦੀ ਕੋਸ਼ਿਸ਼ ਕੀਤੀ। ਉਹ ਲੜਕੀ ਉਥੇ ਡਿਊਟੀ ਵਾਲੇ ਪੁਲਸ ਕਾਂਸਟੇਬਲ ਨੂੰ ਧੱਕਾ ਮਾਰ ਕੇ ਜਬਰੀ ਅੰਦਰ ਵੜ ਗਈ ਅਤੇ ਉਸ ਨੂੰ ਬਾਹਰ ਕੱਢਣ ਦੇ ਬਾਅਦ ਫਿਰ ਉਸ ਨੇ ਦੀਵਾਰ ਟੱਪ ਕੇ ਇਸ ਸਰਕਾਰੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕੀਤੀ।
ਡਿਊਟੀ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸੈਕਟਰ 26 ਥਾਣੇ ਦੀ ਪੁਲਸ ਨੇ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਨੂੰ ਟ੍ਰੈਸਪਾਸਿੰਗ ਅਤੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਇੱਕ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਗਰੋਂ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕਰ ਕੇ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਦੇ ਅਨੁਸਾਰ ਹਰਿਆਣਾ ਦੇ ਚੀਫ ਸੈਕਟਰੀ ਦੀ ਸਰਕਾਰੀ ਕੋਠੀ ਵਿੱਚ ਡਿਊਟੀ ਉੱਤੇ ਤੈਨਾਤ ਹਰਿਆਣਾ ਪੁਲਸ ਦੇ ਕਾਂਸਟੇਬਲ ਪੰਕਜ ਕੁਮਾਰ ਨੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸੱਤ ਦੀ ਸਰਕਾਰੀ ਕੋਠੀ ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੇ ਨਾਂਅ ਅਲਾਟ ਹੈ। ਕੱਲ੍ਹ ਸਵੇਰੇ ਪੌਣੇ ਅੱਠ ਵਜੇ ਜਦ ਵਿਜੇ ਵਰਧਨ ਓਥੇ ਮੌਜੂਦ ਸਨ ਤਾਂ ਇੱਕ ਔਰਤ ਆਈ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੇ ਆਪਣੀ ਪਛਾਣ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਦੇ ਤੌਰ ਉੱਤੇ ਦੱਸੀ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਚੀਫ ਸੈਕਟਰੀ ਨੂੰ ਇਸ ਬਾਰੇ ਪੁੱਛਿਆ। ਉਨ੍ਹਾਂ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਸਟੇਬਲ ਪੰਕਜ ਨੇ ਉਸ ਲੜਕੀ ਨੂੰ ਐਂਟਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਉੱਤੇ ਔਰਤ ਉਸ ਨੂੰ ਧੱਕਾ ਦੇ ਕੇ ਜਬਰੀ ਰਿਹਾਇਸ਼ ਵਿੱਚ ਵੜ ਗਈ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਔਰਤ ਨੂੰ ਫੌਰਨ ਬਾਹਰ ਕੱਢਿਆ ਤਾਂ ਉਸ ਨੇ ਰਿਹਾਇਸ਼ ਦੀ ਕੰਧ ਉੱਤੇ ਚੜ੍ਹ ਕੇ ਫਿਰ ਘਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਚੰਡੀਗੜ੍ਹ ਪੁਲਸ ਨੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਫਾਟਕ ਉਤੇ ਟਰੇਨ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਮੌਤ

Published

on

death

ਜਲੰਧਰ, 18 ਅਪ੍ਰੈਲ – ਕੱਲ੍ਹ ਸਵੇਰੇ ਸਥਾਨਕ ਸੋਢਲ ਰੇਲਵੇ ਫਾਟਕ ਨੇੜੇ ਇੱਕ ਬਾਈਕ ਸਵਾਰ ਨੌਜਵਾਨ ਹੈਡਫੋਨ ਲਾ ਕੇ ਬੰਦ ਫਾਟਕ ਕਰਾਸ ਕਰਨ ਸਮੇਂ ਟਰੇਨ ਦੀ ਲਪੇਟ ਵਿੱਚ ਆ ਗਿਆ ਤੇ ਘਟਨਾ ਸਥਾਨ ਉੱਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (30) ਪੁੱਤਰ ਮੋਹਨ ਸਿੰਘ ਪਿੰਡ ਨੰਗਲ ਸਲੇਮਪੁਰ ਵਜੋਂ ਹੋਈ ਹੈ, ਜਿਸ ਬਾਰੇ ਰੇਲਵੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ ਨੌਂ ਵਜੇ ਅੰਮ੍ਰਿਤਸਰ ਵੱਲੋਂ ਪੱਛਮ ਐਕਸਪ੍ਰੈਸ ਟਰੇਨ ਆਉਣ ਤੋਂ ਪਹਿਲਾਂ ਗੇਟਮੈਨ ਨੇ ਸੋਢਲ ਫਾਟਕ ਨੂੰ ਬੰਦ ਕੀਤਾ ਹੋਇਆ ਸੀ। ਇਸੇ ਦੌਰਾਨ ਇੱਕ ਨੌਜਵਾਨ, ਜਿਸ ਨੇ ਹੈਡਫੋਨ ਲਾਏ ਹੋਏ ਸਨ, ਬਾਈਕ ਉੱਤੇ ਬੰਦ ਫਾਟਕ ਨੂੰ ਕਰਾਸ ਕਰਨ ਲੱਗਾ। ਦੂਜੇ ਪਾਸਿਓਂ ਟਰੇਨ ਆ ਰਹੀ ਦਾ ਉਸ ਨੂੰ ਪਤਾ ਨਹੀਂ ਲੱਗਾ। ਅੱਖੀਂ ਦੇਖਣ ਵਾਲਿਆਂ ਮੁਤਾਬਕ ਟਰੇਨ ਦੇ ਡਰਾਈਵਰ ਨੇ ਕਈ ਵਾਰ ਹਾਰਨ ਵਜਾਇਆ। ਗੇਟਮੈਨ ਅਤੇ ਮੌਜੂਦ ਲੋਕਾਂ ਨੇ ਵੀ ਨੌਜਵਾਨ ਨੂੰ ਕਾਫੀ ਆਵਾਜ਼ਾਂ ਮਾਰੀਆਂ, ਪਰ ਹੈਡਫੋਨ ਲੱਗੇ ਹੋਣ ਕਾਰਨ ਉਸ ਨੂੰ ਸੁਣਾਈ ਨਹੀਂ ਦਿੱਤੀਆਂ। ਡਰਾਈਵਰ ਨੇ ਬ੍ਰੇਕ ਲਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਟਰੇਨ ਰੁਕਣ ਤੋਂ ਪਹਿਲਾਂ ਉਹ ਨੌਜਵਾਨ ਟਰੇਨ ਨਾਲ ਟਕਰਾ ਗਿਆ ਤੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਉੱਤੇ ਥਾਣਾ ਜੀ ਆਰ ਪੀ ਦੇ ਏ ਐਸ ਆਈ ਹੀਰਾ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਨੂੰ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਨੇ ਹੈਡਫੋਨ ਲਾਏ ਹੋਏ ਸਨ। ਏ ਐਸ ਆਈ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਰ ਬੱਚੇ (ਦੋ ਲੜਕੀਆਂ ਅਤੇ ਦੋ ਲੜਕੇ ਹਨ) ਉਹ ਕਿਸੇ ਲੱਕੜ ਕਾਰੋਬਾਰੀ ਕੋਲ ਕੰਮ ਕਰਦਾ ਸੀ।ਪਰਵਾਰਕ ਮੈਂਬਰਾਂ ਮੁਤਾਬਕ ਗੁਰਮੇਲ ਸਿਵਲ ਹਸਪਤਾਲ ਵਿੱਚ ਕਿਸੇ ਜਾਣੂ ਦਾ ਹਾਲ-ਚਾਲ ਜਾਨਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਨਵਜੋਤ ਕੌਰ ਸਿੱਧੂ ਪੰਜਾਬ ਵਿੱਚ ਨਵੀਂ ਲਹਿਰ ਚਲਾਉਣ ਲੱਗੀ

Published

on

navjot kaur sidhu
  • ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਹਮਾਇਤ
    ਪਟਿਆਲਾ, 17 ਅਪਰੈਲ, – ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਤਿੱਖੀ ਭਾਸ਼ਾ ਵਰਤਦੇ ਹੋਏ ਪੰਜਾਬ ਵਿਚ ਵੱਖਰੀ ਲਹਿਰ ਖੜੀ ਕਰਨ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਲਈ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਟੀਮਾਂ ਬਣਾ ਕੇ ਆਮ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।
    ਅੱਜ ਪਟਿਆਲਾ ਵਿਖੇ ਇਕ ਸਮਾਗਮ ਵਿੱਚ ਨਵਜੋਤ ਕੌਰ ਸਿੱਧੂ ਨੇ ਖੁਦ ਇਸ ਬਾਰੇ ਕਿਹਾ ਕਿ ਸਰਕਾਰ ਜਨਤਾ ਲਈ ਮਾਂ ਬਾਪ ਹੁੰਦੀ ਹੈ ਤੇ ਉਸ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਜਦ ਕਿ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ, ਇਸ ਲਈ ਉਹ ਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ।ਇਸ ਦੌਰਾਨ ਪੰਜਾਬ ਸਰਕਾਰ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਪੱਧਰ ਉੱਤੇਗੱਲਾਂ ਬਹੁਤ ਹੋਈਆਂ ਹਨ, ਪਰ ਸੁਣਨਅਤੇ ਸਮਝਣ ਵਾਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਉਹ ਘਰ ਬੈਠੇ ਹਨ ਤੇ ਸਿਰਫ ਸਮਾਜ ਸੇਵੀ ਵਜੋਂ ਲੋਕਾਂ ਵਿਚ ਜਾਂਦੇ ਹਨ। ਇਸ ਦੌਰਾਨਉਨ੍ਹਾ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ, ਪਰ ਮਾੜੇ ਲੋਕਾਂ ਦਾ ਸਾਥ ਨਹੀਂ ਦੇਂਦੇ। ਉਨ੍ਹਾਂ ਕਿਹਾ ਕਿ ਜਾਟ ਮਹਾਸਭਾ ਦੇ ਬੈਨਰ ਹੇਠ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲਕਰਾਉਣਗੇ। ਬੀਬੀਨਵਜੋਤ ਕੌਰਨੇ ਮੰਡੀ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਪੂਰੀ ਤਿਆਰੀ ਚਾਹੀਦੀ ਸੀ ਅਤੇ ਸਿੱਧੀ ਅਦਾਇਗੀ ਇਨ੍ਹਾਂ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ, ਪਰ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਇਸ ਦਾ ਪੱਤਰ ਜਾਰੀ ਕੀਤਾ ਸੀ ਤਾਂ ਪੰਜਾਬ ਸਰਕਾਰ ਨੂੰ ਇਸ ਬਾਰੇ ਪਹਿਲਾਂ ਤਿਆਰੀ ਕਰਨੀ ਚਾਹੀਦੀ ਸੀ, ਕਿਉਂਕਿ ਆਏ ਹੁਕਮ ਕਦੇ ਛੇਤੀ ਰੱਦ ਨਹੀਂ ਹੁੰਦੇ। ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣੇ ਲਾਜਮੀ ਹਨ, ਪਰ ਇਸ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਅਤੇ ਹੋਰ ਸਮੱਗਰੀ ਮੰਗਵਾਉਣ ਦੀ ਥਾਂ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਵੰਨ-ਸੁਵੰਨੀ ਖੇਤੀ ਕਰਵਾਏ।
    ਪੰਜਾਬ ਵਿੱਚ ਚੱਲਦੇ ਨਸ਼ਿਆਂ ਬਾਰੇ ਨਵਜੋਤ ਕੌਰ ਨੇ ਕਿਹਾ ਕਿ ਪਹਿਲੇ ਸਮੇਂ ਵਿਚ ਪੰਜਾਬ ਵਿਚ ਅਫੀਮ ਹੁੰਦੀ ਸੀ, ਨਸ਼ੇ ਦੇ ਵਪਾਰੀਆਂ ਨੇ ਰਿਵਾਇਤੀ ਨਸ਼ਾ ਅਫੀਮ ਬੰਦ ਕਰਵਾ ਕੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਉੱਤੇ ਲਾ ਦਿੱਤਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਿੰੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਇੱਕ ਸਿਸਟਮ ਤਹਿਤ ਅਫੀਮ ਦੀ ਖੇਤੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵੀ ਅਫੀਮ ਦੀ ਮੰਗ ਕਰਨ ਲੱਗ ਪਏ ਹਨ ਤਾਂ ਹਿਮਾਚਲ ਪ੍ਰਦੇਸ਼ ਦੀ ਤਰਜ਼ ਉੱਤੇ ਪੰਜਾਬ ਵਿਚ ਵੀ ਇਸ ਦੀ ਖੇਤੀ ਹੋਣੀ ਚਾਹੀਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca