Chief conspirator in Gurlal Bhalwan murder case arrested
Connect with us [email protected]

ਪੰਜਾਬੀ ਖ਼ਬਰਾਂ

ਗੁਰਲਾਲ ਭਲਵਾਨ ਕਤਲ ਕੇਸ ਦਾ ਮੁੱਖ ਸਾਜਿਸ਼ਕਾਰ ਗ਼੍ਰਿਫ਼ਤਾਰ

Published

on

Gagan-Brar

ਚੰਡੀਗੜ੍ਹ, 6 ਅਪ੍ਰੈਲ – ਪੰਜਾਬ ਪੁਲਸ ਨੇ ਹਿਮਾਚਲ ਪੁਲਸ ਨਾਲ ਸਾਂਝੀ ਕਾਰਵਾਈ ਹੇਠ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗ਼੍ਰਿਫ਼ਤਾਰ ਕੀਤਾ ਹੈ, ਜਿਸ ਨੇ ਲਾਰੈਂਸ ਬਿਸ਼ਨੋਈ ਤੇ ਕੈਨੇਡਾ ਵਾਸੀ ਗੋਲਡੀ ਬਰਾੜ ਦੇ ਇਸ਼ਾਰੇ ਉੱਤੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਯੋਜਨਾ ਬਣਾਉਣ, ਕਤਲ ਕਰਨ ਅਤੇ ਕਾਤਲਾਂ ਨੂੰ ਪਨਾਹ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਗ਼੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ਼ ਪੱਡਾ ਉਰਫ਼ ਗਗਨ ਬਰਾੜ ਉਰਫ਼ ਲਾਭ ਸਿੰਘ ਲੱਭੂ, ਉਰਫ਼ ਗੋਗੀ ਪੁੱਤਰ ਗੁਰਮੀਤ ਸਿੰਘ ਵਾਸੀ ਪੰਜਗਰਾਈ ਕਲਾਂ, ਕੋਟਕਪੂਰਾ, ਫ਼ਰੀਦਕੋਟ ਵੱਜੋਂ ਹੋਈ ਹੈ।
ਇਸ ਬਾਰੇ ਪੰਜਾਬ ਪੁਲਸ ਦੇ ਡੀ ਜੀ ਪੀ ਪੰਜਾਬ ਦਿਨਕਰ ਗੁਪਤਾ ਨੇ ਇੱਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਗੋਲਡੀ ਬਰਾੜ ਨੇ ਗੈਂਗਸਟਰ ਬਿਸ਼ਨੋਈ ਦੀ ਮਦਦ ਨਾਲ ਉਸ ਦੇ ਭਰਾ (ਕਜ਼ਨ) ਗੁਰਲਾਲ ਬਰਾੜ ਦੇ ਕਤਲ ਦਾ ਬਦਲ ਲੈਣ ਲਈ ਇਹ ਅਪਰਾਧ ਕੀਤਾ ਸੀ। ਕਤਲ ਤੋਂ ਕੁਝ ਘੰਟਿਆਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਰਾਜਸਥਾਨ ਦੀ ਅਜਮੇਰ ਜੇਲ੍ਹ ਵਿੱਚ ਬੰਦ ਹੈ, ਦੇ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਗਈ, ਜਿਸ ਦੇ ਆਧਾਰ ਉੱਤੇ ਇਸ ਅਪਰਾਧ ਨੂੰ ਬਿਸ਼ਨੋਈ ਦੇ ਸਹਾਇਕ ਗੁਰਲਾਲ ਬਰਾੜ ਦੀ ਮੌਤ ਨਾਲ ਜੋੜਿਆ ਜਾ ਰਿਹਾ ਹੈ। ਬੀਤੀ 21 ਫਰਵਰੀ ਨੂੰ ਦਿੱਲੀ ਪੁਲਸ ਨੇ ਇਸ ਕਤਲ ਵਿੱਚ ਸ਼ਾਮਲ ਤਿੰਨ ਲੋਕਾਂ ਗੁਰਵਿੰਦਰ ਪਾਲ ਉਰਫ਼ ਗੋਰਾ, ਸੁਖਵਿੰਦਰ ਢਿੱਲੋਂ ਤੇ ਸੌਰਭ ਵਰਮਾ ਨੂੰ ਗ਼੍ਰਿਫ਼ਤਾਰ ਕੀਤਾ ਸੀ ਅਤੇ ਅਗਲੇ ਦਿਨ ਪੰਜਾਬ ਪੁਲਸ ਨੇ ਉਨ੍ਹਾਂ ਨੂੰ ਹਥਿਆਰ ਪੁਚਾਉਣ ਦੇ ਦੋਸ਼ ਵਿੱਚ ਘਣੀਏਵਾਲਾ ਪਿੰਡ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਨੂੰ ਗ਼੍ਰਿਫ਼ਤਾਰ ਕੀਤਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਗੁਰਵਿੰਦਰ ਪਾਲ ਉਰਫ਼ ਗੋਰਾ ਖਰੜ ਵਿਖੇ ਗਗਨ ਬਰਾੜ ਨਾਲ ਕਿਰਾਏ ਦੇ ਇੱਕ ਸਾਂਝੇ ਫਲੈਟ ਵਿੱਚ ਰਹਿੰਦਾ ਸੀ ਅਤੇ ਖਰੜ ਵਿਖੇ ਗਗਨ ਬਰਾੜ ਦੇ ਇਸ ਮਕਾਨ ਵਿੱਚ ਸਾਜਿਸ਼ ਰਚੀ ਗਈ ਸੀ। ਗੋਲਡੀ ਬਰਾੜ ਦਾ ਕਰੀਬੀ ਸਾਥੀ ਹੋਣ ਕਰਕੇ ਗਗਨ ਦਿੱਲੀ ਸਪੈਸ਼ਲ ਸੈਲ ਤੇ ਫ਼ਰੀਦਕੋਟ ਪੁਲਸ ਨੂੰ ਇਸ ਕਤਲ ਮਾਮਲੇ ਵਿੱਚ ਲੋੜੀਂਦਾ ਸੀ।ਦਿੱਲੀ ਪੁਲਸ ਨੇ ਉਸ ਦੀ ਖਰੜ ਦੀ ਕਿਰਾਏ ਵਾਲੀ ਰਿਹਾਇਸ਼ ਉੱਤੇ ਵੀ ਛਾਪਾ ਮਾਰਿਆ, ਪਰ ਗਗਨ ਨੇ ਆਪਣੇ ਸਾਰੇ ਸੰਚਾਰ ਚੈਨਲਾਂ ਨੂੰ ਠੱਪ ਕਰ ਦਿੱਤਾ ਸੀ ਅਤੇ ਛਾਪੇਮਾਰੀ ਤੋਂ ਪਹਿਲਾਂ ਉਹ ਫਰਾਰ ਹੋ ਗਿਆ ਕਿਉਂਕਿ ਉਸ ਨੂੰ ਦਿੱਲੀ ਪੁਲਸ ਵੱਲੋਂ ਉਸ ਦੀ ਗ਼੍ਰਿਫ਼ਤਾਰੀ ਦੀ ਭਿਣਕ ਲੱਗ ਗਈ ਸੀ।
ਡੀ ਜੀ ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਵਿਸ਼ੇਸ਼ ਸੂਚਨਾ ਉੱਤੇ ਪੰਜਾਬ ਸੰਗਠਤ ਕਰਾਈਮ ਕੰਟਰੋਲ ਯੂਨਿਟ (ਓ ਸੀ ਸੀ ਯੂ) ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟਾਂ ਦੀਆਂ ਟੀਮਾਂ ਨੂੰ ਐਡੀਸ਼ਨਲ ਡੀ ਜੀ ਪੀ (ਏ ਡੀ ਜੀ ਪੀ) ਅੰਦਰੂਨੀ ਸੁਰੱਖਿਆ ਆਰ ਐਨ ਢੋਕੇ ਦੀ ਨਿਗਰਾਨੀ ਹੇਠ ਮੁਲਜ਼ਮ ਨੂੰ ਗ਼੍ਰਿਫ਼ਤਾਰ ਕਰਨ ਦਾ ਕੰਮ ਸੌਂਪਿਆ ਗਿਆ। ਇਨ੍ਹਾਂ ਟੀਮਾਂ ਨੇ ਹਿਮਾਚਲ ਪ੍ਰਦੇਸ਼ ਦੇ ਕਸੋਲੀ ਵਿੱਚ ਮੁਲਜ਼ਮ ਦੇ ਟਿਕਾਣਿਆਂ ਦਾ ਪਤਾ ਲਾਇਆ ਅਤੇ ਹਿਮਾਚਲ ਪ੍ਰਦੇਸ਼ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਗਗਨ ਬਰਾੜ ਨੂੰ ਕਾਬੂ ਕੀਤਾ ਹੈ

Read More Punjabi News Today

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca