India has sent more than 3 million doses of Covid-19 vaccine to Nepal&
Connect with us [email protected]

ਭਾਰਤ ਨੇ ਨੇਪਾਲ ਤੇ ਬੰਗਲਾ ਦੇਸ਼ ਨੂੰ ਕੋਵਿਡ-19 ਟੀਕੇ ਦੀਆਂ 30 ਲੱਖ ਤੋਂ ਵੱਧ ਖੁਰਾਕਾਂ ਭੇਜੀਆਂ

Published

on

vaccine

ਢਾਕਾ, 22 ਜਨਵਰੀ – ਭਾਰਤ ਸਰਕਾਰ ਨੇ ਗ੍ਰਾਂਟ ਵਜੋਂ ਨੇਪਾਲ ਅਤੇ ਬੰਗਲਾ ਦੇਸ਼ ਨੂੰ ਕੋਵਿਡ 19 ਟੀਕੇ ਦੀਆਂ ਤੀਹ ਲੱਖ ਖੁਰਾਕਾਂ ਭੇਜੀਆਂ ਹਨ। ਨੇਪਾਲ ਨੂੰ ਕੋਵਾਸ਼ੀਲਡ ਦੀਆਂ 10 ਲੱਖ ਅਤੇ ਬੰਗਲਾ ਦੇਸ਼ ਨੂੰ ਵੀਹ ਲੱਖ ਖੁਰਾਕਾਂ ਭੇਜੀਆਂ ਗਈਆਂ ਹਨ। ਬੰਗਲਾ ਦੇਸ਼ ਨੂੰ ਇਹ ਟੀਕੇ ਉਸ ਮਹੱਤਵ ਪੂਰਨ ਸਮੇਂ `ਤੇ ਦਿੱਤੇ ਗਏ ਹਨ, ਜਦ ਓਥੇ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਿੱਚ ਵਾਧਾ ਜਾਰੀ ਹੈ ਅਤੇ ਕੱਲ੍ਹ ਤੱਕ ਇਹ ਗਿਣਤੀ 5,29,687 ਤੱਕ ਪਹੁੰਚ ਗਈ ਸੀ।
ਬੰਗਲਾ ਦੇਸ਼ ਦੇ ਵਿਦੇਸ਼ ਮੰਤਰੀ ਡਾਕਟਰ ਏ ਕੇ ਅਬਦੁਲ ਮੋਮੇਨ ਨੇ ਕਿਹਾ ਕਿ ਭਾਰਤੀ ਹਾਈ ਕਮਿਸ਼ਨਰ ਵਿਕਰਮ ਦੋਰਈਸਵਾਮੀ ਨੇ ਟੀਕੇ ਉਨ੍ਹਾਂ ਨੂੰ ਸੌਂਪ ਦਿੱਤੇ ਹਨ। ਉਨ੍ਹਾਂ ਕਿਹਾ ਕਿ ਭਾਰਤ (1971) ਮੁਕਤੀ ਜੰਗ ਦੌਰਾਨ ਬੰਗਲਾ ਦੇਸ਼ ਦੇ ਨਾਲ ਖੜ੍ਹਾ ਸੀ ਅਤੇ ਅੱਜ ਜਦੋਂ ਮਹਾਮਾਰੀ ਦਾ ਕਹਿਰ ਹੈ, ਭਾਰਤ ਫਿਰ ਟੀਕਿਆਂ ਦੀ ਸੌਗਾਤ ਲੈ ਕੇ ਆਇਆ ਹੈ। ਭਾਰਤ ਨੇ ਬੁੱਧਵਾਰ ਭੂਟਾਨ ਨੂੰ ਕੋਵਾਸ਼ੀਲਡ ਦੀਆਂ 1,50,000 ਅਤੇ ਮਾਲਦੀਵ ਨੂੰ 1,00,000 ਖੁਰਾਕਾਂ ਭੇਜੀਆਂ ਸਨ।

Latest Science and Health News

ਪੰਜਾਬੀ ਖ਼ਬਰਾਂ

ਪੰਜਾਬੀ ਲੇਖਿਕਾ ਦੀ ਕਿਤਾਬ 50 ਸਾਲ ਬਾਅਦ ਲਾਇਬ੍ਰੇਰੀ ਨੂੰ ਵਾਪਸ ਕੀਤੀ ਗਈ

Published

on

The Punjabi author

ਗਲਾਸਗੋ, 31 ਜੁਲਾਈ – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਦੀ ਕਿਤਾਬ ਆਖਰ ਵਾਪਸ ਆ ਗਈ ਹੈ।
ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚੋਂ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ ਦੀ ਕਿਤਾਬ ਵਾਪਸ ਭੇਜੀ ਗਈ ਹੈ, ਜੋ ਆਖਰੀ ਵਾਰ 1968 ਵਿੱਚ ਉਧਾਰ ਦਿੱਤੀ ਗਈ ਸੀ। ਸਾਲ 1965 ਵਿੱਚ ਮਿਲਸ ਅਤੇ ਬੂਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਹ ਕਿਤਾਬ ਪਾਠਕ ਨੇ ਇੱਕ ਵੱਡੇ ਚਿੱਟੇ ਬੈਗ ਵਿੱਚ ਡਾਕ ਰਾਹੀਂ 20 ਪੌਂਡ ਦੇ ਨੋਟ ਅਤੇ ਮੁਆਫੀ ਦੀ ਇੱਕ ਗੁੰਮਨਾਮ ਚਿੱਠੀ ਨਾਲ ਵਾਪਸ ਭੇਜੀ ਹੈ। ਇਸ ਚਿੱਠੀ ਵਿੱਚ ਕਿਤਾਬ ਦੀ ਦੇਰੀ ਨਾਲ ਵਾਪਸੀ ਦੀ ਮੁਆਫੀ ਸਵੀਕਾਰ ਕਰਨ ਦੀ ਗੱਲ ਲਿਖੀ ਗਈ ਹੈ। ਇਸ ਕਿਤਾਬ ਨਾਲ ਭੇਜੇ ਗਏ 20 ਪੌਂਡ ਇੱਕ ਚੈਰਿਟੀ ਨੂੰ ਦਾਨ ਕੀਤੇ ਜਾ ਰਹੇ ਹਨ, ਕਿਉਂਕਿ ਰੇਨਫਰਿਊਸ਼ਾਇਰ ਲਾਇਬ੍ਰੇਰੀਆਂ ਬਕਾਇਆ ਕਿਤਾਬਾਂ ਦੀ ਵਾਪਸੀ ਲਈ ਜੁਰਮਾਨਾ ਨਹੀਂ ਸਨ ਵਸੂਲ ਰਹੀਆਂ।
ਸ਼੍ਰੀਮਤੀ ਬਲਬੀਰ ਸਿੰਘ ਦਾ ਜਨਮ 1921 ਵਿੱਚ ਪੰਜਾਬ ਵਿੱਚ ਹੋਇਆ ਸੀ ਅਤੇ ਉਹ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ੈਫ, ਕੁੱਕਰੀ ਅਧਿਆਪਕ ਤੇ ਰਸੋਈ ਕਿਤਾਬ ਦੀ ਲੇਖਿਕਾ ਸਨ। ਉਨ੍ਹਾ ਦੀ ਇੰਡੀਅਨ ਕੁੱਕਰੀ ਕਿਤਾਬ ਨੂੰ ਪਹਿਲੀ ਵਾਰ ਲੰਡਨ ਵਿੱਚ ਛਪਣ ਉੱਤੇ ਬਹੁਤ ਪ੍ਰਸ਼ੰਸਾ ਮਿਲੀ ਸੀ। ਇਸ ਕਿਤਾਬ ਦੀਆਂ ਦੁਨੀਆਂ ਵਿੱਚ ਸੈਂਕੜੇ ਹਜ਼ਾਰਾਂ ਕਾਪੀਆਂ ਵਿਕੀਆਂ ਸਨ। ਇਸ ਪਿੱਛੋਂ ਕਿਤਾਬ ਦੇ ਕਈ ਐਡੀਸ਼ਨ ਵੀ ਛਪੇ ਸਨ। ਲੇਖਿਕਾਦੀ 1994 ਵਿੱਚ ਮੌਤ ਹੋ ਗਈ ਸੀ।

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਪੰਜਾਬੀ ਖ਼ਬਰਾਂ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

Published

on

Supreme-Court

ਨਵੀਂ ਦਿੱਲੀ, 31 ਜੁਲਾਈ – ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂ ਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca