Indo-US 'Baca' deal agreed | Latest International News in Punjabi
Connect with us [email protected]

ਅੰਤਰਰਾਸ਼ਟਰੀ

ਭਾਰਤ-ਅਮਰੀਕਾ ਵਿਚਾਲੇ ‘ਬੈਕਾ’ ਡੀਲ ਉੱਤੇ ਸਹਿਮਤੀ ਬਣੀ

Published

on

india and america
  • ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੌਤਿਆਂ ਉੱਤੇ ਦਸਤਖ਼ਤ
    ਨਵੀਂ ਦਿੱਲੀ, 27 ਅਕਤੂਬਰ, – ਭਾਰਤ ਅਤੇ ਅਮਰੀਕਾ ਵਿਚਾਲੇ ਤੀਜੀ 2+2 ਮੰਤਰੀ ਪੱਧਰ ਦੀ ਇੱਕ ਬੈਠਕ ਅੱਜ ਦਿੱਲੀ ਵਿੱਚ ਹੋਈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਤੇ ਰੱਖਿਆ ਮੰਤਰੀ ਮਾਰਕ ਐਸਪਰ ਏਥੇ ਭਾਰਤ ਦੇ ਵਿਦੇਸ਼ ਮੰਤਰੀ ਐੱਸ਼ ਜੈਸ਼ੰਕਰ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਗੱਲਬਾਤ ਕਰ ਰਹੇ ਹਨ। ਇਸਮੌਕੇ ਰੱਖਿਆ ਅਤੇ ਸੁਰੱਖਿਆ ਸਬੰਧਾਂ ਦੇ ਨਾਲਵੱਡੇ ਖੇਤਰੀ ਅਤੇ ਗਲੋਬਲ ਮੁੱਦਿਆਂ ਉੱਤੇਵੀ ਚਰਚਾ ਹੋਈ। ਇਹ ਬੈਠਕ ਉਸਵੇਲੇ ਹੋ ਰਹੀ ਹੈ,ਜਦੋਂ ਭਾਰਤ ਦਾ ਚੀਨ ਨਾਲ ਸਰਹੱਦੀ ਵਿਵਾਦ ਚੱਲ ਰਿਹਾ ਹੈ।
    ਭਾਰਤ ਸਰਕਾਰ ਵੱਲੋਂਰੱਖਿਆ ਮੰਤਰਾਲੇ ਦੇ ਐਡੀਸ਼ਨਲ ਸੈਕਟਰੀ ਦੀਵੇਸ਼ ਨੰਦਨ ਨੇ ਭਾਰਤ ਨੇ’ਬੈਕਾ’ (ਬੇਸਿਕ ਐਕਸਚੇਂਜ ਐਂਡ ਕੋਆਪਰੇਸ਼ਨ ਐਗਰੀਮੈਂਟ) ਸਮਝੌਤੇ ਉੱਤੇ ਦਸਖ਼ਤ ਕੀਤੇ ਹਨ। ਇਸ ਨਾਲ ਭਾਰਤ ਨੂੰ ਅਮਰੀਕੀ ਕਰੂਜ਼ ਅਤੇ ਬੈਲਿਸਿਟਕ ਮਿਜ਼ਾਇਲਾਂ ਦੀ ਤਕਨੀਕ ਮਿਲਣ ਦਾ ਰਸਤਾ ਸਾਫ ਹੋ ਜਾਵੇਗਾ ਅਤੇ ਭਾਰਤ ਇਸ ਪਿੱਛੋਂ ਅਮਰੀਕਾ ਤੋਂ ਸੰਵੇਦਨਸ਼ੀਲ ਸੇਟੇਲਾਈਟ ਡਾਟਾ ਵੀ ਲੈ ਸਕੇਗਾ, ਜਿਸ ਕਾਰਨ ਦੁਸ਼ਮਣ ਦੇਸ਼ਾਂ ਦੀ ਲਗਪਗ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾ ਸਕੇਗੀਅਮਰੀਕਾ ਦੇ ਰੱਖਿਆ ਸੈਕਟਰੀ ਮਾਰਕ ਐਸਪਰ ਨੇ ਇਸ ਬਾਰੇ ਕਿਹਾ ਕਿ ਅਸੀਂ ਪਿਛਲੇ ਸਾਲ ਵਿਸ਼ੇਸ਼ ਰੂਪ ਨਾਲ ਆਪਣੀ ਰੱਖਿਆ ਅਤੇ ਸੁਰੱਖਿਆ ਸਾਂਝ ਨੂੰ ਪੱਕਾ ਕੀਤਾ ਹੈ। ਸਾਡਾ ਸਹਿਯੋਗ ਇਕ ਆਜ਼ਾਦਅਤੇ ਖੁੱਲ੍ਹੇ ਇੰਡੋ-ਪੈਸੀਫਿਕ ਖੇਤਰ ਦੇ ਸਿਧਾਂਤਾਂ ਦੀਆਂ ਚੁਣੌਤੀਆਂ ਨੂੰ ਪੂਰਾ ਕਰਦਾ ਹੈ।
    ਟੂ ਪਲੱਸ ਟੂ ਬੈਠਕ ਵਿੱਚ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਕਿ ਅੱਜ ਦੋ ਮਹਾਨ ਲੋਕਤੰਤਰਾਂ ਦੇ ਦੇ ਨੇੜੇ ਹੋਣ ਦਾ ਸ਼ਾਨਦਾਰ ਮੌਕਾ ਹੈ। ਸਾਡੇ ਕੋਲ ਕੋਰੋਨਾ ਮਹਾਮਾਰੀਦੇ ਦੌਰਾਨ ਸਹਿਯੋਗ, ਇੰਡੋ ਪੈਸੀਫਿਕ ਖੇਤਰ ਦੇ ਵਿੱਚ ਚੀਨ ਦੇ ਹਮਲਾਵਰ ਰੁਖ ਸਮੇਤ ਚਰਚਾ ਦੇ ਲਈ ਕਈ ਅਹਿਮ ਮੁੱਦੇ ਹਨ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਅਸੀਂਬੈਕਾ ਐਗਰੀਮੈਂਟਕੀਤਾ ਹੈ, ਜਿਸ ਨਾਲ ਸੂਚਨਾ ਸਾਂਝੀ ਕਰਨਦਾ ਰਸਤੇ ਖੁੱਲ੍ਹਣਗੇ। ਅਸੀਂ ਅਮਰੀਕਾ ਨਾਲ ਅਗਲੇ ਮੁੱਦਿਆਂ ਉੱਤੇ ਚਰਚਾ ਲਈ ਉਤਸ਼ਾਹਤ ਹਾਂ। ਭਾਰਤ-ਅਮਰੀਕਾ 2+2 ਗੱਲਬਾਤ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅਸੀਂ ਉਦਯੋਗਾਂ ਅਤੇ ਸਰਵਿਸ ਖੇਤਰਾਂ ਨੂੰ ਮੁੜ ਜੀਵਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਸਾਡੀ ਸਾਂਝ ਮੌਜੂਦਾ ਚੁਣੌਤੀਆਂ ਦੇ ਮੱਦੇਨਜ਼ਰ ਹੋਰ ਮਹੱਤਵਪੂਰਨ ਹੋ ਜਾਂਦੀ ਹੈ।

Click Here Political News Online in Punjabi

ਅੰਤਰਰਾਸ਼ਟਰੀ

ਚੀਨ ਸਰਕਾਰ ਦੇ ਸਲਾਹਕਾਰ ਨੇ ਬਾਈਡੇਨ ਨੂੰ ‘ ਸਭ ਤੋਂ ਕਮਜ਼ੋਰ ਰਾਸ਼ਟਰਪਤੀ ‘ ਦੱਸਿਆ

Published

on

biden

ਪੇਈਚਿੰਗ , 25 ਨਵੰਬਰ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਚੀਨ ਨੇ ਉਨ੍ਹਾਂ ‘ਤੇ ਕਰਾਰਾ ਹਮਲਾ ਬੋਲਿਆ ਹੈ।
ਚੀਨਸਰਕਾਰ ਦੇ ਸਲਾਹਕਾਰ ਝੇਂਗ ਯੋਂਗਸ਼ੀਯ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਦੌਰਾਨ ਚੀਨ ਅਤੇ ਅਮਰੀਕਾ ਵਿਚਾਲੇ ਸਬੰਧਾਂ ‘ਚ ਕੋਈ ਸੁਧਾਰ ਹੋਣ ਵਾਲਾ ਨਹੀਂ, ਚੀਨ ਨੂੰ ਇੱਕ ਮੁਸ਼ਕਲ ਦੌਰ ਲਈ ਤਿਆਰ ਰਹਿਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਯਕੀਨੀ ਤੌਰ ਉਤੇ ਜੋਅ ਬਾਈਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ ਅਤੇਉਨ੍ਹਾਂ ਦੇ ਸਾਹਮਣੇ ਘਰੇਲੂ ਅਤੇ ਡਿਪਲੋਮੈਟ ਮੋਰਚੇ ਉੱਤੇ ਅਨੇਕ ਭਿਆਨਕ ਚੁਣੌਤੀਆਂ ਖੜੀਆਂ ਹਨ।ਝੇਂਗ ਨੇ ਅੰਡਰ ਸਟੈਂਡਿੰਗ ਚਾਈਨਾ ਕਾਨਫਰੰਸ ਵਿੱਚ ਇੱਕ ਇੰਟਰਵਿਊ ‘ਚ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਦਿਨ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਕਈ ਸਾਲਾਂ ਤੱਕ ਕੋਲਡ ਵਾਰ ਦੀ ਮਾਨਸਿਕਤਾ ਨਾਲ ਜਿਊਣਾ ਚਾਹੁੰਦਾ ਹੈ। ਉਸ ਨੇ ਚੀਨ ਨਾਲ ਵੀ ਇੱਕ ਨਵੀਂ ਕੋਲਡ ਵਾਰ ਸ਼ੁਰੂ ਕੀਤੀ ਹੋਈ ਹੈ। ਝੇਂਗ ਨੇ ਕਿਹਾ ਕਿ ਕੋਵਿਡ-19 ਦੇ ਸੰਚਾਲਨ, ਅਮਰੀਕਾ ਅਤੇ ਚੀਨ ਵਪਾਰ ਅਤੇ ਮਨੁੱਖੀ ਅਧਿਕਾਰ ਸਮੇਤ ਅਜਿਹੇ ਸਾਰੇ ਮੁੱਦੇ ਹਨ, ਜਿੱਥੇ ਦੋਨਾਂ ਦੇਸ਼ਾਂ ਵਿਚਾਲੇ ਟਕਰਾਅ ਬਣਿਆ ਰਹੇਗਾ।

Continue Reading

ਅੰਤਰਰਾਸ਼ਟਰੀ

ਪਾਕਿ ਪੁਲਸ ਨੇ ਵਾਹਗੇ ਬਾਰਡਰ ਦੇ ਨੇੜੇ ਆਤਮਘਾਤੀ ਹਮਲਾਵਰ ਮਾਰਿਆ

Published

on

Pakistani police kill suicide bomber

ਲਾਹੌਰ, 25 ਨਵੰਬਰ – ਪਾਕਿਸਤਾਨ ਦੀ ਪੁਲਸ ਨੇ ਵਾਹਗਾ ਬਾਰਡਰ ਨੇੜੇ ਅੱਤਵਾਦ ਵਿਰੋਧੀ ਵਿਭਾਗ (ਸੀ ਟੀ ਡੀ) ਦੇ ਥਾਣੇ ‘ਤੇ ਇੱਕ ਹਮਲਾ ਹੋਣ ਤੋਂ ਰੋਕ ਕੇ ਇੱਕ ਆਤਮਘਾਤੀ ਹਮਲਾਵਰ ਨੂੰ ਮਾਰ ਦਿੱਤਾ ਹੈ।
ਸੀ ਟੀ ਡੀ ਦੇ ਬੁਲਾਰੇ ਮੁਤਾਬਕ ਸ਼ੱਕੀ ਵਿਅਕਤੀ ਨੇ ਇੱਥੇ ਬਰਕੀ ਰੋਡ ‘ਤੇ ਥਾਣੇ ਵਿੱਚ ਸਵੇਰੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਸੁਰੱਖਿਆ ਚੋਂਕੀ ‘ਤੇ ਪਹੁੰਚਿਆ ਤਾਂ ਉਥੇ ਤਾਇਨਾਤ ਜਾਂਚ ਅਧਿਕਾਰੀ ਨੇ ਉਸ ਦਾ ਨਾਂ ਪੁੱਛਿਆ। ਅੱਤਵਾਦੀ ਨੇ ਉਸੇ ਵੇਲੇ ਸੀ ਟੀ ਡੀ ਅਧਿਕਾਰੀ ‘ਤੇ ਆਪਣੀ ਪਿਸਤੌਲ ਨਾਲ ਗੋਲੀ ਚਲਾਈ, ਪਰ ਉਸ ਦਾ ਨਿਸ਼ਾਨਾ ਨਹੀਂ ਲੱਗਾ। ਸੀ ਟੀ ਡੀ ਅਧਿਕਾਰੀ ਨੇ ਹਮਲੇ ਦਾ ਜਵਾਬ ਦਿੱਤਾ ਅਤੇ ਹਮਲਾਵਰ ਮੌਕੇ ‘ਤੇ ਮਾਰਿਆ ਗਿਆ। ਮ੍ਰਿਤਕ ਦੀ ਜਾਂਚ ਕਰਨ ਉੱਤੇ ਉਸ ਕੋਲੋਂ ਆਤਮਘਾਤੀ ਜੈਕਟ ਮਿਲੀ। ਉਨ੍ਹਾਂ ਕਿਹਾ ਕਿ ਹਮਲਾਵਰ ਕੋਲੋਂ 2 ਹੱਥ ਗੋਲੇ ਅਤੇ 5 ਕਾਰਤੂਸਾਂ ਸਮੇਤ ਇੱਕ ਪਿਸਤੌਲ ਮਿਲੀ ਹੈ। ਉਨ੍ਹਾਂ ਕਿਹਾ ਕਿ ਐਂਟੀ ਬੰਬ ਦਸਤੇ ਨੂੰ ਬੁਲਾਇਆ ਗਿਆ ਤੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸ਼ੱਕੀ ਦੇ ਮਾਸਟਰ ਮਾਈਂਡ ਨੂੰ ਫੜਨ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Click Here To Read Latest Punjabi news online

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਦੀ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਬਾਰੇ ਵਿਵਾਦਤ ਟਿੱਪਣੀ ਕਰਕੇ ਫਸੀ

Published

on

Shirin majari
  • ਕੀਤੀ ਗਈ ਟਿਪਣੀ ਦੇ ਲਈ ਮੁਆਫੀ ਮੰਗਣੀ ਪਈ
    ਇਸਲਾਮਾਬਾਦ, 24 ਨਵੰਬਰ, – ਆਪਣੇ ਮੰਤਰੀਆਂ ਦੇ ਵਿਵਾਦਤ ਬਿਆਨਾਂ ਕਾਰਨ ਦੁਨੀਆ ਦੇ ਸਾਹਮਣੇ ਬੇਇੱਜ਼ਤੀ ਕਰਵਾਉਂਦੇ ਰਹਿਣ ਵਾਲੇ ਪਾਕਿਸਤਾਨ ਨੂੰ ਇਕ ਵਾਰਫਿਰ ਸੰਸਾਰ ਵਿੱਚ ਸ਼ਰਮਿੰਦੇ ਹੋਣਾ ਪਿਆ ਹੈ।ਇਸ ਵਾਰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੂੰ ਫਰਾਂਸੀਸ ਦੇ ਰਾਸ਼ਟਰਪਤੀ ਬਾਰੇ ਕੀਤੇ ਆਪਣੇ ਵਿਵਾਦਤ ਟਵੀਟ ਨੂੰ ਨਾ ਸਿਰਫ ਹਟਾਉਣਾ ਪਿਆ, ਸਗੋਂ ਉਨ੍ਹਾਂ ਨੂੰ ਆਪਣੇ ਕੀਤੇ ਦੀ ਮੁਆਫੀ ਮੰਗਣੀ ਪਈ ਹੈ।
    ਵਰਨਣ ਯੋਗ ਹੈ ਕਿ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨਮਜਾਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂਦੀ ਸਰਕਾਰ ਮੁਸਲਮਾਨਾਂ ਉੱਤੇ ਉਸੇ ਤਰ੍ਹਾਂ ਜ਼ੁਲਮ ਕਰ ਰਹੀ ਹੈ, ਜਿਵੇਂ ਹਿਟਲਰ ਦੇ ਨਾਜ਼ੀ ਰਾਜ ਵਿਚ ਯਹੂਦੀਆਂ ਉੱਤੇ ਕੀਤੇ ਗਏ ਸਨ। ਸ਼ਿਰੀਨ ਮਜਾਰੀ ਦੇ ਇਸ ਟਵੀਟ ਉੱਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਰਾਜ਼ ਹੋਏ ਅਤੇ ਫਰਾਂਸ ਸਰਕਾਰ ਨੇ ਸ਼ਿਰੀਨ ਮਜਾਰੀ ਨੂੰ ਆਪਣੀ ਟਿੱਪਣੀ ਵਾਪਸ ਲੈਣ ਲਈ ਆਖਿਆ ਸੀ। ਦੋ ਦਿਨ ਪਹਿਲਾਂ ਸ਼ਿਰੀਨ ਮਜਾਰੀ ਨੇ ਇਕ ਲੇਖ ਦਾ ਹਵਾਲਾ ਦੇ ਕੇ ਕੁਝ ਟਵੀਟ ਕੀਤੇ ਸਨ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਮੈਕਰੋਂ ਸਰਕਾਰ ਓਥੋਂ ਦੇ ਮੁਸਲਮਾਨਾਂ ਉੱਤੇਜਰਮਨੀ ਵਿੱਚ ਨਾਜ਼ੀਆਂ ਵਲੋਂ ਯਹੂਦੀਆਂ ਉੱਤੇ ਕੀਤੇ ਜ਼ੁਲਮ ਵਰਗਾ ਵਰਤਾਉ ਕਰ ਰਹੀ ਹੈ। ਇਸ ਉੱਤੇ ਫਰਾਂਸ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਪਾਕਿਸਤਾਨੀ ਦੂਤਘਰ ਨੂੰ ਪਾਕਿਸਤਾਨ ਦੀ ਸਰਕਾਰ ਨਾਲ ਸੰਪਰਕ ਕਰਕੇ ਇਤਰਾਜ਼ ਦਰਜ ਕਰਾਉਣ ਨੂੰ ਕਿਹਾ ਸੀ। ਫਰਾਂਸ ਸਰਕਾਰ ਨੇ ਕਿਹਾ ਕਿ ਜਾਂ ਤਾਂ ਪਾਕਿਸਤਾਨ ਦੀ ਮੰਤਰੀ ਏਦਾਂ ਦੇ ਆਪਣੇ ਦਾਅਵੇ ਦੇ ਪੱਖ ਵਿਚ ਸਬੂਤ ਪੇਸ਼ ਕਰੇ ਜਾਂ ਫਿਰ ਮੁਆਫੀ ਮੰਗੇ।
    ਪਤਾ ਲੱਗਾ ਹੈ ਕਿ ਫਰਾਂਸ ਸਰਕਾਰ ਦੇ ਸਖ਼ਤ ਰੁਖ ਅੱਗੇ ਪਾਕਿਸਤਾਨ ਸਰਕਾਰ ਨੂੰ ਝੁਕਣਾ ਪਿਆ ਅਤੇ ਇਸ ਦੀ ਮਨੁੱਖੀ ਅਧਿਕਾਰ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ। ਸ਼ਿਰੀਨ ਮਜਾਰੀ ਨੇ ਲਿਖਿਆ, ਮੈਂ ਆਪਣੀ ਗਲਤੀ ਸੁਧਾਰਦੇ ਹੋਏ ਟਵੀਟ ਡਿਲੀਟ ਕਰ ਰਹੀ ਹਾਂ ਤੇ ਇਸ ਗਲਤੀ ਲਈ ਮੁਆਫੀ ਚਾਹੁੰਦੀ ਹਾਂ। ਫਰਾਂਸ ਨੇ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਦੇ ਇਸ ਟਵੀਟ ਨੂੰ ਨਫ਼ਰਤ ਨਾਲ ਭਰਿਆ ਤੇ ਨਫ਼ਰਤ ਫੈਲਾਉਣ ਵਾਲਾ ਮੰਨਿਆ ਹੈ। ਫਰਾਂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਨੇ ਕਿਹਾ ਕਿ ਇਹ ਸ਼ਬਦ ਝੂਠ ਤੇ ਹਿੰਸਾ ਦੀ ਵਿਚਾਰਧਾਰਾ ਨਾਲ ਜੁੜੇ ਹਨ। ਅਸੀਂ ਇਸ ਦਾ ਵਿਰੋਧ ਕਰਦੇ ਹਾਂ। ਇਸ ਦੇ ਬਾਅਦ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ।
Click Here Latest Punjabi News Portal Online

Continue Reading

ਰੁਝਾਨ