Harjeet Grewal, who challenged the farmers, has disappeared from the con
Connect with us [email protected]

ਰਾਜਨੀਤੀ

ਕਿਸਾਨਾਂ ਨੂੰ ਵੰਗਾਰਨ ਵਾਲਾ ਹਰਜੀਤ ਗਰੇਵਾਲ ਚੋਣ ਪਿੜ ਤੋਂ ਗਾਇਬ

Published

on

Harjeet-Singh-Grewal
  • ਚੋਣਾਂ ਦੌਰਾਨ ਰਾਜਪੁਰਾ ਵਿੱਚ ਫੇਰੀ ਤੱਕ ਨਹੀਂ ਪਾਈ
    ਪਟਿਆਲਾ, 10 ਫਰਵਰੀ – ਕਿਸਾਨਾਂ ਤੇ ਆਮ ਲੋਕਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਬਾਈਕਾਟ ਕਰਨ ਦੇ ਪੋਸਟਰ ਲੱਗ ਰਹੇ ਹਨ ਅਤੇ ਉਨ੍ਹਾਂ ਦੇ ਚੋਣ ਦਫਤਰ ਤੱਕ ਵੀ ਬੰਦ ਕਰਵਾਏ ਜਾ ਰਹੇ ਹਨ। ਇਸ ਕਾਰਨ ਭਾਜਪਾ ਦੇ ਆਗੂ ਚੋਣ ਪ੍ਰਚਾਰ ਤੋਂ ਟਾਲਾ ਵੱਟਣ ਲੱਗ ਪਏ ਹਨ। ਪੰਜਾਬ ਵਿੱਚ ਭਾਜਪਾ ਦੇ ਸਭ ਤੋਂ ਵਧੇਰੇ ਦਲੇਰ ਆਗੂ ਮੰਨੇ ਜਾਂਦੇ ਹਰਜੀਤ ਸਿੰਘ ਗਰੇਵਾਲ ਨੇ ਹਾਲੇ ਤੱਕ ਆਪਣੇ ਸ਼ਹਿਰ ਦੇ ਚੋਣ ਪਿੜ ‘ਚ ਪੈਰ ਵੀ ਨਹੀਂ ਧਰਿਆ।
    ਸਾਲ 2017 ਵਿੱਚ ਅਕਾਲੀ-ਭਾਜਪਾ ਗਠਜੋੜ ਵੇਲੇ ਵਿਧਾਨ ਸਭਾ ਚੋਣ ਲੜਨ ਦੌਰਾਨਹਰਜੀਤ ਸਿੰਘ ਗਰੇਵਾਲ ਭਾਜਪਾ ਰਾਜਪੁਰਾ ਦੇ ਹਲਕਾ ਇੰਚਾਰਜ ਹਨ, ਪਰ ਇਸ ਵਾਰੀ ਹਾਲੇ ਤੱਕ ਸ਼ਹਿਰ ਵਿੱਚ ਫੇਰੀ ਵੀ ਨਹੀਂ ਪਾਈ।
    ਓਧਰ ਕਿਸਾਨਾਂ ਨੇ ਕੱਲ ਇੱਥੇ ਭਾਜਪਾ ਆਗੂਆਂ ਦੇ ਦਫਤਰ ਬੰਦ ਕਰਵਾ ਦਿੱਤੇ ਅਤੇ ਉਨ੍ਹਾਂ ਦੀਆਂ ਫਲੈਕਸਾਂ ਵੀ ਪਾੜ ਦਿੱਤੀਆਂ। ਕਿਸਾਨਾਂ ਨੇ ਹਰਜੀਤ ਸਿੰਘ ਗਰੇਵਾਲ ਦਾ ਦਫਤਰ ਵੀ ਬੰਦ ਕਰਵਾ ਦਿੱਤਾ ਹੈ। ਇਸ ਦੌਰਾਨ ਹਰਜੀਤ ਗਰੇਵਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਕਿਸਾਨ ਮਸਲੇ ਦਾ ਹੱਲ ਯਕੀਨੀ ਬਣਾਉਣ ਲਈ ਉਹ ਇਨ੍ਹੀਂ ਦਿਨੀਂ ਦਿੱਲੀ ਵਿੱਚ ਰੁੱਝੇ ਹੋਏ ਹਨ, ਜਿਸ ਕਰ ਕੇ ਉਹ ਰਾਜਪੁਰੇ ਨਹੀਂ ਆ ਸਕੇ, ਪਰ ਉਹ ਭਾਜਪਾ ਉਮੀਦਵਾਰਾਂ, ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਰੱਖ ਰਹੇ ਹਨ। ਗਰੇਵਾਲ ਨੇ ਕਿਹਾ ਕਿ ਉਸ ਦੇ ਨਾ ਜਾ ਸਕਣ ਵਾਲੇ ਹਾਲਾਤਾਂ ਨੂੰ ਡਰ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕਿਸਾਨ ਉਸ ਦਾ ਵਿਰੋਧ ਨਹੀਂ ਕਰਦੇ, ਕਿਉਂਕਿ ਉਹ ਖੁਦ ਕਿਸਾਨ ਹਨ।
    ਇਸ ਦੌਰਾਨ ਕੌਂਸਲ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਦਫਤਰਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਜੰਮੂ ਕਸ਼ਮੀਰ ਦੇ ਭਾਜਪਾ ਆਗੂ ਨਰਿੰਦਰ ਕੁਮਾਰ ਰੈਣਾ ਨੂੰ ਕਿਸਾਨ ਜਥੇਬੰਦੀਆਂ ਦਾ ਵਿਰੋਧ ਝੱਲਣਾ ਪਿਆ। ਕਿਸਾਨ ਆਗੂੂਆਂ ਨੂੰ ਜਦੋਂ ਸਮਾਗਮ ਦੀ ਭਿਣਕ ਪਈ ਤਾਂ ਉਹ ਉਸ ਜਗ੍ਹਾ ਪੁੱਜ ਗਏ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂਆਂ ਨੇ ਨਾਅਰੇਬਾਜ਼ੀ ਕਰਦਿਆਂ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾਏ ਤੇ ਉਨ੍ਹਾਂ ਨੂੰ ਉਦਘਾਟਨ ਕਾਰਜ ਵਿਚਾਲੇ ਛੱਡ ਕੇ ਜਾਣਾ ਪਿਆ।ਕਿਸਾਨਾਂ ਨੇ ਕੱਲ੍ਹ ਰਾਜਪੁਰਾ ਦੇ 25 ਵਾਰਡਾਂ ਵਿੱਚ ਚੋਣਾਂ ਲੜ ਰਹੇ ਭਾਜਪਾ ਉਮੀਦਵਾਰਾਂ ਦੇ ਚੋਣ ਦਫਤਰ ਬੰਦ ਕਰਵਾ ਦਿੱਤੇ ਅਤੇ ਉਨ੍ਹਾਂ ਕੁਝ ਦਫਤਰਾਂ ਅੱਗੇ ਲੱਗੀਆਂ ਭਾਜਪਾ ਉਮੀਦਵਾਰਾਂ ਦੀਆਂ ਫਲੈਕਸਾਂ ਪਾੜ ਦਿੱਤੀਆਂ।

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਚੁਣੌਤੀ:ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਕਾਂਡ ਦੇ ਸਬੂਤ ਵਿਖਾਉਣ

Published

on

Sukhbir Singh Badal

ਬਾਦਲ ਪਰਵਾਰ ਖਿਲਾਫ ਝੂਠਾ ਪ੍ਰਚਾਰ ਕਰਨ ਦਾ ਦੋਸ਼
ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਦਿੱਤੀ ਹੈ ਕਿ ਸਾਲ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਪੁਲਸ ਗੋਲੀ ਕਾਂਡ ਦੇ ਮੁੱਦੇ ਉੱਤੇ ਬਾਦਲ ਪਰਵਾਰ ਨੂੰ ਮੀਡੀਆ ਵਿੱਚ ਬਦਨਾਮ ਕਰਨ ਲੱਗੇ ਰਹਿਣ ਦੀ ਥਾਂ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਆਮ ਜਨਤਾ ਲਈ ਜਾਰੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੱਸਣ ਕਿ ਸਿਰਫ ਪ੍ਰਚਾਰ ਦੀ ਥਾਂ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਾ ਸਾਹਮਣੇ ਰੱਖਣਾ ਉਨ੍ਹਾਂ ਨੇ ਠੀਕ ਕਿਉਂ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜੇ ਇਨ੍ਹਾ ਸਾਰੇ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸ ਨੂੰ ਅਦਾਲਤ ਤੇ ਖਾਲਸਾ ਪੰਥ ਤੋਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿੱਚ ਕਾਨੂੰਨ ਦੀ ਉਲੰਘਣਾ ਦੇ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਂਗ ਹੈ। ਛੋਟੇ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਕੋਲ ਸਬੂਤ ਨਹੀਂ ਤਾਂ ਫਿਰ ਇਹ ਗੰਭੀਰ ਤੇ ਸੰਜੀਦਾ ਮੁੱਦੇ ਬਾਰੇ ਝੂਠ ਬੋਲਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਾਰੇ ਸਬੂਤ ਜਾਰੀ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹ ਨਹੀਂ ਕਰ ਰਹੇ।

Read More Latest Politics News

Continue Reading

ਰਾਜਨੀਤੀ

ਕਾਂਗਰਸੀ ਐੱਮ ਪੀ ਔਜਲਾ ਵੀ ਬੋਲਿਆ:ਸਰਕਾਰ ਸਾਡੀ ਕਾਂਗਰਸ ਦੀ, ਪਰ ਰਾਜ ਸੁਖਬੀਰ ਬਾਦਲ ਦਾ ਚੱਲਦੈ

Published

on

Gurjeet Aujla

ਅੰਮ੍ਰਿਤਸਰ, 15 ਮਈ, – ਪੰਜਾਬ ਕਾਂਗਰਸ ਵਿਚ ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂਅਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਇਕ ਹੋਰ ਪਾਰਲੀਮੈਂਟ ਮੈਂਬਰ ਨੇ ਆਪਣੀ ਸਰਕਾਰ ਬਾਰੇ ਸਵਾਲ ਚੁੱਕੇ ਹਨ।
ਅੰਮ੍ਰਿਤਸਰ ਤੋਂ ਕਾਂਗਰਸ ਪਾਰਲੀਮੈਂਟ ਮੈਂਬਰ ਗੁਰਜੀਤ ਔਜਲਾ ਨੇ ਅੱਜ ਜਿੱਥੇ ਅਕਾਲੀ ਦਲ ਉੱਤੇ ਗੰਭੀਰ ਦੋਸ਼ ਲਾਏ, ਉਥੇ ਬਾਕੀ ਲੀਡਰਾਂ ਵਾਂਗ ਖੁੱਲ੍ਹੇ ਤੌਰ ਉੱਤੇ ਆਖਿਆ ਕਿ ਪੰਜਾਬ ਵਿਚ ਭਾਵੇਂ ਕਾਂਗਰਸ ਦੀ ਸਰਕਾਰ ਹੈ, ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਚੱਲਦਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਦੇ ਅਫ਼ਸਰ ਬਾਦਲਾਂ ਦੇ ਦਬਦਬੇ ਹੇਠ ਹਨ ਅਤੇ ਇਹ ਅਸਰ ਹਾਈ ਕੋਰਟ ਦੇ ਫ਼ੈਸਲੇ ਤੋਂ ਵੀ ਦਿੱਸਿਆ ਹੈ, ਹਾਈ ਕੋਰਟ ਪੀੜਤ ਦੀ ਥਾਂ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ ਹੈ। ਔਜਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਫ਼ਸਰਾਂ ਉੱਤੇ ਅਜੇ ਵੀ ਦਬਾਅ ਹੋਣ ਕਾਰਨ ਜਾਂਚ ਅਫਸਰਾਂ ਉੱਤੇ ਉਸ ਦੇ ਦਬਾਅ ਦਾ ਨਤੀਜਾ ਹੈ ਕਿ ਜਾਂਚ ਉਥੇ ਦੀ ਉਥੇ ਖੜ੍ਹੀ ਹੈ, ਜਿੰਨੇ ਕੇਸ ਹੋਏ, ਉਨ੍ਹਾਂ ਵਿੱਚ ਅਕਾਲੀ ਲੀਡਰ ਫਸੇ ਤਾਂ ਜਾਂਚ ਅੱਗੇ ਨਹੀਂ ਤੁਰੀ, ਕਿਉਂਕਿ ਅਫਸਰ ਕੇਸਾਂ ਨੂੰ ਅੱਗੇ ਨਹੀਂ ਵਧਣ ਦਿੰਦੇ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਕੁਝ ਨਹੀਂ ਹੋਇਆ, ਬੀਜ ਘੁਟਾਲੇ ਦਾ ਕੁਝ ਨਹੀਂ ਬਣਿਆ, ਵੱਡੇ ਅਫਸਰ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ, ਬੇਅਦਬੀ ਮੁੱਦੇ ਉੱਤੇ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਸੀ ਕਿ ਉਹ ਇਮਾਨਦਾਰ ਸੀ, ਫਿਰ ਐੱਸ ਆਈ ਟੀ ਦੇ ਜਿਨ੍ਹਾਂ ਅਫਸਰਾਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਤਾਰ ਹੁੰਦੀ ਬਿਆਨਬਾਜ਼ੀ ਬਾਰੇ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ, ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਥਾਂ ਪਾਰਟੀ ਪਲੇਟਫਾਰਮ ਉੱਤੇ ਰੱਖਣੀ ਚਾਹੀਦੀ ਹੈ।

Read More Political News Today

Continue Reading

ਰਾਜਨੀਤੀ

ਨਵਜੋਤ ਸਿੱਧੂ ਨੂੰ ਘੇਰਨ ਲਈ ਮੋਹਾਲੀ ਵਿੱਚ ਵਿਜੀਲੈਂਸ ਦੀ ਕਾਰਵਾਈ

Published

on

navjot sidhu

ਨਿਸ਼ਾਨੇ ਉੱਤੇ ਦੋ ਜਣੇ ਸਿੱਧੂ ਦੇ ਕਰੀਬੀ ਦੱਸੇ ਗਏ

ਵਿਜੀਲੈਂਸ ਕਾਰਵਾਈ ਪਿੱਛੋਂ ਸਿੱਧੂ ਵੱਲੋਂ ਅਮਰਿੰਦਰ ਨੂੰ ਚੈਲਿੰਜ
ਚੰਡੀਗੜ੍ਹ, 15 ਮਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਨੂੰ ਲਗਾਤਾਰ ਹਮਲੇ ਦਾ ਨਿਸ਼ਾਨਾ ਬਣਾ ਰਹੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਵੱਡਾ ਖ਼ੁਲਾਸਾ ਕੀਤੇ ਜਾਣ ਦੇ ਸੰਕੇਤ ਮਿਲੇ ਹਨ। ਜਾਣਕਾਰ ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੇ ਕਰੀਬੀਆਂ ਦੇ ਵਿਰੁੱਧ ਵਿਜੀਲੈਂਸ ਵੱਲੋਂ ਕਾਰਵਾਈ ਅੰਦਰੇ-ਅੰਦਰ ਜਾਰੀ ਹੈ ਅਤੇ ਅੱਜ ਮੁਹਾਲੀ ਵਿੱਚ ਗਰੇਟਰ ਮੁਹਾਲੀ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਦਫਤਰ ਵਿੱਚ ਵਿਜੀਲੈਂਸ ਦੇ ਛਾਪੇ ਅਤੇ ਕਾਰਵਾਈ ਦਾ ਅਸਲ ਕਾਰਨ ਵੀ ਇਹੀ ਮੰਨਿਆ ਜਾਂਦਾ ਹੈ।
ਵਿਜੀਲੈਂਸ ਵਿਭਾਗ ਅਧਿਕਾਰੀਆਂ ਮੁਤਾਬਕ ਨਵਜੋਤ ਸਿੰਘ ਸਿੱਧੂ ਉੱਤੇ ਕਈ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਵੇਲੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ ਅਤੇ ਉਹ ਸੀ ਐੱਲ ਯੂ (ਚੇਂਜ ਆਫ ਲੈਂਡ ਯੂਜ਼) ਦੀਆਂ ਫਾਈਲਾਂ ਦੇ ਕੰਮ ਵਿੱਚਵੀ ਬਹੁਤ ਐਕਟਿਵ ਰਹੇ ਹਨ। ਇਸ ਕਾਰਨ ਨਵਜੋਤ ਸਿੰਘ ਸਿੱਧੂ ਦੇ ਕੁਝ ਕਰੀਬੀ ਲੋਕ ਵਿਜੀਲੈਂਸ ਦੀ ਨਜ਼ਰ ਹੇਠ ਹਨ।ਇਸ ਕੇਸ ਨਾਲ ਨੇੜਿਉਂ ਜੁੜੇ ਸੂਤਰਾਂ ਮੁਤਾਬਕ ਸਿੱਧੂ ਨੇ ਨਿਯਮਾਂ ਦੇ ਵਿਰੁੱਧ ਜਾ ਕੇ ਬਾਜ਼ਾਰ ਤੋਂ ਘੱਟ ਕੀਮਤਾਂ ਉੱਤੇ ਬੂਥ ਖ਼ਰੀਦੇ ਅਤੇ ਦੋ ਬੂਥ ਅੱਗੇ ਕਿਰਾਏ ਉੱਤੇਦਿੱਤੇ ਹਨ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਓ ਐੱਸ ਡੀ ਦਾ ਨਾਂਅ ਰਾਡਾਰ ਉੱਤੇਹੈ, ਪਰ ਹਾਲੇ ਵਿਜੀਲੈਂਸ ਵਲੋਂ ਇਸ ਡੀਲਿੰਗ ਕੇਸਬਾਰੇ ਮੁੱਢਲੀ ਜਾਂਚ ਹੀਸ਼ੁਰੂ ਹੋਈ ਹੈ।
ਵਰਨਣ ਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿੱਧਾ ਟਕਰਾਅ ਚੱਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਕਰੀਬੀਆਂ ਉੱਤੇ ਅੱਜ ਹੋਈ ਵਿਜੀਲੈਂਸ ਕਾਰਵਾਈ ਤੋਂ ਬਾਅਦ ਸਿੱਧੂ ਅਤੇ ਕੈਪਟਨ ਦੀ ਲੜਾਈ ਹੋਰ ਤਿੱਖੀ ਹੋਣ ਦੇ ਸੰਕੇਤ ਹਨ। ਨਵਜੋਤ ਸਿੰਘ ਸਿੱਧੂ ਨੇ ਅੱਜ ਹੀ ਇਕ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਚੈਲਿੰਜ ਕਰਦਿਆਂ ਕਹਿ ਦਿੱਤਾ ਹੈਕਿ ‘ਤੁਹਾਡਾ ਬਹੁਤ ਸਵਾਗਤ ਹੈ, ਕ੍ਰਿਪਾ ਕਰ ਕੇ ਆਪਣਾ ਕੰਮ ਵਧੀਆ ਕਰਿਓ’।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca