ਵਾਕ-ਆਊਟ ਨਾਲ ‘ਆਪ’ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਐ: ਅਮਰਿੰਦਰ
ਚੰਡੀਗੜ੍ਹ, 5 ਮਾਰਚ, – ਪੰਜਾਬ ਵਿਧਾਨ ਸਭਾ ਵਿੱਚ ਗਵਰਨਰ ਦੇ ਭਾਸ਼ਣ ਉਤੇ ਚਰਚਾ ਦੌਰਾਨ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਨੂੰ ਕੋਰਾ ਝੂਠ ਕਿਹਾ ਹੈ।
ਪਾਰਟੀ ਹੈੱਡ ਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਤੇ ਕਿਸਾਨ ਵਿੰਗ ਦੇ ਮੁਖੀ ਕੁਲਤਾਰ ਸਿੰਘ ਸੰਧਵਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਬਾਰੇ ਵਿਧਾਨ ਸਭਾ ਵਿੱਚ ਕੋਰੇ ਝੂਠ ਬੋਲੇ ਹਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਕ ਕਾਨੂੰਨਾ ਬਾਰੇ ਬਣੀ ਕੇਂਦਰ ਦੀ ਹਾਈਪਾਵਰ ਕਮੇਟੀ ਦਾ ਮੈਂਬਰ ਬਣਨ ਬਾਰੇਵੀਸਪੱਸ਼ਟ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕਿਸਾਨਾਂ ਦੀ ਆਵਾਜ਼ ਓਦੋਂ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਮੁੰਬਈ ਵਿਖੇ ਹੋਈ ਹਾਈਪਾਵਰ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਗਏ ਸਨ, ਪਰ ਕਿਸਾਨਾਂ ਦੀ ਗੱਲ ਕਰਨ ਦੀ ਥਾਂ ਚੁੱਪ ਰਹੇ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਰਕਾਰ ਵੱਲੋਂ ਰੱਖੇ ਵੇਰਵਿਆਂ ਬਾਰੇ ਅਜੇ ਤੱਕ ਪੰਜਾਬ ਸਰਕਾਰ ਨੇ ਸਪੱਸ਼ਟ ਨਹੀਂ ਕੀਤਾ ਕਿ ਓਥੇ ਕੀ ਚਰਚਾ ਹੋਈ ਸੀ। ਉਨ੍ਹਾਂ ਕਿਹਾ ਕਿ ਖੇਤੀ ਬਾਰੇ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਕਿਸਾਨ ਆਪਣੀ ਮੌਤ ਦੇ ਵਰੰਟ ਕਹਿੰਦੇ ਹਨ, ਇਨ੍ਹਾਂ ਮੌਤ ਦੇ ਵਰੰਟਾਂ ਲਈ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਮੋਦੀ ਦੇ ਬਰਾਬਰ ਜ਼ਿੰਮੇਵਾਰ ਹਨ, ਜਿਹੜੇ ਕਿਸਾਨਾਂ ਦੀ ਗੱਲ ਰੱਖਣ ਦੀ ਥਾਂ ਚੁੱਪ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਏਜੰਡੇ ਵਿੱਚ ਲਿਖਿਆ ਹੈ ਕਿ ਸਰਕਾਰ ਵਸਤਾਂ ਦੇ ਸਟੋਰ ਕਰਨ ਬਾਰੇ, ਕੰਟਰੈਕਟ ਅਧਾਰਤ ਖੇਤੀ ਅਤੇ ਏਪੀਐਮਸੀ (ਖੇਤੀ ਫਸਲ ਮੰਡੀਕਰਨ ਕਮੇਟੀ) ਐਕਟ ਵਿੱਚ ਤਬਦੀਲੀਆਂ ਬਾਰੇ ਬਿੱਲ ਲਿਆਵੇਗੀ, ਪਰ ਕੈਪਟਨ ਨੇ ਇਸ ਵਿਰੁੱਧ ਕਦੇ ਆਵਾਜ਼ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਕੈਪਟਨ ਨੇ ਨਿੱਜੀ ਲਾਭ ਲਈ ਮੋਦੀ ਸਰਕਾਰ ਦਾ ਪੱਖ ਪੂਰਿਆ ਸੀ।
ਇਸ ਤੋਂ ਪਹਿਲਾਂ ਭੁਲੱਥ ਹਲਕੇ ਤੋਂ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਸਿੰਘੂ ਬਾਰਡਰ ਉੱਤੇਇੱਕ ਕਿਸਾਨ ਮੁਜ਼ਾਹਰਾਕਾਰੀ ਰਣਜੀਤ ਸਿੰਘ ਉੱਤੇ ਪੁਲਿਸ ਤਸ਼ੱਦਦ ਦਾ ਮੁੱਦਾਚੁੱਕਿਆ। ਖਹਿਰਾ ਨੇ ਦੋਸ਼ ਲਾਇਆ ਕਿ ਇਸ ਕਿਸਾਨ ਨੂੰ ਆਰਐਸਐਸ ਅਤੇ ਭਾਜਪਾ ਕਾਰਕੁਨਾਂ ਦੀ ਮਦਦ ਨਾਲ ਕਿਸਾਨੀ ਕੈਂਪਤੋਂ ਚੁੱਕ ਕੇ ਪੁਲਸ ਨੇ ਹਿਰਾਸਤ ਵਿੱਚ ਲਿਆ ਸੀ। ਇਸੇ ਦੌਰਾਨ ਜਦੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਗਵਰਨਰ ਦੇ ਭਾਸ਼ਣ ਦਾ ਜਵਾਬ ਸ਼ੁਰੂ ਕੀਤਾ ਤਾਂ ਅਕਾਲੀ ਵਿਧਾਇਕਾਂ ਨੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕਰ ਦਿੱਤਾ। ਬਾਅਦ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਵਾਕਆਊਟ ਕਰ ਗਏ। ਫਿਰ ਸਾਰੇ ਵਿਧਾਇਕ ਸਦਨ ਦੇ ਵਿਚਾਲੇ ਆ ਗਏ ਅਤੇ ਸਦਨ ਨੂੰ 15 ਮਿੰਟਾਂ ਲਈ ਮੁਲਤਵੀ ਕਰਨਾ ਪਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਮਤੇ ਉੱਤੇ ਵੋਟ ਤੋਂ ਪਹਿਲਾਂ ਆਮ ਆਦਮੀ ਪਾਰਟੀਵੱਲੋਂ ਸਦਨਵਿੱਚੋਂ ਵਾਕ-ਆਊਟ ਕਰਕੇ ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਦੇ ਮੁੱਦੇ ਉੱਤੇ ਆਪਣੇ ਅਸਲੀ ਰੰਗ ਵਿਖਾਉਣ ਲਈ ਇਸ ਪਾਰਟੀ ਦੀ ਨਿੰਦਾ ਕੀਤੀ ਤੇ ਕਿਹਾ ਕਿ ਇਹ ਪਾਰਟੀ ਕਿਸਾਨਾਂ ਜਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਬਾਰੇਕਦੇ ਵੀ ਸੱਚਮੁੱਚ ਚਿੰਤਤ ਨਹੀਂ ਸੀ ਅਤੇ ਇਸ ਪਾਰਟੀ ਦੀ ਲੀਡਰਸ਼ਿਪ ਨੇ ਇੱਕ ਵਾਰ ਫਿਰ ਖੁਦ ਨੂੰ ਭਾਰਤੀ ਜਨਤਾ ਪਾਰਟੀ ਦਾ ਏਜੰਟ ਸਾਬਤ ਕੀਤਾ ਹੈ, ਜਿਸ ਨਾਲ ਰਲ ਕੇ ਇਨ੍ਹਾਂ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਸਾਜਿਸ਼ਾਂ ਰਚ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਸਦਨ ਦੇ ਮੈਂਬਰਾਂ ਨੂੰ ਤਿੰਨ ਖੇਤੀ ਕਾਨੂੰਨਾਂ ਵਿੱਚੋਂ ਇੱਕ ਨੂੰ ਲਾਗੂ ਕਰਨ ਬਾਰੇਦਿੱਲੀ ਦੇ ਗਜ਼ਟ ਨੋਟੀਫਿਕੇਸ਼ਨ ਦੀ ਕਾਪੀ ਵਿਖਾ ਕੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਝੂਠੇ ਪ੍ਰਚਾਰ ਨਾਲ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ।