Inauguration of Jallianwala Bagh Centenary Memorial on the eve
Connect with us [email protected]

ਰਾਜਨੀਤੀ

ਆਜ਼ਾਦੀ ਦਿਹਾੜੇਤੋਂ ਪਹਿਲੀ ਸ਼ਾਮ ਜਲ੍ਹਿਆਂਵਾਲਾ ਬਾਗ ਦੀ ਸ਼ਤਾਬਦੀ ਯਾਦਗਾਰ ਦਾ ਉਦਘਾਟਨ

Published

on

Inauguration of Jallianwala Bagh

ਮੁੱਖ ਮੰਤਰੀ ਦੇ ਨਾਲ ਸ਼ਹੀਦ ਪਰਵਾਰਾਂ ਦੇ ਲੋਕ ਵੀ ਮੌਜੂਦ
ਅੰਮ੍ਰਿਤਸਰ, 14 ਅਗਸਤ, – ਭਾਰਤ ਦੇ 75ਵੇਂ ਆਜ਼ਾਦੀ ਦਿਨ ਤੋਂ ਪਹਿਲੀ ਸ਼ਾਮ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਭਾਵੁਕਤਾ ਭਰੇ ਪਲਾਂ ਦੌਰਾਨ ਇਸ ਇਤਹਾਸਕ ਸ਼ਹਿਰ ਤੇ ਗੁਰੂ ਨਗਰੀ ਵਿੱਚ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਦਾ ਉਦਘਾਟਨ ਕੀਤਾ, ਜਿਹੜੀ 13 ਅਪ੍ਰੈਲ 1919 ਨੂੰ ਜਨਰਲ ਡਾਇਰ ਵੱਲੋਂ ਕੀਤੇ ਕਤਲੇਆਮ ਵਿਚ ਸ਼ਹੀਦੀਆਂ ਪਾਉਣ ਵਾਲੇ ਲੋਕਾਂ ਦੀ ਯਾਦ ਵਿਚ ਬਣਾਈ ਗਈ ਹੈ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੀ ਯਾਦ ਵਿਚ ਬਣੀ ਇਹ ਯਾਦਗਾਰ ਪੰਜਾਬ ਦੇ ਇਨ੍ਹਾਂ ਸਮਰਪਿਤ ਕਰਦੇ ਹੋਏ ਕਿਹਾ ਕਿ ਖੂਨੀ ਸਾਕੇ ਵਾਲੇ ਇਸ ਸਥਾਨ ਉਤੇ ਇਹ ਦੂਸਰੀ ਯਾਦਗਾਰ ਉਨ੍ਹਾਂ ਸਾਰੇ ਗੁੰਮਨਾਮ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਸਥਾਪਤ ਕੀਤੀ ਗਈ ਹੈ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ।ਇਸ ਦੀ ਮੂਲ ਯਾਦਗਾਰ ਉਨ੍ਹਾਂ ਸ਼ਹੀਦਾਂ ਦੀ ਯਾਦ ਵਿਚ ਬਣਾਈ ਗਈ ਸੀ, ਜਿਨ੍ਹਾਂ ਨੂੰ ਇਸ ਸਾਕੇ ਵਿਚ ਸ਼ਹੀਦੀਆਂ ਪਾਉਣ ਵਾਲਿਆਂ ਵਜੋਂ ਜਾਣਿਆ ਜਾਂਦਾ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੁਖਾਂਤ ਵਿਚ ਜਾਨਾਂ ਵਾਰ ਗਏ ਲੋਕਾਂ ਦੀ ਸਹੀ ਗਿਣਤੀ ਅੱਜ ਤੱਕ ਵੀ ਕੋਈ ਨਹੀਂ ਜਾਣਦਾ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਕੋਲ ਸਿਰਫ ਉਨ੍ਹਾਂ 488 ਲੋਕਾਂ ਦੇ ਨਾਂ ਹਨ,ਜਿਹੜੇ ਪੰਜਾਬ ਦੇ ਉਸ ਵਕਤ ਦੇ ਗਵਰਨਰ ਮਾਈਕਲ ਓ ਡਵਾਇਰ ਦੇ ਹੁਕਮਾਂ ਉਤੇ ਜਨਰਲ ਡਾਇਰ ਦੀ ਅਗਵਾਈ ਵਿਚ ਆਏ ਬਰਤਾਨਵੀ ਫੌਜੀਆਂ ਵੱਲੋਂਚਲਾਈਆਂ ਗੋਲੀਆਂ ਦੇ ਨਾਲ ਸ਼ਹੀਦੀਆਂ ਪਾ ਗਏ ਸਨ। ਉਨ੍ਹਾਂ ਨੇ ਕਿਹਾ ਕਿ ਉਸ ਦਿਨ 1250 ਗੋਲੀਆਂ ਚੱਲੀਆਂ ਸਨ, ਜਿਸ ਕਰਕੇ ਅਸਲ ਵਿਚ ਸ਼ਹੀਦਾਂ ਦੀ ਗਿਣਤੀ ਹਜ਼ਾਰਾਂ ਵਿਚ ਹੋਵੇਗੀ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਦੇ ਉੱਦਮ ਨਾਲ ਇਹ ਯਾਦਗਾਰ ਰਣਜੀਤ ਐਵੇਨਿਊ ਵਿਚ ਅੰਮ੍ਰਿਤ ਆਨੰਦ ਪਾਰਕ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ 1.5 ਏਕੜ ਵਿਚ ਬਣਾਈ ਗਈ ਹੈ। ਇਸ ਸਮਾਰਕ ਦੀ ਉਸਾਰੀ ਵਾਲੀ ਜਗ੍ਹਾ ਲਈ ਪੰਜਾਬ ਭਰ ਤੋਂ ਮਿੱਟੀ ਲਿਆਂਦੀ ਗਈ ਸੀ, ਜਿਸ ਨਾਲ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਵਿਚ ਸ਼ਹੀਦੀਆਂ ਪਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਵਜੋਂ ਇਸ ਪਵਿੱਤਰ ਸਥਾਨ ਦੇ ਥੱਲੇ ਵਾਲੀ ਥਾਂ ਨੂੰ ਭਰਿਆ ਗਿਆ।
ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਤੇ ਪੋਰਟ ਬਲੇਅਰ ਦੀ ਸੈਲੂਲਰ ਜੇਲ੍ਹ ਵਿਖੇ ਕੈਦਾਂ ਕੱਟਣ ਵਾਲੇ ਆਜ਼ਾਦੀ ਘੁਲਾਟੀਆਂ ਉਤੇ ਖੋਜ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀਨੇ ਇਤਿਹਾਸਕਾਰਾਂ ਤੇ ਖੋਜੀ ਵਿਦਵਾਨਾਂ ਦੀ ਵਿਸ਼ੇਸ਼ ਟੀਮ ਬਣਾਈ ਹੈ।ਉਨ੍ਹਾਂ ਕਿਹਾ ਕਿ ਇਕ ਵਾਰ ਖੋਜ ਪੂਰੀ ਹੋਣ ਉਤੇ ਹੋਰ ਸ਼ਹੀਦਾਂ ਦੇ ਨਾਵਾਂ ਦਾ ਪਤਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਸ਼ਹੀਦਾਂ ਦੇ ਹੋਰ ਨਾਂ ਦਰਜ ਕਰਨ ਲਈ ਇਸ ਯਾਦਗਾਰ ਦੀਆਂ ਦੀਵਾਰਾਂ ਉਤੇ ਢੁਕਵੀਂ ਥਾਂ ਰੱਖੀ ਗਈ ਹੈ।ਇਸ ਸਮੇਂ ਇਸ ਯਾਦਗਾਰ ਦੀਆਂ ਕਾਲੀਆਂ ਅਤੇ ਸੁਰਮਈ ਗ੍ਰੇਨਾਈਟ ਪੱਥਰਾਂ ਵਾਲੀਆਂ ਦੀਵਾਰਾਂ ਉਤੇ ਸਰਕਾਰੀ ਤੌਰ ਉਤੇ ਪਛਾਣੇ ਜਾ ਚੁੱਕੇ 488 ਸ਼ਹੀਦਾਂ ਦੇ ਨਾਂ ਉਕਰੇ ਹੋਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਯਾਦ ਕਰਦਿਆਂ ਕਿ ਉਨ੍ਹਾਂ ਨੇ 25 ਜਨਵਰੀ 2021 ਨੂੰ ਇਸ ਯਾਦਗਾਰ ਦਾ ਨੀਂਹ ਪੱਥਰ ਰੱਖ ਕੇ 15 ਅਗਸਤ 2021 ਤੱਕ ਪੂਰੀ ਕਰਨ ਦਾ ਵਾਅਦਾ ਕੀਤਾ ਸੀ,ਉਨ੍ਹਾਂ ਨੇ ਸੱਭਿਆਚਾਰਕ ਮਾਮਲਿਆਂ, ਆਰਕੀਟੈਕਚਰ ਤੇ ਲੋਕ ਨਿਰਮਾਣ ਵਿਭਾਗ ਨੂੰ ਪਾਰਕ ਦਾ ਡਿਜ਼ਾਈਨ ਤਿਆਰ ਕਰਨ ਤੇ ਮਿਥੀ ਸਮਾਂ ਹੱਦ ਵਿੱਚ ਇਸ ਦੀ ਉਸਾਰੀ ਸਿਰੇ ਚਾੜ੍ਹਨ ਦੀ ਵਧਾਈ ਦਿੱਤੀ।ਮੁੱਖ ਮੰਤਰੀ ਨੇ ਗੁੰਮਨਾਮ ਨਾਇਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਕੇ ਕਤਲੇਆਮ ਵਿੱਚ ਮਾਰੇ ਗਏ ਸ਼ਹੀਦਾਂ ਦੇ 29 ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਨਾਲ ਗਰੁੱਪ ਫੋਟੋ ਖਿਚਵਾਈ।ਉਨ੍ਹਾਂ ਨੇ ਇਤਿਹਾਸਕ ਸਾਕਾ ਦਿਖਾਉਣ ਲਈ ਬੰਗਾਲੀ ਕਲਾਕਾਰ ਮੋਲੋਯ ਘੋਸ਼ ਦੇ ਤਿਆਰ ਕੀਤੇ ਚਿੱਤਰ ਦੀ ਵੀ ਸ਼ਲਾਘਾ ਕੀਤੀ।ਇਸ ਨਵੇਂ ਸਮਾਰਕ ਵਿੱਚ ਉੱਪਰ ਵੱਲ ਵਧੇ ਹੋਏ ਚਿੱਟੇ ਪੱਥਰ ਦੇ ਪੰਜ ਥੰਮ੍ਹ ਸ਼ਹੀਦਾਂ ਦੀ ਸਰਬ ਉੱਚ ਭਾਵਨਾ ਦਾ ਪ੍ਰਤੀਕ ਹਨ। ਪੰਜ ਥੰਮ੍ਹਾਂ ਦੀ ਵੱਖੋ-ਵੱਖ ਉਚਾਈ ਸ਼ਹੀਦਾਂ ਦੇ ਵੱਖ -ਵੱਖ ਉਮਰ ਵਰਗਾਂ, ਜਿਵੇਂ ਬੱਚਿਆਂ, ਅੱਲ੍ਹੜਾਂ, ਨੌਜਵਾਨਾਂ, ਮੱਧ ਉਮਰ ਤੇ ਬਜ਼ੁਰਗਾਂ ਨਾਲ ਮੇਲ ਖਾਂਦੀ ਅਤੇ ਹੱਥ ਦੀਆਂ ਪੰਜ ਉਂਗਲਾਂ ਦੇਸ਼ ਲਈ ਜਾਨਾਂ ਵਾਰ ਗਏ ਸ਼ਹੀਦਾਂ ਦੀ ਇਕਜੁੱਟਤਾ ਦਿਖਾਉਂਦੀਆਂ ਹਨ। ਪੱਥਰ ਦਾ ਚਿੱਟਾ ਰੰਗ ਉਨ੍ਹਾਂ ਦੀ ਕੁਰਬਾਨੀ ਦੀ ਸ਼ੁੱਧਤਾ ਦਾ ਪ੍ਰਤੀਕ ਹੈ।

Read More Latest Punjabi News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca