In the assembly, the minister admitted: The land of Mushtaqa account was
Connect with us [email protected]

ਰਾਜਨੀਤੀ

ਅਸੈਂਬਲੀ ਵਿੱਚ ਮੰਤਰੀ ਨੇ ਮੰਨਿਆ: ਮੁਸ਼ਤਰਕਾ ਖਾਤੇ ਦੀ ਜ਼ਮੀਨ ਉੱਤੇ ਡੇਰੇਦਾਰ ਨੇ ਕਬਜ਼ਾ ਕੀਤੈ

Published

on

gurpreet

ਚੰਡੀਗੜ੍ਹ, 9 ਮਾਰਚ – ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਸਵਾਲ ਦੇ ਜਵਾਬ ਵਿੱਚ ਮਾਲੀਆ ਅਤੇ ਆਫਤ ਪ੍ਰਬੰਧ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਹ ਗੱਲ ਮੰਨੀ ਹੈ ਕਿ ਵਿਧਾਨ ਸਭਾ ਹਲਕਾ ਪੱਟੀ ਹੇਠ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪਿੰਡ ਕੈਰੋਂ ਦੀ 35 ਏਕੜ 5 ਕਨਾਲ ਮੁਸ਼ਤਰਕਾ ਜ਼ਮੀਨ ਡੇਰੇਦਾਰ ਬਾਬਾ ਸੁਰਜੀਤ ਸਿੰਘ ਨੇ ਆਪਣੇ ਨਾਮ ਕਰਵਾ ਲਈ ਸੀ। ਇਸ ਦੀ ਜਾਂਚ ਡੀ ਡੀ ਪੀ ਓ ਤਰਨਤਾਰਨ ਨੇ ਕੀਤੀ ਅਤੇ ਇਸ ਮਾਮਲੇ ਵਿੱਚ ਸ਼ਾਮਲ ਅਧਿਕਾਰੀਆਂ ਦੀ ਪਛਾਣ ਕਰਨ ਪਿੱਛੋਂ ਰਿਕਾਰਡ ਵਿੱਚ ਗਲਤੀਆਂ ਨੂੰ ਦਰੁਸਤ ਕਰ ਲਿਆ ਹੈ ਅਤੇ ਡੀ ਡੀ ਪੀ ਓ ਤਰਨਤਾਰਨ ਨੇ ਐਸ ਐਸ ਪੀ ਤਰਨਤਾਰਨ ਨੂੰ ਬਾਬਾ ਸੁਰਜੀਤ ਸਿੰਘ ਵਿਰੁੱਧ ਕਾਰਵਾਈ ਲਈ ਲਿਖਿਆ ਹੈ।
ਇਸ ਦੌਰਾਨ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਸਵਾਲ ਦੇ ਜਵਾਬ ਵਿੱਚ ਸਿਹਤ ਤੇ ਪਰਵਾਰ ਭਲਾਈ ਮੰਤਰੀ ਨੇ ਸਦਨ ਵਿੱਚ ਦੱਸਿਆਕਿ ਐਸ ਡੀ ਐਚ ਹਸਪਤਾਲ ਧੂਰੀ ਦੀ ਬਿਲਡਿੰਗ ਦੀ ਮੁਰੰਮਤ ਅਤੇ ਨਵੀਨੀਕਰਨ ਸਰਕਾਰ ਦੇ ਵਿਚਾਰ ਅਧੀਨ ਹੈ, ਕਿਉਂਕਿ ਸਰਕਾਰ ਨੇ ਚਾਲੂ ਸਾਲ ਦੇ ਬਜਟ ਵਿੱਚ ਇਸ ਦੀ ਵਿਵਸਥਾ ਕੀਤੀ ਹੈ। ਇਸ ਕਾਰਜ ਲਈ ਪ੍ਰਬੰਧਕੀ ਮਨਜ਼ੂਰੀ ਮਿਲਦੇ ਸਾਰ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਪਰ ਨਾਲ ਹੀ ਸਪੱਸ਼ਟ ਕੀਤਾ ਕਿ ਐਮ ਐਚ ਹਸਪਤਾਲ ਦੀ ਬਿਲਡਿੰਗ ਲਈ ਸਿਵਲ ਹਸਪਤਾਲ ਧੂਰੀ ਵਿੱਚ ਪੰਜ ਵਿਸ਼ੇਸ਼ ਕਮਰੇ ਬਣਾਉਣ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਅਤੇ ਨਾ ਸਰਕਾਰੀ ਰਿਹਾਇਸ਼ੀ ਮਕਾਨਾਂ ਦੀ ਮੁਰੰਮਤਦਾ ਵਿਚਾਰ ਕੀਤਾ ਜਾ ਰਿਹਾ ਹੈ। ਵਿਧਾਇਕ ਨਿਰਮਲ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਲਿਖਤੀ ਤੌਰ ਉੱਤੇ ਜਾਣਕਾਰੀ ਦਿੱਤੀ ਕਿ ਅਗਲੇ ਸਾਲ 2021-22 ਦੌਰਾਨ ਪਾਤੜਾਂ ਵਿੱਚ ਨਵੀਂ ਅਨਾਜ ਮੰਡੀ ਬਣਾਏ ਜਾਣ ਦੀਤਜਵੀਜ਼ ਹੈ।ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸਵਾਲ ਦੇ ਜਵਾਬ ਵਿੱਚ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਸ ਸਮੇਂ ਰਾਜਪੁਰਾ ਵਿੱਚ ਦੋ ਸੀਵਰੇਜ ਟਰੀਟਮੈਂਟ ਪਲਾਂਟ ਚਾਲੂ ਹਨ, ਇੱਕ ਹੋਰ ਪਲਾਂਟ ਦੀ ਤਜਵੀਜ਼ ਹੈ, ਜਿਸ ਦੀ ਮਨਜ਼ੂਰੀ ਮਿਲਦੇ ਸਾਰ ਕੰਮ ਸ਼ੁਰੂ ਹੋ ਜਾਵੇਗਾ।ਵਿਧਾਇਕ ਨਵਤੇਜ ਸਿੰਘ ਚੀਮਾ ਦੇ ਸਵਾਲ ਦੇ ਜਵਾਬ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿੱਚ ਨਰਸਿੰਗ ਕਾਲਜ ਖੋਲ੍ਹਣ ਦਾ ਕਈ ਪ੍ਰਸਤਾਵ ਅਜੇ ਸਰਕਾਰ ਦੇ ਵਿਚਾਰ ਅਧੀਨ ਨਹੀਂ ਹੈ।

Read More Latest Indian Political News

ਅਪਰਾਧ

ਇਸਤਰੀ ਅਕਾਲੀ ਦਲ ਦੀ ਆਗੂ ਇੱਕ ਕਿੱਲੋ ਹੈਰੋਇਨ ਸਣੇ ਗ਼੍ਰਿਫ਼ਤਾਰ

Published

on

Woman arrested

ਸੰਗਰੂਰ ਤੋਂ ਆਈ ਐਸ ਟੀ ਐਫ ਟੀਮ ਵੱਲੋਂ ਪਿੰਡ ਚੰਬਲ ਵਿਖੇ ਛਾਪਾ
ਤਰਨਤਾਰਨ, 21 ਅਪ੍ਰੈਲ – ਪੰਜਾਬ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ)ਨੇ ਤਰਨਤਾਰਨ ਨੇੜਲੇ ਪਿੰਡ ਚੰਬਲ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਇੱਕ ਮਹਿਲਾ ਆਗੂ ਦੇ ਘਰ ਸੂਚਨਾ ਦੇ ਆਧਾਰ ਉੱਤੇ ਛਾਪਾ ਮਾਰ ਕੇ ਇੱਕ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਪੁਲਸ ਨੇ ਇੱਕ ਵਿਅਕਤੀ ਨੂੰ ਨਸ਼ੇ ਸਮੇਤ ਗ਼੍ਰਿਫ਼ਤਾਰ ਕੀਤਾ ਸੀ, ਜਿਸ ਦੀ ਪੁੱਛਗਿੱਛ ਮਗਰੋਂ ਐਸ ਟੀ ਐਫ ਦੀ ਟੀਮ ਕੱਲ੍ਹ ਤਰਨਤਾਰਨ ਦੇ ਪਿੰਡ ਚੰਬਲ ਵਿਖੇ ਪਹੁੰਚੀ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਜਸਵਿੰਦਰ ਕੌਰ ਉਰਫ਼ ਜੱਸੀ ਦੇ ਘਰ ਛਾਪੇਮਾਰੀ ਕੀਤੀ। ਕਰੀਬ 11 ਘੰਟੇ ਤਲਾਸ਼ੀ ਤੋਂ ਬਾਅਦ ਰਾਤ ਕਰੀਬ ਸਾਢੇ ਨੌਂ ਵਜੇ ਐਸ ਟੀ ਐਫ ਦੀ ਟੀਮ ਨੇ ਛਾਪਾ ਖ਼ਤਮ ਕਰ ਕੇ ਮਹਿਲਾ ਅਕਾਲੀ ਆਗੂ ਜਸਵਿੰਦਰ ਕੌਰ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਦੇ ਸਮੇਂ ਐਸ ਟੀ ਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਜਸਵਿੰਦਰ ਕੌਰ ਦੇ ਘਰੋਂ ਇੱਕ ਕਿੱਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ।
ਦੂਜੇ ਪਾਸੇ ਐਸ ਐਸ ਪੀ ਤਰਨ ਤਾਰਨ ਧਰੁਮਨ ਐਚ ਨਿੰਬਾਲੇ ਨੇ ਦੱਸਿਆ ਕਿ ਇਹ ਛਾਪੇਮਾਰੀ ਐਸ ਟੀ ਐਫ ਨੇ ਕੀਤੀ ਹੈ ਅਤੇ ਹੈਰੋਇਨ ਬਰਾਮਦਗੀ ਬਾਰੇ ਐਸ ਟੀ ਐਫ ਦੀ ਟੀਮ ਦੱਸ ਸਕਦੀ ਹੈ। ਪਤਾ ਲੱਗਾ ਹੈ ਕਿ ਜਸਵਿੰਦਰ ਕੌਰ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਸਦਰ ਵਿਖੇ ਐਨ ਡੀ ਪੀ ਐਸ, ਹਰਿਆਣਾ ਦੇ ਡੱਬਵਾਲੀ ਥਾਣੇ ਵਿੱਚ ਜਾਅਲੀ ਕਰੰਸੀ ਦਾ ਕੇਸ, ਥਾਣਾ ਸਰਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਹਨ।

Read More Latest Politics News

Continue Reading

ਰਾਜਨੀਤੀ

ਪਟਿਆਲਾ ਰਾਜਘਰਾਣੇ ਨਾਲ ਭਿੜਨ ਲਈ ਨਵਜੋਤ ਸਿੱਧੂ ਘਰ ਵਾਪਸੀ ਕਰਨਗੇ

Published

on

Navjot-Sidhu

ਸਿੱਧੂ ਜੋੜੀ ਅੰਮ੍ਰਿਤਸਰ ਤੋਂ ਵੱਧ ਪਟਿਆਲਾ ਵਿੱਚ ਸਰਗਰਮ
ਚੰਡੀਗੜ੍ਹ, 21 ਅਪ੍ਰੈਲ – ਪੰਜਾਬ ਕਾਂਗਰਸ ਵਿੱਚ ਰਾਜਨੀਤਕ ਪੱਖੋਂ ਇੱਕ ਨਵਾਂ ਤਬਦੀਲੀ ਦੇਖੀ ਗਈ ਹੈ ਕਿ 2004 ਵਿੱਚ ਪਟਿਆਲਾ ਛੱਡ ਕੇ ਅੰਮ੍ਰਿਤਸਰ ਜਾ ਚੁੱਕੇ ਨਵਜੋਤ ਸਿੰਘ ਸਿੱਧੂ ਅੱਜਕੱਲ੍ਹ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਸਰਗਰਮ ਦਿਖਾਈ ਦੇਣ ਲੱਗ ਪਏ ਹਨ ਅਤੇ ਉਨ੍ਹਾ ਦੇ ਤੇਵਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਫਿਰ ਤਿੱਖੇ ਹੋਣ ਲੱਗੇ ਹਨ। ਇੱਥੋਂ ਤੱਕ ਕਿ ਸਿੱਧੂ ਨੇ ਪਟਿਆਲੇ ਵਿੱਚ ਆਪਣਾ ਦਫਤਰ ਵੀ ਖੋਲ੍ਹ ਲਿਆ ਹੈ, ਜਿਸ ਪਿੱਛੋਂ ਸਭ ਦੀ ਨਜ਼ਰ ਸਿੱਧੂ ਦੀ ਅਗਲੀ ਰਣਨੀਤੀ ਉੱਤੇ ਟਿਕ ਗਈ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਚਾਹੰੁਦੇ ਦੱਸੇ ਜਾਂਦੇ ਸਨ ਤੇ ਕੈਪਟਨ ਇਸ ਲਈ ਮੰਨੇ ਨਹੀਂ ਸਨ।
ਅਜਿਹੇ ਹਾਲਾਤ ਵਿੱਚ ਇਸ ਵਕਤ ਚਰਚਾ ਇਹ ਚੱਲ ਪਈ ਹੈ ਕਿ ਕਿਤੇ ਨਵਜੋਤ ਸਿੱਧੂ ਸਿਆਸਤ ਦੀ ਪਿੱਚ ਉੱਤੇ ਨਵੀਂ ਪਾਰੀ ਖੇਡਣ ਦੀ ਤਿਆਰੀ ਤਾਂ ਨਹੀਂ ਕਰ ਰਹੇ।ਪੰਜਾਬ ਵਿੱਚਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਿੱਧੂ ਦਾ ਕੀ ਹੋਵੇਗਾ, ਕਿਉਂਕਿ ਕਾਂਗਰਸ ਨਾਲ ਉਨ੍ਹਾਂ ਦੀ ਬਣਦੀ ਨਹੀਂ ਅਤੇ ਭਾਜਪਾ ਨੇ ਆਪਣੇ ਦਰਵਾਜ਼ੇ ਸਿੱਧੂ ਲਈ ਬੰਦ ਕਰ ਰੱਖੇ ਹਨ। ਆਮ ਆਦਮੀ ਪਾਰਟੀ ਵੀ ਅਜੇ ਤੱਕ ਨਵਜੋਤ ਸਿੱਧੂ ਦੇ ਲਈ ਰੁਚੀ ਨਹੀਂ ਦਿਖਾ ਰਹੀ। ਅਜਿਹੇ ਹਾਲਾਤ ਵਿੱਚ ਸਿੱਧੂ ਕੀ ਆਪਣੀ ਪਾਰਟੀ ਬਣਾਉਣਗੇ ਜਾਂ ਚੌਥੀ ਪਾਰਟੀ ਦੀ ਬਣਾਈ ਖੇਡ ਦਾ ਹਿੱਸਾ ਬਣਨਗੇ, ਕਿਉਂਕਿ ਸਿੱਧੂ ਜੋੜੀ ਨੇ ਪਟਿਆਲੇ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਾਲ 2004 ਵਿੱਚ ਨਵਜੋਤ ਸਿੱਧੂ ਦੇ ਰਾਜਨੀਤਕ ਗੁਰੂ ਰਹਿ ਚੁੱਕੇ ਮਰਹੂਮ ਅਰੁਣ ਜੇਤਲੀ ਦੇ ਕਹਿਣ ਉੱਤੇਸਿੱਧੂ ਨੇ ਪਟਿਆਲਾ ਛੱਡ ਕੇ ਅੰਮ੍ਰਿਤਸਰ ਵਿੱਚ ਆਪਣਾ ਅੱਡਾ ਬਣਾ ਲਿਆ ਸੀ। ਇਸ ਪਿੱਛੋਂ ਉਸ ਨੇ ਰਾਜਨੀਤੀ ਵਿੱਚ ਜ਼ੋਰਦਾਰ ਇੰਟਰੀ ਕੀਤੀ ਅਤੇ ਕਾਂਗਰਸ ਨੇਤਾ ਰਘੂਨੰਦਨ ਲਾਲ ਭਾਟੀਆ ਨੂੰ 1.09 ਲੱਖ ਤੋਂ ਵੱਧ ਵੋਟਾਂ ਨਾਲ ਹਰਾਉਣ ਪਿੱਛੋਂ ਓਥੇ ਹੀ ਵੱਸ ਗਏ। ਇੱਥੋਂ ਉਨ੍ਹਾਂ ਨੇਭਾਜਪਾ ਟਿਕਟ ਉੱਤੇ ਲੋਕ ਸਭਾ ਦੀ ਇੱਕ ਉਪ ਚੋਣ ਅਤੇ ਸਾਲ 2009 ਦੀ ਆਮ ਚੋਣ ਵੀ ਜਿੱਤੀ, ਪਰ ਹਰ ਵਾਰ ਉਨ੍ਹਾਂ ਦੀ ਜਿੱਤ ਦਾ ਫਰਕ ਘਟਦਾ ਗਿਆ। ਸਾਲ 2014 ਵਿੱਚ ਭਾਜਪਾ ਨੇ ਸਿੱਧੂ ਨੂੰ ਹਰਿਆਣੇ ਤੋਂ ਚੋਣ ਲੜਨ ਲਈ ਕਿਹਾ, ਪਰ ਉਨ੍ਹਾਂ ਇਹ ਕਹਿ ਕੇ ਇਸ ਤੋਂ ਨਾਂਹ ਕਰ ਦਿੱਤੀ ਕਿ ਉਹ ਅੰਮ੍ਰਿਤਸਰ ਛੱਡ ਕੇ ਨਹੀਂ ਜਾਣਗੇ। ਫਿਰ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ, ਪਰ ਬਾਅਦ ਵਿੱਚ ਉਨ੍ਹਾਂ ਉਥੋਂ ਵੀ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਪਾਰਟੀ ਵਿੱਚ ਚਲੇ ਗਏ।
ਸਾਲ 2017 ਵਿੱਚ ਸਿੱਧੂ ਕਾਂਗਰਸ ਦੀ ਟਿਕਟ ਉੱਤੇ ਅੰਮ੍ਰਿਤਸਰ ਵੈਸਟ ਹਲਕੇ ਤੋਂ ਵਿਧਾਨ ਸਭਾ ਚੋਣ ਜਿੱਤੇ ਤਾਂ ਉਨ੍ਹਾਂ ਨੂੰ ਕੈਬਨਿਟ ਵਿੱਚ ਤਿੰਨ ਨੰਬਰ ਦਾ ਥਾਂ ਮਿਲਿਆ। ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਣਬਣ ਸ਼ਰੂ ਹੋ ਗਈ। ਅੱਗੋਂ ਸਾਲ 2022 ਦੀਆਂ ਚੋਣਾਂ ਲਈ ਜਿਵੇਂ-ਜਿਵੇਂ ਸਮਾਂ ਅੱਗੇ ਵੱਧ ਰਿਹਾ ਹੈ, ਸਿੱਧੂ ਨੇ ਪਟਿਆਲਾ ਸੀਟ ਉੱਤੇ ਆਪਣੀ ਸਰਗਰਮੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਬੀਤੇ 15 ਸਾਲਾਂ ਵਿੱਚ ਅਜਿਹਾ ਕਦੇ ਵੀ ਨਹੀਂ ਹੋਇਆ।

Read More Latest Punjabi News Online

Continue Reading

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca