Haryana Congress MLA Pradeep Chaudhary's Assembly membership
Connect with us [email protected]

ਰਾਜਨੀਤੀ

ਹਰਿਆਣੇ ਦੇ ਕਾਂਗਰਸੀ ਵਿਧਾਇਕ ਪ੍ਰਦੀਪ ਚੌਧਰੀ ਦੀ ਵਿਧਾਨ ਸਭਾ ਮੈਂਬਰੀ ਰੱਦ

Published

on

ਚੰਡੀਗੜ੍ਹ, 31 ਜਨਵਰੀ – ਹਰਿਆਣਾ ਵਿੱਚ ਕਾਲਕਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪ੍ਰਦੀਪ ਚੌਧਰੀ ਨੂੰ ਹਿਮਾਚਲ ਪ੍ਰਦੇਸ਼ ਵਿੱਚ ਨਾਲਾਗੜ੍ਹ ਦੀ ਇੱਕ ਹੇਠਲੀ ਅਦਾਲਤ ਵੱਲੋਂ ਤਿੰਨ ਸਾਲ ਕੈਦ ਅਤੇ 85 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਉਣ ਕਾਰਨ ਉਨ੍ਹਾਂ ਦੀ ਵਿਧਾਨ ਸਭਾ ਮੈਂਬਰੀ ਰੱਦ ਕਰ ਦਿੱਤੀ ਗਈ ਹੈ।
ਇਸ ਸੰਬੰਧ ਵਿੱਚ ਹਰਿਆਣਾ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਨੇ ਪ੍ਰੈਸ ਕਾਨਫਰੰਸ ਵਿੱਚ ਚੌਧਰੀ ਦੀ ਵਿਧਾਨ ਸਭਾ ਮੈਂਬਰੀ ਰੱਦ ਕਰਨ ਅਤੇ ਤੀਹ ਜਨਵਰੀ ਤੋਂ ਇਹ ਸੀਟ ਖਾਲੀ ਹੋਣ ਦੀ ਜਾਣਕਾਰੀ ਦਿੱਤੀ ਹੈ।ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੌਧਰੀ ਨੂੰ ਤਿੰਨ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਹੋਣ ਤੇ ਮੈਂਬਰੀ ਤੋਂ ਆਯੋਗ ਐਲਾਨ ਕੀਤਾ ਗਿਆ ਤੇ ਇਸ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਬੀਤੀ 27 ਜਨਵਰੀ ਨੂੰ ਸਿਰਸਾ ਜ਼ਿਲੇ੍ਹ ਦੀ ਏਲਨਾਬਾਦ ਸੀਟ ਤੋਂ ਇਨੈਲੋ ਪਾਰਟੀ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਦੇ ਅਸਤੀਫਾ ਦੇਣ ਦੇ ਬਾਅਦ ਇਹ ਸੀਟ ਖਾਲੀ ਐਲਾਨ ਕੀਤੀ ਗਈ ਸੀ। ਕਾਲਕਾ ਅਤੇ ਏਲਨਾਬਾਦ ਸੀਟਾਂਤੇ ਚੋਣ ਕਮਿਸ਼ਨ ਨੂੰ ਛੇ ਮਹੀਨੇ ਦੇ ਅੰਦਰ ਉਪ ਚੋਣ ਕਰਾਉਣੀ ਹੋਵੇਗੀ। ਕਾਨੂੰਨ ਮੁਤਾਬਕ ਦੋ ਸਾਲ ਤੋਂ ਵੱਧ ਸਜ਼ਾ ਦੇ ਦੋਸ਼ੀ ਮੈਂਬਰ ਦੀ ਪਾਰਲੀਮੈਂਟ ਅਤੇ ਵਿਧਾਨ ਸਭਾ ਮੈਂਬਰੀ ਖਤਮ ਕਰਨ ਦਾ ਨਿਯਮ ਹੈ। ਪ੍ਰਦੀਪ ਚੌਧਰੀ ਇੱਕ ਮਹੀਨੇ ਦੇ ਅੰਦਰ ਸੈਸ਼ਨ ਕੋਰਟ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਅਪੀਲ ਕਰ ਸਕਦੇ ਹਨ। ਕਾਨੂੰਨੀ ਮਾਹਰਾਂ ਅਨੁਸਾਰ ਚੌਧਰੀ ਨੂੰ ਜੇ ਸੈਸ਼ਨ ਕੋਰਟ ਤੋਂ ਸਟੇਅ ਆਰਡਰ ਮਿਲ ਵੀ ਜਾਂਦਾ ਹੈ ਤਾਂ ਸੁਪਰੀਮ ਕੋਰਟ ਦੇ ਇੱਕ ਰੂਲਿੰਗ ਅਨੁਸਾਰ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਬਹਾਲ ਨਹੀਂ ਹੋ ਸਕਦੀ।

Political News Today

ਰਾਜਨੀਤੀ

ਕਾਂਗਰਸੀ ਵਿਧਾਇਕ ਘੁਬਾਇਆ ਨੇ ਆਪਣੇ ਮੰਤਰੀ ਵਿਰੁੱਧ ਅਸੈਂਬਲੀ ਵਿੱਚ ਮੁੱਦਾ ਚੁੱਕ ਦਿੱਤਾ

Published

on

ਚੰਡੀਗੜ੍ਹ, 5 ਮਾਰਚ – ਪੰਜਾਬ ਦੀ ਹਾਕਮ ਧਿਰ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਸ਼ੈਸ਼ਨ ਵਿੱਚ ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਜੀਰੋ-ਆਵਰ ਦੌਰਾਨ ਫਾਜਿ਼ਲਕਾ ਤੋਂ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਉਸ ਦੇ ਖੇਤਰ ਦੇ ਪਿੰਡ ਹੀਰਾਂਵਾਲੀ ਵਿੱਚ ਇੱਕ ਸ਼ਰਾਬ ਫੈਕਟਰੀ ਲਾਉਣ ਦਾ ਵਿਰੋਧ ਕੀਤਾ ਤੇ ਕਿਹਾ ਕਿ ਲੱਗਭਗ 25 ਪਿੰਡਾਂ ਦੀਆਂ ਪੰਚਾਇਤਾਂ ਫੈਕਟਰੀ ਇਸ ਦੇ ਵਿਰੁੱਧ ਪਿੱਛਲੇ 18 ਦਿਨਾਂ ਤੋਂ ਧਰਨੇ ਉੱਤੇ ਬੈਠੀਆਂਹਨ, ਕਿਉਂਕਿ ਖੇਤਰ ਵਿੱਚ ਜਲ ਅਤੇ ਵਾਤਾਵਰਨ ਪ੍ਰਦੂਸ਼ਨ ਪਹਿਲਾਂ ਹੀਬਹੁਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਮੰਤਰੀ ਉੱਤੇ ਇੱਥੇ ਸ਼ਰਾਬ ਫੈਕਟਰੀ ਲਵਾਉਣ ਦੇ ਦੋਸ਼ ਲੱਗ ਰਹੇ ਹਨ। ਵਰਨਣ ਯੋਗ ਹੈ ਕਿ ਫਾਜਿਲਕਾ ਖੇਤਰ ਵਿੱਚ ਹੀਰਾਂਵਾਲੀ-ਬੇਗਾਂਵਾਲੀ ਚੌਕ ਉੱਤੇ ਅਬੋਹਰ-ਫਾਜਿਲਕਾ ਰੋਡ ਉੱਤੇ ਫਾਜਿਲਕਾ ਦੇ 25 ਪਿੰਡਾਂ ਦੇ ਲੋਕਾਂ ਨੇ ਧਰਨਾ ਲਾਇਆ ਹੋਇਆ ਹੈ। ਇਹ ਲੋਕ ਪਿੰਡ ਹੀਰਾਂਵਾਲੀ ਵਿੱਚ ਲੱਗਣ ਵਾਲੀ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਹਨ। ਹਲਕਾ ਫਾਜਿ਼ਲਕਾ ਦੇ ਵਿਧਾਇਕ ਘੁਬਾਇਆ ਨੂੰ ਅੰਦੋਲਨਕਾਰੀਆਂ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਜੇ ਉਨ੍ਹਾਂ ਨੇ ਇਹ ਮੁੱਦਾ ਵਿਧਾਨਸਭਾ ਵਿੱਚ ਨਾ ਚੁੱਕਿਆ ਤਾਂ ਅਗਲੀਆਂ ਵਿਧਾਨਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਓਥੇ ਧਰਨੇ ਵਿੱਚ ਆਏ ਸਨ ਅਤੇ ਲੋਕਾਂ ਦੇ ਸਹਿਯੋਗ ਦੀ ਗੱਲਕੀਤੀ ਸੀ। ਕੱਲ੍ਹ ਵਿਧਾਨਸਭਾ ਵਿੱਚ ਵਿਧਾਇਕ ਘੁਬਾਇਆ ਨੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਹੀ ਚੰਦਰਭਾਨ ਡ੍ਰੇਨ ਵਿੱਚ ਇੱਕ ਫੈਕਟਰੀ ਦੇ ਕੈਮੀਕਲ ਪ੍ਰਦੂਸ਼ਣ ਨਾਲਇਸ ਖੇਤਰ ਦੇ ਲੋਕ ਕੈਂਸਰ ਵਰਗੇ ਗੰਭੀਰ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ, ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋ ਚੁੱਕਾ ਹੈ ਅਤੇ ਸਰਹੱਦੀ ਖੇਤਰ ਹੋਣ ਕਾਰਨ ਇਸ ਉੱਤੇਵਿਚਾਰ ਨਹੀਂ ਕੀਤੀ ਜਾ ਰਹੀ, ਇਸ ਲਈ ਜੇ ਇਸ ਖੇਤਰ ਵਿੱਚ ਸ਼ਰਾਬ ਫੈਕਟਰੀ ਲੱਗੀ ਤਾਂ ਪ੍ਰਦੂਸ਼ਣ ਵਧੇਗਾ।

Read More Latest Indian Political News

Continue Reading

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰੁਝਾਨ


Copyright by IK Soch News powered by InstantWebsites.ca