Rakesh Tikait said: "Government should remember, farmers are not fleeing
Connect with us [email protected]

ਪੰਜਾਬੀ ਖ਼ਬਰਾਂ

ਰਾਕੇਸ਼ ਟਿਕੈਤ ਨੇ ਕਿਹਾ:ਸਰਕਾਰ ਯਾਦ ਰੱਖੇ, ਕਿਸਾਨ ਕੋਰੋਨਾ ਤੋਂ ਡਰ ਕੇ ਭੱਜਣ ਵਾਲੇ ਨਹੀਂ

Published

on

Rakesh-Tikiat

ਹਰ ਮਹੀਨੇ ਦੀ 26 ਤਰੀਕ ਨੂੰ ਨਵਾਂ ਸੰਘਰਸ਼ ਉਲੀਕਣ ਦਾ ਐਲਾਨ
ਐਸ ਏ ਐਸ ਨਗਰ, 24 ਮਈ – ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਭਾਰਤ ਦੇ ਹੁਕਮਰਾਨ ਕੋਰੋਨਾ ਦੀ ਆੜ ਹੇਠ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਦੀਆਂ ਚਾਲਾਂ ਚੱਲਦੇ ਪਏ ਹਨ, ਪਰ ਨਰਿੰਦਰ ਮੋਦੀ ਸਰਕਾਰ ਕੰਨ੍ਹ ਖੋਲ੍ਹ ਕੇ ਸੁਣ ਲਵੇ ਕਿ ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਦੀਆਂ ਬਰੂਹਾਂ ਉੱਤੇ ਡਟੇ ਹੋਏ ਇਸ ਦੇਸ਼ ਦੇ ਕਿਸਾਨ ਕੋਰੋਨਾ ਮਹਾਮਾਰੀ ਤੋਂ ਡਰ ਕੇ ਭੱਜਣ ਵਾਲੇ ਨਹੀਂ ਹਨ।
ਕੱਲ੍ਹ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਆਗੂ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ, ਪਰ ਪ੍ਰਧਾਨ ਮੰਤਰੀ ਗੱਲਬਾਤ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪ੍ਰਧਾਨ ਮੰਤਰੀ ਦੇ ਦਫਤਰ ਅਤੇ ਨਿਵਾਸ ਤੋਂ ਥੋੜ੍ਹੀ ਦੂਰ ਧਰਨੇ ਉੱਤੇ ਬੈਠੇ ਹਨ, ਪਰ ਪ੍ਰਧਾਨ ਮੰਤਰੀ ਬੇਪ੍ਰਵਾਹ ਹੋ ਗਏ ਹੋਣ ਕਰ ਕੇ ਉਨ੍ਹਾਂ ਨੂੰ ਕਿਸਾਨਾਂ ਦੀ ਪੁਕਾਰ ਸੁਣਾਈ ਨਹੀਂ ਦੇ ਰਹੀ ਅਤੇ ਉਹ ਪਿੱਠ ਦਿਖਾ ਕੇ ਖਿਸਕ ਰਹੇ ਹਨ। ਟਿਕੈਤ ਨੇ ਸਪੱਸ਼ਟ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਘਰਾਂ ਨੂੰ ਨਹੀਂ ਮੁੜਨਗੇ ਅਤੇ 26 ਮਈ ਨੂੰ ਕਾਲਾ ਦਿਨ ਮਨਾਇਆ ਜਾਵੇਗਾ, ਜਿਸ ਦਿਨ ਦਿੱਲੀ ਦੀਆਂ ਹੱਦਾਂ ਉੱਤੇ ਧਰਨੇਲਈ ਬੈਠੇ ਕਿਸਾਨ ਕਾਲੇ ਕੱਪੜੇ ਪਹਿਨਣਗੇ ਤੇ ਪਿੰਡਾਂ ਵਿਚਲੇ ਕਿਸਾਨਾਂ ਨੂੰ ਵੀ ਕਾਲੇ ਕੱਪੜੇ ਪਾ ਕੇ ਰੋਸ ਪ੍ਰਗਟਾਉਣ ਦਾ ਸੱਦਾ ਦਿੱਤਾ ਗਿਆ ਹੈ।
ਪਾਰਲੀਮੈਂਟ ਦੇ ਘਿਰਾਓ ਬਾਰੇ ਪੁੱਛੇ ਜਾਣ ਉੱਤੇਰਾਕੇਸ਼ ਟਿਕੈਤ ਨੇ ਕਿਹਾ ਕਿ ਜਲਦੀ ਹੀ ਅਜਿਹਾ ਕੋਈ ਐਕਸ਼ਨ ਹੋ ਸਕਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਹਰ 26 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਸੰਘਰਸ਼ ਬਾਰੇ ਕੋਈ ਵੱਡਾ ਐਲਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਬੀਤੀ 26 ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਧਾਰਮਿਕ ਝੰਡਾ ਲਹਿਰਾਉਣਾ ਕੋਈ ਅਪਰਾਧ ਨਹੀਂ ਸੀ, ਲਾਲ ਕਿਲ੍ਹਾ ਕਿਸੇ ਹਾਕਮ ਦੀ ਨਿੱਜੀ ਜਾਇਦਾਦ ਨਹੀਂ, ਇਸ ਉੱਤੇ ਪੂਰੇ ਦੇਸ਼ ਵਾਸੀਆਂ ਦਾ ਹੱਕ ਹੈ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਰੋਨਾ ਦੇਓਹਲੇ ਕਿਸਾਨੀ ਸੰਘਰਸ਼ ਨੂੰ ਦਬਾਉਣ ਬਾਰੇ ਸੋਚਣਾ ਬੰਦ ਕਰ ਕੇ ਮਹਾਮਾਰੀ ਦਾ ਇਲਾਜ ਲੱਭਣਾ ਚਾਹੀਦਾ ਹੈ। ਵਰਨਣ ਯੋਗ ਹੈ ਕਿ ਰਾਕੇਸ਼ ਟਿਕੈਤ ਏਥੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ।

Read More Latest Punjabi News

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca