GK advises Harsimrat Kaur against speaking about conversion
Connect with us [email protected]

ਰਾਜਨੀਤੀ

ਸਿੱਖ ਧਰਮ ਤਬਦੀਲੀ ਬਾਰੇ ਬੋਲਣ ਵਿਰੁੱਧ ਜੀ ਕੇ ਵੱਲੋਂ ਹਰਸਿਮਰਤ ਕੌਰ ਨੂੰ ਨਸੀਹਤ

Published

on

harsimrat kaur badal

ਜਲੰਧਰ, 22 ਜੁਲਾਈ – ਦਿੱਲੀ ਦੇ ਛਤਰਪੁਰ ਵਿਖੇ ਪ੍ਰਸ਼ਾਸਨ ਵੱਲੋਂ ਤੋੜੇ ਗਏ ਇੱਕ ਚਰਚ ਦਾ ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਪਾਰਲੀਮੈਂਟ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਦੌਰਾ ਕਰਨ ਉਤੇ ਜਾਗੋ ਪਾਰਟੀ ਨੇ ਸਵਾਲ ਚੁੱਕੇ ਅਤੇ ਉਨ੍ਹਾ ਨੂੰ ਇਸ ਬਾਰੇ ਨਸੀਹਤ ਜਾਰੀ ਕਰ ਦਿੱਤੀ ਹੈ।
ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਈਸਾਈ ਵੋਟਾਂ ਦੇ ਲਾਲਚ ਵਿੱਚਅਕਾਲੀ ਦਲ ਉੱਤੇ ਧਰਮ ਤਬਦੀਲੀ ਉੱਤੇ ਚੁੱਪ ਰਹਿਣ ਨੂੰ ਖਤਰਨਾਕ ਦੱਸਿਆ ਹੈ। ਪੰਜਾਬ ਵਿੱਚ ਸਿੱਖ ਪਾਦਰੀਆਂ ਦੇ ਓਹਲੇ ਸਿੱਖਾਂ ਦੀ ਹੋ ਰਹੀ ਧਰਮ ਤਬਦੀਲੀ ਉੱਤੇ ਚੁੱਪ ਤੋੜਨ ਦੀ ਹਰਸਿਰਤ ਕੌਰ ਬਾਦਲ ਨੂੰ ਨਸੀਹਤ ਦਿੰਦੇ ਹੋਏ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਚਰਚ ਟੁੱਟਾ ਤਾਂ ਗਲਤ ਹੋਇਆ, ਪਰ ਉਥੇ ਤੁਸੀਂ ਪੰਜਾਬ ਵਿਧਾਨਸਭਾ ਚੋਣਾਂ ਦੇ ਲਈ ਮਸੀਹ ਭਾਈਚਾਰੇ ਦੀਆਂ ਵੋਟਾਂ ਲੈਣ ਦੀ ਇੱਛਾ ਨਾਲ ਚਲਦੇ ਹੋ, ਹਿੰਮਤ ਹੈ ਤਾਂ ਚਰਚ ਵੱਲੋਂ ਪੰਜਾਬ ਵਿੱਚ ਕੀਤੇ ਜਾਂਦੇ ਧਰਮ ਤਬਦੀਲੀ ਉੱਤੇ ਬੋਲੋ। ਤੁਹਾਡੇ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਪਟਨਾ ਸਾਹਿਬ ਗੁਰਦੁਆਰਾ ਕਮੇਟੀ ਅਤੇ ਜੇ ਮੰਨੀਏ ਤਾਂ ਹਜ਼ੂਰ ਸਾਹਿਬ ਕਮੇਟੀ ਦਾ ਵੀ ਪ੍ਰਬੰਧ ਹੈ, ਪਰ ਸਿੱਖਾਂ ਦੇ ਹਿੱਤਾਂ ਉਤੇ ਬੋਲਦੇ ਹੋਏ ਤੁਸੀਂ ਡਰਦੇ ਹੋ ਅਤੇ ਦਿੱਲੀ ਸਰਕਾਰ ਦੇ ਖਿਲਾਫ ਬੋਲਣ ਲਈ ਨਿਕਲ ਤੁਰੇ ਹੋ।
ਪਾਰਲੀਮੈਂਟ ਭਵਨ ਵਿੱਚ ਅਕਾਲੀ ਪਾਰਲੀਮੈਂਟ ਮੈਂਬਰਾਂ ਵੱਲੋਂ ਤਿੰਨ ਦਿਨਾਂ ਤੋਂ ਕਿਸਾਨਾਂ ਦੇ ਸਮਰਥਕ ਦਿਸਣ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂਬਾਰੇ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਪਾਰਲੀਮੈਂਟਭਵਨ ਤੋਂ 500 ਮੀਟਰ ਦੀ ਦੂਰੀ ਉੱਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਤੁਹਾਡੇ ਪ੍ਰਬੰਧ ਵਿੱਚ ਕਿਸਾਨਾਂ ਨੂੰ ਬੱਚਿਆਂ ਸਮੇਤ ਪੁਲਸ ਕੁੱਟਦੀ ਅਤੇ ਹਿਰਾਸਤ ਵਿੱਚ ਲੈਂਦੀ ਹੈ, ਅਕਾਲੀ ਪਾਰਲੀਮੈਂਟ ਮੈਂਬਰਾਂ ਦੀ ਕਿਸਾਨ ਹਮਦਰਦੀ ਉਥੇ ਨਜ਼ਰ ਨਹੀਂ ਪੈਂਦੀ। ਇਸੇ ਤਰ੍ਹਾਂ ਗੁਰਦੁਆਰਾ ਸੀਸਗੰਜ ਸਾਹਿਬ ਦੇ ਅੱਗੇ ਮੋਟਰ ਗੱਡੀਆਂ ਦੇ ਜਾਣ ਉੱਤੇ ਦਿਨ ਵਿੱਚ ਰੋਕ ਉੱਤੇ ਬੋਲਣਾ ਅਕਾਲੀ ਪਾਰਲੀਮੈਂਟਮੈਂਬਰਾਂ ਨੂੰ ਰਾਸ ਨਹੀਂ ਆਵੇਗਾ, ਕਿਉਂਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਿਰਸਾ ਨੇ ਇਸ ਮਾਮਲੇ ਉੱਤੇ ਕਮੇਟੀ ਦੇ ਕੋਰਟ ਜਾਣ ਦੇ ਰਸਤੇ ਆਪਣੀ ਗਲਤੀ ਕਾਰਨ ਬੰਦ ਕਰ ਲਏ ਹਨ, ਕਿਉਂਕਿ ਗੁਰਦੁਆਰਾ ਸੀਸਗੰਜ ਸਾਹਿਬ ਸਾਹਮਣੇ ਗਾਂਧੀ ਮੈਦਾਨ ਵਾਲੇ ਸਥਾਨ ਉੱਤੇ ਓਮੈਕਸ ਦੀਆਂ 2100 ਕਾਰਾਂ ਅਤੇ 81 ਬੱਸਾਂ ਦੀ ਮਲਟੀਲੈਵਲ ਪਾਰਕਿੰਗ ਬਣ ਰਹੀ ਹੈ। ਇਹ ਉਹੀ ਓਮੈਕਸ ਹੈ, ਜਿਸ ਨੂੰ ਅਕਾਲੀ ਸਰਕਾਰ ਦੇ ਸਮੇਂ ਮੋਹਾਲੀ ਵਿੱਚ ਨਿਊ ਚੰਡੀਗ਼ੜ੍ਹ ਸ਼ਹਿਰ ਵਸਾਉਣ ਲਈ ਸੁਖਬੀਰ ਸਿੰਘ ਬਾਦਲ ਨੇ ਵਿਸ਼ੇਸ਼ ਰਿਆਇਤਾਂ ਵੀ ਦਿੱਤੀਆਂ ਸਨ।

Read More Political News Today

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca