Rahul Gandhi said: If we get power then we will not allow CAA to be
Connect with us [email protected]

ਰਾਜਨੀਤੀ

ਰਾਹੁਲ ਗਾਂਧੀ ਨੇ ਕਿਹਾ: ਸਾਨੂੰ ਸੱਤਾ ਮਿਲੀ ਤਾਂ ਆਸਾਮ ਵਿੱਚ ਸੀ ਏ ਏ ਲਾਗੂ ਨਹੀਂ ਹੋਣ ਦਿਆਂਗੇ

Published

on

rahul gandhi

ਸ਼ਿਵਸਾਗਰ, 15 ਫਰਵਰੀ – ਭਾਜਪਾ ਅਤੇ ਆਰ ਐਸ ਐਸ ਉੱਤੇ ਆਸਾਮ ਨੂੰ ਵੰਡਣ ਦਾ ਦੋਸ਼ ਲਾਉਂਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਇਸ ਸੂਬੇ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆ ਗਈ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਨੂੰ ਕਿਸੇ ਹਾਲਤ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ।
ਕੱਲ੍ਹ ਇਸ ਰਾਜ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਸਾਮ ਸਮਝੌਤੇ ਦੇ ਹਰ ਨਿਯਮ ਦੀ ਰਾਖੀ ਕਰੇਗੀ। ਰਾਹੁਲ ਗਾਂਧੀ ਸਮੇਤ ਕਾਂਗਰਸ ਦੇ ਕਈ ਨੇਤਾਵਾਂ ਨੇ ਤੌਲੀਆ ਲਿਆ ਹੋਇਆ ਸੀ, ਜਿਸ ਉੱਤੇ ‘ਸੀ ਏ ਏ’ ਲਿਖ ਕੇ ਉਸ ‘ਤੇ ਕ੍ਰਾਸ ਕੀਤਾ ਗਿਆ ਸੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਇਹ ਤੌਲੀਆ ਲਿਆ ਹੈ, ਇਸ ਉੱਤੇ ਲਿਖਿਆ ਹੈ: ਸੀ ਏ ਏ ਅਤੇ ਅਸੀਂ ਇਸ ‘ਤੇ ਕ੍ਰਾਸ ਲਗਾ ਦਿੱਤਾ ਹੈ, ਮਤਲਬ ਹੈ ਕਿ ਕੁਝ ਵੀ ਹੋ ਜਾਵੇ, ਸੀ ਏ ਏ ਲਾਗੂ ਨਹੀਂ ਹੋਵੇਗਾ।ਰਾਹੁਲ ਨੇ ਕਿਹਾ ਕਿ ਸੂਬੇ ਨੂੰ ਆਪਣੇ ਮੁੱਖ ਮੰਤਰੀ ਦੀ ਲੋੜ ਹੈ, ਜਿਹੜਾ ਜਨਤਾ ਦੀ ਗੱਲ ਸੁਣੇ, ਅਜਿਹਾ ਮੁੱਖ ਮੰਤਰੀ ਨਹੀਂ ਚਾਹੀਦਾ, ਜਿਹੜਾ ਸਿਰਫ ਨਾਗਪੁਰ ਤੇ ਦਿੱਲੀ ਦੀ ਗੱਲ ਸੁਣੇ। ਸੂਬੇ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਰਿਮੋਟ ਨਾਲ ਟੈਲੀਵਿਜ਼ਨ ਤਾਂ ਕੰਮ ਕਰ ਸਕਦਾ ਹੈ, ਆਸਾਮ ਵਰਗਾ ਸੂਬਾ ਨਹੀਂ ਚੱਲ ਸਕਦਾ। ਸੂਬੇ ਦੇ ਮੁੱਖ ਮੰਤਰੀ ਨੂੰ ਜਨਤਾ ਲਈ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਲਈ ਕੰਮ ਕਰਨਾ ਚਾਹੀਦਾ ਹੈ।
ਇਸ ਮੌਕੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਖੇਤੀ ਕਾਨੂੰਨਾਂ ਦੀ ਮਦਦ ਨਾਲ ਕੁਝ ਕਾਰਪੋਰੇਟ ਤੇ ਪੈਸੇ ਵਾਲੇ ਲੋਕ ਦੇਸ਼ ਦੇ ਅੱਸੀ ਲੱਖ ਕਰੋੜ ਰੁਪਏ ਦਾ ਖੇਤੀ ਕਾਰੋਬਾਰ ਹੜੱਪ ਲੈਣਗੇ। ਉਨ੍ਹਾ ਕਿਹਾ ਕਿ ਖੇਤੀ ਕਾਨੂੰਨ ਵਿਰੋਧੀ ਕਿਸਾਨ ਲਗਭਗ ਤਿੰਨ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦੇ ਹਿੱਤਾਂ ਵਿੱਚ ਕੁਝ ਨਹੀਂ ਕਿਹਾ।

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਚੁਣੌਤੀ:ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਭਗਵੰਤ ਮਾਨ ਬੇਅਦਬੀ ਕਾਂਡ ਦੇ ਸਬੂਤ ਵਿਖਾਉਣ

Published

on

Sukhbir Singh Badal

ਬਾਦਲ ਪਰਵਾਰ ਖਿਲਾਫ ਝੂਠਾ ਪ੍ਰਚਾਰ ਕਰਨ ਦਾ ਦੋਸ਼
ਚੰਡੀਗੜ੍ਹ, 16 ਮਈ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੁਣੌਤੀ ਦਿੱਤੀ ਹੈ ਕਿ ਸਾਲ 2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਪੁਲਸ ਗੋਲੀ ਕਾਂਡ ਦੇ ਮੁੱਦੇ ਉੱਤੇ ਬਾਦਲ ਪਰਵਾਰ ਨੂੰ ਮੀਡੀਆ ਵਿੱਚ ਬਦਨਾਮ ਕਰਨ ਲੱਗੇ ਰਹਿਣ ਦੀ ਥਾਂ ਜੇ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਆਮ ਜਨਤਾ ਲਈ ਜਾਰੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਬਿਆਨ ਜਾਰੀ ਕਰ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਮੌਜੂਦਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਦੱਸਣ ਕਿ ਸਿਰਫ ਪ੍ਰਚਾਰ ਦੀ ਥਾਂ ਕੋਈ ਸਬੂਤ ਹੈ ਤਾਂ ਉਸ ਨੂੰ ਜਨਤਾ ਸਾਹਮਣੇ ਰੱਖਣਾ ਉਨ੍ਹਾਂ ਨੇ ਠੀਕ ਕਿਉਂ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਜੇ ਇਨ੍ਹਾ ਸਾਰੇ ਆਗੂਆਂ ਕੋਲ ਕੋਈ ਸਬੂਤ ਹੈ ਤਾਂ ਇਸ ਨੂੰ ਅਦਾਲਤ ਤੇ ਖਾਲਸਾ ਪੰਥ ਤੋਂ ਲੁਕੋ ਕੇ ਕਿਉਂ ਰੱਖ ਰਹੇ ਹਨ, ਇਹ ਆਪਣੇ ਆਪ ਵਿੱਚ ਕਾਨੂੰਨ ਦੀ ਉਲੰਘਣਾ ਦੇ ਨਾਲ ਖਾਲਸਾ ਪੰਥ ਨਾਲ ਧੋਖਾ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਂਗ ਹੈ। ਛੋਟੇ ਬਾਦਲ ਨੇ ਕਿਹਾ ਕਿ ਜੇ ਇਨ੍ਹਾਂ ਕੋਲ ਸਬੂਤ ਨਹੀਂ ਤਾਂ ਫਿਰ ਇਹ ਗੰਭੀਰ ਤੇ ਸੰਜੀਦਾ ਮੁੱਦੇ ਬਾਰੇ ਝੂਠ ਬੋਲਣ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸਾਰੇ ਸਬੂਤ ਜਾਰੀ ਸਾਂਝੇ ਕਰਨੇ ਚਾਹੀਦੇ ਹਨ, ਜੋ ਇਹ ਨਹੀਂ ਕਰ ਰਹੇ।

Read More Latest Politics News

Continue Reading

ਰਾਜਨੀਤੀ

ਕਾਂਗਰਸੀ ਐੱਮ ਪੀ ਔਜਲਾ ਵੀ ਬੋਲਿਆ:ਸਰਕਾਰ ਸਾਡੀ ਕਾਂਗਰਸ ਦੀ, ਪਰ ਰਾਜ ਸੁਖਬੀਰ ਬਾਦਲ ਦਾ ਚੱਲਦੈ

Published

on

Gurjeet Aujla

ਅੰਮ੍ਰਿਤਸਰ, 15 ਮਈ, – ਪੰਜਾਬ ਕਾਂਗਰਸ ਵਿਚ ਬੀਤੇ ਦਿਨੀਂ ਪਾਰਲੀਮੈਂਟ ਮੈਂਬਰਾਂਅਤੇ ਮੰਤਰੀਆਂ ਦੀ ਬੈਠਕ ਤੋਂ ਬਾਅਦ ਅੱਜ ਇਕ ਹੋਰ ਪਾਰਲੀਮੈਂਟ ਮੈਂਬਰ ਨੇ ਆਪਣੀ ਸਰਕਾਰ ਬਾਰੇ ਸਵਾਲ ਚੁੱਕੇ ਹਨ।
ਅੰਮ੍ਰਿਤਸਰ ਤੋਂ ਕਾਂਗਰਸ ਪਾਰਲੀਮੈਂਟ ਮੈਂਬਰ ਗੁਰਜੀਤ ਔਜਲਾ ਨੇ ਅੱਜ ਜਿੱਥੇ ਅਕਾਲੀ ਦਲ ਉੱਤੇ ਗੰਭੀਰ ਦੋਸ਼ ਲਾਏ, ਉਥੇ ਬਾਕੀ ਲੀਡਰਾਂ ਵਾਂਗ ਖੁੱਲ੍ਹੇ ਤੌਰ ਉੱਤੇ ਆਖਿਆ ਕਿ ਪੰਜਾਬ ਵਿਚ ਭਾਵੇਂ ਕਾਂਗਰਸ ਦੀ ਸਰਕਾਰ ਹੈ, ਰਾਜ ਅਜੇ ਵੀ ਸੁਖਬੀਰ ਸਿੰਘ ਬਾਦਲ ਦਾ ਚੱਲਦਾ ਹੈ। ਔਜਲਾ ਨੇ ਕਿਹਾ ਕਿ ਪੰਜਾਬ ਦੇ ਅਫ਼ਸਰ ਬਾਦਲਾਂ ਦੇ ਦਬਦਬੇ ਹੇਠ ਹਨ ਅਤੇ ਇਹ ਅਸਰ ਹਾਈ ਕੋਰਟ ਦੇ ਫ਼ੈਸਲੇ ਤੋਂ ਵੀ ਦਿੱਸਿਆ ਹੈ, ਹਾਈ ਕੋਰਟ ਪੀੜਤ ਦੀ ਥਾਂ ਦੋਸ਼ੀ ਨਾਲ ਖੜ੍ਹੀ ਦਿਖਾਈ ਦਿੱਤੀ ਹੈ। ਔਜਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਫ਼ਸਰਾਂ ਉੱਤੇ ਅਜੇ ਵੀ ਦਬਾਅ ਹੋਣ ਕਾਰਨ ਜਾਂਚ ਅਫਸਰਾਂ ਉੱਤੇ ਉਸ ਦੇ ਦਬਾਅ ਦਾ ਨਤੀਜਾ ਹੈ ਕਿ ਜਾਂਚ ਉਥੇ ਦੀ ਉਥੇ ਖੜ੍ਹੀ ਹੈ, ਜਿੰਨੇ ਕੇਸ ਹੋਏ, ਉਨ੍ਹਾਂ ਵਿੱਚ ਅਕਾਲੀ ਲੀਡਰ ਫਸੇ ਤਾਂ ਜਾਂਚ ਅੱਗੇ ਨਹੀਂ ਤੁਰੀ, ਕਿਉਂਕਿ ਅਫਸਰ ਕੇਸਾਂ ਨੂੰ ਅੱਗੇ ਨਹੀਂ ਵਧਣ ਦਿੰਦੇ।ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਕੇਸ ਵਿੱਚ ਕੁਝ ਨਹੀਂ ਹੋਇਆ, ਬੀਜ ਘੁਟਾਲੇ ਦਾ ਕੁਝ ਨਹੀਂ ਬਣਿਆ, ਵੱਡੇ ਅਫਸਰ ਮੁੱਖ ਮੰਤਰੀ ਨੂੰ ਗਲ਼ਤ ਤਸਵੀਰ ਪੇਸ਼ ਕਰਦੇ ਹਨ, ਬੇਅਦਬੀ ਮੁੱਦੇ ਉੱਤੇ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਿਚ ਕੁੰਵਰ ਵਿਜੇ ਪ੍ਰਤਾਪ ਨੂੰ ਇਸ ਕਰਕੇ ਲਿਆਂਦਾ ਸੀ ਕਿ ਉਹ ਇਮਾਨਦਾਰ ਸੀ, ਫਿਰ ਐੱਸ ਆਈ ਟੀ ਦੇ ਜਿਨ੍ਹਾਂ ਅਫਸਰਾਂ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਸਹਿਯੋਗ ਨਹੀਂ ਕੀਤਾ, ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਸੀ। ਸਾਬਕਾ ਮੰਤਰੀ ਨਵਜੋਤ ਸਿੱਧੂ ਵੱਲੋਂ ਲਗਾਤਾਰ ਹੁੰਦੀ ਬਿਆਨਬਾਜ਼ੀ ਬਾਰੇ ਔਜਲਾ ਨੇ ਕਿਹਾ ਕਿ ਸਿੱਧੂ ਪਾਰਟੀ ਦੇ ਸੀਨੀਅਰ ਆਗੂ ਹਨ, ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਗੱਲ ਮੀਡੀਆ ਵਿਚ ਰੱਖਣ ਦੀ ਥਾਂ ਪਾਰਟੀ ਪਲੇਟਫਾਰਮ ਉੱਤੇ ਰੱਖਣੀ ਚਾਹੀਦੀ ਹੈ।

Read More Political News Today

Continue Reading

ਰਾਜਨੀਤੀ

ਨਵਜੋਤ ਸਿੱਧੂ ਨੂੰ ਘੇਰਨ ਲਈ ਮੋਹਾਲੀ ਵਿੱਚ ਵਿਜੀਲੈਂਸ ਦੀ ਕਾਰਵਾਈ

Published

on

navjot sidhu

ਨਿਸ਼ਾਨੇ ਉੱਤੇ ਦੋ ਜਣੇ ਸਿੱਧੂ ਦੇ ਕਰੀਬੀ ਦੱਸੇ ਗਏ

ਵਿਜੀਲੈਂਸ ਕਾਰਵਾਈ ਪਿੱਛੋਂ ਸਿੱਧੂ ਵੱਲੋਂ ਅਮਰਿੰਦਰ ਨੂੰ ਚੈਲਿੰਜ
ਚੰਡੀਗੜ੍ਹ, 15 ਮਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਨੂੰ ਲਗਾਤਾਰ ਹਮਲੇ ਦਾ ਨਿਸ਼ਾਨਾ ਬਣਾ ਰਹੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਵੱਡਾ ਖ਼ੁਲਾਸਾ ਕੀਤੇ ਜਾਣ ਦੇ ਸੰਕੇਤ ਮਿਲੇ ਹਨ। ਜਾਣਕਾਰ ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ ਦੇ ਕਰੀਬੀਆਂ ਦੇ ਵਿਰੁੱਧ ਵਿਜੀਲੈਂਸ ਵੱਲੋਂ ਕਾਰਵਾਈ ਅੰਦਰੇ-ਅੰਦਰ ਜਾਰੀ ਹੈ ਅਤੇ ਅੱਜ ਮੁਹਾਲੀ ਵਿੱਚ ਗਰੇਟਰ ਮੁਹਾਲੀ ਅਰਬਨ ਡਿਵੈਲਪਮੈਂਟ ਅਥਾਰਟੀ ਦੇ ਦਫਤਰ ਵਿੱਚ ਵਿਜੀਲੈਂਸ ਦੇ ਛਾਪੇ ਅਤੇ ਕਾਰਵਾਈ ਦਾ ਅਸਲ ਕਾਰਨ ਵੀ ਇਹੀ ਮੰਨਿਆ ਜਾਂਦਾ ਹੈ।
ਵਿਜੀਲੈਂਸ ਵਿਭਾਗ ਅਧਿਕਾਰੀਆਂ ਮੁਤਾਬਕ ਨਵਜੋਤ ਸਿੰਘ ਸਿੱਧੂ ਉੱਤੇ ਕਈ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਵੇਲੇ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ ਅਤੇ ਉਹ ਸੀ ਐੱਲ ਯੂ (ਚੇਂਜ ਆਫ ਲੈਂਡ ਯੂਜ਼) ਦੀਆਂ ਫਾਈਲਾਂ ਦੇ ਕੰਮ ਵਿੱਚਵੀ ਬਹੁਤ ਐਕਟਿਵ ਰਹੇ ਹਨ। ਇਸ ਕਾਰਨ ਨਵਜੋਤ ਸਿੰਘ ਸਿੱਧੂ ਦੇ ਕੁਝ ਕਰੀਬੀ ਲੋਕ ਵਿਜੀਲੈਂਸ ਦੀ ਨਜ਼ਰ ਹੇਠ ਹਨ।ਇਸ ਕੇਸ ਨਾਲ ਨੇੜਿਉਂ ਜੁੜੇ ਸੂਤਰਾਂ ਮੁਤਾਬਕ ਸਿੱਧੂ ਨੇ ਨਿਯਮਾਂ ਦੇ ਵਿਰੁੱਧ ਜਾ ਕੇ ਬਾਜ਼ਾਰ ਤੋਂ ਘੱਟ ਕੀਮਤਾਂ ਉੱਤੇ ਬੂਥ ਖ਼ਰੀਦੇ ਅਤੇ ਦੋ ਬੂਥ ਅੱਗੇ ਕਿਰਾਏ ਉੱਤੇਦਿੱਤੇ ਹਨ। ਇਸ ਬਾਰੇ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਓ ਐੱਸ ਡੀ ਦਾ ਨਾਂਅ ਰਾਡਾਰ ਉੱਤੇਹੈ, ਪਰ ਹਾਲੇ ਵਿਜੀਲੈਂਸ ਵਲੋਂ ਇਸ ਡੀਲਿੰਗ ਕੇਸਬਾਰੇ ਮੁੱਢਲੀ ਜਾਂਚ ਹੀਸ਼ੁਰੂ ਹੋਈ ਹੈ।
ਵਰਨਣ ਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਿੱਧਾ ਟਕਰਾਅ ਚੱਲ ਰਿਹਾ ਹੈ। ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਕਰੀਬੀਆਂ ਉੱਤੇ ਅੱਜ ਹੋਈ ਵਿਜੀਲੈਂਸ ਕਾਰਵਾਈ ਤੋਂ ਬਾਅਦ ਸਿੱਧੂ ਅਤੇ ਕੈਪਟਨ ਦੀ ਲੜਾਈ ਹੋਰ ਤਿੱਖੀ ਹੋਣ ਦੇ ਸੰਕੇਤ ਹਨ। ਨਵਜੋਤ ਸਿੰਘ ਸਿੱਧੂ ਨੇ ਅੱਜ ਹੀ ਇਕ ਟਵੀਟ ਕਰ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧਾ ਚੈਲਿੰਜ ਕਰਦਿਆਂ ਕਹਿ ਦਿੱਤਾ ਹੈਕਿ ‘ਤੁਹਾਡਾ ਬਹੁਤ ਸਵਾਗਤ ਹੈ, ਕ੍ਰਿਪਾ ਕਰ ਕੇ ਆਪਣਾ ਕੰਮ ਵਧੀਆ ਕਰਿਓ’।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca