Flights will operate from Adampur Civil Airport three days a week on Fridays, Saturdays and Sundays.
Connect with us [email protected]

ਪੰਜਾਬੀ ਖ਼ਬਰਾਂ

ਦੋ ਵੱਡੇ ਹਾਦਸੇ ਵਾਪਰਨ ਦੇ ਬਾਵਜੂਦ ਪਟਾਕਿਆਂ ਦਾ ਭੰਡਾਰ ਕਰਨ ਦਾ ਕੰਮ ਜਾਰੀ

Published

on

fire Cracker storage

ਜਲੰਧਰ, 6 ਨਵੰਬਰ – ਇਸ ਮਹਾਨਗਰ ਦੇ ਮੁਹੱਲਾ ਰਿਆਜ਼ਪੁਰਾ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਖ਼ਜਾਨ ਸਿੰਘ ਦੇ ਗੁਦਾਮਾਂ ‘ਚ ਸਾਲ 2018 ਅਤੇ 2019 ਦੌਰਾਨ ਦੋ ਵੱਡੇ ਹਾਦਸੇ ਵਾਪਰ ਜਾਣ ਦੇ ਬਾਵਜੂਦ ਉਹ ਨਹੀਂ ਸੁਧਰ ਰਿਹਾ। ਇਸ ਸਾਲ ਦੀਵਾਲੀ ‘ਤੇ ਪਟਾਕਿਆਂ ਦਾ ਲਾਇਸੈਂਸ ਨਾ ਹੋਣ ‘ਤੇ ਵੀ ਉਸ ਨੇ ਗ਼ੈਰ ਕਾਨੂੰਨੀ ਢੰਗ ਨਾਲ ਭਾਰੀ ਮਾਤਰਾ ‘ਚ ਪਟਾਕੇ ਅਤੇ ਚਾਇਨੀਜ਼ ਡੋਰ ਸਟਾਕ ਕੀਤੀ ਹੋਈ ਸੀ।
ਇਸ ਦੀ ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਸ ਨੇ ਪ੍ਰਤਾਪ ਬਾਗ ਨੇੜੇ ਗੁਰਦੀਪ ਸਿੰਘ ਦੇ ਗੁਦਾਮਾਂ ਵਿੱਚੋਂ 44 ਡੱਬੇ ਗ਼ੈਰ ਕਾਨੂੰਨੀ ਪਟਾਕੇ ਅਤੇ 15 ਡੱਬੇ ਚਾਇਨੀਜ਼ ਡੋਰ, ਜਿਸ ਦੀ ਕੁੱਲ ਕੀਮਤ ਕਰੀਬ 10 ਲੱਖ ਰੁਪਏ ਬਣਦੀ ਹੈ, ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਮੁੱਖੀ ਮੁਕੇਸ਼ ਕੁਮਾਰ ਦੀ ਟੀਮ ਵੱਲੋਂ ਕੀਤੀ ਕਾਰਵਾਈ ਦੌਰਾਨ ਬਾਰਮਦ ਹੋਏ ਪਟਾਕੇ ਅਤੇ ਚਾਇਨੀਜ਼ ਡੋਰ ਨੂੰ ਕਬਜ਼ੇ ‘ਚ ਲੈ ਲਿਆ ਗਿਆ ਹੈ ਅਤੇ ਮੁਲਜ਼ਮਾਂ ਗੁਰਦੀਪ ਸਿੰਘ ਅਤੇ ਉਸ ਦੇ ਪਿਤਾ ਖ਼ਜਾਨ ਸਿੰਘ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੰਜਾਬੀ ਖ਼ਬਰਾਂ

ਬੌਰਿਸ ਜੌਹਨਸਨ ਦੇ ਮੁਤਾਬਕ 2 ਦਸੰਬਰ ਤੋਂ ਬਾਅਦ ਲਾਕਡਾਊਨ ਖ਼ਤਮ ਹੋ ਜਾਵੇਗਾ

Published

on

boris johnson

ਲੰਡਨ, 25 ਨਵੰਬਰ – ਇੰਗਲੈਂਡ ਦਾ ਦੂਜਾ ਲਾਕਡਾਊਨ ਅਗਲੇ ਹਫ਼ਤੇ ਖ਼ਤਮ ਹੋ ਸਕਦਾ ਹੈ ਅਤੇ ਇਸ ਤੋਂ ਬਾਅਦ ਪੜਾਅ ਦਰ ਪੜਾਅ ਲਾਕਡਾਊਨ ਹੋਵੇਗਾ, ਜਿਸ ਬਾਰੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਦਸੰਬਰ ਤੋਂ ਬਾਅਦ ਤਿੰਨ ਟੀਅਰ ਸਿਸਟਮ ਫਿਰ ਲਾਗੂ ਹੋ ਜਾਵੇਗਾ।
ਬੋਰਿਸ ਜੌਹਨਸਨ ਨੇ ਕਿਹਾ ਕਿ ਯੂ ਕੇ ਸਰਕਾਰ ਵੱਲੋਂ ਕ੍ਰਿਸਮਿਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਾਲ ਕੋਰੋਨਾ ਪ੍ਰਭਾਵਿਤ ਇਲਾਕਿਆਂ ਨੂੰ ਤਿੰਨ ਪੜਾਵਾਂ ਵਿੱਚ ਵੰਡਿਆ ਗਿਆ ਹੈ।ਟੀਅਰ ਇੱਕ ਦੌਰਾਨ ਸਭ ਦੁਕਾਨਾਂ, ਜਿੰਮ, ਮਹਿਮਾਨ-ਨਿਵਾਜ਼ੀ ਕੇਂਦਰ, 10 ਵਜੇ ਤੱਕ ਪੱਬ ਅਤੇ ਰੈਸਟੋਰੈਂਟ ਖੁੱਲ੍ਹੇ ਰਹਿਣਗੇ, 6 ਤੋਂ ਵੱਧ ਲੋਕਾਂ ਦੇ ਮਿਲਣ ਤੇ ਪਾਬੰਦੀ ਹੋਵੇਗੀ, ਵਿਆਹ ਸਮਾਗਮਾਂ ਵਿੱਚ 15 ਅਤੇ ਅੰਤਮ ਰਸਮਾਂ ਮੌਕੇ 30 ਲੋਕ ਇਕੱਤਰ ਹੋ ਸਕਦੇ ਹਨ, ਖੇਡ ਸਟੇਡੀਅਮਾਂ ਤੇ ਲਾਈਵ ਸਮਾਗਮਾਂ ਸਬੰਧੀ ਬਾਹਰ 4000 ਅਤੇ ਅੰਦਰਲੇ ਸਮਾਗਮਾਂ ਵਿੱਚ 1000 ਤੱਕ ਲੋਕ ਇਕੱਤਰ ਹੋ ਸਕਣਗੇ। ਟੀਅਰ ਦੋ ਵਾਲੇ ਇਲਾਕਿਆਂ ਦੇ ਘਰਾਂ ਅੰਦਰ ਮਿਲਣ ‘ਤੇ ਪਾਬੰਦੀ, ਪਰ ਬਾਹਰ 6 ਲੋਕ ਮਿਲ ਸਕਣਗੇ, ਸਿਰਫ਼ ਭੋਜਣ ਪਰੋਸਣ ਵਾਲੇ ਪੱਬ, ਦੁਕਾਨਾਂ ਜਿੰਮ ਆਦਿ ਖੁੱਲ੍ਹਣਗੇ, ਖੇਡ ਅਤੇ ਹੋਰ ਸਮਾਗਮਾਂ ਵਿੱਚ ਬਾਹਰ 2000 ਅਤੇ ਅੰਦਰ 1000 ਲੋਕ ਇਕੱਠੇ ਹੋ ਸਕਣਗੇ। ਸ਼ਾਮੀ 10 ਵਜੇ ਤੋਂ ਬਾਅਦ ਸਭ ਕੁਝ ਬੰਦ ਹੋਵੇਗਾ। ਟੀਅਰ ਤਿੰਨ ਵਾਲੇ ਇਲਾਕਿਆਂ ਵਿੱਚ ਰੈਸਟੋਰੈਂਟ ਅਤੇ ਪੱਬ ਬੰਦ ਰਹਿਣਗੇ, ਘਰਾਂ ਦੇ ਅੰਦਰ ਅਤੇ ਬਾਹਰ ਲੋਕਾਂ ਦੇ ਮਿਲਣ ‘ਤੇ ਪਾਬੰਦੀ ਹੋਵੇਗੀ, ਵਿਆਹਾਂ ਅਤੇ ਲਾਈਵ ਸਮਾਗਮਾਂ ‘ਤੇ ਪਾਬੰਦੀ ਹੋਵੇਗੀ।ਪ੍ਰਧਾਨ ਮੰਤਰੀ ਨੇ ਆਕਸਫੋਰਡ ਅਸਟਰਾਜੈਨੇਕ ਵੈਕਸੀਨ ਦੇ 90 ਫੀਸਦੀ ਅਸਰਦਾਰ ਹੋਣ ਦੀ ਖ਼ਬਰ ‘ਤੇ ਪ੍ਰਸੰਨਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਚੰਗੀ ਖ਼ਬਰ ਹੈ ਅਤੇ ਇਸ ਨਾਲ ਮਾਰਚ 2021 ਤੱਕ ਜ਼ਿੰਦਗੀ ਆਮ ਵਾਂਗ ਕਰਨ ਦਾ ਟੀਚਾ ਹੋਵੇਗਾ।

Click Here To Read Punjabi newspaper

Continue Reading

ਪੰਜਾਬੀ ਖ਼ਬਰਾਂ

ਸੀ ਬੀ ਆਈ ਦਾ ਦਾਅਵਾ : ਮੁਇਨ ਕੁਰੈਸ਼ੀ ਦੀ ਜਾਂਚ ਵਿੱਚ ਜੱਜ ਦਖਲ ਅੰਦਾਜ਼ੀ ਕਰ ਰਹੇ ਨੇ

Published

on

CBI

ਨਵੀਂ ਦਿੱਲੀ, 25 ਨਵੰਬਰ – ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਦੋਸ਼ ਲਾਇਆ ਹੈ ਕਿ ਵਿਵਾਦ ਵਿੱਚ ਫਸੇ ਮਾਸ ਕਾਰੋਬਾਰੀ ਤੇ ਐਕਸਪੋਰਟਰ ਮੁਇਨ ਅਖਤਰ ਕੁਰੈਸ਼ੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਟ੍ਰਾਇਲ ਕੋਰਟ ਦੇ ਜੱਜ ਇਸ ਦੀ ਜਾਂਚ ਵਿੱਚ ਦਖ਼ਲ ਅੰਦਾਜ਼ੀ ਕਰ ਰਹੇ ਹਨ, ਜਿਸ ਵਿੱਚ ਸਾਬਕਾ ਸੀ ਬੀ ਆਈ ਡਾਇਰੈਕਟਰ ਰਣਜੀਤ ਸਿਨਹਾ ਅਤੇ ਏ ਪੀ ਸਿਨਹਾ ਵੀ ਜਾਂਚ ਦੇ ਘੇਰੇ ਵਿੱਚ ਹਨ।
ਇਸ ਬਾਰੇ 17 ਨਵੰਬਰ ਨੂੰ ਜਾਂਚ ਏਜੰਸੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਿਸ ਵਿੱਚ ਟ੍ਰਾਇਲ ਕੋਰਟ ਦੇ ਜੱਜ ਵੱਲੋਂ ਦਿੱਤੇ ਹੁਕਮਾਂ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ, ਜੋ ਇਸ ਕੇਸ ਦੀ ਸੁਣਵਾਈ ਕਰ ਰਹੇ ਹਨ। ਸੀ ਬੀ ਆਈ ਨੇ ਸ਼ਿਕਾਇਤ ਕੀਤੀ ਕਿ ਸੀ ਬੀ ਆਈ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚਜੱਜ ਦਖਲ ਦੇ ਰਹੇ ਹਨ। ਜਾਂਚ ਏਜੰਸੀ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਸ ਦੇ ਸੀਨੀਅਰ ਅਧਿਕਾਰੀਆਂ ਅਤੇ ਮੌਜੂਦਾ ਅਧਿਕਾਰੀਆਂ ਨੂੰ ਅਦਾਲਤ ਦੇ ਸਵਾਲਾਂ ਦਾ ਜਵਾਬ ਦੇਣ ਲਈ ਸੱਦਿਆ ਨਹੀਂ ਜਾਣਾ ਚਾਹੀਦਾ। ਜੱਜ ਯੋਗੇਸ਼ ਖੰਨਾ ਨੇ ਸੀ ਬੀ ਆਈ ਵੱਲੋਂ ਦਿਤੀ ਗਈ ਸਮੱਗਰੀ ਦੇ ਪੱਖ ਵਿੱਚ 27 ਅਕਤੂਬਰ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ ਅਤੇ ਮਾਮਲੇ ਨੂੰ 22 ਦਸੰਬਰ ਦੇ ਲਈ ਸੂਚੀ-ਬੱਧ ਕਰ ਦਿੱਤਾ ਹੈ।

Click Here To Read Punjabi newspaper

Continue Reading

ਪੰਜਾਬੀ ਖ਼ਬਰਾਂ

ਦੇਸ਼ ਧ੍ਰੋਹ ਕੇਸ : ਕੰਗਨਾ ਰਣੌਤ ਤੇ ਰੰਗੋਲੀ ਦੀ ਗ੍ਰਿਫਤਾਰੀ ‘ਤੇ ਅੰਤ੍ਰਿਮ ਰੋਕ

Published

on

Kangana Ranaut and Rangoli

ਮੁੰਬਈ, 25 ਨਵੰਬਰ – ਫਿਲਮ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਦੀ ਦੇਸ਼ ਧ੍ਰੋਹ ਅਤੇ ਹੋਰ ਕੇਸਾਂ ਵਿੱਚ ਗ੍ਰਿਫਤਾਰੀ ‘ਤੇ ਬੰਬੇ ਹਾਈ ਕੋਰਟ ਨੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਦੋਵਾਂ ਨੂੰ 8 ਜਨਵਰੀ ਨੂੰ ਮੁੰਬਈ ਪੁਲਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਵਰਨਣ ਯੋਗ ਹੈ ਕਿ ਕੰਗਨਾ ਅਤੇ ਰੰਗੋਲੀ ਦੇ ਖਿਲਾਫ ਦਰਜ ਕੀਤੀ ਸ਼ਿਕਾਇਤਵਿੱਚ ਸੋਸ਼ਲ ਮੀਡੀਆ ਪੋਸਟ ਰਾਹੀਂ ‘ਨਫਰਤ ਤੇ ਫਿਰਕੂ ਤਣਾਅ’ ਪੈਦਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਬਾਅਦ ਦੋਵਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਅਤੇ ਸ਼ਿਕਾਇਤ ਰੱਦ ਕਰਨ ਦੀ ਮੰਗ ਕੀਤੀ ਸੀ। ਕੰਗਨਾਅਤੇ ਰੰਗੋਲੀ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਦੋਵੇਂ ਬਾਂਦਰਾ ਪੁਲਸ ਅੱਗੇ 8 ਜਨਵਰੀ ਨੂੰ ਪੇਸ਼ ਹੋ ਜਾਣਗੀਆਂ। ਹਾਈ ਕੋਰਟ ਨੇ ਵਕੀਲ ਦੀ ਅਪੀਲ ਮੰਨ ਲਈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਦੋਵਾਂ ਉੱਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਕਿਉਂ ਲਾਈਆਂ ਗਈਆਂ ਹਨ? ਕੇਸ ਉਤੇ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

Click Here To Read Latest Punjabi news

Continue Reading

ਰੁਝਾਨ