Kotkapura shooting case: IG Umranangal gives written consent to court
Connect with us [email protected]

ਪੰਜਾਬੀ ਖ਼ਬਰਾਂ

ਕੋਟਕਪੂਰਾ ਗੋਲੀ ਕਾਂਡ ਕੇਸ:ਆਈ ਜੀ ਉਮਰਾਨੰਗਲ ਨੇ ਨਾਰਕੋ ਟੈਸਟ ਲਈ ਅਦਾਲਤ ਵਿੱਚ ਲਿਖਤੀ ਸਹਿਮਤੀ ਦਿੱਤੀ

Published

on

IG-Umranangal

ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਦੇ ਟੈੱਸਟ ਦੀ ਵੀ ਮੰਗ ਕੀਤੀ
ਫਰੀਦਕੋਟ, 9 ਜੁਲਾਈ, – ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀਆਂ ਘਟਨਾਵਾਂ ਦੇ ਬਾਅਦ ਰੋਸ ਕਰਦੀ ਸੰਗਤ ਉੱਤੇ ਪੁਲਸ ਵੱਲੋਂ ਗੋਲੀ ਚਲਾਏ ਜਾਣ ਦੇ ਕੋਟਕਪੂਰਾ ਗੋਲੀਕਾਂਡ ਕੇਸ ਦੇ ਦੋਸ਼ੀ ਵਜੋਂ ਨਾਮਜ਼ਦ ਪੰਜਾਬ ਪੁਲਸ ਦੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅੱਜ ਅਦਾਲਤ ਮੂਹਰੇ ਪੇਸ਼ ਹੋ ਕੇ ਆਪਣਾ ਨਾਰਕੋ ਟੈਸਟ ਕਰਵਾਏ ਜਾਣ ਦੀ ਲਿਖਤੀ ਸਹਿਮਤੀ ਦੇ ਦਿੱਤੀ ਹੈ।
ਅਸਲ ਵਿੱਚ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਵਾਸਤੇ ਬਣਾਈ ਗਈ ਨਵੀਂ ਵਿਸ਼ੇਸ਼ ਜਾਂਚ ਟੀਮ(ਐੱਸ ਆਈ ਟੀ) ਨੇ ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਸਾਬਕਾ ਐੱਸ ਐੱਸ ਪੀ ਚਰਨਜੀਤ ਸ਼ਰਮਾ ਅਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਨਾਰਕੋ ਟੈਸਟ ਦੀ ਮੰਗ ਰੱਖੀ ਸੀ। ਸੁਮੇਧ ਸੈਣੀ ਤੇ ਚਰਨਜੀਤ ਸ਼ਰਮਾ ਨੇ ਇਸ ਮੰਗ ਦਾ ਵਿਰੋਧ ਕੀਤਾ, ਪਰ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਸਹਿਮਤੀ ਦੇ ਦਿੱਤੀ ਸੀ।ਅੱਜ ਉਨ੍ਹਾਂ ਖੁਦ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਵਕੀਲ ਰਾਹੀਂ ਅਦਾਲਤ ਨੂੰ ਆਪਣਾ ਸਹਿਮਤੀ ਪੱਤਰ ਪੇਸ਼ ਕੀਤਾ ਅਤੇ ਇਸ ਦੇ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਵੀ ਆਏ ਅਤੇ ਬਹੁਤ ਸਾਰੇ ਸਵਾਲਾਂ ਦੇ ਸੰਖੇਪ ਜਿਹੇ ਜਵਾਬ ਵੀ ਦੇਣ ਦਾ ਯਤਨ ਕੀਤਾ।
ਅੱਜ ਪਹਿਲੀ ਵਾਰ ਮੀਡੀਆ ਨਾਲ ਗੱਲਬਾਤ ਦੌਰਾਨ ਪਰਮਰਾਜ ਸਿੰਘ ਉਮਰਾਨੰਗਲ ਨੇ ਕਿਹਾ ਕਿ ਮੈਂ ਇਸ ਕੇਸ ਬਾਰੇ ਸ਼ੁਰੂ ਤੋਂ ਹਰ ਜਾਂਚ ਟੀਮ ਨੂੰ ਸਹਿਯੋਗਦੇਂਦਾ ਰਿਹਾ ਹਾਂ ਅਤੇ ਅੱਗੇ ਵੀ ਸਹਿਯੋਗ ਕਰਦਾ ਰਹਾਂਗਾ। ਉਮਰਾਨੰਗਲ ਨੇ ਕਿਹਾ ਕਿ ਉਨ੍ਹਾਂ ਨੇ ਐੱਸ ਆਈ ਟੀ ਦੀ ਮੰਗ ਉੱਤੇ ਨਾਰਕੋ ਟੈਸਟ ਲਈ ਸਹਿਮਤੀਦਿੱਤੀ ਹੈ ਕਿ ਭਾਵੇਂ ਪੰਜ ਵਾਰ ਨਾਰਕੋ ਟੈਸਟ ਕਰਵਾ ਲਓ, ਪਰ ਨਾਲ ਕੁੰਵਰ ਵਿਜੇ ਪ੍ਰਤਾਪ ਦਾ ਵੀ ਨਾਰਕੋ ਟੈਸਟ ਕਰਾਓ, ਜਿਨ੍ਹਾਂ ਨੇ ਨਿੱਜੀ ਰੰਜਿਸ਼ ਕਾਰਨ ਮੇਰੇ ਨਾਲ ਇਹ ਵਿਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਘਟਨਾਕਰਮ ਸਮੇਂ ਉਸ ਜਗ੍ਹਾ ਉੱਤੇ ਮੇਰੀ ਹਾਜ਼ਰੀ ਨਿਯਮਾਂ ਦੇ ਮੁਤਾਬਿਕ ਸੀ, ਪਰ ਬਹਿਬਲ ਗੋਲੀਕਾਂਡ ਵਿੱਚ ਮੇਰੀ ਹਾਜ਼ਰੀ ਨਾ ਹੁੰਦੇ ਹੋਏ ਵੀ ਮੈਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਵੀ ਮੈਂ ਜਾਂਚਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੰਦਾ ਰਹਾਂਗਾ।

Read More Latest Punjabi News

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਪੰਜਾਬੀ ਖ਼ਬਰਾਂ

2018 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਗੁਰਜੀਤ ਨੇ ਦਿਵਾਇਆ ਚਾਂਦੀ ਦਾ ਤਮਗਾ

Published

on

asian games

ਅਜਨਾਲਾ, 3 ਅਗਸਤ – ਜ਼ਿਲ੍ਹਾ ਅੰਮ੍ਰਿਤਸਰ ਦੇ ਛੋਟੇ ਜਿਹੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਦੀ ਜੰਮ-ਪਲ ਮਹਿਲਾ ਹਾਕੀ ਟੀਮ ਵਿੱਚ ਪੰਜਾਬ ਦੀ ਖਿਡਾਰਨ ਗੁਰਜੀਤ ਕੌਰ, ਜਿਸ ਦੇ ਗੋਲ ਸਦਕਾ ਟੀਮ ਸੈਮੀਫਾਈਨਲ ਵਿੱਚ ਪਹੁੰਚੀ ਸੀ, ਜਨਮ ਪਿਤਾ ਸਤਨਾਮ ਸਿੰਘ ਅਤੇ ਹਰਜਿੰਦਰ ਕੌਰ ਦੇ ਘਰ 25 ਅਕਤੂਬਰ 1995 ਨੂੰ ਹੋਇਆ।
ਗੁਰਜੀਤ ਨੇ ਮੁੱਢਲੀ ਸਿੱਖਿਆ ਅਜਨਾਲਾ ਦੇ ਨਿੱਜੀ ਸਕੂਲ ਤੋਂ ਲੈਣਪਿੱਛੋਂ ਅਗਲੇਰੀ ਸਿੱਖਿਆ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ ਹਾਸਲ ਕੀਤੀ ਤੇ ਇਸ ਦੌਰਾਨ ਆਪਣੀ ਇੱਕ ਨਜ਼ਦੀਕੀ ਰਿਸ਼ਤੇਦਾਰ ਦੇ ਕਹਿਣ ਉੱਤੇ ਹਾਕੀ ਖੇਡਣੀ ਸ਼ੁਰੂ ਕੀਤੀ। ਇਸ ਦੌਰਾਨ ਕੋਚ ਰਣਜੀਤ ਸਿੰਘ ਨੇ ਗੁਰਜੀਤ ਕੌਰ ਨੂੰ ਇੱਕ ਸਾਲ ਹਾਕੀ ਦੇ ਗੁਰ ਦੱਸੇ, ਜਿਸ ਤੋਂ ਬਾਅਦ 7ਵੀਂ ਜਮਾਤ ਦੀ ਪੜ੍ਹਾਈ ਕਰਦਿਆਂ ਗੁਰਜੀਤ ਜਲੰਧਰ ਦੀ ਖੇਡ ਅਕੈਡਮੀ ਵਿੱਚ ਆ ਗਈ, ਜਿੱਥੇ ਉਸ ਨੇ ਹਾਕੀ ਕੋਚ ਸ਼ਰਨਜੀਤ ਸਿੰਘ ਕੋਲੋਂ ਹਾਕੀ ਦੀਆਂ ਬਰੀਕੀਆਂ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਪਿੱਛੋਂ ਗੁਰਜੀਤ ਕੌਰ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। ਸਾਲ 2012 ਵਿੱਚ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਵਿੱਚ ਉਸ ਦੀ ਚੋਣ ਹੋ ਗਈ ਅਤੇ 2014 ਵਿੱਚ ਉਹ ਸੀਨੀਅਰ ਟੀਮ ਲਈ ਚੁਣੀ ਗਈ। ਗੁਰਜੀਤ ਕੌਰ ਅੱਜ ਤਕ ਏਸ਼ੀਅਨ ਖੇਡਾਂ, ਕਾਮਨਵੈਲਥ ਖੇਡਾਂ ਅਤੇ ਲੰਡਨ ਵਿੱਚ ਹੋਏ ਵਿਸ਼ਵ ਕੱਪ ਤੋਂ ਇਲਾਵਾ ਕਈ ਸੀਰੀਜ਼ ਵਿੱਚਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਦੇਸ਼ ਲਈ ਖੇਡਣ ਦਾ ਮੌਕਾ ਗੁਰਜੀਤ ਕੌਰ ਨੂੰ 2017 ਵਿਚ ਮਿਲਿਆ ਅਤੇ ਇਸ ਤੋਂ ਬਾਅਦ ਸਾਲ 2018 ਵਿੱਚ ਇੰਡੋਨੇਸ਼ੀਆ ਦੇ ਜਕਾਰਤਾ ਵਿਖੇ ਏਸ਼ੀਅਨ ਖੇਡਾਂ ਵਿੱਚ ਉਸ ਨੇ ਇੱਕ ਸ਼ਾਨਦਾਰ ਗੋਲ ਕਰ ਕੇ ਜਿੱਥੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਜਿੱਤ ਦਿਵਾਈ, ਉਥੇ 20 ਸਾਲਾਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੂੰ ਫਾਈਨਲ ਵਿੱਚ ਪੁਚਾ ਕੇ ਚਾਂਦੀ ਦਾ ਤਮਗਾ ਦਿਵਾਉਣ ਵਿੱਚ ਵੀ ਉਸਦੀ ਅਹਿਮ ਭੂਮਿਕਾ ਰਹੀ। ਇਸ ਤੋਂ ਬਾਅਦ ਵੀ ਬਹੁਤ ਸਾਰੇ ਮੈਚਾਂ ਵਿੱਚ ਗੁਰਜੀਤ ਕੌਰ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੱਜਕੱਲ੍ਹ ਟੋਕੀਓ ਵਿੱਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਟੀਮ ਵਿੱਚ ਗੁਰਜੀਤ ਕੌਰ ਖੇਡ ਰਹੀ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca