Hundreds of Sikhs and others stranded in Kabul flocked
Connect with us [email protected]

ਪੰਜਾਬੀ ਖ਼ਬਰਾਂ

ਕਾਬੁਲ ਵਿੱਚ ਫਸੇ ਸੈਂਕੜੇ ਸਿੱਖ ਤੇ ਹੋਰ ਗੁਰਦੁਆਰਾ‘ਕਰਤੇ-ਪਰਵਾਨ’ਵਿੱਚ ਆਣ ਬੈਠੇ

Published

on

Hundreds of Sikhs

ਚੰਡੀਗੜ੍ਹ, 22 ਅਗਸਤ – ਕਾਬੁਲ ਦੇ ਗੁਰਦੁਆਰਾ ਸਾਹਿਬ ਕਰਤੇ ਪਰਵਾਨ (ਅਰਥ: ਜੋ ਕਰਤਾ ਪੁਰਖ ਨੂੰ ਮਨਜ਼ੂਰ ਹੋਏ, ਇਸ ਦਾ ਉਚਾਰਨ ‘ਕਾਰਤੇ ਪਰਵਾਨ’ ਵੀ ਕੀਤਾ ਜਾਂਦਾ ਹੈ) ਵਿੱਚ ਲਗਭਗ 270 ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੇ ਸ਼ਰਣ ਲਈ ਹੋਈ ਹੈ। ਵੱਖ-ਵੱਖ ਸਰੋਤ ਇਨ੍ਹਾਂ ਦੀ ਗਿਣਤੀ ਵੱਖ-ਵੱਖ ਦੱਸਦੇ ਹਨ। ਇਹ ਵੀ ਦੱਸਿਆ ਗਿਆ ਹੈ ਕਿ ਲਗਭਗ ਪੰਜਾਹ ਹਿੰਦੂ ਮਰਦ, ਔਰਤਾਂ ਅਤੇ ਬੱਚੇ ਵੀ ਇਸ ਗੁਰਦੁਆਰੇ ਵਿੱਚ ਹਨ।
ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਇਸ ਵੇਲੇ ਲਗਭਗ 15,000 ਅਫਗਾਨੀ ਸਿੱਖ ਰਹਿ ਰਹੇ ਹਨ। ਜਨਕਪੁਰੀ ਦੇ ਗੁਰਦੁਆਰਾ ਗੁਰੂ ਅਰਜਨ ਦੇਵ ਜੀ, ਜਿਸ ਨੂੰ ਕਾਬੁਲੀ ਗੁਰਦੁਆਰਾ ਵੀ ਕਿਹਾ ਜਾਂਦਾ ਹੈ, ਵਿੱਚ ਰੋਜ਼ ਸੰਗਤ ਜੁੜਦੀ ਅਤੇ ਅਫਗਾਨਿਸਤਾਨ ਵਿੱਚ ਫਸੇ ਸਿੱਖਾਂ ਨੂੰ ਉਥੋਂ ਕੱਢਣ ਦੀ ਮੰਗ ਕਰਦੀ ਹੈ। ਅਫਗਾਨੀ ਸਿੱਖਾਂ ਦੇ ਆਗੂ ਪ੍ਰਤਾਪ ਸਿੰਘ ਨੇ ਕੱਲ੍ਹ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਫਗਾਨਿਸਤਾਨ ਵਿੱਚ ਇਸ ਵੇਲੇ 300 ਤੋਂ ਉਪਰ ਸਿੱਖ ਬਾਹਰ ਆਉਣ ਦੀ ਉਡੀਕ ਕਰ ਰਹੇ ਹਨ। ਕੁਝ ਹੋਰ ਸਰੋਤਾਂ ਅਨੁਸਾਰ ਪੂਰੇ ਅਫਗਾਨਿਸਤਾਨ ਵਿੱਚ ਲਗਭਗ 650 ਸਿੱਖ ਹਨ। ਲਗਭਗ 50 ਸਾਲ ਪਹਿਲਾਂ 1970 ਵਿੱਚ ਅਫਗਾਨਿਸਤਾਨ ਵਿੱਚ ਸਿੱਖਾਂ ਦੀ ਗਿਣਤੀ ਦੋ ਲੱਖ ਤੋਂ ਵੱਧ ਸੀ। ਉਸ ਦੇਸ਼ ਵਿੱਚ 1979 ਤੋਂ ਬਾਅਦ ਮਰਦਮਸ਼ੁਮਾਰੀ ਨਹੀਂ ਹੋਈ ਅਤੇ ਕਈ ਸਰੋਤ ਇਹ ਗਿਣਤੀ ਚਾਰ ਤੋਂ ਪੰਜ ਲੱਖ ਤਕ ਦੱਸਦੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਫਗਾਨਿਸਤਾਨ ਦੀ ਦੀ ਯਾਦਗਾਰ ਵਜੋਂ ਓਥੇ ਵਿੱਚ ਕਈ ਗੁਰਦੁਆਰੇ ਹਨ, ਜਿਨ੍ਹਾਂ ਵਿੱਚੋਂ ਪ੍ਰਮੁੱਖ ਜਲਾਲਾਬਾਦ ਦਾ ਸ੍ਰੀ ਗੁਰੂ ਨਾਨਕ ਦਰਬਾਰ ਹੈ। ਸਿੱਖਾਂ ਦੀ ਵੱਡੀ ਗਿਣਤੀ ਕਾਬੁਲ, ਜਲਾਲਾਬਾਦ, ਗਜ਼ਨੀ, ਹੇਰਾਤ ਅਤੇ ਕੰਧਾਰ ਵਿੱਚ ਸੀ। ਅਫਗਾਨਿਸਤਾਨ ਵਿੱਚ ਪੰਜਾਹ ਤੋਂ ਵੱਧ ਗੁਰਦੁਆਰੇ ਸਨ। ਸਾਲ 1979 ਵਿੱਚ ਸੋਵੀਅਤ ਯੂਨੀਅਨ (ਰੂਸ) ਦੀਆਂ ਫੌਜਾਂ ਦੇ ਅਫਗਾਨਿਸਤਾਨ ਵਿੱਚ ਵੜਨ ਪਿੱਛੋਂ ਇਲਾਕਾਈ ਸਰਦਾਰਾਂ ਨੇ ਘੱਟਗਿਣਤੀ ਫਿਰਕਿਆਂ ਉੱਤੇ ਹਮਲੇ ਸ਼ੁਰੂ ਕੀਤੇ ਅਤੇ ਉਨ੍ਹਾਂ ਨੂੰ ਅਫਗਾਨਿਸਤਾਨ ਛੱਡਣਾ ਪਿਆ। 1989 ਦੀ ਜਲਾਲਾਬਾਦ ਦੀ ਜੰਗ ਵਿੱਚ ਬਹੁਤ ਸਾਰੇ ਗੁਰਦੁਆਰੇ ਤਬਾਹ ਕਰ ਦਿੱਤੇ ਗਏ। ਘੱਟ ਗਿਣਤੀਆਂ ਦੇ ਘਰ ਲੁੱਟੇ ਗਏ, ਕਤਲੇਆਮ ਹੋਇਆ ਅਤੇ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ। ਸਾਲ 1992 ਵਿੱਚ ਕਮਿਊਨਿਸਟ ਹਕੂਮਤ ਖਤਮ ਹੋਣ ਪਿੱਛੋਂ ਗ੍ਰਹਿ ਯੁੱਧ ਤੇਜ਼ ਹੋਇਆ ਅਤੇ ਸਿੱਖਾਂ ਅਤੇ ਹਿੰਦੂਆਂ ਉੱਤੇ ਹਮਲੇ ਹੋਰ ਵਧ ਗਏ। 1996 ਵਿੱਚ ਤਾਲਿਬਾਨ ਦੇ ਤਾਕਤ ਵਿੱਚ ਆਉਣ ਨਾਲ ਘੱਟਗਿਣਤੀ ਫਿਰਕਿਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਗਿਆ। ਸਾਲ 2001 ਵਿੱਚ ਅਮਰੀਕਾ ਤੇ ਨਾਟੋ ਦੀਆਂ ਫੌਜਾਂ ਆਉਣ ਉੱਤੇ ਵੀ ਇਨ੍ਹਾਂ ਹਮਲਿਆਂ ਨੂੰ ਰੋਕਿਆ ਨਹੀਂ ਸੀ ਜਾ ਸਕਿਆ। ਸਾਲ 2014 ਵਿੱਚ ਪੱਛਮੀ ਅਫਗਾਨਿਸਤਾਨ ਵਿੱਚ ਸਿੱਖਾਂ ਉੱਤੇ ਹਮਲੇ ਹੋਏ ਅਤੇ ਬਹੁਤ ਸਾਰੇ ਸਿੱਖ ਪਰਵਾਰ ਅਮਰੀਕਾ, ਭਾਰਤ, ਜਰਮਨੀ ਅਤੇ ਇੰਗਲੈਂਡ ਨੂੰ ਚਲੇ ਗਏ। 2019-20 ਵਿੱਚ ਕੁਝ ਸੁਹਿਰਦ ਦਾਨੀ ਸਿੱਖਾਂ ਅਤੇ ਸੰਸਥਾਵਾਂ ਨੇ ਕਾਬੁਲ ਵਿੱਚ ਬਚੇ ਹੋਏ ਸਿੱਖ ਪਰਵਾਰਾਂ ਨੂੰ ‘ਮਾਈ ਫੈਮਿਲੀ ਮਾਈ ਰਿਸਪਾਂਸੀਬਿਲਟੀ (ਮੇਰਾ ਪਰਵਾਰ, ਮੇਰੀ ਜ਼ਿੰਮੇਵਾਰੀ)’ ਦੀ ਯੋਜਨਾ ਹੇਠ ਉਥੋਂ ਕੱਢਣ ਦਾ ਬੀੜਾ ਚੁੱਕਿਆ। ਇਸ ਦੇ ਲਈ ਰਿਹਾਇਸ਼ ਦਾ ਪ੍ਰਬੰਧ ਅਤੇ ਮਾਇਕ ਮਦਦ ਦੇਣ ਦਾ ਪ੍ਰੋਗਰਾਮ ਹੈ। 2020 ਦੇ ਸ਼ੁਰੂ ਵਿੱਚ ਕਾਬੁਲ ਦੇ ਗੁਰਦੁਆਰਾ ਸਾਹਿਬ ਉੱਤੇ ਹਮਲਾ ਹੋਣਨਾਲ ਇਸ ਪ੍ਰੋਗਰਾਮ ਵਿੱਚ ਤੇਜ਼ੀ ਆਈ ਅਤੇ 2020 ਦੇ ਅੰਤ ਤਕ ਕਰੀਬ 75 ਪਰਵਾਰ ਦਿੱਲੀ ਆਏ। ਸਿੱਖ ਭਾਈਚਾਰੇ ਲਈ ਵੱਡਾ ਸਵਾਲ 270 ਸਿੱਖਾਂ ਨੂੰ ਕਾਬੁਲ ਤੋਂ ਕੱਢਣ ਦਾ ਹੈ। ਭਾਰਤ ਵਿੱਚ ਪਨਾਹਗੀਰਾਂ, ਸ਼ਰਨਾਰਥੀਆਂ ਦੇ ਮੁੜ ਵਸੇਬੇ ਦੀ ਕੋਈ ਪੱਕੀ ਯੋਜਨਾ ਨਹੀਂ ਹੈ। ਸਰਕਾਰ ਦੀ ਵੱਧ ਤੋਂ ਵੱਧ ਜ਼ਿੰਮੇਵਾਰੀ ਉਨ੍ਹਾਂ ਨੂੰ ਅਫਗਾਨਿਸਤਾਨ ਤੋਂ ਦਿੱਲੀ ਜਾਂ ਕਿਸੇ ਹੋਰ ਸ਼ਹਿਰ ਤਕ ਲਿਆਉਣ ਦੀ ਹੋਵੇਗੀ, ਬਾਕੀ ਦਾ ਕੰਮ ਸਿੱਖ ਭਾਈਚਾਰੇ ਤੇ ਸੰਸਥਾਵਾਂ ਦਾ ਹੈ।
ਬਹੁਤ ਸਾਰੇ ਪਨਾਹਗੀਰਾਂ ਦਾ ਕਹਿਣਾ ਹੈ ਕਿ ਕੁਝ ਸੰਸਥਾਵਾਂ ਤੇ ਦਾਨੀ ਸਿੱਖ ਵਚਨਬੱਧਤਾ ਨਾਲ ਕੰਮ ਕਰਦੇ ਹਨ। ਇਸ ਵੇਲੇ ਅਫਗਾਨਿਸਤਾਨ ਤੋਂ ਆਏ ਕਈ ਪਰਵਾਰ ਅਸਥਾਈ ਰੂਪ ਵਿੱਚ ਦਿੱਲੀ ਦੇ ਗੁਰਦੁਆਰਿਆਂ ਵਿੱਚ ਰਹਿੰਦੇ ਹਨ। ਸ਼ਰਨਾਰਥੀਆਂ ਅਨੁਸਾਰ ਕੁਝ ਸੰਸਥਾਵਾਂ ਦਾ ਕੰਮ ਕੁਝ ਦਿਨਾਂ ਲਈ ਲੰਗਰ ਛਕਾਉਣ ਤਕ ਸੀਮਿਤ ਹੈ। ਕੁਝ ਸੰਸਥਾਵਾਂ ਬਾਰੇ ਲੋਕਾਂ ਦਾ ਤਜਰਬਾ ਮਾੜਾ ਹੈ, ਪਨਾਹਗੀਰਾਂ ਅਨੁਸਾਰ ਉਹ ਫੋਟੋ ਖਿਚਵਾਉਣ, ਬਾਹਰਲੇ ਦੇਸ਼ਾਂ ਤੋਂ ਫੰਡ ਇਕੱਠੇ ਕਰਨ ਅਤੇ ਮਸ਼ਹੂਰੀ ਖੱਟਣ ਲੱਗੀਆਂ ਹੋਈਆਂ ਹਨ। ਪਨਾਹਗੀਰਾਂ ਦਾ ਕਹਿਣਾ ਹੈ ਕਿ ਪਰਵਾਰਾਂ ਦੇ ਮਾਮਲੇ ਹਨ ਅਤੇ ਕੋਵਿਡ-19 ਦੇ ਸਮਿਆਂ ਵਿੱਚ ਨਾ ਕੋਈ ਰੁਜ਼ਗਾਰ ਮਿਲਦਾ ਹੈ ਅਤੇ ਨਾ ਉਹ ਕੋਈ ਧੰਦਾ ਕਰ ਸਕਦੇ ਹਨ, ਉਨ੍ਹਾਂ ਕੋਲ ਪੈਸੇ ਵੀ ਨਹੀਂ।
ਦੂਸਰੇ ਪਾਸੇ ਭਾਰਤ ਸਰਕਾਰ ਤੋਂ ਲੋੜੀਂਦੇ ਕਾਗਜ਼ਾਤ ਬਣਾਉਣ ਦਾ ਕੰਮ ਹੌਲੀ-ਹੌਲੀ ਚੱਲਦਾ ਹੈ। ਪਨਾਹਗੀਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਕੈਨੇਡਾ, ਅਮਰੀਕਾ, ਜਰਮਨੀ ਅਤੇ ਕਈ ਹੋਰ ਦੇਸ਼ਾਂ ਨੇ ਘੱਟਗਿਣਤੀ ਫਿਰਕਿਆਂ ਦੇ ਲੋਕਾਂ ਨੂੰ ਪਨਾਹ ਦੇਣ ਦੀ ਪੇਸ਼ਕਸ਼ ਕੀਤੀ ਹੈ ਅਤੇ ਜੇ ਢੰਗ ਨਾਲ ਯਤਨ ਕੀਤੇ ਜਾਣ ਤਾਂ ਉਹ ਓਥੇ ਜਾ ਸਕਦੇ ਹਨ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca