Former DGP Sumedh Saini arrested by Vigilance on corruption charges
Connect with us [email protected]

ਪੰਜਾਬੀ ਖ਼ਬਰਾਂ

ਸਾਬਕਾ ਡੀ ਜੀ ਪੀ ਸੁਮੇਧ ਸੈਣੀ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Published

on

sumedh saini

ਚੰਡੀਗੜ੍ਹ, 18 ਅਗਸਤ, – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੁੱਧਵਾਰ ਦੇਰ ਸ਼ਾਮ ਪੰਜਾਬ ਪੁਲਸ ਦੇ ਸਾਬਕਾ ਮੁਖੀ (ਡੀ ਜੀ ਪੀ) ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਅਤੇ ਇੱਕ ਹੋਰ ਸਿ਼ਕਾਇਤ ਦੇ ਸੰਬੰਧ ਵਿੱਚ, ਜਿਸ ਬਾਰੇ ਸਮਗਰੀ ਦਾ ਅਜੇ ਖੁਲਾਸਾ ਨਹੀਂ ਕੀਤਾ ਗਿਆ, ਗ੍ਰਿਫਤਾਰ ਕਰ ਲਿਆ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੁਮੇਧ ਸਿੰਘ ਸੈਣੀ ਖੁਦ ਰਾਤ 8 ਵਜੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੇ ਤੇ ਕਿਹਾ ਕਿ ਉਹ ਆਪਣੇ ਵਿਰੁੱਧ ਦਰਜ ਹੋਏ ਭ੍ਰਿਸ਼ਟਾਚਾਰ ਦੇ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਸੈਣੀ ਦੀ ਗ੍ਰਿਫਤਾਰੀ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ। ਇਸ ਨਾਲ ਸਬੰਧਿਤ ਵੇਰਵੇ ਬਾਅਦ ਵਿੱਚ ਸ਼ੇਅਰ ਕੀਤੇ ਜਾ ਸਕਦੇ ਹਨ।’
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਬਿਊਰੋ ਨੂੰ ਉਨ੍ਹਾਂ ਦੇ ਵਿਰੁੱਧ ਨਵੀਂਆਂ ਧਾਰਾਵਾਂ ਹੇਠ ਕਾਰਵਾਈ ਕਰਨ ਤੋਂ ਰੋਕਿਆ ਜਾਵੇ, ਪਰ ਹਾਈ ਕੋਰਟ ਨੇ ਅੱਗੋਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ; ਜਿਸ ਕਾਰਨ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪੈ ਗਈ ਸੀ।ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇਸ ਲਈ ਝਾੜ ਪਾਈ ਕਿ ਉਹ ਵਿਜੀਲੈਂਸ ਨੂੰ ਆਪਣੇ ਵਿਰੁੱਧ ਚੱਲਦੀ ਕਾਰਵਾਈ ਤੋਂ ਰੋਕਣਾ ਚਾਹੁੰਦੇ ਸਨ। ਉਹ ਇਸ ਤੋਂ ਦੁਖੀ ਸਨ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਦੱਸੇ ਬਿਨਾ ਨਵੀਂਆਂ ਧਾਰਾਵਾਂ ਹੇਠ ਉਨ੍ਹਾਂ ਵਿਰੁੱਧ ਇੱਕ ਨਵਾਂ ਕੇਸ ਦਰਜ ਕਰ ਲਿਆ ਹੈ। ਅਸਲ ਵਿੱਚ ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਨੇ ਜ਼ਮਾਨਤ ਭਾਵੇਂ ਦੇ ਦਿੱਤੀ, ਪਰ ਉਦੋਂ ਧਾਰਾਵਾਂ ਹੋਰ ਸਨ ਅਤੇ ਅੱਜ ਵਿਜੀਲੈਂਸ ਨੇ ਧਾਰਾਵਾਂ ਬਦਲ ਕੇ ਸੈਣੀ ਦੀ ਗ੍ਰਿਫ਼ਤਾਰੀ ਕਰ ਲਈ ਹੈ।
ਵਿਜੀਲੈਂਸ ਕੇ ਕਈ ਦਿਨ ਪਹਿਲਾਂ ਸੁਮੇਧ ਸਿੰਘ ਸੈਣੀ ਦੇ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਸੀ। ਉਹ ਕਰੀਬ ਚਾਰ ਸਾਲਾਂ ਤੋਂ ਸਾਰੇ ਕੇਸਾਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਗ੍ਰਿਫਤਾਰੀ ਤੋਂ ਬਚਦੇ ਆਏ ਸਨ। ਅਕਾਲੀ-ਭਾਜਪਾ ਸਰਕਾਰ ਦੌਰਾਨ ਸੁਮੇਧ ਸਿੰਘ ਸੈਣੀ ਬਹੁਤ ਤਾਕਤਵਰ ਪੁਲਸ ਮੁਖੀ ਵਜੋਂ ਜਾਣੇ ਜਾਂਦੇ ਰਹੇ ਸਨ ਤੇ ਜਦੋਂ ਸਰਕਾਰ ਬਦਲ ਗਈ ਤਾਂ ਉਨ੍ਹਾ ਦੀਆਂ ਮੁਸ਼ਕਲਾਂ ਸ਼ੁਰੂ ਹੋ ਗਈਆਂ ਸਨ। ਪਿਛਲੇ ਦਿਨੀਂ ਹਾਈ ਕੋਰਟ ਤੋਂ ਝਾੜ ਪੈਣ ਪਿੱਛੋਂ ਅੱਜ ਜਦੋਂ ਉਹ ਵਿਜੀਲੈਂਸ ਦਫਤਰ ਪੁੱਜੇ ਤਾਂ ਉਸ ਵਕਤ ਦੇਰ ਸ਼ਾਮ ਹੋਣ ਕਰ ਕੇ ਕੋਈ ਵੀ ਸੀਨੀਅਰ ਅਧਿਕਾਰੀ ਮੌਜੂਦ ਨਹੀਂ ਸੀ। ਸੁਮੇਧ ਸਿੰਘ ਸੈਣੀ ਆਪਣੇ ਨਾਲ ਵਕੀਲਾਂ ਦੀ ਟੀਮ ਲੈ ਕੇ ਗਏ ਸਨ, ਪਰ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਜਲਦੀ ਹੀ ਓਥੇ ਪਹੁੰਚ ਗਈ ਅਤੇ ਜਦੋਂ ਪੁੱਛਗਿੱਛ ਸ਼ੁਰੂ ਹੋਈ ਤਾਂ ਕਿਹਾ ਜਾਂਦਾ ਹੈ ਕਿ ਇਸ ਮੌਕੇ ਕੁਝ ਆਪਸੀ ਕੁੜੱਤਣ ਵੀ ਹੋਣ ਲੱਗ ਪਈ, ਜਿਸ ਦੇ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕਰ ਲਿਆ। ਦੱਸਿਆ ਜਾਂਦਾ ਹੈ ਕਿ ਇਸ ਵਕਤ ਉਨ੍ਹਾਂ ਉੱਤੇ ਪਿਛਲੇ ਸਾਰੇ ਕੇਸਾਂ ਦੇ ਨਾਲ ਇੱਕ ਨਵਾਂ ਕੇਸ ਪੁਲਸ ਭਰਤੀ ਨਾਲ ਸੰਬੰਧਤ ਵੀ ਦਰਜ ਕੀਤਾ ਜਾ ਚੁੱਕਾ ਹੈ, ਜਿਸ ਬਾਰੇ ਅਧਿਕਾਰੀ ਕੁਝ ਦੱਸ ਨਹੀਂ ਰਹੇ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca