Hanipreet's ex-husband and father-in-law complained of receiving
Connect with us [email protected]

ਹਨੀਪ੍ਰੀਤ ਦੇ ਸਾਬਕਾ ਪਤੀ ਤੇ ਸਹੁਰੇ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਸ਼ਿਕਾਇਤ ਕੀਤੀ

Published

on

honeypreet husband

ਰਾਮ ਰਹੀਮ ਦੇ ‘ਕੁਰਬਾਨੀ ਗੈਂਗ’ ਉੱਤੇ ਦੋਸ਼ ਲਾਇਆ ਗਿਆ

ਡੇਰਾ ਮੁਖੀ ਨੂੰ ਹਸਪਤਾਲ ਤੋਂ ਛੁੱਟੀ, ਮੁੜ ਕੇ ਜੇਲ੍ਹ ਭੇਜਿਆ
ਕਰਨਾਲ, 10 ਜੂਨ, – ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਮੂੰਹ-ਬੋਲੀ ਧੀ ਦੱਸੀ ਜਾਂਦੀ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਤੇ ਉਨ੍ਹਾਂ ਦੇ ਪਿਤਾ ਨੇ ਖੁਦ ਨੂੰ ਧਮਕੀਆਂ ਮਿਲਣ ਦਾ ਦੋਸ਼ ਲਾਇਆ ਹੈ। ਵਿਸ਼ਵਾਸ ਗੁਪਤਾ ਦੇ ਪਿਤਾ ਨੇ ਇਸ ਬਾਰੇ ਕਰਨਾਲ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।
ਇਸ ਮਾਮਲੇ ਵਿੱਚ ਹਨੀਪ੍ਰੀਤ ਦੇ ਪਤੀ ਤੇ ਸਹੁਰੇ ਦੋਵਾਂ ਦਾ ਕਹਿਣਾ ਹੈ ਕਿ ਗੁਰਮੀਤ ਰਾਮ ਰਹੀਮ ਦੇ ਸਮਰਥਕਾਂਅਤੇ ਨੇੜਲੇ ਲੋਕਾਂ ਵੱਲੋਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਇਸ ਲਈ ਉਨ੍ਹਾਂ ਦੀ ਸੁਰੱਖਿਆ ਦੇ ਯੋਗ ਪ੍ਰਬੰਧ ਕੀਤੇ ਜਾਣ। ਐੱਸ ਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਇਸ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ। ਕਰਨਾਲ ਦੇ ਵਾਸੀ ਵਿਸ਼ਵਾਸ ਗੁਪਤਾ ਦੇ ਪਿਤਾ ਐੱਮ ਪੀ ਗੁਪਤਾ ਨੇ ਅੱਜ ਵੀਰਵਾਰ ਨੂੰ ਦਿੱਤੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਮੋਬਾਈਲ ਫੋਨ ਉੱਤੇ ਬੁੱਧਵਾਰ ਰਾਤ ਇਕ ਕਾਲਰ ਨੇ ਖੁਦ ਨੂੰ ਉੱਤਰ ਪ੍ਰਦੇਸ਼ ਦਾ ਵਸਨੀਕ ਕਮਲ ਦੱਸ ਕੇ ਧਮਕੀ ਦਿੱਤੀ ਕਿ ਉਹ ਉਨ੍ਹਾਂ ਨੂੰ ਤੇ ਵਿਸ਼ਵਾਸ ਨੂੰ ਮਾਰ ਦੇਵੇਗਾ। ਇਸ ਪਿੱਛੋਂ ਚਾਰ ਮਿਸ ਕਾਲਜ਼ ਆਈਆਂ। ਫਿਰ ਉਨ੍ਹਾਂ ਨੇ ਫੋਨ ਸਵਿੱਚ ਆਫ ਕਰ ਦਿੱਤਾ।ਐੱਮ ਪੀ ਗੁਪਤਾ ਨੇ ਦੋਸ਼ ਲਾਇਆ ਕਿ ਡੇਰੇ ਨਾਲ ਸੰਬੰਧਤ ‘ਕੁਰਬਾਨੀ ਗੈਂਗ’ ਵੱਲੋਂ ਇਹ ਧਮਕੀ ਦਿੱਤੀ ਗਈ ਹੈ। ਪੁਲਸ ਇਸ ਬਾਰੇ ਜਾਂਚ ਕਰਨ ਦਾ ਦਾਅਵਾ ਕਰਦੀ ਹੈ।
ਦੂਸਰੇ ਪਾਸੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀਰਵਾਰ ਮੇਦਾਂਤਾ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂਫਿਰ ਰੋਹਤਕ ਜਿ਼ਲੇ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਹੈ। ਉਸ ਦਾ ਕੋਵਿਡ-19 ਦਾਆਰਟੀ-ਪੀਸੀਆਰ ਟੈਸਟ ਨੈਗੇਟਿਵ ਆਇਆ ਸੀ।ਪਤਾ ਲੱਗਾ ਹੈ ਕਿ ਹਨੀਪ੍ਰੀਤ ਸੋਮਵਾਰ ਨੂੰ ਮੇਦਾਂਤਾ ਹਸਪਤਾਲ ਵਿੱਚ ਤੇ ਉਸਨੇ ਅਟੈਂਡੈਂਟ ਵਜੋਂ ਆਪਣਾ ਪਾਸ ਬਣਵਾ ਲਿਆ ਸੀ, ਪਰ ਇਸ ਮੌਕੇ ਰਾਮ ਰਹੀਮ ਦੇ ਕਈ ਪੈਰੋਕਾਰ ਉਸ ਨੂੰ ਮਿਲਣ ਵਾਸਤੇ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ ਸਨ, ਜਿਸ ਕਾਰਨ ਉੱਥੇ ਵੱਡੀ ਗਿਣਤੀ ਵਿੱਚ ਪੁਲਿਸ ਲਾਉਣੀ ਪੈ ਗਈ ਸੀ।

Read More Latest Punjabi News

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca