Husband commits suicide by jumping from tank after wife's murder due to domestic dispute
Connect with us [email protected]

ਪੰਜਾਬੀ ਖ਼ਬਰਾਂ

ਘਰੇਲੂ ਕਲੇਸ਼ ਕਾਰਨ ਪਤਨੀ ਦੇ ਕਤਲ ਪਿੱਛੋਂ ਪਤੀ ਵੱਲੋਂ ਟੈਂਕੀ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

Published

on

suicide

ਕਪੂਰਥਲਾ, 15 ਨਵੰਬਰ – ਘਰੇਲੂ ਝਗੜੇ ਕਾਰਨ ਇੱਕ ਵਿਅਕਤੀ ਨੇ ਪਤਨੀ ਦਾ ਕਤਲ ਕਰ ਦਿੱਤਾ ਤੇ ਫਿਰ ਪਾਣੀ ਵਾਲੀ ਟੈਂਕੀਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ।
ਤਰੁਣ ਕੁਮਾਰ ਨਾਂਅ ਦੇ ਵਿਅਕਤੀ ਨੇ ਸਿਟੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਭਾਣਜੀ ਨੇ ਉਸਨੂੰ ਫ਼ੋਨ ਉੱਤੇ ਦੱਸਿਆ ਕਿ ਪਾਪਾ ਨੇ ਮੰਮੀ ਨੂੰ ਮਾਰ ਦਿੱਤਾ ਹੈ।ਜਦੋਂ ਉਹ ਉਸ ਘਰ ਪੁੱਜੇ ਤੇ ਤਾਲਾ ਤੋੜ ਕੇ ਘਰ ਗਏ ਤਾਂ ਉਨ੍ਹਾਂ ਦੀ ਭੈਣ ਪ੍ਰੀਆ ਬੈਡ ਉੱਤੇ ਪਈ ਹੋਈ ਸੀ। ਜਦੋਂ ਉਸ ਨੂੰ ਹਸਪਤਾਲ ਲਿਆਂਦਾ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਤਰੁਣ ਕੁਮਾਰ ਦੇ ਬਿਆਨਾਂ ਉੱਤੇ ਰਾਜ ਕੁਮਾਰ ਉਰਫ਼ ਰਾਜੂ ਪੱਡਾ, ਟੈਕਸੀ ਚਾਲਕ ਉੱਤੇ ਕਤਲ ਦਾ ਕੇਸ ਦਰਜ ਕਰ ਲਿਆ। ਪਿੱਛੋਂ ਮ੍ਰਿਤਕ ਔਰਤ ਦਾ ਪਤੀ ਰਾਜ ਕੁਮਾਰ ਉਰਫ਼ ਰਾਜੂ ਵੀ ਸ਼ਰਾਬ ਦੀ ਬੋਤਲ ਲੈ ਕੇ ਸਥਾਨਕ ਸ਼ਾਲਾਮਾਰ ਬਾਗ ਵਿੱਚ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਗਿਆ ਤੇ ਕੁਝ ਲੋਕਾਂ ਦੇ ਨਾਂਅ ਲੈ ਕੇ ਉਸ ਦਾ ਘਰ ਖ਼ਰਾਬ ਕਰਨ ਦੇ ਦੋਸ਼ ਲਾਉਣ ਲੱਗ ਪਿਆ। ਓਥੇ ਪਹੁੰਚੇ ਡੀ ਐਸ ਪੀ ਸੁਰਿੰਦਰ ਸਿੰਘ ਅਤੇ ਹੋਰਨਾਂ ਨੇ ਰਾਜ ਕੁਮਾਰ ਰਾਜੂ ਨੂੰ ਟੈਂਕੀ ਤੋਂ ਉਤਾਰਨ ਦੇ ਯਤਨ ਕੀਤੇ ਤੇ ਸਥਾਨਕ ਲੋਕਾਂ ਦੀ ਵੀ ਮਦਦ ਲਈ ਅਤੇ ਫਾਇਰਬ੍ਰਿਗੇਡ ਵੀ ਮੌਕੇ ਉੱਤੇਬੁਲਾਈ, ਪਰ ਉਹ ਰਾਜ ਕੁਮਾਰ ਰਾਜੂ ਟੈਂਕੀ ਤੋਂ ਉਤਾਰਨ ਵਿੱਚ ਅਸਫ਼ਲ ਰਹੇ ਅਤੇ ਜਿਹੜਾ ਜਾਲ ਟੈਂਕੀ ਦੇ ਹੇਠਾਂ ਕੁਝ ਨੇ ਫੜਿਆ ਸੀ, ਉਸ ਵਿੱਚ ਡਿੱਗਣ ਉੱਤੇ ਵੀ ਉਹ ਬਚ ਨਹੀਂ ਸਕਿਆ। ਦੱਸਿਆ ਗਿਆ ਹੈ ਕਿ ਮ੍ਰਿਤਕ ਰਾਜ ਕੁਮਾਰ ਉਰਫ਼ ਰਾਜੂ ਪੱਡਾ ਤੇ ਪ੍ਰੀਆ ਦੇ ਦੋ ਬੱਚੇ ਹਨ, ਜਿਨ੍ਹਾਂ ਵਿੱਚੋਂ ਲੜਕੀ ਦੀ ਉਮਰ ਕਰੀਬ 16 ਸਾਲ ਤੇ ਲੜਕੇ ਦੀ ਉਮਰ 12 ਸਾਲ ਹੈ।

Click Here To Read Latest Punjabi news

ਪੰਜਾਬੀ ਖ਼ਬਰਾਂ

ਬੁਰਾੜੀ ਦੇ ਮੈਦਾਨ ਵਿੱਚ ਜਾਣ ਦੀ ਸਰਕਾਰ ਦੀ ਪੇਸ਼ਕਸ਼ ਕਿਸਾਨ ਜਥੇਬੰਦੀਆਂ ਵੱਲੋਂ ਰੱਦ

Published

on

kisan protest
  • ਦਿੱਲੀ ਬਾਰਡਰ ਉੱਤੇ 11 ਕਿਲੋਮੀਟਰ ਲੰਮਾ ਧਰਨਾ ਲਾਇਆ
    ਨਵੀਂ ਦਿੱਲੀ, 28 ਨਵੰਬਰ, – ਭਾਰਤ ਦੀ ਰਾਜਧਾਨੀ ਦਿੱਲੀ ਵਿੱਚਧਰਨਾ ਲਾਈ ਬੈਠੇ ਕਿਸਾਨਾਂ ਨੇ ਅੱਜ ਕੇਂਦਰ ਸਰਕਾਰ ਵੱਲੋਂ ਇਹ ਧਰਨਾ ਬੁਰਾੜੀ ਦੇ ਮੈਦਾਨ ਵਿੱਚ ਲੈ ਜਾਣ ਦੀ ਪੇਸ਼ਕਸ਼ ਰੱਦ ਕਰ ਦਿੱਤੀ ਹੈ। ਉਨ੍ਹਾਂ ਦਾ ਪਹਿਲਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਓਸੇ ਤਰ੍ਹਾਂ ਜਾਰੀ ਹੈ ਅਤੇ ਦਿੱਲੀ ਸ਼ਹਿਰ ਵਿੱਚ ਐਂਟਰੀ ਮਿਲਣ ਪਿੱਛੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਅਜੇ ਤੱਕ ਉਵੇਂ ਹੀ ਦਿੱਲੀ-ਹਰਿਆਣਾ ਬਾਰਡਰ ਉੱਤੇ ਡਟੇ ਹੋਏ ਹਨ।
    ਇਸ ਦੌਰਾਨ ਅੱਜ ਸ਼ਨਿਚਰਵਾਰ ਸਵੇਰੇ ਇੱਥੇ ਕਿਸਾਨਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਬੈਠਕ ਕੀਤੀ ਤੇ ਆਪਣੀ ਅਗਲੀ ਰਣਨੀਤੀ ਉੱਤੇ ਵਿਚਾਰ ਕੀਤਾ। ਇਸ ਦੇ ਬਾਅਦਕਿਸਾਨ ਆਗੂਆਂ ਨੇ ਕਿਹਾ, ‘ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ ਇੱਥੋਂਕਿਸੇ ਵੀ ਹੋਰ ਥਾਂਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੇ ਹੀ ਕਰਾਂਗੇ। ਰੋਜ਼ ਸਵੇਰੇ 11 ਵਜੇ ਅਸੀਂ ਮੀਟਿੰਗ ਕਰ ਕੇ ਰੋਜ਼ਾਨਾ ਦੀ ਨੀਤੀ ਤੈਅ ਕਰਿਆ ਕਰਾਂਗੇ।’
    ਜਾਣਕਾਰ ਸੂਤਰਾਂ ਮੁਤਾਬਕ 28 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਨੇ ਦਿੱਲੀ-ਹਰਿਆਣਾ ਬਾਰਡਰ ਉੱਤੇ ਪਹਿਲਾਂ ਤੋਂ ਲੱਗਾ ਹੋਇਆ ਧਰਨਾ ਓਸੇ ਤਰ੍ਹਾਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਅਤੇਬੁਰਾੜੀ ਦੇ ਨਿਰੰਕਾਰੀ ਸੰਤ ਸਮਾਗਮ ਵਾਲੀ ਥਾਂ ਜਾ ਕੇ ਧਰਨਾ ਦੇਣ ਦੀ ਭਾਰਤ ਸਰਕਾਰ ਦੀ ਤਾਜ਼ਾ ਪੇਸ਼ਕਸ਼ ਰੱਦ ਕਰ ਦਿੱਤੀ ਹੈ।ਦਿੱਲੀ-ਹਰਿਆਣਾ ਵਿਚਾਲੇ ਕੁੰਡਲੀ ਨੇੜੇ ਬਾਰਡਰ ਉੱਤੇ ਕਿਸਾਨਾਂ ਦਾ ਧਰਨਾ ਕਰੀਬ 11 ਕਿਲੋਮੀਟਰ ਲੰਮਾ ਹੋ ਗਿਆ ਹੈ।

Click Here Political News Online in Punjabi

Continue Reading

ਪੰਜਾਬੀ ਖ਼ਬਰਾਂ

ਬੱਸ ਵਿੱਚ ਅੱਗ ਲੱਗਣ ਕਾਰਨ ਤਿੰਨ ਜਣਿਆਂ ਦੀ ਮੌਤ

Published

on

bus damage

ਜੈਪੁਰ, 28 ਨਵੰਬਰ – ਜੈਪੁਰ ਦਿਹਾਤੀ ਜ਼ਿਲੇ ਦੇ ਚੁੰਦਵਾਜੀ ਥਾਣਾ ਖੇਤਰ ਵਿੱਚ ਦਿੱਲੀ ਤੋਂ ਜੈਪੁਰ ਆ ਰਹੀ ਇੱਕ ਵੀਡੀਓ ਕੋਚ ਬੱਸ ਬਿਜਲੀ ਦੀਆਂ ਹਾਈਟੈਂਸ਼ਨ ਤਾਰਾਂ ਨਾਲ ਟਕਰਾ ਗਈ ਤੇ ਉਸ ਨੂੰ ਅੱਗ ਲੱਗ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਸੜ ਕੇ ਮਾਰੇ ਗਏ ਅਤੇ ਛੇ ਹੋਰ ਜ਼ਖ਼ਮੀ ਹੋ ਗਏ।
ਕਾਰਜਕਾਰੀ ਪੁਲਸ ਅਧਿਕਾਰੀ ਅਨੀਤਾ ਮੀਣਾ ਨੇ ਦੱਸਿਆ ਕਿ ਜੈਪੂਰ-ਦਿੱਲੀ ਨੈਸ਼ਨਲ ਹਾਈਵੇ ਦੇ ਲਾਬਾਨਾ ਪਿੰਡ ਨੇੜੇ ਇੱਕ ਟਰੱਕ ਪਲਟਣ ਨਾਲ ਰਸਤਾ ਜਾਮ ਸੀ। ਵੀਡੀਓ ਕੋਚ ਬੱਸ ਚਾਲਕ ਨੇ ਬੱਸ ਨੂੰ ਗ਼ਲਤ ਦਿਸ਼ਾ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤੇ ਇਸੇ ਦੌਰਾਨ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆ ਕੇ ਇਸ ਵਿੱਚ ਕਰੰਟ ਫੈਲ ਗਿਆ।ਉਨ੍ਹਾਂ ਦੱਸਿਆ ਕਿ ਬੱਸ ਵਿੱਚ ਲੱਗੀ ਅੱਗ ਵਿੱਚ ਭਗਵਾਨ ਸਿੰਘ, ਨੂਰ ਮੁਹੰਮਦ ਅਤੇ ਸ਼ੁਭਮ ਦੀ ਮੌਤ ਹੋ ਗਈ ਸੀ, ਪਰ ਛੇ ਹੋਰ ਲੋਕ ਜ਼ਖ਼ਮੀ ਹੋ ਗਏ। ਬਾਕੀ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਕਾਰਨ ਬੱਸ ਪੂਰੀ ਤਰ੍ਹਾਂ ਸੜ ਗਈ ਸੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਗੁਜਰਾਤ ਦੇ ਹਸਪਤਾਲ ਵਿੱਚ ਅੱਗ ਨਾਲ ਪੰਜ ਕੋਰੋਨਾ ਪ੍ਰਭਾਵਤ ਮਰੀਜ਼ਾਂ ਦੀ ਮੌਤ

Published

on

death

ਅਹਿਮਦਾਬਾਦ, 28 ਨਵੰਬਰ – ਗੁਜਰਾਤ ਦੇ ਰਾਜਕੋਟ ਸ਼ਹਿਰ ਵਿੱਚ ਕੱਲ੍ਹ ਰਾਤ ਕੋਵਿਡ-19 ਹਸਪਤਾਲ ਦੇ ਆਈ ਸੀ ਯੂ ਵਿੱਚ ਅੱਗ ਲੱਗਣ ਨਾਲ 5 ਮਰੀਜ਼ਾਂ ਦੀ ਮੌਤ ਹੋ ਗਈ ਤੇ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ 26 ਹੋਰ ਮਰੀਜ਼ਾਂ ਨੂੰ ਬਚਾ ਲਿਆ। ਇਨ੍ਹਾਂ ਸਾਰਿਆਂ ਨੂੰ ਦੂਜੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ।
ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਦੇ ਬੀ ਥੇਵਾ ਨੇ ਦੱਸਿਆ ਕਿ ਆਨੰਦ ਬੰਗਲੋ ਚੌਕ ਦੇ ਚਾਰ ਮੰਜ਼ਿਲਾ ਉਦੈ ਸ਼ਿਵਾਨੰਦ ਹਸਪਤਾਲ ਵਿੱਚ ਪਹਿਲੀ ਮੰਜ਼ਿਲ ਉੱਤੇ ਬਣੇ ਆਈ ਸੀ ਯੂ ਵਿੱਚ ਕੱਲ੍ਹ ਦੇਰ ਰਾਤ ਲੱਗਭਗ ਸਾਢੇ 12 ਵਜੇ ਅੱਗ ਲੱਗ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਇਸ ਘਟਨਾ ਉੱਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਰਾਜਕੋਟ ਵਿੱਚ ਕੋਵਿਡ-19 ਹਸਪਤਾਲ ਵਿੱਚ ਕੱਲ੍ਹਅੱਗ ਲੱਗਣ ਦੀ ਘਟਨਾ ਦਾ ਨੋਟਿਸ ਲਿਆ ਤੇ ਇਸ ਘਟਨਾਬਾਰੇ ਗੁਜਰਾਤ ਸਰਕਾਰ ਤੋਂ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਹ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਹੋਮ ਸੈਕਟਰੀ ਬੈਠਕ ਕਰਨਗੇ ਅਤੇ ਸਾਰੇ ਦੇਸ਼ ਦੇ ਸਰਕਾਰੀ ਹਸਪਤਾਲਾਂ ਲਈ ਅਗਨੀ ਸੁਰੱਖਿਆ ਨਿਰਦੇਸ਼ ਜਾਰੀ ਕਰਨਗੇ।

Click Here To Read Latest Punjabi news

Continue Reading

ਰੁਝਾਨ