IBA seeks bad bank license from RBI
Connect with us [email protected]

ਪੰਜਾਬੀ ਖ਼ਬਰਾਂ

ਆਈ ਬੀ ਏ ਨੇ ਰਿਜ਼ਰਵ ਬੈਂਕ ਤੋਂ ਬੈਡ ਬੈਂਕ ਦਾ ਲਾਇਸੈਂਸ ਮੰਗਿਆ

Published

on

bank license from RBI

ਨਵੀਂ ਦਿੱਲੀ, 23 ਅਗਸਤ – ਇੰਡੀਅਨ ਬੈਂਕਸ ਐਸੋਸੀਏਸ਼ਨ (ਆਈ ਬੀ ਏ) ਨੇ 6000 ਕਰੋੜ ਰੁਪਏ ਦੀ ਰਾਸ਼ਟਰੀ ਜਾਇਦਾਦ ਪੁਨਰਗਠਨ ਕੰਪਨੀ ਲਿਮਟਿਡ (ਐਨ ਏ ਆਰ ਸੀ ਐਲ) ਜਾਂ ਬੈਡ ਬੈਂਕ ਦੇ ਲਾਇਸੈਂਸ ਲਈ ਰਿਜ਼ਰਵ ਬੈਂਕ ਦੇ ਕੋਲ ਅਪਲਾਈ ਕੀਤਾ ਹੈ। ਕੰਪਨੀ ਰਜਿਸਟਰਾਰ (ਆਰ ਓ ਸੀ) ਦੇ ਕੋਲ ਰਜਿਸਟੇ੍ਰਸ਼ਨ ਦੇ ਬਾਅਦ ਐਨ ਆਰ ਸੀ ਐਲ ਦਾ ਗਠਨ ਪਿਛਲੇ ਮਹੀਨੇ ਹੋਇਆ ਸੀ।
ਜਾਣਕਾਰ ਸੂਤਰਾਂ ਨੇ ਦੱਸਿਆ ਕਿ 100 ਕਰੋੜ ਰੁਪਏ ਦੀ ਸ਼ੁਰੂਆਤੀ ਪੂੰਜੀ ਇਕੱਠੀ ਕਰਨ ਅਤੇੇ ਹੋਰ ਕਾਨੂੰਨੀ ਕਾਰਵਾਈਆਂ ਨੂੰ ਪੂਰਾ ਕਰਨ ਦੇ ਬਾਅਦ ਕੰਪਨੀ ਨੇ ਜਾਇਦਾਦ ਪੁਨਰਗਠਨ ਕਾਰੋਬਾਰ ਦਾ ਲਾਇਸੈਂਸ ਲੈਣ ਲਈ ਰਿਜ਼ਰਵ ਬੈਂਕ ਦੇ ਕੋਲ ਅਪਲਾਈ ਕੀਤਾ ਹੈ।ਰਿਜ਼ਰਵ ਬੈਂਕ ਨੇ 2017 ਵਿੱਚ ਪੂੰਜੀ ਦੀ ਜ਼ਰੂਰਤ ਨੂੰ ਪਹਿਲਾਂ ਦੇ ਦੋ ਕਰੋੜ ਰੁਪਏ ਤੋਂ ਵਧਾ ਕੇ 100 ਕਰੋੜ ਰੁਪਏ ਕਰ ਦਿੱਤਾ ਸੀ। ਡੁੱਬੇ ਕਰਜ਼ੇ ਨੂੰ ਖਰੀਦਣ ਲਈ ਜ਼ਿਆਦਾ ਨਕਦੀ ਦੀ ਜ਼ਰੂਰਤ ਨੂੰ ਦੇਖਦੇ ਹੋਏ ਰਿਜ਼ਰਵ ਬੈਂਕ ਨੇ ਇਹ ਕਦਮ ਚੁੱਕਿਆ ਸੀ। ਸੂਤਰਾਂ ਨੇ ਕਿਹਾ ਕਿ ਏਦਾਂ ਦੇ ਕਾਰੋਬਾਰ ਲਈ ਲਾਇਸੈਂਸ ਦੇਣ ਨੂੰ ਰਿਜ਼ਰਵ ਬੈਂਕ ਦੀ ਆਪਣੀ ਪ੍ਰਕਿਰਿਆ ਹੈ। ਰੈਗੂਲੇਟਰੀ ਤੋਂ ਇਸ ਦਾ ਲਾਇਸੈਂਸ ਲੈਣ ਵਿੱਚ ਕੁਝ ਹਫਤੇ ਦਾ ਸਮਾਂ ਲੱਗ ਸਕਦਾ ਹੈ। ਸੂਤਰਾਂ ਨੇ ਕਿਹਾ ਕਿ ਇਸ ਲਈ ਰਿਜ਼ਰਵ ਬੈਂਕ ਦੀ ਮਨਜ਼ੂਰੀ ਸਤੰਬਰ ਜਾਂ ਅਕਤੂਬਰ ਵਿੱਚ ਮਿਲ ਸਕਦੀ ਹੈ।ਵੱਖ-ਵੱਖ ਰੈਗੂਲੇਟਰੀ ਮਨਜ਼ੂਰੀਆਂ ਅਤੇ ਹੋਰ ਕਾਨੂੰਨੀ ਕਾਰਵਾਈਆਂ ਨੂੰ ਪੂਰਾ ਕਰਨ ਲਈ ਕਾਨੂੰਨੀ ਸਲਾਹਕਾਰ ਏ ਜੀ ਡੀ ਬੀ ਅਤੇ ਉਸ ਦੇ ਪਾਰਟਨਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਆਈ ਬੀ ਏ ਨੂੰ ਬੈਡ ਬੈਂਕ ਦੀ ਸਥਾਪਨਾ ਦਾ ਜ਼ਿੰਮਾ ਸੌਂਪਿਆ ਗਿਆ ਹੈ। ਉਸ ਨੇ ਐਨ ਏ ਆਰ ਸੀ ਐਲ ਦੇ ਲਈ ਸ਼ੁਰੂਆਤੀ ਬੋਰਡ ਬਣਾਇਆ ਹੈ। ਕੰਪਨੀ ਨੇ ਭਾਰਤੀ ਸਟੇਟ ਬੈਂਕ ਦੇ ਦਬਾਅ ਵਾਲੀਆਂ ਜਾਇਦਾਦਾਂ ਦੇ ਮਾਹਰ ਪੀ ਐਮ ਨਾਇਰ ਨੂੰ ਇਸ ਦਾ ਮੈਨੇਜਿੰਗ ਡਾਇਰੈਕਟਰ ਬਣਾਇਆ ਹੈ ਅਤੇ ਬਾਕੀ ਮੈਂਬਰਾਂ ਵਿੱਚ ਆਈ ਬੀ ਏ ਦੇ ਚੀਫ ਐਗ਼ਜ਼ਕਟਿਵ ਸੁਨੀਲ ਮਹਿਤਾ, ਐਸ ਬੀ ਆਈ ਦੇ ਡਿਪਟੀ ਮੈਨੇਜਿੰਗ ਡਾਇਰੈਕਟਰ ਐਸ ਐਸ ਨਾਇਰ ਅਤੇ ਕੇਰਨਾ ਬੈਂਕ ਦੇ ਚੀਫ ਜਨਰਲ ਮੈਨੇਜਰ ਅਜੀਤ ਕ੍ਰਿਸ਼ਨ ਨਾਇਰ ਸ਼ਾਮਲ ਹਨ।
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਕ ਫਰਵਰੀ ਨੂੰ ਪੇਸ਼ ਹੋਏ ਬਜਟ ਵਿੱਚ ਨੈਸ਼ਨਲ ਐਸੇਟ ਰੀਕੰਸਟ੍ਰਕਸ਼ਨ ਕੰਪਨੀ (ਏ ਆਰ ਸੀ) ਬਣਾਉਣ ਦਾ ਐਲਾਨ ਕੀਤਾ ਸੀ। ਇਹ ਬੈਂਕਾਂ ਤੋਂ ਉਨ੍ਹਾਂ ਦੇ ਡੁੱਬੇ ਕਰਜ਼ੇ (ਐਨ ਪੀ ਏ) ਖਰੀਦੇਗਾ। ਅਜਿਹੇ ਬੈਂਕ ਨੂੰ ਬੈਡ ਬੈਂਕ ਵੀ ਕਿਹਾ ਜਾਂਦਾ ਹੈ। ਵਰਨਣ ਯੋਗ ਹੈ ਕਿ ਐਨ ਪੀ ਏ ਨੂੰ ਕਿਸੇ ਅਰਥਵਿਵਸਥਾ ਲਈ ਬੋਝ ਮੰਨਿਆ ਜਾਂਦਾ ਹੈ। ਇਹ ਦੇਸ਼ ਦੇ ਬੈਂਕਿੰਗ ਸਿਸਟਮ ਨੂੰ ਬਿਮਾਰ ਬਣਾਉਂਦਾ ਹੈ। ਪਿਛਲੇ ਕੁਝ ਸਾਲਾਂ ਵਿੱਚ ਬੈਡ ਲੋਨ ਅਤੇ ਬੈਡ ਐਸੇਟ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ। ਬੈਡ ਲੋਨ ਤੋਂ ਬੈਂਕਾਂ ਦਾ ਮੁਨਾਫਾ ਪ੍ਰਭਾਵਤ ਹੁੰਦਾ ਹੈ ਤੇੇ ਉਨ੍ਹਾਂ ਲਈ ਕਰਜ਼ਾ ਦੇਣਾ ਮੁਸ਼ਕਲ ਹੋ ਜਾਂਦਾ ਹੈ। ਇਸ ਤੋਂ ਉਨ੍ਹਾਂ ਦੇ ਨਿਵੇਸ਼ ਵਿੱਚ ਕਮੀ ਆਉਣ ਲੱਗਦੀ ਹੈ ਅਤੇੇ ਅਰਥਵਿਵਸਥਾ ਦੀ ਵਾਧਾ ਦਰ ਉੱਤੇਉਲਟਾ ਅਸਰ ਦੇਖਣ ਨੂੰ ਮਿਲਦਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਮਾਰਚ ਦੇ ਅੰਤ ਤਕ ਬੈਂਕਾਂ ਦਾ ਕੁੱਲ ਬੈਡ ਲੋਨ 8.34 ਲੱਖ ਕਰੋੜ ਰੁਪਏ ਸੀ।

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca