High court fines Rs 1 lakh to woman for falsely accusing Congress
Connect with us [email protected]

ਅਪਰਾਧ

ਕਾਂਗਰਸੀ ਆਗੂ `ਤੇ ਰੇਪ ਦਾ ਝੂਠਾ ਦੋਸ਼ ਲਾਉਣ ਵਾਲੀ ਔਰਤ ਨੂੰ ਹਾਈ ਕੋਰਟ ਵੱਲੋਂ ਇੱਕ ਲੱਖ ਜੁਰਮਾਨਾ

Published

on

Rape-fraud

ਮੋਗਾ, 2 ਅਪ੍ਰੈਲ – ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬੀਤੇ ਸਾਲ ਬਲਾਤਕਾਰ ਦੇ ਦੋਸ਼ਾਂ ਵਿੱਚ ਘਿਰੇ ਕਾਂਗਰਸ ਦੇ ਯੂਥ ਆਗੂ ਵਰੁਣ ਜੋਸ਼ੀ, ਜਿਸ ਦੇ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਇੱਕ ਔਰਤ ਨੇ ਬਲਾਤਕਾਰ ਦਾ ਕੇਸ ਦਰਜ ਕਰਵਾਇਆ ਸੀ, ਦੇ ਕੇਸ ਵਿੱਚ ਪੁਲਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਰਿਪੋਰਟ ਦੇ ਆਧਾਰ ਉੱਤੇ ਇਸ ਨੂੰ ਝੂਠਾ ਕਰਾਰ ਦਿੱਤਾ ਅਤੇ ਇਸ ਕੇਸ ਨੂੰ ਰੱਦ ਕਰਨ ਦੇ ਆਦੇਸ਼ ਦਿੰਦੇ ਹੋਏ ਏਦਾਂ ਦਾ ਦੋਸ਼ ਲਾਉਣ ਵਾਲੀ ਔਰਤ ਨੂੰ ਕਾਨੂੰਨ ਨਾਲ ਖਿਲਵਾੜ ਕਰਨ `ਤੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੰਸਟੀਚਿਊਟ ਆਫ ਬਲਾਈਂਡ ਨੂੰ ਇੱਕ ਲੱਖ ਰੁਪਏ ਦੇਣ ਦੇ ਆਦੇਸ਼ ਦਿੱਤੇ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਮਿਸਾਲ ਹੈ।
ਇਸ ਬਾਰੇ ਸਪੈਸ਼ਲ ਜੱਜ ਦੀ ਅਦਾਲਤ ਵੱਲੋਂ ਦੋਸ਼ਾਂ ਵਿੱਚ ਘਿਰੇ ਕਾਂਗਰਸੀ ਆਗੂ ਵਰੁਣ ਜੋਸ਼ੀ, ਜੋ ਪਿਛਲੇ ਅੱਠ ਮਹੀਨਿਆਂ ਤੋਂ ਇਸ ਕੇਸ ਵਿੱਚ ਜੇਲ੍ਹ ਵਿੱਚ ਹੈ, ਦੀ ਜ਼ਮਾਨਤ ਦੀ ਸੁਣਵਾਈ ਲਈ 8 ਅਪ੍ਰੈਲ 2021 ਤੈਅ ਕੀਤੀ ਗਈ ਹੈ।ਇਸ ਕੇਸ ਵਿੱਚ ਹਾਈ ਕੋਰਟ ਦੇ ਐਡਵੋਕੇਟ ਤੇ ਕਾਂਗਰਸੀ ਨੇਤਾ ਵਰੁਣ ਜੋਸ਼ੀ ਦੇ ਵਕੀਲ ਅਰਸ਼ਦੀਪ ਬਰਾੜ ਨੇ ਦੱਸਿਆ ਕਿ ਥਾਣਾ ਨਿਹਾਲ ਸਿੰਘ ਵਾਲਾ ਪੁਲਸ ਨੇ 2 ਜੂਨ 2020 ਨੂੰ ਮਹਿਲਾ ਪ੍ਰਿਤਪਾਲ ਕੌਰ ਨਿਵਾਸੀ ਠਕਰਵਾਲ ਮੌਜੂਦਾ ਵਾਸੀ ਗਾਗੋਵਾਲ (ਬਰਨਾਲਾ) ਦੇ ਸ਼ਿਕਾਇਤ ਪੱਤਰ ਵਿੱਚ ਕਾਂਗਰਸੀ ਨੇਤਾ ਉੱਤੇ ਦੋਸ਼ ਲਾਇਆ ਸੀ ਕਿ ਉਸ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਹੈ, ਜਿਸ ਉੱਤੇ ਪੁਲਸ ਨੇ ਬਣਦੀਆਂ ਦਾ ਕੇਸ ਦਰਜ ਕੀਤਾ ਸੀ। ਇਹ ਕੇਸ ਬਹੁਚਰਚਿਤ ਹੋਣ ਉੱਤੇ ਕਾਂਗਰਸ ਪਾਰਟੀ ਨੇ ਵਰੁਣ ਜੋਸ਼ੀ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਕੇਸ ਦੀ ਸ਼ਿਕਾਇਤ ਕਰਤਾ ਨੇ ਦੋਸ਼ੀ ਦੇ ਰਾਜਨੀਤਿਕ ਰਸੂਖ ਦੇ ਕਾਰਨ ਕਾਰਵਾਈ ਵਿੱਚ ਗੜਬੜ ਦਾ ਸ਼ੱਕ ਪ੍ਰਗਟਾਉਂਦੇ ਹੋਏ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅਰਜੀ ਦੇ ਕੇ ਇਸ ਦੀ ਨਿਰਪੱਖ ਜਾਂਚ ਕਰਾਉਣ ਦੀ ਗੁਹਾਰ ਲਾਈ ਸੀ। ਇਹ ਜਾਂਚ ਆਈ ਜੀ ਫਰੀਦਕੋਟ ਕੋਸ਼ਤਭ ਸ਼ਰਮਾ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਇਸ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਕਾਰਨ ਇਹ ਕੇਸ ਪੂਰੀ ਤਰ੍ਹਾਂ ਝੂਠਾ ਹੋਣ ਦੀ ਰਿਪੋਰਟ ਪੇਸ਼ ਕੀਤੀ ਸੀ ਤਾਂ ਕੱਲ੍ਹ ਅਦਾਲਤ ਨੇ ਬਲਾਤਕਾਰ ਦੇ ਦੋਸ਼ਾਂ ਵਿੱਚ ਘਿਰੇ ਕਾਂਗਰਸੀ ਨੇਤਾ ਵਰੁਣ ਜੋਸ਼ੀ ਨੂੰ ਬੇਕਸੂਰ ਮੰਨਦੇ ਹੋਏ ਮੋਗਾ ਦੀ ਸਪੈਸ਼ਲ ਅਦਾਲਤ ਨੂੰ ਜ਼ਮਾਨਤ ਦੀ ਸੁਣਵਾਈ ਲਈ ਕਿਹਾ ਹੈ। ਇਸ ਕੇਸ ਵਿੱਚ ਜਿੱਥੇ ਸਥਾਨਕ ਸਪੈਸ਼ਲ ਜੱਜ ਵੱਲੋਂ ਸੁਣਵਾਈ 8 ਅਪ੍ਰੈਲ ਤੈਅ ਹੈ, ਉਥੇ ਇਹ ਝੂਠਾ ਕੇਸ ਦਰਜ ਕਰਵਾਉਣ ਅਤੇ ਕਾਨੂੰਨ ਨਾਲ ਖਿਲਵਾੜ ਕਰਨ ਉੱਤੇ ਸ਼ਿਕਾਇਤ ਕਰਨ ਵਾਲੀ ਮਹਿਲਾ ਨੂੰ ਅਦਾਲਤ ਦੇ ਆਦੇਸ਼ਾਂ ਉੱਤੇ ਇੰਸਟੀਚਿਊਟ ਆਫ ਬਲਾਈਂਡ ਨੂੰ ਇੱਕ ਲੱਖ ਰੁਪਏ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਦੇਣ ਨੂੰ ਕਿਹਾ ਗਿਆ ਹੈ।

Read More Latest Crime News

ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published

on

murder

ਬਠਿੰਡਾ, 17 ਅਪ੍ਰੈਲ – ਪਿੰਡ ਘੁੱਦਾ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਸੱਤ ਵਜੇ ਦੇ ਕਰੀਬ ਉਸ ਦਾ ਲੜਕਾ ਘਰੋਂ ਕਿਸੇ ਕੰਮ ਗਿਆ ਸੀ। ਇੱਕ ਘੰਟਾ ਬੀਤਣ ਦੇ ਬਾਅਦ ਜਦ ਉਹ ਵਾਪਸ ਨਾ ਆਇਆ ਤਾਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਉਹ ਅਤੇ ਉਸਦਾ ਛੋਟਾ ਲੜਕਾ ਬਲਜਿੰਦਰ ਸਿੰਘ ਜਦ ਗੁਰਪ੍ਰੀਤ ਨੂੰ ਲੱਭਦੇ ਹੋਏ ਘਰੋਂ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿੱਚ ਡਿੱਗਾ ਪਿਆ ਸੀ। ਉਸ ਦੇ ਮੂੰਹ ਤੇ ਸਿਰ ਉੱਤੇ ਵਾਰ ਕੀਤੇ ਗਏ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਦਾ ਪਤਾ ਲੱਗਦੇ ਸਾਰ ਥਾਣਾ ਨੰਦਗੜ੍ਹ ਦੇ ਐਸ ਐਚ ਓ ਰਜਿੰਦਰ ਸਿੰਘ ਮੌਕੇ ਉੱਤੇ ਪਹੁੰਚੇ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ਼੍ਰਿਫ਼ਤਾਰ ਕਰ ਲਿਆ ਜਾਵੇਗਾ।

Continue Reading

ਅਪਰਾਧ

ਮਾਂ, ਪੁੱਤ ਅਤੇ ਧੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

Published

on

suicide

ਸਿੱਧਵਾ ਬੇਟ, 17 ਅਪ੍ਰੈਲ – ਜਗਰਾਉਂ ਨੇੜੇ ਪਿੰਡ ਸੋਢੀਵਾਲ ਦੇ ਇੱਕ ਪਰਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਮੁਤਾਬਕ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ ਸੱਤ ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਤਾਂ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਨ ਉਹ ਘਰ ਵਿੱਚ ਬੇਹੋਸ਼ੀ (ਕੌਮਾ) ਦੀ ਹਾਲਾਤ ਵਿੱਚ ਸੀ। ਇਸ ਕਰ ਕੇ ਸਾਰਾ ਪਰਵਾਰ ਪ੍ਰੇਸ਼ਾਨ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੀ ਮੌਤ ਹੋਣ ਪਿੱਛੋਂ ਘਰ ਵਿੱਚ ਮਾਂ ਅਤੇ ਧੀ ਹੋਰ ਵੀ ਸਦਮੇ ਵਿੱਚ ਰਹਿਣ ਲੱਗੀਆਂ।ਕੁਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਪਿੱਛੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ, ਜਿਸ ਨੂੰ ਆਪਣੀ ਮਾਂ ਤੇ ਭਰਾ ਨੂੰ ਦੇਣ ਪਿੱਛੋਂ ਖ਼ੁਦ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਉੱਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿੱਚ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਨੂੰ ਅਤੇ ਧੀ ਦੀ ਕੱਲ੍ਹ ਮੌਤ ਹੋ ਗਈ। ਚੌਕੀ ਗਿੱਦੜਵਿੰਡੀ ਦੇ ਏ ਐਸ ਆਈ ਤੀਰਥ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ ਕੀਤੀ ਹੈ।

Click Here Read More Latest Punjabi News

Continue Reading

ਅਪਰਾਧ

ਸਾਬਕਾ ਕੌਂਸਲਰ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ

Published

on

ਮੋਗਾ, 17 ਅਪ੍ਰੈਲ – ਏਥੋਂ ਦੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਅਕਾਲੀ ਨੇਤਾ ਦਵਿੰਦਰ ਤਿਵਾੜੀ ਨੂੰ ਥਾਣਾ ਸਾਊਥ ਸਿਟੀ ਪੁਲਸ ਨੇ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਹੈ। ਦਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਾਉਣ ਵਾਲੀ ਮਹਿਲਾ ਉਸਦੀ ਦੋਸਤ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਵੀਰਪਾਲ ਕੌਰ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ 14 ਸਾਲ ਪਹਿਲਾਂ ਉਸਦੀ ਸ਼ਾਦੀ ਲੁਧਿਆਣਾ ਵਿੱਚ ਹੋਈ ਸੀ। ਛੇ ਸਾਲ ਪਹਿਲਾਂ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਕੇ ਆਪਣੀ 11 ਸਾਲ ਦੀ ਬੇਟੀ ਦੇ ਨਾਲ ਮੋਗੇ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਉਹ ਇੱਥੇ ਪ੍ਰੋਗਰਾਮਾਂ ਵਿੱਚ ਡਾਂਸ ਕਰ ਕੇ ਪਰਵਾਰ ਚਲਾ ਰਹੀ ਸੀ। ਕਰੀਬ ਪੰਜ ਸਾਲ ਪਹਿਲਾਂ ਆਪਣਾ ਪਾਸਪੋਰਟ ਰਿਨਿਊ ਕਰਾਉਣ ਲਈ ਉਹ ਓਦੋਂ ਦੇ ਕੌਂਸਲਰ ਦਵਿੰਦਰ ਕੋਲ ਗਈ ਸੀ। ਇਸ ਦੌਰਾਨ ਦੋਵਾਂ ਵਿੱਚ ਨਜ਼ਦੀਕੀਆਂ ਵਧ ਗਈਆਂ। ਪੀੜਤਾ ਨੇ ਦੱਸਿਆ ਕਿ ਦਵਿੰਦਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਮਰ ਚੁੱਕੀ ਹੈ ਅਤੇ ਉਹ ਆਪਣੇ ਬੱਚੇ ਵਿਦੇਸ਼ ਭੇਜਣ ਦੇ ਬਾਅਦ ਉਸ ਨੂੰ ਪਤਨੀ ਵਾਂਗ ਆਪਣੇ ਨਾਲ ਰੱਖੇਗਾ। ਇਸ ਪਿੱਛੋਂ ਪੰਜ ਸਾਲਾਂ ਵਿੱਚ ਉਸ ਨੇ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸੰਬੰਧ ਬਣਾਏ। ਦੋ ਮਹੀਨੇ ਪਹਿਲਾਂ ਜਦੋਂ ਨਿਗਮ ਦੀ ਨਵੀਂ ਚੋਣ ਹੋਈ ਤਾਂ ਉਸ ਨੂੰ ਪਤਾ ਚਲਿਆ ਕਿ ਦਵਿੰਦਰ ਤਿਵਾੜੀ ਦੀ ਪਤਨੀ ਕੌਂਸਲਰ ਬਣੀ ਹੈ।

Click here read more Punjab Crime Latest Breaking News

Continue Reading

ਰੁਝਾਨ


Copyright by IK Soch News powered by InstantWebsites.ca