India's Priya Malik wins gold at World Cadet Wrestling Championships
Connect with us [email protected]m

ਖੇਡਾਂ

ਭਾਰਤ ਦੀ ਪ੍ਰੀਆ ਮਲਿਕ ਨੇ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤਿਆ

Published

on

Priya Malik wins gold

ਬੁਡਾਪੇਸਟ, 25 ਜੁਲਾਈ, – ਭਾਰਤ ਦੀ ਪਹਿਲਵਾਨ ਪ੍ਰਿਆ ਮਲਿਕ ਨੇ ਅੱਜ ਐਤਵਾਰ ਨੂੰ ਵਿਸ਼ਵ ਕੈਡੇਟ ਕੁਸ਼ਤੀ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਲਿਆ ਹੈ। ਮਲਿਕ ਨੇ ਕੇਨਸੀਆ ਪਟਾਪੋਵਿਚ ਨੂੰ 5-0 ਨਾਲ ਹਰਾਇਆ ਅਤੇ ਔਰਤਾਂ ਦੇ 73 ਕਿਲੋਗ੍ਰਾਮ ਭਾਰ ਵਰਗ ਵਿਚ ਜਿੱਤ ਹਾਸਲ ਕਰ ਕੇ ਦੇਸ਼ ਨੂੰ ਖ਼ੁਸ਼ੀ ਦਾ ਮੌਕਾ ਦਿੱਤਾ ਹੈ।
ਵਰਨਣ ਯੋਗ ਹੈ ਕਿ ਪ੍ਰਿਆ ਮਲਿਕ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਇਸ ਤੋਂ ਪਹਿਲਾਂ ਪੁਣੇ ਵਿਚ ਖੇਲੋ ਇੰਡੀਆ ਦੇ 2019 ਮੈਚਾਂ ਵਿਚ ਗੋਲਡ ਮੈਡਲ ਜਿੱਤਿਆਅਤੇ ਦਿੱਲੀ ਵਿਚ 17ਵੀਆਂ ਸਕੂਲ ਖੇਡਾਂ ਵਿਚ ਗੋਲਡ ਮੈਡਲ ਆਪਣੇ ਨਾਂ ਕੀਤਾ ਸੀ। ਉਨ੍ਹਾਂ ਨੇ ਪਟਨਾ ਵਿਚ ਰਾਸ਼ਟਰੀ ਕੈਡੇਟ ਚੈਂਪੀਅਨਸ਼ਿਪ ਅਤੇ ਰਾਸ਼ਟਰੀ ਸਕੂਲ ਖੇਡਾਂ ਵਿਚ ਕ੍ਰਮਵਾਰ ਦੋ ਗੋਲਡ ਮੈਡਲ ਜਿੱਤੇ ਹਨ ਤੇ ਆਪਣੇ ਕਰੀਅਰ ਵਿਚ ਲੰਬਾ ਪੈਂਡਾ ਤੈਅ ਕਰਨ ਦੀ ਸਮਰੱਥਾ ਦਿਖਾਈ ਹੈ।

ਖੇਡਾਂ

ਲੌਂਗ ਜੰਪਰ ਸ਼ੈਲੀ ਇੱਕ ਸੈਂਟੀਮੀਟਰ ਨਾਲ ਸੋਨੇ ਤੋਂ ਖੁੰਝੀ

Published

on

Shelley Singh

ਨੈਰੋਬੀ, 23 ਅਗਸਤ – ਲੌਂਗ ਜੰਪ ਦੀ ਪ੍ਰਤਿਭਾਸ਼ਾਲੀ ਖਿਡਾਰਨ ਸ਼ੈਲੀ ਸਿੰਘ ਇੱਥੇ ਅੰਡਰ-20 ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗੇ ਦੇ ਨਾਲ ਇਤਿਹਾਸ ਰਚਣ ਤੋਂ ਇੱਕ ਸੈਂਟੀਮੀਟਰ ਨਾਲ ਖੁੰਝ ਗਈ, ਪਰ ਉਸ ਨੇ ਚਾਂਦੀ ਦਾ ਤਮਗਾ ਹਾਸਲ ਕਰ ਲਿਆ।
ਇਸ 17 ਸਾਲਾ ਭਾਰਤੀ ਖਿਡਾਰਨ ਸ਼ੈਲੀ ਸਿੰਘ ਨੇ 6.59 ਮੀਟਰ ਦਾ ਜੰਪ ਲਾ ਕੇ ਆਪਣੀ ਸਰਵਸ੍ਰੇਸ਼ਠ ਕੋਸ਼ਿਸ਼ ਕੀਤੀ। ਸਵੀਡਨ ਦੀ ਮੌਜੂਦਾ ਯੂਰਪੀਅਨ ਜੂਨੀਅਰ ਚੈਂਪੀਅਨ ਮਾਜਾ ਅਸਕਾਗਾ ਨੇ 6.60 ਮੀਟਰ ਦੇ ਨਾਲ ਸੋਨ ਤਮਗਾ ਆਪਣੇ ਨਾਂ ਕੀਤਾ। ਸੰਸਾਰ ਪ੍ਰਸਿੱਧ ਭਾਰਤੀ ਲੌਂਗ ਜੰਪਰ ਅੰਜੂ ਬੌਬੀ ਜਾਰਜ ਦੀ ਚੇਲੀ ਸ਼ੈਲੀ ਪ੍ਰਤੀਯੋਗਿਤਾ ਦੇ ਆਖਰੀ ਦਿਨ ਤੀਜੇ ਦੌਰ ਤੋਂ ਬਾਅਦ ਅੰਕ ਸੂਚੀ ਵਿੱਚ ਚੋਟੀ ਉੱਤੇ ਸੀ, ਪਰ ਸਵੀਡਨ ਦੀ 18 ਸਾਲ ਦੀ ਖ਼ਿਡਾਰਨ ਨੇ ਚੌਥੇ ਦੌਰ ਵਿੱਚ ਉਸ ਤੋਂ ਇੱਕ ਸੈਂਟੀਮੀਟਰ ਦਾ ਬਿਹਤਰ ਪ੍ਰਦਰਸ਼ਨ ਕੀਤਾ, ਜਿਹੜਾ ਫੈਸਲਾਕੁੰਨ ਸਾਬਤ ਹੋਇਆ। ਯੂਕ੍ਰੇਨ ਦੀ ਮਾਰੀਆ ਹੋਰਿਏਲੋਵਾ ਨੇ 6.50 ਮੀਟਰ ਦੀ ਛਲਾਂਗ ਨਾਲ ਕਾਂਸੀ ਤਮਗਾ ਜਿੱਤਿਆ।
ਤਮਗਿਆਂ ਦੀ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਇਹ ਭਾਰਤ ਦਾ ਸਰਵਸ੍ਰੇਸ਼ਠ ਪ੍ਰਦਰਸ਼ਨ ਹੈ, ਜਿੱਥੇ ਉਸ ਨੇ ਦੋ ਚਾਂਦੀ ਤੇ ਇੱਕ ਕਾਂਸੀ ਤਮਗਾ ਜਿੱਤਿਆ। ਇਸ ਤੋਂ ਪਹਿਲਾਂ ਹਾਲਾਂਕਿ ਓਲੰਪਿਕ ਚੈਂਪੀਅਨ ਜੈਵਲਿਨ ਥੋ੍ਰਅ ਖਿਡਾਰੀ ਨੀਰਜ ਚੌਪੜਾ (2016) ਤੇ ਫਰਾਟਾ ਦੌੜਾਕ ਹਿਮਾ ਦਾਸ (2018) ਨੇ 400 ਮੀਟਰ ਦੌੜ ਦਾ ਸੋਨ ਤਮਗਾ ਜਿੱਤਿਆ ਸੀ। ਇਸ ਸੈਸ਼ਨ ਵਿੱਚ ਇਸ ਤੋਂ ਪਹਿਲਾਂ ਮਿਕਸਡ ਚਾਰ ਗੁਣਾ 400 ਮੀਟਰ ਰਿਲੇਅ ਟੀਮ ਨੇ ਕੱਲ੍ਹ ਕਾਂਸੀ ਤਮਗਾ ਜਿੱਤਿਆ ਸੀ ਜਦਕਿ ਪੈਦਲ ਚਾਲ ਦੇ ਖ਼ਿਡਾਰੀ ਅਮਿਤ ਖੱਤਰੀ ਨੇ 10 ਕਿਲੋਮੀਟਰ ਪ੍ਰਤੀਯੋਗਿਤਾ ਵਿੱਚ ਚਾਂਦੀ ਤਮਗਾ ਜਿੱਤਿਆ ਸੀ।

Continue Reading

ਖੇਡਾਂ

10 ਕਿਲੋਮੀਟਰ ਪੈਦਲ ਚਾਲ ਵਿੱਚ ਅਮਿਤ ਖੱਤਰੀ ਨੇ ਚਾਂਦੀ ਦਾ ਤਮਗਾ ਜਿੱਤਿਆ

Published

on

Amit Khatri

ਨੈਰੋਬੀ, 22 ਅਗਸਤ – ਭਾਰਤੀ ਪੈਦਲ ਚਾਲ ਅਥਲੀਟ ਅਮਿਤ ਖੱਤਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨੈਰੋਬੀ ਦੇ ਕਸਾਰਾਨੀ ਸਟੇਡੀਅਮ ਵਿੱਚ ਅੰਡਰ-20 ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਰਦਾਂ ਦੇ 10 ਕਿਲੋਮੀਟਰ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਖਤਰੀ ਨੇ 42-17.94 ਮਿੰਟ ਸਮੇਂ ਨਾਲ ਚਾਂਦੀ ਦਾ ਤਮਗਾ ਜਿੱਤਿਆ। ਆਖਰੀ ਦੋ ਲੈਪ ਵਿੱਚ ਕੀਨੀਆ ਦੇ ਹੈਰਿਸਟੋਨ ਵਾਨਿਓਨੀ ਦੇ ਅੱਗੇ ਨਿਕਲਣ ਤੋਂ ਪਹਿਲਾਂ ਉਹ ਇਸ ਮੁਕਾਬਲੇ ਵਿੱਚ ਸਭ ਤੋਂ ਅੱਗੇ ਚੱਲ ਰਿਹਾ ਸੀ। ਆਖਰ ਵਾਨਿਓਨੀ ਨੇ 42-10.84 ਮਿੰਟ ਸਮੇਂ ਨਾਲ ਸੋਨ ਤਮਗਾ ਜਿੱਤਿਆ। ਸਪੇਨ ਦੇ ਪਾਲ ਮੈਕਗ੍ਰਾਥ ਨੇ 42-31.11 ਮਿੰਟ ਦੇ ਸਮੇਂ ਦੇ ਨਾਲ ਤਾਂਬੇ ਦਾ ਤਮਗਾ ਜਿੱਤਿਆ।
ਅਮਿਤ ਨੇ ਕਿਹਾ, ਕਿਉਂਕਿ ਇਹ ਉਚਾਈ ਵਾਲਾ ਸਥਾਨ ਹੈ, ਇਸ ਲਈ ਮੇਰੇ ਲਈ ਸਾਹ ਲੈਣ ਦੀ ਸਮੱਸਿਆ ਸੀ। ਮੈਂ ਚਾਂਦੀ ਦੇ ਤਮਗੇ ਤੋਂ ਖੁਸ਼ ਹਾਂ, ਘੱਟੋ-ਘੱਟ ਮੈਂ ਭਾਰਤ ਦੀਆਂ ਆਸਾਂ ਨੂੰ ਪੂਰਾ ਕਰ ਸਕਿਆ। ਇਹ ਇਸ ਮੁਕਾਬਲੇਬਾਜ਼ੀ ਵਿੱਚ ਭਾਰਤ ਦਾ ਦੂਸਰਾ ਤਮਗਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਭਾਰਤ ਸ੍ਰੀਧਰ, ਪ੍ਰਿਆ ਐਚ ਮੋਹਨ, ਸੁਮੀ ਅਤੇ ਕਪਿਲ ਦੀ ਭਾਰਤੀ ਚੌਕੜੀ ਨੇ ਚਾਰ ਗੁਣਾ 400 ਮੀਟਰ ਮਿਕਸਡ ਰਿਲੇ ਫਾਈਨਲ ਵਿੱਚ ਸੀਜਨ ਬੈਸਟ 3-20.60 ਮਿੰਟ ਦੇ ਨਾਲ ਤਾਂਬੇ ਦਾ ਤਮਗਾ ਜਿੱਤਿਆ ਸੀ। ਇਸ ਸਾਲ ਜਨਵਰੀ ਵਿੱਚ, ਖਤਰੀ ਨੇ ਭੋਪਾਲ ਵਿੱਚ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮਰਦਾਂ ਦੀ 10 ਕਿਲੋਮੀਟਰ ਪੈਦਲ ਚਾਲ ਦਾ ਖਿਤਾਬ ਜਿੱਤਦੇ ਹੋਏ ਇੱਕ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਸੀ।ਹਰਿਆਣਾ ਦੇਅਮਿਤ ਖਤਰੀ ਨੇ 40-40.97 ਸੈਕਿੰਡ ਵਿੱਚ ਦੌੜ ਪੂਰੀ ਕੀਤੀ ਸੀ। ਇਸ ਦੌਰਾਨ ਖਤਰੀ ਨੇ ਅਕਸ਼ਦੀਪ ਸਿੰਘ ਦੇ ਮੌਜੂਦਾ ਰਾਸ਼ਟਰੀ ਰਿਕਾਰਡ 40-37.78 ਮਿੰਟ ਵਿੱਚ ਸੁਧਾਰ ਕੀਤਾ ਅਤੇ ਸੂਬੇ ਦੇ ਪਰਮਦੀਪ ਮੋਰ ਦੇ ਰਿਕਾਰਡ ਤੋਂ ਲਗਭਗ ਅੱਧਾ ਮਿੰਟ ਅੱਗੇ ਰਹਿੰਦੇ ਹੋਏ ਫਿਨਿਸ਼ ਲਾਈਨ ਤਕ ਪੁੱਜਾ।

Continue Reading

ਖੇਡਾਂ

ਰਵੀ ਦਹੀਆ ਜਿੱਤਣ ਲਈ ਵਿਰੋਧੀ ਦੀ ਦੰਦੀ ਦਾ ਦਰਦ ਵੀ ਭੁੱਲ ਗਿਆ

Published

on

Ravi Dahiya won

ਨਵੀਂ ਦਿੱਲੀ, 11 ਅਗਸਤ – ਭਾਰਤ ਦੇ ਭਲਵਾਨ ਰਵੀ ਦਹੀਆ ਨੇ ਓਲੰਪਿਕ ਦਾ ਸਿਲਵਰ ਮੈਡਲ ਜਿੱਤ ਕੇ ਦੁਨੀਆ ਵਿੱਚ ਦੇਸ਼ ਦਾ ਨਾਂਅ ਰੋਸ਼ਨ ਕੀਤਾ। ਉਨ੍ਹਾਂ ਨੇ ਖੁਲਾਸਾ ਕੀਤਾ ਕਿ 2015 ਵਿੱਚ ਸੱਟ ਲੱਗਣ ਪਿੱਛੋਂ ਤਿੰਨ ਸਾਲ ਮੈਂ ਅਖਾੜੇ ਤੋਂ ਦੂਰ ਰਿਹਾ। ਇੱਕ ਵਾਰ ਲੱਗਾ ਕਿ ਕੁਸ਼ਤੀ ਦੁਬਾਰਾ ਨਹੀਂ ਹੋ ਸਕੇਗੀ, ਪਰ ਮਨ ਮੰਨਣ ਲਈ ਤਿਆਰ ਨਹੀਂ ਸੀ। ਤਦ ਮਨ ਦੁਖੀ ਹੁੰਦਾ ਸੀ ਕਿ ਮੇਰੇ ਨਾਲ ਕੀ ਹੋਇਆ।
ਕਜ਼ਾਕਿਸਤਾਨ ਦੇ ਭਲਵਾਨ ਵੱਲੋਂ ਦੰਦੀ ਵੱਢਣ ਬਾਰ ਰਵੀ ਦਹੀਆ ਨੇ ਕਿਹਾ ਕਿ ਇਹੋ ਜਿਹਾ ਕੋਈ ਨਹੀਂ ਹੋਵੇਗਾ ਜਿਸ ਨੂੰ ਦਰਦ ਨਾ ਹੋਵੇ, ਪਰ ਮੇਰਾ ਟੀਚਾ ਉਸ ਨੂੰ ਹਰਾਉਣਾ ਸੀ। ਮੁਕਾਬਲੇ ਦਾ ਉਹੀ ਸਮਾਂ ਖਤਮ ਹੋਣ ਵਾਲਾ ਸੀ ਤੇ ਜੇ ਮੈਂ ਦਰਦ ਲਈ ਉਸ ਨੂੰ ਛੱਡ ਦਿੰਦਾ ਤਾਂ ਉਹ ਜਿੱਤ ਜਾਂਦਾ। ਜਿੱਤ ਦਾ ਮੌਕਾ ਮੈਂ ਕਿਸੇ ਹਾਲਤ ਵਿੱਚ ਛੱਡਣਾ ਨਹੀਂ ਚਾਹੁੰਦਾ ਸੀ। ਉਸੇ ਦਾਅ ਉੱਤੇ ਜਿੱਤ ਦਰਜ ਕਰਨ ਤੋਂ ਇਲਾਵਾ ਮੇਰੇ ਕੋਲ ਕੋਈ ਚਾਰਾ ਨਹੀਂ ਸੀ। ਇਸੇ ਜਨੂੰਨ ਵਿੱਚ ਦਰਦ ਭੁੱਲ ਗਿਆ। ਉਨ੍ਹਾਂ ਕਿਹਾ ਕਿ ਮੈਂ ਪੈਰਿਸ ਵਿੱਚ ਗੋਲਡ ਆਪਣੇ ਨਾਂਅ ਕਰਾਂਗਾ। ਫਾਈਨਲ ਵਿੱਚ ਹਮਲਾਵਰੀ ਵਤੀਰੇ ਦੀ ਘਾਟ ਬਾਰੇ ਦਹੀਆ ਨੇ ਕਿਹਾ ਕਿ ਰੂਸ ਦੇ ਭਲਵਾਨ ਚੰਗੇ ਹੁੰਦੇ ਹਨ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਮੇਰੇ ਮੁਕਾਬਲੇ ਉਨ੍ਹਾਂ ਨੂੰ ਵੱਧ ਤਜਰਬਾ ਹੈ। ਫਾਈਨਲ ਵਿੱਚ ਮੇਰਾ 100 ਫੀਸਦੀ ਕਾਰਗੁਜਾਰੀ ਦਾ ਟੀਚਾ ਸੀ, ਪਰ ਉਹ ਮੇਰੇ ਤੋਂ ਚੰਗਾ ਖੇਡਿਆ ਤੇ ਚੈਂਪੀਅਨ ਬਣਿਆ। ਇੱਥੇ ਇੰਨਾ ਹੀ ਕਹਿਣਾ ਚਾਹਾਂਗਾ ਕਿ ਭਵਿੱਖ ਵਿੱਚ ਮੁਕਾਬਲੇ ਹੁੰਦੇ ਰਹਿਣਗੇ ਤੇ ਰੂਸ ਦੇ ਭਲਵਾਨ ਨੂੰ ਹੁਣ ਮੇਰੇ ਨਾਲ ਮੁਕਾਬਲਾ ਕਰਨਾ ਮੁਸ਼ਕਲ ਲੱਗੇਗਾ।

Continue Reading

ਰੁਝਾਨ


Copyright by IK Soch News powered by InstantWebsites.ca