In Punjab, corona again recorded a record 191 deaths
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਵਿੱਚ ਕੋਰੋਨਾ ਨਾਲ ਫਿਰ ਰਿਕਾਰਡ 191 ਮੌਤਾਂ ਹੋਈਆਂ,8531 ਨਵੇਂ ਕੇਸ ਮਿਲੇ

Published

on

Corona-test

ਇੱਕੋ ਹਫਤੇ ਵਿੱਚ ਹੱਸਦੇ-ਵੱਸਦੇ ਪਰਿਵਾਰ ਦੇ 4 ਜੀਆਂ ਦੀ ਮੌਤ
ਚੰਡੀਗੜ੍ਹ, 9 ਮਈ, – ਕੋਰੋਨਾ ਵਾਇਰਸਨਾਲ ਅੱਜ ਪੰਜਾਬ ਵਿਚ ਰਿਕਾਰਡ 191 ਲੋਕਾਂ ਦੀ ਮੌਤ ਹੋਈ ਅਤੇ 8531 ਨਵੇਂ ਕੇਸ ਮਿਲੇ ਹਨ। ਅੱਜ ਲੁਧਿਆਣੇ ਵਿਚ ਰਿਕਾਰਡ 1729 ਨਵੇਂ ਕੇਸ ਮਿਲੇ ਤੇ ਸਭ ਤੋਂ ਵੱਧ 22 ਮੌਤਾਂ ਵੀ ਹੋਈਆਂ ਹਨ। ਨਵਾਂਸ਼ਹਿਰ ਜਿ਼ਲੇ ਤੋਂ ਬਿਨਾਂ ਪੰਜਾਬ ਦੇ ਹਰ ਜਿ਼ਲੇ ਵਿੱਚ ਅੱਜ ਕੋਈ ਨਾ ਕੋਈ ਮੌਤ ਹੋਈ ਹੈ ਅਤੇ ਸਾਰੇ ਪੰਜਾਬ ਵਿੱਚ ਕੁੱਲ ਮਿਲਾ ਕੇ 296 ਮਰੀਜ਼ ਗੰਭੀਰ ਹਾਲਤ ਵਿਚ ਵੈਂਟੀਲੇਟਰ ਉੱਤੇ ਹਨ।
ਪੰਜਾਬ ਦੇ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ 24 ਘੰਟਿਆਂ ਵਿਚ 8531 ਨਵੇਂ ਕੇਸ ਮਿਲੇ ਹਨ। ਲੁਧਿਆਣੇ ਵਿਚ ਅੱਜ ਐਤਵਾਰ ਨੂੰ ਰਿਕਾਰਡ 1729 ਕੇਸ ਮਿਲੇ ਅਤੇ ਮੋਹਾਲੀ ਵਿਚ 985, ਬਠਿੰਡਾ 812, ਜਲੰਧਰ ਵਿੱਚ 691, ਪਟਿਆਲੇ ਵਿਚ 677, ਅੰਮ੍ਰਿਤਸਰ 529, ਹੁਸ਼ਿਆਰਪੁਰ321 ਕੇਸ ਮਿਲੇ ਹਨ। ਸਭ ਤੋਂ ਘੱਟ ਕੇਸ ਤਰਨਤਾਰਨ ਜਿ਼ਲੇ ਵਿੱਚੋਂ ਸਿਰਫ 15 ਮਿਲੇ ਹਨ।ਇਸ ਦੌਰਾਨ ਅੱਜ ਲੁਧਿਆਣੇ ਵਿਚ 22 ਮੌਤਾਂ ਹੋਈਆਂ, ਅੰਮ੍ਰਿਤਸਰ ਵਿਚ 20, ਬਠਿੰਡਾ ਤੇ ਮੋਹਾਲੀ ਵਿਚ 17-17, ਪਟਿਆਲੇ ਵਿਚ 18, ਰੋਪੜ ਤੇ ਜਲੰਧਰ ਵਿਚ 12-12, ਫਾਜ਼ਿਲਕਾ ਤੇ ਮੁਕਤਸਰ ਵਿਚ 9-9, ਗੁਰਦਾਸਪੁਰ ਵਿਚ 7, ਫਿਰੋਜ਼ਪੁਰ ਅਤੇਹੁਸ਼ਿਆਰਪੁਰ ਵਿੱਚ6-6, ਬਰਨਾਲਾ, ਫ਼ਰੀਦਕੋਟ, ਕਪੂਰਥਲਾ ਅਤੇ ਮਾਨਸਾ ਵਿਚ 4-4, ਫ਼ਤਹਿਗੜ੍ਹ ਸਾਹਿਬ, ਮੋਗਾ ਅਤੇ ਤਰਨਤਾਰਨ ਵਿਚ 2-2ਅਤੇ ਪਠਾਨਕੋਟ ਵਿਚ 4 ਮੌਤਾਂ ਹੋਈਆਂ ਹਨ।
ਇਸ ਦੌਰਾਨ ਸੰਗਰੂਰ ਜਿ਼ਲੇ ਵਿੱਚ ਪਿੰਡ ਤਕੀਪੁਰ ਵਿੱਚ ਇੱਕੋ ਹਫ਼ਤੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ, ਜਿਸ ਪਿੱਛੋਂ ਲੋਕ ਘਰੋਂ ਨਿਕਲਣ ਤੋਂ ਡਰਨ ਲੱਗੇ ਹਨ। ਪਿੰਡ ਤਕੀਪੁਰ ਦੇ ਸਾਬਕਾ ਸਰਪੰਚ ਤਰਲੋਕ ਸਿੰਘ, ਉਸ ਦੇ ਦੋ ਪੁੱਤਰਾਂ ਅਤੇ ਇੱਕ ਧੀ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ ਅਤੇ ਉਨ੍ਹਾਂ ਹੱਸਦਾ-ਵਸਦਾ ਪਰਿਵਾਰ ਇੱਕ ਹਫਤੇ ਵਿੱਚ ਬਰਬਾਦ ਹੋ ਗਿਆ ਹੈ।ਕਰੀਬ 80 ਕਿੱਲੇ ਜ਼ਮੀਨ ਦਾ ਮਾਲਕ ਤਰਲੋਕ ਸਿੰਘ ਆਪਣੇ ਪਰਿਵਾਰ ਨਾਲ ਖ਼ੁਸ਼ੀ-ਖ਼ੁਸ਼ੀ ਜੀਵਨ ਗੁਜ਼ਾਰ ਰਿਹਾ ਸੀ। ਸਭ ਤੋਂ ਪਹਿਲਾ ਇਸ ਬਿਮਾਰੀ ਨਾਲ ਉਸ ਦੀ 55 ਸਾਲਾ ਧੀ ਸੁਖੀ (ਪਿੰਡ ਸੈਦੋਵਾਲ ਵਿਆਹੀ ਹੋਈ)ਪਿਛਲੀ 1 ਮਈ ਨੂੰ ਦਮ ਤੋੜ ਗਈ। ਫਿਰ 4 ਮਈ ਨੂੰ ਸਰਪੰਚ ਤਰਲੋਕ ਸਿੰਘ ਬਿਮਾਰੀ ਨਾਲ ਸੰਸਾਰ ਛੱਡ ਗਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਦੇ ਦੋਵੇਂ ਪੁੱਤਰਾਂ ਹਰਪਾਲ ਸਿੰਘ ਲਾਡੀ (47) ਤੇ ਜਸਪਾਲ ਸਿੰਘ ਜੱਸਾ (52) ਨੂੰ ਵੀ ਕੋਰੋਨਾ ਵਾਇਰਸ ਨੇ ਲਪੇਟ ਵਿੱਚ ਲੈ ਲਿਆ। ਦੋਵਾਂ ਭਰਾਵਾਂ ਦੀ ਨਾਜ਼ੁਕ ਹਾਲਤ ਕਾਰਨ ਪਟਿਆਲਾ ਦੇ ਇਕ ਹਸਪਤਾਲਦਾਖਲ ਕਰਵਾਇਆ ਗਿਆ, ਜਿਥੇ 7 ਮਈ ਨੂੰ ਹਰਪਾਲ ਸਿੰਘ ਲਾਡੀ ਤੇ 8 ਮਈ ਨੂੰ ਜਸਪਾਲ ਸਿੰਘ ਜੱਸਾ ਦੀ ਵੀ ਮੌਤ ਹੋ ਗਈ। ਪਿੰਡ ਵਾਸੀ ਇਨ੍ਹਾਂ ਅਤੇ ਹੋਰ ਮੌਤਾਂ ਦਾ ਕਾਰਨ ਅਜੇ ਵੀ ਕੁਦਰਤੀ ਜਾਂ ਹੋਰ ਦੱਸਦੇ ਹਨ, ਪਰ ਸਿਹਤ ਦੇ ਮਾਹਰਾਂ ਨੂੰ ਸ਼ੱਕ ਹੈ ਕਿ ਮਰਨ ਵਾਲੇ ਹੋਰ ਲੋਕਾਂ ਵਿੱਚੋਂ ਵੀ ਕੁਝ ਕੋਰੋਨਾ ਪਾਜ਼ੇਟਿਵ ਵੀ ਹੋ ਸਕਦੇ ਹਨ।

Read More Punjabi News Today

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca