Independent MLAs from Rajasthan sought time to meet Sonia and Rahul
Connect with us [email protected]

ਰਾਜਨੀਤੀ

ਰਾਜਸਥਾਨ ਦੇ ਆਜ਼ਾਦ ਵਿਧਾਇਕਾਂ ਨੇ ਸੋਨੀਆ, ਰਾਹੁਲ ਤੋਂ ਮਿਲਣ ਦਾ ਸਮਾਂ ਮੰਗਿਆ

Published

on

Sonia and Rahul

ਜੈਪੁਰ, 21 ਜੂਨ – ਰਾਜਸਥਾਨ ਕਾਂਗਰਸ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਸਿਆਸੀ ਵਿਵਾਦ ਸੁਲਝਣ ਦੀ ਥਾਂ ਹੋਰ ਉਲਝਦਾ ਜਾ ਰਿਹਾ ਹੈ।
ਇਸ ਬਾਰੇ ਸਚਿਨ ਪਾਇਲਟ ਧੜੇ ਬਾਰੇ ਦੋ ਦਿਨ ਪਹਿਲਾਂ ਸੂਬਾ ਇੰਚਾਰਜ ਅਜੈ ਮਾਕਨ ਦਾ ਬਿਆਨ ਆਉਣ ਦੇ ਬਾਅਦ ਅਸ਼ੋਕ ਗਹਿਲੋਤ ਦੇ ਸਮਰਥਕ ਭੜਕ ਗਏ ਹਨ। ਰਣਨੀਤੀ ਤਹਿਤ ਸਰਕਾਰ ਨੂੰ ਸਮਰਥਨ ਦੇ ਰਹੇ 13 ਆਜ਼ਾਦ ਵਿਧਾਇਕਾਂ ਅਤੇ ਬਹੁਜਨ ਸਮਾਜ ਪਾਰਟੀ ਤੋਂ ਕਾਂਗਰਸ ਵਿੱਚ ਆਏ ਛੇ ਵਿਧਾਇਕਾਂ ਨੇ ਗਰੁੱਪ(ਜੀ-19) ਬਣਾ ਲਿਆ ਅਤੇ ਇਨ੍ਹਾਂ ਨੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗ ਲਿਆ ਹੈ। ਦੂਸਰੇ ਪਾਸੇ ਦਬਾਅ ਦੀ ਰਣਨੀਤੀ ਹੇਠ ਸਚਿਨ ਪਾਇਲਟ ਦੇ ਸਮਰਥਕਾਂ ਨੇ ਨਾਲ ਜ਼ਿਲ੍ਹਿਆਂ ਦੇ ਦੌਰੇ ਸ਼ੁਰੂ ਕਰ ਦਿੱਤੇ ਹਨ। ਜੀ-19 ਦੇ ਵਿਧਾਇਕਾਂ ਨੇ ਪਾਇਲਟ ਧੜੇ ਨੂੰ ਗੱਦਾਰ ਦੱਸ ਕੇ ਹਾਈਕਮਾਂਡ ਨੂੰ ਇੱਕ ਵਾਰ ਫਿਰ ਕਿਹਾ ਹੈ ਕਿ ਜੇ ਅਸੀਂ ਸਾਥ ਨਾ ਦਿੰਦੇ ਤਾਂ ਗਹਿਲੋਤ ਸਰਕਾਰ ਅੱਜ ਤਕ ਡਿੱਗ ਗਈ ਹੁੰਦੀ। ਜੀ-19 ਦੀ 23 ਜੂਨ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਆਜ਼ਾਦ ਵਿਧਾਇਕਾਂ ਨੇ ਕਾਂਗਰਸ ਹਾਈ ਕਮਾਂਡ ਨੂੰ ਕਿਹਾ ਹੈ ਕਿ ਜੇ ਪਾਇਲਟ ਧੜੇ ਨੂੰ ਸਰਕਾਰ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਸਮਰਥਨ ਵਾਪਸੀ ਬਾਰੇ ਵਿਚਾਰ ਕਰਨਗੇ। ਉਨ੍ਹਾਂ ਨੇ ਰਾਸ਼ਟਰੀ ਲੋਕ ਦਲ ਦੇ ਸੁਭਾਸ਼ ਗਰਗ ਨਾਲ ਜਾਣ ਦਾ ਦਾਅਵਾ ਵੀ ਕੀਤਾ ਹੈ।

Read More Political Breaking News

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca