Farmers' organizations announce Chakka Jam all over India on October 5
Connect with us [email protected]

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਦਾ 5 ਅਕਤੂਬਰ ਨੂੰ ਸਾਰੇ ਭਾਰਤ ਵਿੱਚ ਚੱਕਾ ਜਾਮ ਦਾ ਐਲਾਨ

Published

on

Farmers' organizations announce Chakka Jam all over India on October 5
  • ਸੰਘਰਸ਼ ਚਲਾਉਣ ਲਈ ਦੇਸ਼ ਪੱਧਰ ਦੀ ਪੰਜ ਮੈਂਬਰੀ ਕਮੇਟੀ ਬਣੀ
    ਖੰਨਾ, 28 ਅਕਤੂਬਰ – ਭਾਰਤ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦਾ ਅੰਦੋਲਨ ਓਦੋਂ ਨਵਾਂ ਮੋੜ ਲੈ ਗਿਆ, ਜਦੋਂ ਦਿੱਲੀ ਵਿੱਚ ਸਾਰੇ ਦੇਸ਼ ਦੀਆਂ 260 ਤੋਂ ਵਧੇਰੇ ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਇਨ੍ਹਾਂ ਤਿੰਨਾਂ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ ਦੇਸ਼ ਵਿਆਪੀ ਅੰਦੋਲਨ ਕਰਨ ਦਾ ਫੈਸਲਾ ਕਰ ਲਿਆ। ਇਸ ਮੀਟਿੰਗ ਵਿੱਚ 5 ਨਵੰਬਰ ਨੂੰ ਸਵੇਰੇ 12 ਵਜੇ ਤੋਂ ਚਾਰ ਵਜੇ ਸ਼ਾਮ ਤੱਕ ਸਾਰੇ ਦੇਸ਼ ਵਿੱਚ ਸੜਕੀ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਅਤੇ 26 ਅਤੇ 27 ਨਵੰਬਰ ਨੂੰ ਕੇਂਦਰ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨਾਂ ਅਤੇ ਬਿਜਲੀ ਬਿੱਲ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਾਰੇ ਦੇਸ਼ ਦੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ‘ਦਿੱਲੀ ਕੂਚ’ ਦਾ ਨਾਂਅ ਦਿੱਤਾ ਗਿਆ ਹੈ।
    ਕਿਸਾਨ ਜਥੇਬੰਦੀਆਂ ਨੇ ਲੰਮੀ ਵਿਚਾਰ ਤੋਂ ਬਾਅਦ ਸਰਬ ਸੰਮਤੀ ਨਾਲ ਇਹ ਪ੍ਰੋਗਰਾਮ ਸਿਰੇ ਚੜ੍ਹਾਉਣ ਤੇ ਕਿਸਾਨ ਸੰਘਰਸ਼ ਦੀ ਜਿੱਤ ਯਕੀਨੀ ਬਣਾਉਣ ਲਈ ਤਾਲਮੇਲ ਕਮੇਟੀ ਬਣਾਈ ਹੈ, ਜਿਸ ਵਿੱਚ ਬਲਵੀਰ ਸਿੰਘ ਰਾਜੇਵਾਲ ਪੰਜਾਬ, ਗੁਰਨਾਮ ਸਿੰਘ ਚੜੂਕੀ ਹਰਿਆਣਾ, ਵੀ ਐਸ ਸਿੰਘ ਉਤਰ ਪ੍ਰਦੇਸ਼, ਰਾਜੂ ਸ਼ੈਟੀ ਸਾਬਕਾ ਐਮ ਪੀ ਮਹਾਰਾਸ਼ਟਰ ਅਤੇ ਯੋਗਿੰਦਰ ਯਾਦਵ ਦਿੱਲੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਮੁੱਖ ਤੌਰ ਉੱਤੇ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਰਾਜਸਥਾਨ, ਕੇਰਲ, ਤਾਮਿਲ ਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਦਿੱਲੀ ਦੀਆਂ ਮੁੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਦੇਸ਼ ਦੇ ਹੋਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਤੀਨਿਧ ਵੀ ਸ਼ਾਮਲ ਸਨ। ਇਸੇ ਦੌਰਾਨ ਮੀਟਿੰਗ ਵਿੱਚ ਪੰਜਾਬ ਨੂੰ ਕਿਸਾਨ ਅੰਦੋਲਨ ਲਈ ਨਵਾਂ ‘ਰਾਹ ਦਸੇਰਾ’ ਦੱਸਿਆ ਗਿਆ ਅਤੇ ਉਨ੍ਹਾਂ ਦੀ 31 ਜਥੇਬੰਦੀਆਂ ਦੀ ਏਕਤਾ ਕਰਨ ਅਤੇ ਭਾਜਪਾ ਨੇਤਾਵਾਂ ਵੱਲੋਂ ਉਕਸਾਉਣ ਦੇ ਬਾਵਜੂਦ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਸ਼ਲਾਘਾ ਕੀਤੀ ਗਈ।ਇਸ ਮੌਕੇ ਇੱਕ ਮਤਾ ਪਾਸ ਕਰ ਕੇ ਸੰਸਾਰ ਭਰ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦਾ ਧੰਨਵਾਦ ਵੀ ਕੀਤਾ ਗਿਆ ਕਿ ਉਨ੍ਹਾਂ ਨੇ ਇਸ ਅੰਦੋਲਨ ਦੇ ਹੱਕ ਵਿੱਚ ਥਾਂ-ਥਾਂ ਭਾਰਤੀ ਦੂਤ ਘਰਾਂ ਅਤੇ ਯੂ ਐਨ ਓ ਦੇ ਸਾਹਮਣੇ ਮੁਜ਼ਾਹਰੇ ਕੀਤੇ ਅਤੇ ਮੰਗ ਪੱਤਰ ਦਿੱਤੇ, ਜਿਸ ਨਾਲ ਭਾਰਤ ਸਰਕਾਰ ‘ਤੇ ਅੰਦੋਲਨ ਦਾ ਦਬਾਅ ਬਣ ਰਿਹਾ ਹੈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਲਾਈਨਾਂ ਖਾਲੀ ਕਰ ਕੇ ਮਾਲ ਗੱਡੀਆਂ ਚਲਾਉਣ ਦੀ ਸਹਿਮਤੀ ਦਿੱਤੇ ਜਾਣ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਗਈ ਤੇ ਇਸ ਨੂੰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਖੇਡ ਕਰਾਰ ਦਿੱਤਾ ਗਿਆ।
    ਓਧਰ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫਿਆਂ ਦੀ ਮੰਗ ਲਈ ਪੱਕੇ ਮੋਰਚੇ ‘ਤੇ ਬੈਠੇ ਕਿਸਾਨਾਂ ਦੀ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਭੁੱਖ ਹੜਤਾਲ ਜਾਰੀ ਹੈ। ਕਿਸਾਨਾਂ ਨੇ ਪੰਜਾਬ ਦੇ ਕਿਸਾਨਾਂ ਦੀ ਤਰ੍ਹਾਂ ਟੋਲ ਪਲਾਜ਼ਿਆਂ ਉੱਤੇ ਧਰਨਾ ਦੇਣ ਤੇ ਮਰਨ ਵਰਤ ਰੱਖਣ ਦੀ ਚਿਤਾਵਨੀ ਦਿੱਤੀ ਹੈ। ਖੇਤੀ ਕਾਨੂੰਨ ਰੱਦ ਕਰਾਉਣ ਤੇ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫਿਆਂ ਦੀ ਮੰਗ ਬਾਰੇ ਕਿਸਾਨ ਜਥੇਬੰਦੀਆਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਲਾਇਆ ਪੱਕਾ ਮੋਰਚਾ ਨਾ ਸਿਰਫ ਜਾਰੀ ਹੈ ਸਗੋਂ ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਹੈ।
    ਇਸ ਬਾਰੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਤਰ੍ਹਾਂ ਪਲਾਂਇੱਕ ਟੋਲ ਪਲਾਜ਼ੇ ਉੱਤੇ ਧਰਨਾ ਦੇਣਗੇ ਤੇ ਇਸ ਨੂੰ ਦੂਜੇ ਟੋਲ ਪਲਾਜ਼ਿਆਂ ਤੱਕ ਵਧਾਇਆ ਜਾਵੇਗਾ। ਕਿਸਾਨ ਆਗੂਆਂ ਨੇ ਪੰਜਾਬ ਦੀਆਂ ਮਾਲ ਗੱਡੀਆਂ ਬੰਦ ਕੀਤੇ ਜਾਣ ‘ਤੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਆਹਿਦ ਲਿਆ। ਇਸ ਮੌਕੇ ਕਈਆਂ ਪਿੰਡਾਂ ਦੇ ਕਿਸਾਨ ਵੀ ਮੌਜੂਦ ਸਨ।

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ