Increased demand for oxygen in Punjab with increasing number
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਵਿੱਚ ਆਕਸੀਜਨ ਸਪੋਰਟ ਵਾਲੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ ਆਕਸੀਜਨ ਮੰਗ ਵਿੱਚ ਵਾਧਾ

Published

on

Oxygen Plants

ਮੁੱਖ ਮੰਤਰੀ ਨੇ ਕਾਂਗਰਸੀ ਐੱਮ ਪੀਜ਼ ਨੂੰ ਮਦਦ ਲਈ ਆਖਿਆ
ਚੰਡੀਗੜ੍ਹ, 6 ਮਈ, – ਪੰਜਾਬ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਨਾਲ ਆਕਸੀਜਨ ਦੀ ਮੰਗ ਵੀ ਵਧੀ ਜਾਂਦੀ ਹੈ। ਪਿਛਲੇ ਚਾਰ ਦਿਨਾਂ ਤੋਂ 225 ਤੋਂ 230 ਟਨ ਤਕ ਰਹਿਣ ਵਾਲੀ ਮੰਗ ਅੱਜ ਵੀਰਵਾਰ ਨੂੰ 250 ਟਨ ਤੋਂ ਵੱਧ ਗਈ, ਕਿਉਂਕਿ ਆਕਸੀਜਨ ਸਪੋਰਟ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਪਤਾ ਲੱਗਾ ਹੈ ਕਿ ਪੰਜਾਬ ਵਿਚ ਰੋਜ਼ ਅਜਿਹੇ ਮਰੀਜ਼ਾਂ ਦੀ ਗਿਣਤੀ ਵਿਚ 500 ਤੋਂ ਵੱਧ ਦਾ ਵਾਧਾ ਹੋ ਰਿਹਾ ਹੈ ਤੇ ਪੰਜ ਮਈ ਤਕ ਰਾਜ ਵਿਚ 8457 ਮਰੀਜ਼ਾਂ ਨੂੰ ਆਕਸੀਜਨ ਅਤੇ 240 ਨੂੰ ਵੈਂਟੀਲੇਟਰ ਦੀ ਲੋੜ ਸੀ, ਜਦਕਿ ਚਾਰ ਮਈ ਨੂੰ ਇਹ ਗਿਣਤੀ ਅਜੇ 8265 ਸੀ। ਕੇਂਦਰ ਸਰਕਾਰ ਨੇ ਬੋਕਾਰੋ ਪਲਾਂਟ ਤੋਂ ਪੰਜਾਬ ਦਾ ਕੋਟਾ ਵਧਾਇਆ ਹੈ, ਪਰ ਓਥੋਂ ਦੇ ਆਕਸੀਜਨ ਟੈਂਕਰ ਪੰਜਾਬ ਪੁੱਜਣ ਨੂੰ ਤਿੰਨ ਦਿਨ ਲੱਗਦੇ ਹਨ। ਪੰਜਾਬ ਨੂੰ ਕੇਂਦਰ ਸਰਕਾਰ ਤੋਂ 60, ਪਾਣੀਪਤ ਤੋਂ 20, ਰੁੜਕੀ ਤੋਂ 15, ਦੇਹਰਾਦੂਨ ਤੋਂ 10 ਅਤੇ ਬੋਕਾਰੋ ਪਲਾਂਟ ਤੋਂ 90 ਟਨ ਸਪਲਾਈ ਦਾ ਕੋਟਾ ਮਿਲਿਆ ਹੈ। ਰਾਜ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ਸਾਰੇ ਪਲਾਂਟਾਂ ਤੋਂ ਪੰਜਾਬ ਨੂੰ ਮਸਾਂ 140 ਟਨ ਸਪਲਾਈ ਮਿਲਦੀ ਹੈ ਅਤੇ ਇਸ ਦਾ ਮੁੱਖ ਕਾਰਨ ਬੋਕਾਰੋ ਤੋਂ ਮਿਲਦੀ ਸਪਲਾਈ ਵਿਚ ਦੇਰੀ ਹੈ। ਥੋੜ੍ਹੀ ਰਾਹਤ ਦੀ ਗੱਲ ਇਹ ਹੈ ਕਿ ਆਕਸੀਜਨ ਦੀ ਉਤਪਾਦਨ ਸਮਰੱਥਾ ਦਾ ਪੰਜਾਬ ਵਿਚ ਵਾਧਾ ਹੋਇਆ ਅਤੇ 80 ਟਨ ਹੋਣ ਲੱਗ ਪਈ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਰਾਜ ਦੇ ਕਾਂਗਰਸੀ ਪਾਰਲੀਮੈਂਟ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਆਕਸੀਜਨ, ਟੈਂਕਰਾਂ, ਵੈਕਸੀਨ ਅਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਸਪਲਾਈ ਲਈ ਕੇਂਦਰ ਉਤੇ ਦਬਾਅ ਬਣਾਉਣ ਤਾਂ ਜੋ ਕੋਰੋਨਾ ਮਹਾਂਮਾਰੀ ਦੀ ਦੂਸਰੀ ਖਤਰਨਾਕ ਲਹਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਰਾਜ ਸਰਕਾਰ ਦੀ ਮਦਦ ਹੋ ਸਕੇ। ਪਾਰਲੀਮੈਂਟ ਮੈਂਬਰਾਂ ਨੂੰ ਰਾਜ ਦੇ ਆਕਸੀਜਨ ਕੋਟੇ ਨੂੰ ਵਧਾਉਣ ਅਤੇ ਰੋਜ਼ ਪੂਰਾ 195 ਮੀਟਰਿਕ ਟਨ ਅਲਾਟ ਕੋਟਾ ਚੁੱਕਣ ਲਈ ਪਹਿਲ ਦੇ ਆਧਾਰ ਉੱਤੇ ਵਾਧੂ ਟੈਂਕਰ ਭੇਜਣ ਲਈ ਭਾਰਤ ਸਰਕਾਰ ਨੂੰ ਪ੍ਰੇਰਿਤ ਕਰਨ ਦੇ ਦੌਰਾਨਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਖਿਲਾਫ ਜੰਗ ਵਿੱਚ ਜ਼ਰੂਰੀ ਲੋੜੀਂਦੀ ਸਪਲਾਈ ਕਰਨ ਦੇ ਲਈ ਪੰਜਾਬ ਨਾਲ ਕੇਂਦਰ ਵੱਲੋਂ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਇਸ਼ਾਰਾ ਕੀਤਾ ਕਿ ਭਾਜਪਾ ਸਰਕਾਰ ਵਾਲੇਰਾਜ ਹਰਿਆਣਾ ਨੂੰ ਪੰਜਾਬ ਤੋਂ ਵੱਧ ਆਕਸੀਜਨ ਕੋਟਾ ਤੇ ਟੈਂਕਰ ਮਿਲਦੇ ਹਨ।ਇਸਬਾਰੇ ਗੰਭੀਰਤਾ ਵੇਖ ਕੇਪਾਰਲੀਮੈਂਟ ਦੇ ਦੋਵੇਂ ਸਦਨਾਂ ਦੇਪੰਜਾਬ ਦੇ ਕਾਂਗਰਸੀਮੈਂਬਰਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੇ ਪਾਰਲੀਮੈਂਟ ਮੈਂਬਰ ਹਲਕਾ ਵਿਕਾਸ ਫੰਡ (ਐਮ ਪੀ ਲੈਡ ਫੰਡ) ਦੀ ਵਰਤੋਂ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਉਤਪਾਦਨ ਪਲਾਂਟ ਲਾਉਣ ਲਈ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਇਲਾਜ ਲਈ ਗੁਆਂਢੀ ਰਾਜਾਂ ਤੋਂ ਮਰੀਜ਼ਾਂ ਦੇ ਇਲਾਜ ਲਈ ਆਉਣ ਨਾਲਵੱਧ ਭਾਰ ਵਾਲੀ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਦੀ ਮਦਦ ਹੋ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਆਕਸੀਜਨ, ਟੈਂਕਰਾਂ, ਵੈਕਸੀਨ ਅਤੇ ਦਵਾਈਆਂ ਦੀ ਘਾਟ ਤੋਂ ਬਿਨਾਂ ਪੰਜਾਬ ਵੈਂਟੀਲੇਟਰਾਂ ਵੱਲੋਂ ਵੀ ਤੰਗ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਮਿਲੇ 809 ਵੈਂਟੀਲੇਟਰਾਂ ਵਿੱਚੋਂ 108 ਨੂੰ ਲਾਉਣ ਲਈਅਜੇ ਸੰਬੰਧਤ ਕੰਪਨੀ ਬੀ ਈ ਐਲ ਦਾ ਇੰਜਨੀਅਰ ਨਹੀਂ ਹੈ। ਕੈਪਟਨ ਅਮਰਿੰਦਰ ਨੇ ਪਾਰਲੀਮੈਂਟ ਮੈਂਬਰਾਂ ਨੂੰ ਦੱਸਿਆ ਕਿਵਾਰ-ਵਾਰ ਬੇਨਤੀਆਂ ਅਤੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਉਨ੍ਹਾਂ ਵਲੋਂ ਆਕਸੀਜਨ ਕੋਟੇ ਵਿੱਚ 50 ਮੀਟਰਿਕ ਟਨ ਵਾਧੇ ਲਈ ਨਿੱਜੀ ਤੌਰ ਉੱਤੇ ਪੱਤਰ ਲਿਖਣ ਪਿੱਛੋਂ ਵੀ ਪੰਜਾਬ ਆਕਸੀਜਨ ਦੀ ਘਾਟ ਵੱਲੋਂ ਤੰਗ ਹੈ। ਉਨ੍ਹਾਂ ਦੱਸਿਆ ਕਿ ਰਾਜਦੀਮੌਜੂਦਾ ਲੋੜ ਪੂਰੀ ਕਰਨ ਲਈ 195 ਮੀਟਰਿਕ ਟਨ ਦਾ ਕੋਟਾ ਨਾਕਾਫੀ ਹੈ ਅਤੇ ਟੈਂਕਰਾਂ ਦੀ ਘਾਟ ਕਾਰਨ ਇਸ ਕੋਟੇ ਦੀ ਆਕਸੀਜਨ ਦੀ ਵੀ ਪੂਰੀ ਤਰ੍ਹਾਂ ਲਿਫਟਿੰਗ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿਪੰਜਾਬਦਾ ਨੇੜਲੇ ਸਰੋਤਾਂ (ਦੇਹਰਾਦੂਨ, ਪਾਣੀਪਤ, ਰੁੜਕੀ) ਵੱਲ 120 ਮੀਟਰਿਕ ਟਨ ਬੈਕਲਾਗ ਹੋਣ ਕਾਰਨ ਸਥਿਤੀ ਬਹੁਤ ਗੰਭੀਰ ਹੈ ਅਤੇ ਇਸ ਨਾਲ ਛੇਤੀ ਨਿਪਟਣਾ ਪੈਣਾ ਹੈ।

Read More Latest Punjabi News

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca