Filed a case against Twitter officials for distorting the map
Connect with us [email protected]

ਪੰਜਾਬੀ ਖ਼ਬਰਾਂ

ਨਕਸ਼ਾ ਤੋੜ-ਮਰੋੜ ਕੇ ਪੇਸ਼ ਕਰਨ ਬਦਲੇ ਟਵਿੱਟਰ ਅਧਿਕਾਰੀਆਂ ਉੱਤੇ ਕੇਸ ਦਰਜ

Published

on

twitter

ਨੋਇਡਾ, 30 ਜੂਨ – ਸੋਸ਼ਲ ਮੀਡੀਆ ਪਲੇਟ ਫਾਰਮ ਟਵਿੱਟਰ ਉੱਤੇ ਭਾਰਤ ਦਾ ਨਕਸ਼ਾ ਵਿਗਾੜ ਕੇ ਪੇਸ਼ ਕਰਨ ਬਦਲੇ ਉਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਜ਼ਿਲੇ੍ਹ ਦੀ ਪੁਲਸ ਨੇ ਮਾਈਕਰੋ ਬਲਾਗਿੰਗ ਸਾਈਟ ਟਵਿੱਟਰ ਇੰਡੀਆ ਦੇ ਦੋ ਸੀਨੀਅਰ ਅਧਿਕਾਰੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਹਿੰਦੂਵਾਦੀ ਸੰਗਠਨ ਬਜਰੰਗ ਦਲ ਦੇ ਇੱਕ ਅਹੁਦੇਦਾਰ ਵੱਲੋਂ ਦਾਇਰ ਸ਼ਿਕਾਇਤ ਉੱਤੇ ਖੁਰਜਾ ਨਗਰ ਥਾਣੇ ਵਿੱਚ ਸੋਮਵਾਰ ਸ਼ਾਮ ਨੂੰ ਇਹ ਕੇਸ ਦਰਜ ਕੀਤਾ ਗਿਆ। ਟਵਿੱਟਰ ਨੇ ਆਪਣੀ ਵੈਬਸਾਈਟ ਉੱਤੇ ਪਾਏ ਭਾਰਤ ਦੇ ਨਕਸ਼ੇ ਵਿੱਚ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ ਅਤੇ ਕਸ਼ਮੀਰ ਨੂੰ ਵੱਖਰੇ ਦੇਸ਼ ਵਿਖਾਇਆ ਸੀ। ਸੋਸ਼ਲ ਮੀਡੀਆ ਉੱਤੇ ਪਏ ਰੌਲੇ-ਰੱਪੇ ਤੇ ਤਿੱਖੀਆਂ ਪ੍ਰਤੀਕਿਰਿਆਵਾਂ ਪਿੱਛੋਂ ਟਵਿੱਟਰ ਨੇ ਸੋਮਵਾਰ ਸ਼ਾਮ ਨੂੰ ਇਹ ਨਕਸ਼ਾ ਹਟਾ ਦਿੱਤਾ ਸੀ। ਬਜਰੰਗ ਦਲ ਪੱਛਮੀ ਯੂ ਪੀ ਦੇ ਕਨਵੀਨਰ ਪ੍ਰਵੀਨ ਭੱਟੀ ਨੇ ਸ਼ਿਕਾਇਤ ਵਿੱਚ ਕਿਹਾ, ‘‘ਵਿਸ਼ਵ ਦੇ ਨਕਸ਼ੇ ਵਿੱਚ ਲੱਦਾਖ ਅਤੇ ਜੰਮੂ ਤੇ ਕਸ਼ਮੀਰ ਨੂੰ ਭਾਰਤ ਦੇ ਹਿੱਸੇ ਵਜੋਂ ਨਹੀਂ ਵਿਖਾਇਆ ਗਿਆ। ਇਹ ਕੋਈ ਸੰਯੋਗ ਨਹੀਂ। ਇਸ ਕਾਰਵਾਈ ਨਾਲ ਮੇਰੇ ਸਮੇਤ ਸਾਰੇ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ।”
ਸਿ਼ਕਾਇਤ ਵਿੱਚ ਟਵਿੱਟਰ ਇੰਡੀਆ ਦੇ ਐਮ ਡੀ ਮਨੀਸ਼ ਮਹੇਸ਼ਵਰੀ ਅਤੇ ਨਿਊ ਪਾਰਟਨਰਸ਼ਿਪਸ ਹੈਡ ਅੰਮ੍ਰਿਤਾ ਤਿ੍ਰਪਾਠੀ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 74 ਹੇਠ ਦੋਸ਼ ਲਾਏ ਗਏ ਹਨ। ਭਾਰਤ ਵਿੱਚ ਸੋਸ਼ਲ ਮੀਡੀਆ ਪਲੇਟ ਫਾਰਮਾਂ ਨੂੰ ਨੱਥ ਪਾਉਣ ਲਈ ਪਿਛਲੇ ਮਹੀਨੇ ਲਾਗੂ ਹੋਏ ਨਵੇਂ ਆਈ ਟੀ ਨਿਯਮਾਂ ਕਰ ਕੇ ਕੇਂਦਰ ਸਰਕਾਰ ਤੇ ਟਵਿੱਟਰ ਵਿਚਾਲੇ ਤਲਖੀ ਸਿਖਰ ਉੱਤੇ ਸੀ। ਟਵਿੱਟਰ ਇਸ ਤੋਂ ਪਹਿਲਾਂ ਲੇਹ ਨੂੰ ਭਾਰਤ ਦਾ ਹਿੱਸਾ ਦੱਸ ਚੁੱਕਾ ਹੈ। ਇਸ ਦੌਰਾਨ ਮੱਧ ਪ੍ਰਦੇਸ਼ ਦੇ ਸਾਈਬਰ ਅਪਰਾਧ ਸੈਲ ਨੇ ਭਾਰਤ ਦਾ ਨਕਸ਼ਾ ਵਿਗਾੜ ਕੇ ਪੇਸ਼ ਕਰਨ ਦੇ ਦੋਸ਼ ਵਿੱਚ ਸੂਬੇ ਦੇ ਗ੍ਰਹਿ ਮੰਤਰੀ ਦੀ ਹਦਾਇਤ ਉੱਤੇ ਟਵਿੱਟਰ ਇੰਡੀਆ ਦੇ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਨੇ ਟਵਿੱਟਰ ਇੰਡੀਆ ਦੇ ਐਮ ਡੀ ਮਨੀਸ਼ ਮਹੇਸ਼ਵਰੀ ਨੂੰ ਗਾਜ਼ੀਆਬਾਦ ਦੇ ਇੱਕ ਬਜ਼ੁਰਗ ਉੱਤੇ ਹਮਲੇ ਦੀ ਵਾਇਰਲ ਹੋਈ ਵੀਡੀਓ ਦੇ ਕੇਸ ਵਿੱਚ ਗ੍ਰਿਫਤਾਰੀ ਸਮੇਤ ਕਿਸੇ ਵੀ ਹੋਰ ਕਾਰਵਾਈ ਤੋਂ ਸੁਰੱਖਿਆ ਦੇ ਕਰਨਾਟਕ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਗਾਜ਼ੀਆਬਾਦ ਪੁਲਸ ਨੇ ਮਹੇਸ਼ਵਰੀ ਨੂੰ ਉਸ ਮਾਮਲੇ ਵਿੱਚ ਪੁੱਛਗਿੱਛ ਲਈ ਲੋਨੀ ਪੁਲਸ ਸਟੇਸ਼ਨ ਸੱਦਿਆ ਸੀ, ਜਿਸ ਮਗਰੋਂ ਟਵਿੱਟਰ ਇੰਡੀਆ ਦੇ ਐਮ ਡੀ ਨੇ ਕਰਨਾਟਕ ਹਾਈ ਕੋਰਟ ਦਾ ਰੁਖ਼ ਕਰਦਿਆਂ ਕੱਚੀ ਜ਼ਮਾਨਤ ਹਾਸਲ ਕਰ ਲਈ ਸੀ।
ਦੂਸਰੇ ਪਾਸੇ ਫੇਸਬੁਕ ਅਤੇ ਗੂਗਲ ਇੰਡੀਆ ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਮੰਚਾਂ ਦੀ ਦੁਰਵਰਤੋਂ ਦੇ ਮੁੱਦੇ ਉੱਤੇ ਕੱਲ੍ਹ ਸੂਚਨਾ ਤਕਨੀਕ ਸਬੰਧੀ ਪਾਰਲੀਮੈਂਟ ਦੀ ਸਥਾਈ ਕਮੇਟੀ ਅੱਗੇ ਆਪਣਾ ਪੱਖ ਰੱਖਿਆ। ਇਨ੍ਹਾਂ ਅਧਿਕਾਰੀਆਂ ਨੂੰ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਦੀ ਪ੍ਰਧਾਨਗੀ ਵਾਲੀ ਇਸ ਕਮੇਟੀ ਨੇ ਸੰਮਨ ਜਾਰੀ ਕੀਤਾ ਸੀ। ਫੇਸਬੁਕ ਦੇ ਭਾਰਤ ਵਿੱਚ ਪਬਲਿਕ ਪਾਲਸੀ ਡਾਇਰੈਕਟਰ ਸ਼ਿਵਨਾਥ ਠੁਕਰਾਲ ਤੇ ਜਨਰਲ ਕੌਂਸਲ ਨਮਰਤਾ ਸਿੰਘ ਨੇ ਕਮੇਟੀ ਸਾਹਮਣੇ ਆਪਣੀ ਗੱਲ ਰੱਖੀ। ਪਾਰਲੀਮੈਂਟਰੀ ਕਮੇਟੀ ਦੀ ਮੀਟਿੰਗ ਦਾ ਏਜੰਡਾ ਨਾਗਰਿਕਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਤੇ ਸੋਸ਼ਲ ਮੀਡੀਆ/ ਆਨਲਾਈਨ ਖਬਰ ਮੀਡੀਆ ਮੰਚਾਂ ਦੀ ਦੁਰਵਰਤੋਂ ਰੋਕਣਾ ਸੀ। ਇਸ ਤੋਂ ਪਹਿਲਾਂ ਫੇਸਬੁਕ ਦੇ ਪ੍ਰਤੀਨਿਧੀਆਂ ਨੇ ਪਾਰਲੀਮੈਂਟਰੀ ਕਮੇਟੀ ਨੂੰ ਸੂਚਿਤ ਕੀਤਾ ਸੀ ਕਿ ਕੋਵਿਡ ਪ੍ਰੋਟੋਕੋਲ ਕਾਰਨ ਉਨ੍ਹਾਂ ਦੀ ਕੰਪਨੀ ਨੀਤੀ ਉਨ੍ਹਾਂ ਦੇ ਅਧਿਕਾਰੀਆਂ ਨੂੰ ਸਰੀਰਕ ਤੌਰ ਉੱਤੇ ਮੌਜੂਦਗੀ ਵਾਲੀਆਂ ਮੀਟਿੰਗਾਂ ਵਿਚ ਜਾਣ ਦੀ ਇਜਾਜ਼ਤ ਨਹੀਂ ਦਿੰਦੀ। ਕਮੇਟੀ ਦੇ ਪ੍ਰਧਾਨ ਥਰੂਰ ਨੇ ਫੇਸਬੁਕ ਨੂੰ ਕਿਹਾ ਕਿ ਉਸ ਦੇ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਪਹੁੰਚਣਾ ਪਵੇਗਾ, ਕਿਉਂਕਿ ਪਾਰਲੀਮੈਂਟਰੀ ਸਕੱਤਰੇਤ ਡਿਜੀਟਲ ਮੀਟਿੰਗਾਂ ਦੀ ਇਜਾਜ਼ਤ ਨਹੀਂ ਦਿੰਦਾ। ਸੂਚਨਾ ਤਕਨੀਕ ਸਬੰਧੀ ਇਹ ਪਾਰਲੀਮੈਂਟਰੀ ਕਮੇਟੀ ਅਗਲੇ ਹਫਤਿਆਂ ਵਿੱਚ ਯੂ-ਟਿਊਬ ਤੇ ਹੋਰ ਸੋਸ਼ਲ ਮੀਡੀਆ ਇਕਾਈਆਂ ਦੇ ਪ੍ਰਤੀਨਿਧੀਆਂ ਨੂੰ ਸੰਮਨ ਜਾਰੀ ਕਰੇਗੀ।

Read More Latest Punjabi News

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca