In Amritsar, party workers and Congress workers were beaten up
Connect with us [email protected]

ਰਾਜਨੀਤੀ

ਅੰਮ੍ਰਿਤਸਰ ਵਿੱਚ ਆਪ ਪਾਰਟੀਵਾਲੇ ਤੇ ਕਾਂਗਰਸੀ ਵਰਕਰ ਹੱਥੋਪਾਈ

Published

on

AAP vs CONGRESS

ਅੰਮ੍ਰਿਤਸਰ, 13 ਅਗਸਤ, – ਆਮ ਆਦਮੀ ਪਾਰਟੀ ਤੇ ਪੰਜਾਬ ਵਿੱਚ ਸੱਤਾਧਾਰੀ ਕਾਂਗਰਸ ਦੇ ਵਰਕਰਾਂ ਵਿਚਾਲੇ ਅੱਜ ਥਾਣਾ ਡੀ ਡਵੀਜ਼ਨ ਹੇਠਲੇ ਕਟੜਾ ਸਫੈਦ ਵਿੱਚ ਕਿਸੇ ਗੱਲ ਤੋਂ ਹੱਥੋਪਾਈ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਓਥੇ ਮੌਜੂਦ ਪੁਲਸ ਵਾਲਿਆਂ ਦੀ ਪ੍ਰਵਾਹ ਵੀ ਨਹੀਂ ਕੀਤੀ ਗਈ ਤੇ ਉਨ੍ਹਾਂ ਨਾਲ ਵੀ ਹੱਥੋਪਾਈ ਅਤੇ ਇਕ ਕੌਂਸਲਰ ਵੱਲੋਂ ਔਰਤ ਨਾਲ ਦੁਰ-ਵਿਹਾਰ ਦੀ ਵੀ ਖਬਰ ਹੈ।
ਇਸ ਝਗੜੇ ਦੇ ਬਾਅਦ ਇਹ ਗੱਲ ਪੁਲਸ ਲਈ ਉਲਝਣ ਹੈ ਕਿ ਝਗੜੇ ਦੌਰਾਨ ਔਰਤ ਨੇ ਜੋ ਗੰਭੀਰ ਦੋਸ਼ ਲਾਏ ਹਨ, ਉਸ ਉੱਤੇ ਕੇਸ ਦਰਜ ਕੀਤਾ ਜਾਵੇ ਜਾਂ ਨਾ।ਦੋਸ਼ ਲਾਇਆ ਗਿਆ ਹੈ ਕਿ ਕੌਂਸਲਰ ਲੋਕਲ ਮੰਤਰੀ ਦੇ ਨਾਂ ਉੱਤੇ ਲੋਕਾਂ ਨੂੰ ਧਮਕਾ ਰਿਹਾ ਹੈ। ਕਾਂਗਰਸ ਪਾਰਟੀ ਦੇ ਲੋਕ ਆਪਣੇ ਕੌਂਸਲਰ ਮਹੇਸ਼ ਖੰਨਾ ਨੂੰ ਬੇਕਸੂਰ ਦੱਸਦੇ ਹਨ, ਇਨ੍ਹਾਂ ਦਾ ਕਹਿਣਾ ਹੈ ਕਿ ਕੌਂਸਲਰ ਸ਼ਰੀਫ ਆਦਮੀ ਹੈ ਅਤੇ ਆਮ ਆਦਮੀ ਪਾਰਟੀ ਵਾਲੇ ਧੱਕਾ ਕਰ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਆਪਣੇ ਕਾਰੋਬਾਰ ਦੇ ਬਾਰੇ ਇਕ ਔਰਤ ਕਾਂਗਰਸ ਦੇ ਕੌਂਸਲਰ ਮਹੇਸ਼ ਖੰਨਾ ਦੇ ਘਰ ਗਈ ਸੀ। ਜਦੋ ਉਸ ਨੇ ਕੰਮ ਦੀ ਬੇਨਤੀ ਕੀਤੀ ਤਾਂ ਕੌਂਸਲਰ ਨੇ ਇਹ ਕਹਿ ਕੇ ਬੇਇੱਜ਼ਤ ਕੀਤਾ ਕਿ ਤੇਰਾ ਪੁੱਤਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਕੋਲ ਜਾ ਰਿਹਾ ਹੈ, ਤੂੰ ਆਪਣਾ ਕੰਮ ਓਸੇ ਪਾਰਟੀ ਤੋਂ ਕਰਵਾਉਂਦੀ ਰਹਿ। ਇਸ ਦੇ ਨਾਲ ਕੌਂਸਲਰ ਨੇ ਔਰਤ ਨੂੰ ਕਈ ਤਰ੍ਹਾਂ ਦੇ ਅਪਸ਼ਬਦ ਕਹੇ ਹੋਣ ਦਾ ਦੋਸ਼ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲਾਇਆ ਹੈ।ਜਦੋਂ ਔਰਤ ਨੇ ਕੌਂਸਲਰ ਵੱਲੋਂ ਉਸ ਨੂੰ ਅਪਮਾਨਿਤ ਕੀਤੇ ਜਾਣ ਅਤੇ ਧਮਕੀਆਂ ਦੇਣ ਦੀ ਗੱਲ ਆਪਣੇ ਪਰਿਵਾਰ ਤੇ ਪਾਰਟੀ ਨਾਲ ਕੀਤੀ ਤਾਂ ਉਹ ਲੋਕ ਕੌਂਸਲਰ ਮਹੇਸ਼ ਖੰਨਾ ਦੇ ਘਰ ਅੱਗੇਜਾ ਪਹੁੰਚੇ।ਦੱਸਿਆਗਿਆ ਹੈ ਕਿ ਕੌਂਸਲਰ ਓਦੋਂ ਘਰ ਨਹੀਂ ਸੀ ਅਤੇ ਇਹ ਲੋਕ ਰੋਸ ਪ੍ਰਗਟ ਕਰ ਕੇ ਵਾਪਸ ਚਲੇ ਗਏ ।
ਇਸ ਤੋਂ ਬਾਅਦ ਕਾਂਗਰਸੀ ਧਿਰ ਥਾਣਾ ਡੀ. ਡਵੀਜ਼ਨ ਪਹੁੰਚ ਗਈ ਅਤੇ ਉਸ ਔਰਤ ਦੇ ਨਾਲ ਆਏ ਲੋਕਾਂ ਉੱਤੇ ਅਪਰਾਧਿਕ ਕੇਸ ਦਰਜ ਕਰਨ ਦੀ ਮੰਗ ਕਰ ਦਿੱਤੀ।ਉਸ ਦੇ ਬਾਅਦ ਆਮ ਆਦਮੀ ਪਾਰਟੀ ਵਾਲੇ ਵੀ ਓਥੇ ਜਾ ਪਹੁੰਚੇ ਤੇ ਦੋਵਾਂ ਧਿਰਾਂ ਦੀ ਪੁਲਸ ਦੀ ਹਾਜ਼ਰੀ ਵਿੱਚ ਹੀ ਹੱਥੋ-ਪਾਈ ਹੋਣ ਦੀ ਨੌਬਤ ਆ ਗਈ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca