Former Congress MLA from Jalandhar Cantt Jagbir Singh Brar
Connect with us [email protected]

ਰਾਜਨੀਤੀ

ਜਲੰਧਰ ਕੈਂਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਅਕਾਲੀ ਦਲ ਵਿੱਚ ਸ਼ਾਮਲ

Published

on

Jagbir Singh Brar

ਸੁਖਬੀਰ ਸਿੰਘ ਬਾਦਲ ਨੇ ਖੜੇ ਪੈਰ ਉਮੀਦਵਾਰ ਐਲਾਨਿਆ
ਜਲੰਧਰ, 16 ਅਗਸਤ, – ਇਸ ਨਗਰ ਦੇ ਕੈਂਟ ਹਲਕੇ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਇੱਕ ਵਾਰ ਫਿਰ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਸਾਰ ਹੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾ ਨੂੰ ਅਗਲੇ ਸਾਲ 2022 ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਲਈ ਜਲੰਧਰ ਕੈਂਟ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦਾ ਉਮੀਦਵਾਰ ਵੀ ਐਲਾਨ ਕਰ ਦਿੱਤਾ ਹੈ।
ਅੱਜ ਏਥੇ ਜਗਬੀਰ ਸਿੰਘ ਬਰਾੜ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਤੇ ਓਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਕੈਂਟ ਹਲਕੇ ਤੋਂ ਚੋਣਾਂ ਵਾਸਤੇ ਉਮੀਦਵਾਰ ਵੀ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਜਗਬੀਰ ਸਿੰਘ ਬਰਾੜ ਨੂੰ ਪਾਰਟੀ ਦਾ ਜਨਰਲ ਸੈਕਟਰੀ ਵੀ ਨਿਯੁਕਤ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਪੰਜਾਬ ਬਚਾਉਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨੂੰ ਜਿਤਾਉਣ ਲਈ ਵੋਟਾਂ ਦੇਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 13 ਵਾਅਦੇ ਕੀਤੇ ਹਨ ਤੇ ਆਪਣੀ ਸਰਕਾਰ ਬਣਨ ਪਿੱਛੋਂ ਉਹ ਇਹ ਵਾਅਦੇ ਜ਼ਰੂਰ ਪੂਰੇ ਕਰਨਗੇ, ਜਿਵੇਂ ਪਹਿਲਾਂ ਸਾਰੇ ਵਾਅਦੇ ਪੂਰੇ ਕੀਤੇ ਸਨ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ਦੀ ਲਗਭਗ ਸਾਰੀ ਪ੍ਰਮੁੱਖ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਦੇ ਨਾਲ ਮੌਜੂਦ ਸੀ।
ਵਰਨਣ ਯੋਗ ਹੈ ਕਿ ਅੱਜ ਕਾਂਗਰਸ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਗਬੀਰ ਸਿੰਘ ਹਲਕਾ ਨਕੋਦਰ ਦੇਇੰਚਾਰਜ ਅਤੇ ਵਾਟਰ ਰਿਸੋਰਸਿਜ਼ ਪੰਜਾਬ ਦੇ ਚੇਅਰਮੈਨ ਸਨ।ਉਨ੍ਹਾਂ ਨੂੰ ਉਮੀਦਵਾਰ ਐਲਾਨਣ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਅਗਲੀਆਂ ਚੋਣਾਂ ਲਈ ਜਲਾਲਾਬਾਦ ਤੋਂ ਆਪਣਾ ਨਾਂਅ, ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ, ਅਟਾਰੀ ਤੋਂ ਗੁਲਜ਼ਾਰ ਸਿੰਘ ਰਣੀਕੇ, ਅਜਨਾਲਾ ਤੋਂ ਅਮਰਪਾਲ ਸਿੰਘ ਬੋਨੀ, ਡੇਰਾ ਬੱਸੀ ਤੋਂ ਐੱਨ ਕੇ ਸ਼ਰਮਾ, ਜ਼ੀਰਾ ਤੋਂ ਜਨਮੇਜਾ ਸਿੰਘ ਸੇਖੋਂ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂਦੇ ਨਾਂਅ ਦਾ ਐਲਾਨ ਕਰ ਚੁੱਕੇ ਹਨ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca