Former Congress MP Anu Tandon jailed for two years
Connect with us [email protected]

ਰਾਜਨੀਤੀ

ਸਾਬਕਾ ਕਾਂਗਰਸ ਪਾਰਲੀਮੈਂਟ ਮੈਂਬਰ ਅਨੂ ਟੰਡਨ ਨੂੰ ਦੋ ਸਾਲ ਦੀ ਕੈਦ

Published

on

Anu

ਅੰਬਾਨੀਆਂ ਦਾ ਨੇੜੂ ਰਹਿ ਚੁੱਕਾ ਸੀ ਅਨੂੰ ਟੰਡਨ ਦਾ ਪਰਵਾਰ
ਨਵੀਂ ਦਿੱਲੀ, 18 ਮਾਰਚ, – ਕਾਂਗਰਸ ਪਾਰਟੀ ਦੀ ਸਾਬਕਾ ਪਾਰਲੀਮੈਂਟ ਮੈਂਬਰ ਅਨੂ ਟੰਡਨ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ਨੂੰ ਇਹ ਸਜ਼ਾ ਧਰਨਾ-ਪ੍ਰਦਰਸ਼ਨ ਕਰਨ ਵੇਲੇ ਟਰੇਨ ਰੋਕਣ ਕਾਰਨ ਹੋਈ ਹੈ। ਓਦੋਂ ਦੇ ਉੱਤਰ ਪ੍ਰਦੇਸ਼ ਦੇ ਜਿ਼ਲਾ ਉਨਾਵ ਦੇ ਕਾਂਗਰਸ ਪ੍ਰਧਾਨ ਸੂਰਿਆ ਨਾਰਾਇਣ ਯਾਦਵ, ਸਿਟੀ ਪ੍ਰਧਾਨ ਅਮਿਤ ਸ਼ੁਕਲਾ, ਯੂਥ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅੰਕਿਤ ਤਿਆਗਣਾ ਨੂੰ ਵੀ ਦੋਸ਼ੀ ਕਰਾਰ ਦੇ ਕੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਕੋਰਟ ਨੇ ਇਨ੍ਹਾਂ ਸਾਰਿਆਂ ਉੱਤੇ 25-25 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਐੱਮ ਪੀ, ਐੱਮ ਐੱਲ ਏ ਕੋਰਟ ਦੇ ਜੱਜ ਪਵਨ ਰਾਏ ਨੇ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਇਹ ਸਜ਼ਾ ਸੁਣਾਈ ਹੈ।
ਵਰਨਣ ਯੋਗ ਹੈ ਕਿ 12 ਜੂਨ 2017 ਨੂੰ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ ਪੀ ਐੱਫ) ਨੇ ਸਿ਼ਕਾਇਤਕੀਤੀ ਸੀ ਕਿ ਇਹ ਸਾਰੇ ਪ੍ਰਦਰਸ਼ਨਕਾਰੀ ਉਨਾਵ ਸਟੇਸ਼ਨ ਦੇ ਪੂਰਬੀ ਕੰਢੇ ਉੱਤੇ ਟ੍ਰੇਨ ਦੇ ਇੰਜਣ ਉੱਤੇ ਜਾ ਚੜ੍ਹੇ ਸਨ, ਜਿਸ ਕਾਰਨ ਟਰੇਨ 12 ਮਿੰਟ ਲੇਟ ਹੋ ਗਈ ਸੀ। ਇਨ੍ਹਾਂ ਸਾਰੇ ਪ੍ਰਦਰਸ਼ਕਾਰੀਆਂ ਦੀ ਅਗਵਾਈ ਅਨੂ ਟੰਡਨ ਕਰ ਰਹੀ ਸੀ।
ਬਾਅਦ ਵਿੱਚ ਇਹ ਕੇਸ 2018 ਵਿੱਚ ਕੋਰਟ ਵਿੱਚਪੇਸ਼ ਹੋਇਆ ਅਤੇ ਸੁਣਵਾਈ ਤੋਂ ਬਾਅਦ ਆਰ ਪੀ ਐੱਫ ਦੇ ਸਬ-ਇੰਸਪੈਕਟਰ ਮਿਥਿਲੇਸ਼ ਕੁਮਾਰ ਯਾਦਵ ਨੇ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਰੇਲਵੇ ਐਕਟ ਹੇਠ ਦੋਸ਼ ਪੱਤਰ ਪੇਸ਼ ਕੀਤਾ ਸੀ, ਜਿਸ ਪਿੱਛੋਂ ਅਗਸਤ 2018 ਵਿੱਚ ਕੋਰਟ ਨੇ ਦੋਸ਼ ਪੱਤਰਦਾ ਨੋਟਿਸ ਲੈਂਦੇ ਹੋਏ ਕੇਸ ਦੀ ਸੁਣਵਾਈ ਸ਼ੁਰੂ ਕੀਤੀ ਸੀ।ਅਨੂ ਟੰਡਨ ਨੇ ਪਿੱਛੇ ਜਿਹੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰੀ ਛੱਡਦਿੱਤੀ ਤੇ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਹਾਜ਼ਰੀ ਵਿੱਚਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਈ ਸੀ।
ਵਰਨਣ ਯੋਗ ਹੈ ਕਿ ਅਨੂੰ ਟੰਡਨ ਦਾ ਪਤੀ ਕਿਸੇ ਸਮੇਂ ਤਾਕਤਵਰ ਅੰਬਾਨੀ ਘਰਾਣੇ ਦਾ ਨੇੜੂ ਰਹਿ ਚੁੱਕਾ ਸੀ ਅਤੇ ਉਹ ਇੱਕ ਵੱਡੇ ਸਕੈਂਡਲ ਨੂੰ ਫੜਨ ਮਗਰੋਂ ਟੈਕਸੇਸ਼ਨ ਵਿਭਾਗ ਵਿੱਚ ਨੌਕਰੀ ਛੱਡ ਕੇ ਅੰਬਾਨੀ ਘਰਾਣੇ ਦੇ ਰਿਲਾਇੰਸ ਦਾ ਕਾਰੋਬਾਰ ਸੰਭਾਲਣ ਵਿੱਚ ਮਦਦ ਕਰਨ ਲੱਗ ਪਿਆ ਸੀ।

Read More Politics Breaking News Online

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca