Filed a case of tampering with verses of Gurbani in the function
Connect with us [email protected]

ਪੰਜਾਬੀ ਖ਼ਬਰਾਂ

ਢਾਬਾ ਮਾਲਕ ਦੇ ਤੀਆਂ ਦੇ ਫੰਕਸ਼ਨ ਵਿੱਚ ਗੁਰਬਾਣੀ ਦੀਆਂ ਤੁਕਾਂ ਨਾਲ ਛੇੜਛਾੜ ਦਾ ਕੇਸ ਦਰਜ

Published

on

ਜ਼ੀਰਕਪੁਰ, 13 ਅਗਸਤ, – ਸਥਾਨਕ ਸੇਠੀ ਢਾਬੇ ਦੇ ਮਾਲਕ ਵਿਜੇ ਕੁਮਾਰ ਉਰਫ਼ ਸੋਨੂੰ ਸੇਠੀ ਵਿਰੁੱਧ ਸਿੱਖ ਜਥੇਬੰਦੀਆਂ ਨੇ ਗੁਰਬਾਣੀ ਦੀਆਂ ਤੁਕਾਂ ਤੋੜ ਮਰੋੜ ਕੇ ਪੇਸ਼ ਕਰਨ ਦੇ ਰੋਸ ਵਜੋਂ ਥਾਣਾ ਜ਼ੀਰਕਪੁਰ ਵਿੱਚ ਸ਼ਿਕਾਇਤ ਦਰਜ ਕਰਾਈ ਹੈ। ਢਾਬਾ ਮਾਲਕ ਵੱਲੋਂ ਆਪਣੇ ਢਾਬੇ ਉੱਤੇ ਪਿਛਲੇ ਬੁੱਧਵਾਰ ਔਰਤਾਂ ਲਈ ਕਰਵਾਏ ਤੀਆਂ ਦੇ ਤਿਉਹਾਰ ਮੌਕੇ ਗੁਰਬਾਣੀ ਦੀਆਂ ਤੁਕਾਂ ਉੱਤੇ ਗਿੱਧਾ ਪਾਇਆ ਦੱਸਿਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਸੀ।
ਅਕਾਲ ਯੂਥ ਜਥੇਬੰਦੀ ਦੇ ਜਸਵਿੰਦਰ ਸਿੰਘ ਰਾਜਪੁਰਾ ਦੇ ਮੁਤਾਬਕ ਸਥਾਨਕ ਸੇਠੀ ਢਾਬੇ ਦੇ ਮਾਲਕ ਸੋਨੂੰ ਸੇਠੀ ਨੇ ਬੀਤੇ ਬੁੱਧਵਾਰ ਔਰਤਾਂ ਲਈ ਤੀਆਂ ਦੇ ਤਿਉਹਾਰ ਮੌਕੇ ਪ੍ਰੋਗਰਾਮ ਕਰਾਇਆ ਸੀ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਤੁਕਾਂ ਦੀ ਗਾਣੇ ਦੇ ਰੂਪ ਵਿੱਚ ਵਰਤੋਂ ਕਰ ਕੇ ਔਰਤਾਂ ਨੂੰ ਨਚਾਏ ਜਾਣ ਕਾਰਨ ਸਿੱਖ ਸੰਗਤ ਵਿੱਚ ਉਸ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪੁਚਾਉਣਦਾ ਰੋਸ ਹੈ। ਉਨ੍ਹਾਂ ਦੱਸਿਆ ਕਿ ਢਾਬਾ ਮਾਲਕ ਨੇ ਨਾ ਕੇਵਲ਼ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀਦੀਆਂ ਤੁਕਾਂ ਦੀ ਗਲਤ ਵਰਤੋਂ ਕੀਤੀ, ਸਗੋਂ ਇਸ ਦੀ ਵੀਡੀਓ ਬਣਾ ਕੇ ਇਸ ਨੂੰ ਫੋਕੀ ਸ਼ੋਹਰਤ ਲਈ ਸੋਸ਼ਲ ਮੀਡੀਆ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਇਸ ਹਰਕਤ ਨੂੰ ਸਿੱਖ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਦੇ ਮੁਤਾਬਕ ਸੋਨੂੰ ਸੇਠੀ ਨੇ ਇਕ ਸਾਜਿ਼ਸ਼ ਤਹਿਤ ਜਾਣਬੁੱਝ ਕੇ ਹੋਛੀ ਹਰਕਤ ਕੀਤੀ ਹੈ ਅਤੇ ਉਨ੍ਹਾਂ ਦੇ ਜਥੇ ਨੇ ਜ਼ੀਰਕਪੁਰ ਦੇ ਐਸਐਚਓ ਇੰਸਪੈਕਟਰ ਓਂਕਾਰ ਸਿੰਘ ਬਰਾੜ ਤੋਂ ਸੋਨੂ ਸੇਠੀ ਦੇ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਜੁਰਅੱਤ ਨਾ ਕਰ ਸਕੇ।
ਵਰਨਣ ਯੋਗ ਹੈ ਕਿ ਪਿਛਲੇ ਸਾਲ 2020 ਵਿੱਚ ਕੋਰੋਨਾ ਦੇ ਦੌਰ ਵਿੱਚ ਵੀ ਸੋਨੂ ਸੇਠੀ ਉੱਤੇ ਚੰਡੀਗੜ੍ਹ ਦੀ ਸੁਖਨਾ ਝੀਲ ਉੱਤੇ ਹਿੰਦੂ ਦੇਵੀ ਦੇਵਤਿਆਂ ਦਾ ਭੇਸ ਧਾਰਨ ਕਰ ਕੇ ਹਿੰਦੂ ਭਾਵਨਾਵਾਂ ਨੂੰ ਠੇਸ ਪੁਚਾਉਣ ਦੇ ਦੋਸ਼ ਲੱਗੇ ਸਨ। ਇਸ ਬਾਰੇ ਜ਼ੀਰਕਪੁਰ ਥਾਣੇ ਦੇ ਐੱਸਐੱਚਓ ਇੰਸਪੈਕਟਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਸਿੱਖ ਜੱਥੇਬੰਦੀ ਅਕਾਲ ਯੂਥ ਦੀ ਸ਼ਿਕਾਇਤ ਉੱਤੇ ਸੋਨੂੰ ਸੇਠੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਸੀਰੂਦੀਨ ਸ਼ਾਹ ਨੇ ਵਿੰਨ੍ਹਿਆ ਸਰਕਾਰ ‘ਤੇ ਨਿਸ਼ਾਨਾ

Published

on

Naseeruddin Shah

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਆਪਣੇ ਬੇਬਾਕ ਬਿਆਨਬਾਜ਼ੀ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਫਿਲਮ ਉਦਯੋਗ ਇਸਲਾਮੋਫੋਬੀਆ ਤੋਂ ਪੀੜਤ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਸਰਕਾਰ ਉਨ੍ਹਾਂ ਫਿਲਮ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਇਸ ਦਿਸ਼ਾ ਵਿੱਚ ਫਿਲਮਾਂ ਬਣਾਉਂਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਤਾਲਿਬਾਨ ਨੂੰ ਲੈ ਕੇ ਉਹਨਾਂ ਦੇ ਬਿਆਨ ਨੂੰ ਗਲਤ ਲਿਆ ਗਿਆ ਸੀ।
ਹਾਲ ਹੀ ਵਿੱਚ ਦਿੱਤੀ ਇੰਟਰਵਿਊ ਵਿੱਚ ਜਦੋਂ ਨਸੀਰੂਦੀਨ ਸ਼ਾਹ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨਾਲ ਫਿਲਮ ਇੰਡਸਟਰੀ ਵਿੱਚ ਕਦੇ ਵਿਤਕਰਾ ਹੋਇਆ ਹੈ, ਤਾਂ ਉਨ੍ਹਾਂ ਕਿਹਾ, ‘ਮੈਨੂੰ ਨਹੀਂ ਪਤਾ ਕਿ ਫਿਲਮ ਇੰਡਸਟਰੀ ਵਿੱਚ ਮੁਸਲਿਮ ਭਾਈਚਾਰੇ ਦੇ ਨਾਲ ਕੋਈ ਵਿਤਕਰਾ ਹੁੰਦਾ ਹੈ ਜਾਂ ਨਹੀਂ। ਮੇਰਾ ਮੰਨਣਾ ਹੈ ਕਿ ਸਾਡਾ ਯੋਗਦਾਨ ਮਹੱਤਵਪੂਰਨ ਹੈ। ਇਸ ਇੰਡਸਟਰੀ ਵਿੱਚ ਪੈਸਾ ਰੱਬ ਹੈ। ਤੁਸੀਂ ਜਿੰਨਾ ਪੈਸਾ ਇੱਥੇ ਕਮਾਉਂਦੇ ਹੋ, ਓਨਾਂ ਹੀ ਤੁਹਾਡਾ ਸਨਮਾਨ ਕੀਤਾ ਜਾਂਦਾ ਹੈ। ਅੱਜ ਵੀ ਇੰਡਸਟਰੀ ਦੇ 3 ਖਾਨ ਚੋਟੀ ‘ਤੇ ਹਨ। ਉਨ੍ਹਾਂ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਉਹ ਅੱਜ ਵੀ ਨਤੀਜੇ ਦੇ ਰਹੇ ਹਨ।
ਮੈਂ ਕਦੇ ਵੀ ਭੇਦਭਾਵ ਵਰਗਾ ਕੁਝ ਮਹਿਸੂਸ ਨਹੀਂ ਕੀਤਾ। ਮੈਨੂੰ ਮੇਰੇ ਕਰੀਅਰ ਦੇ ਸ਼ੁਰੂ ਵਿੱਚ ਨਾਮ ਸੁਝਾਇਆ ਗਿਆ ਸੀ ਪਰ ਮੈਂ ਆਪਣਾ ਨਾਮ ਨਹੀਂ ਬਦਲਿਆ । ਮੈਨੂੰ ਨਹੀਂ ਲਗਦਾ ਕਿ ਇਸ ਨਾਲ ਕੋਈ ਫ਼ਰਕ ਪੈਂਦਾ।’ ਸ਼ਾਹ ਦਾ ਕਹਿਣਾ ਹੈ ਕਿ ਜਦੋਂ ਮੁਸਲਿਮ ਨੇਤਾ, ਯੂਨੀਅਨ ਦੇ ਮੈਂਬਰ ਅਤੇ ਵਿਦਿਆਰਥੀ ਆਮ ਬਿਆਨ ਦਿੰਦੇ ਹਨ, ਤਾਂ ਵੀ ਉਹਨਾਂ ਦਾ ਵਿਰੋਧ ਹੁੰਦਾ ਹੈ। ਇਸ ਦੇ ਨਾਲ ਹੀ ਜਦੋਂ ਮੁਸਲਿਮ ਭਾਈਚਾਰੇ ਦੇ ਖਿਲਾਫ ਹਿੰਸਕ ਬਿਆਨ ਦਿੱਤੇ ਜਾਂਦੇ ਹਨ ਤਾਂ ਉਸ ਤਰ੍ਹਾਂ ਦਾ ਹਮਲਾ ਨਜ਼ਰ ਨਹੀਂ ਆਉਂਦਾ।
ਇੰਨਾ ਹੀ ਨਹੀਂ, ਉਸ ਨੇ ਕਿਹਾ, ‘ਮੈਨੂੰ ਬੰਬਈ ਤੋਂ ਕੋਲੰਬੋ ਅਤੇ ਕੋਲੰਬੋ ਤੋਂ ਕਰਾਚੀ ਲਈ ਟਿਕਟਾਂ ਵੀ ਭੇਜੀਆਂ ਗਈਆਂ ਸਨ।’ਉਨ੍ਹਾਂ ਕਿਹਾ ਕਿ ਭਾਵੇਂ ਕੋਈ ਕੱਟੜਤਾ ਨਹੀਂ ਹੈ, ਫਿਰ ਵੀ ਫਿਲਮ ਇੰਡਸਟਰੀ ਵਿੱਚ ਬਦਲਾਅ ਆ ਰਹੇ ਹਨ। ਉਹ ਕਹਿੰਦਾ ਹੈ, ‘ਸਰਕਾਰ ਫਿਲਮ ਨਿਰਮਾਤਾਵਾਂ ਨੂੰ ਉਨ੍ਹਾਂ ਦੇ ਪੱਖ ਵਿੱਚ ਫਿਲਮਾਂ ਬਣਾਉਣ ਲਈ ਸਮਰਥਨ ਦੇ ਰਹੀ ਹੈ। ਉਨ੍ਹਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਜੇ ਉਹ ਲੋਕ ਪ੍ਰਚਾਰਕ ਫਿਲਮਾਂ ਵੀ ਬਣਾ ਰਹੇ ਹਨ ਤਾਂ ਇਸ ਨੂੰ ਸਰਲ ਸ਼ਬਦਾਂ ਵਿੱਚ ਕਿਹਾ ਜਾਵੇ। ਉਸ ਦੇ ਅਨੁਸਾਰ, ਨਾਜ਼ੀ ਜਰਮਨੀ ਵਿੱਚ ਵੀ ਅਜਿਹੀ ਕੋਸ਼ਿਸ਼ ਕੀਤੀ ਗਈ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca