Government of capitalists in India, every law is being made keeping in view
Connect with us [email protected]

ਪੰਜਾਬੀ ਖ਼ਬਰਾਂ

ਭਾਰਤ ‘ਚ ਪੂੰਜੀਪਤੀਆਂ ਦੀ ਸਰਕਾਰ, ਹਰੇਕ ਕਾਨੂੰਨ ਪੂੰਜੀਪਤੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਬਣਾਇਆ ਜਾ ਰਿਹੈ : ਬਲਵੀਰ ਸਿੰਘ ਰਾਜੇਵਾਲ

Published

on

rajewal

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਸਟੂਡੈਂਟ ਵੈੱਲਫੇਅਰ ਐਸੋਸੀਏਟ ਗਰੁੱਪ (ਸਵੈਗ) ਵਲੋਂ ਕਰਵਾਏ ਗਏ ਵਿਸ਼ਾਲ ਸਟੂਡੈਂਟ ਕਿਸਾਨ ਮਜ਼ਦੂਰ ਸੰਯੁਕਤ ਸੰਮੇਲਨ ਰਾਹੀਂ ਪਹਿਲੀ ਵਾਰ ਦੇਸ਼ ਦੇ ਵਿਦਿਅਕ ਅਦਾਰਿਆਂ ‘ਚ ਕਿਸਾਨ ਸੰਘਰਸ਼ ਦੀ ਗੂੰਜ ਪਾਉਣ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਭਾਰਤ ‘ਚ ਲੋਕਤੰਤਰਿਕ ਸਰਕਾਰ ਦੇ ਅਰਥ ਬਦਲ ਚੁੱਕੇ ਹਨ ਤੇ ਇਸ ‘ਚ ਪੂੰਜੀਪਤੀਆਂ ਵੱਲੋਂ ਆਪਣੇ ਲਈ ਬਣਾਈ ਗਈ ਭਾਵ ਪੂੰਜੀਪਤੀਆਂ ਦੀ ਸਰਕਾਰ ਦਾ ਰਾਜ ਹੈ।
ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਸਾਡੇ ਦੇਸ਼ ‘ਚ ਅੱਜ ਹਰੇਕ ਕਾਨੂੰਨ ਪੂੰਜੀਪਤੀਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਰਾਜਨੀਤੀ ‘ਚ ਲੋਕਾਂ ਦੀ ਥਾਂ ਨਿੱਜਤਾ ਭਾਰੂ ਹੋ ਗਈ ਹੈ, ਜਿਸ ਕਾਰਨ ਰਾਜੀਨੀਤਿਕ ਨੇਤਾਵਾਂ ਕੋਲ, ਆਮ ਲੋਕਾਂ ਲਈ ਕੁਝ ਕਰਨ ਦਾ ਸਮਾਂ ਤੇ ਸੋਚ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀ ਬਦਨੀਤੀ ਕਾਰਨ ਅੱੱਜ ਪੰਜਾਬ ਦੇ 65 ਫੀਸਦੀ ਕਿਸਾਨ ਤੇ 75 ਫੀਸਦੀ ਮਜ਼ਦੂਰ ਮੈਟਿ੍ਕ ਪਾਸ ਵੀ ਨਹੀਂ ਹਨ, ਜੋ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਗਏ ਸਰਵੇਖਣ ‘ਤੇ ਅਧਾਰਤ ਹੈ। ਇਸ ਮੌਕੇ ਉੱਘੇ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਦੇਸ਼ ਪੱਧਰੀ ਕਿਸਾਨ ਅੰਦੋਲਨ ਸਦਕਾ ਤਿੰਨ ਕਾਲੇ ਕਾਨੂੰਨ ਮਰ ਚੁੱਕੇ ਹਨ ਤੇ ਕੋਈ ਵੀ ਸਿਆਸੀ ਪਾਰਟੀ ਇਨਾਂ੍ਹ ਕਾਨੂੰਨਾਂ ਨੂੰ ਭਵਿੱਖ ‘ਚ ਲਾਗੂ ਕਰਨ ਦੀ ਜੁਰਅਤ ਨਹੀਂ ਕਰੇਗੀ। ਸਿਰਫ ਕੇਂਦਰ ਸਰਕਾਰ ਵੱਲੋਂ ਇਨਾਂ੍ਹ ਕਾਨੂੰਨਾਂ ਦੀ ਮੌਤ ਦੇ ਸਰਟੀਫਿਕੇਟ ‘ਤੇ ਦਸਤਖਤ ਕਰਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤੇ ਹਰਿਆਣਾ ਦੀ ਤਰਾਂ੍ਹ ਕਿਸਾਨ ਅੰਦੋਲਨ ਮਜਬੂਤੀ ਨਾਲ ਉੱਤਰ ਪ੍ਰਦੇਸ਼ ‘ਚ ਵੀ ਪੈਰ ਪਸਾਰ ਰਿਹਾ ਹੈ। ਜਿਸ ਦੇ ਨਤੀਜੇ ਪੱਛਮੀ ਬੰਗਾਲ ਵਾਂਗ ਭਾਜਪਾ, ਉੱਤਰ ਪ੍ਰਦੇਸ਼ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣ ਲਈ ਤਿਆਰ ਰਹੇ।
ਪ੍ਰਸਿੱਧ ਗਾਇਕ ਪਰਮਜੀਤ ਸਿੱਧੂ ‘ਪੰਮੀ ਬਾਈ’ ਨੇ ਕਿਹਾ ਕਿ ਇਸ ਸਮੇਂ ਸਾਡੇ ਦੇਸ਼ ‘ਚ ਜਿਹੋ-ਜਿਹਾ ਮਾੜਾ ਦੌਰ ਚੱਲ ਰਿਹਾ ਹੈ, ਉਸ ‘ਚੋਂ ਨਿੱਕਲਣ ਲਈ ਬੁੱਧੀਜੀਵੀ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਹੱਕਾਂ ਤੇ ਫਰਜ਼ਾਂ ਲਈ ਸੁਚੇਤ ਕਰਨਾ ਚਾਹੀਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਆਏ ਆਰਥ ਸ਼ਾਸ਼ਤਰੀ ਤੇ ਪੋ੍. ਸੁਖਪਾਲ ਨੇ ਅੰਕੜਿਆਂ ਸਹਿਤ ਦੇਸ਼ ਦੀ ਮਾਲੀ ਹਾਲਤ, ਕੁਦਰਤੀ ਸਾਧਨਾਂ ਤੇ ਕਿਰਤ ਦੀ ਵੰਡ ਬਾਰੇ ਵਿਸਥਾਰ ‘ਚ ਰੋਸ਼ਨੀ ਪਾਈ। ਸਾਬਕਾ ਆਈਏਐੱਸ ਅਧਿਕਾਰੀ ਹਰਕੇਸ਼ ਸਿੰਘ ਸਿੱਧੂ ਨੇ ਕਿਹਾ ਕਿ ਅਜੋਕੇ ਸਮੇਂ ‘ਚ ਜਿਸ ਤਰਾਂ ਸਾਡੇ ਦੇਸ਼ ਦੀ ਸਰਕਾਰ ਹਰ ਵਰਗ ਦੇ ਲੋਕਾਂ ਦੇ ਹੱਕਾਂ ਨੂੰ ਕੁਚਲ ਰਹੀ ਹੈ, ਉਸ ਨੂੰ ਠੱਲ੍ਹਣ ਲਈ ਵਿਸ਼ਾਲ ਲੋਕ ਲਹਿਰ ਦੀ ਜਰੂਰਤ ਹੈ। ਡਾ. ਜੋਗਾ ਸਿੰਘ ਨੇ ਵਿਦਿਆਰਥੀ ਵਰਗ ਦੀ ਲੋਕ ਸੰਘਰਸ਼ਾਂ ‘ਚ ਸ਼ਮੂਲੀਅਤ ਬਾਰੇ ਮਿਸਾਲਾਂ ਦੇ ਕੇ ਨੌਜਵਾਨ ਵਰਗ ਨੂੰ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Read More Latest Punjabi News

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca