Action also initiated against two accountants of the Shiromani Committee
Connect with us [email protected]

ਪੰਜਾਬੀ ਖ਼ਬਰਾਂ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ : ਸ਼੍ਰੋਮਣੀ ਕਮੇਟੀ ਦੇ ਦੋ ਅਕਾਊਂਟੈਂਟਾਂ ਵਿਰੁੱਧ ਵੀ ਕਾਰਵਾਈ ਸ਼ੁਰੂ

Published

on

guru saroop

ਅੰਮ੍ਰਿਤਸਰ, 11 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋ ਦੋਸ਼ੀ ਮੁਲਾਜ਼ਮਾਂ ਤੋਂ ਪਾਵਨ ਸਰੂਪਾਂ ਦੀ ਬਣਦੀ ਭੇਟਾ ਦੀ ਰਕਮ 9 ਲੱਖ 82,700 ਰੁਪਏ ਦੇਰ ਨਾਲ ਵਸੂਲੇ ਜਾਣ ਤੇ ਇਸ ਰਕਮ ਦਾ ਬਣਦਾ ਵਿਆਜ ਨਾ ਵਸੂਲਣ ਕਾਰਨ ਸ਼੍ਰੋਮਣੀ ਕਮੇਟੀ ਦੇ ਇੱਕ ਚੀਫ਼ ਅਕਾਊਂਟੈਂਟ ਸਮੇਤ ਦੋ ਅਕਾਊਂਟੈਂਟਾਂ ਨੂੰ ਉੱਤੇ ਕਾਰਵਾਈ ਕੀਤੇ ਜਾਣ ਦੀ ਸੂਚਨ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਲਾਪਤਾ ਪਾਵਨ ਸਰੂਪਾਂ ਦੇਕੇਸ ਵਿੱਚ ਪਬਲੀਕੇਸ਼ਨ ਵਿਭਾਗ ਦੇ ਦੋ ਮੁਲਾਜ਼ਮਾਂ ਕਲਰਕ ਬਾਜ ਸਿੰਘ ਅਤੇ ਸੀ ਜੀ ਐਸ ਕੰਵਲਜੀਤ ਸਿੰਘ ਨੇ ਜੋ ਰਕਮ ਜਮ੍ਹਾਂ ਨਹੀਂ ਕਰਵਾਈ, ਉਨ੍ਹਾਂ ਤੋਂ 9 ਲੱਖ 82,700 ਰੁਪਏ ਸ਼੍ਰੋਮਣੀ ਕਮੇਟੀ ਨੇ ਪਿਛਲੇ ਸਮੇਂ ਵਿੱਚ ਵਸੂਲ ਕਰ ਲਈ ਸੀ। ਪਤਾ ਲੱਗਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਦਿੱਤੇ ਆਦੇਸ਼ਾਂ ਹੇਠ ਇਨ੍ਹਾਂ ਦੋਵਾਂ ਮੁਲਾਜ਼ਮਾਂ ਪਾਸੋਂ ਇਸ ਰਕਮ ਦੇ ਨਾਲ 6 ਪ੍ਰਤੀਸ਼ਤ ਸਾਧਾਰਨ ਵਿਆਜ਼ ਦੇ ਹਿਸਾਬ ਨਾਲ ਬਣਦਾ ਵਿਆਜ਼ 2 ਲੱਖ 82,098 ਰੁਪਏ ਵਸੂਲਣ ਲਈ ਦਫ਼ਤਰ ਨੇ 15 ਜੂਨ 2020 ਨੂੰ ਚੀਫ਼ ਅਕਾਊਂਟੈਂਟ ਨੂੰ ਪੱਤਰ ਲਿਖਿਆ ਸੀ, ਪਰ ਉਨ੍ਹਾਂ ਤੋਂ ਇਹ ਰਕਮ ਵਸੂਲ ਨਹੀਂ ਕੀਤੀ ਗਈ। ਫਿਰ ਅੰਤ੍ਰਿੰਗ ਕਮੇਟੀ ਵੱਲੋਂ 27 ਅਗਸਤ ਦੀ ਮੀਟਿੰਗ ਵਿੱਚ ਪਾਸ ਮਤੇ ਰਾਹੀਂ ਕੰਵਲਜੀਤ ਸਿੰਘ ਦੇ ਸੇਵਾ ਮੁਕਤੀ ਫੰਡ ਰੋਕਣ ਅਤੇ ਬਾਜ ਸਿੰਘ ਨੂੰ ਸੇਵਾ-ਮੁਕਤ ਕਰ ਦਿੱਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਅਨੁਸਾਰ ਦੋਵਾਂ ਮੁਲਾਜ਼ਮਾਂ ਤੋਂ ਦੇਰ ਨਾਲ ਜਮ੍ਹਾਂ ਕਰਵਾਈ ਰਕਮ ਨਾਲ ਵਿਆਜ਼ ਦੀ ਬਣਦੀ ਰਕਮ ਨਾ ਵਸੂਲਣ ਕਰਕੇ ਦਿਖਾਈ ਅਣਗਹਿਲੀ ਕਾਰਨ ਚੀਫ਼ ਅਕਾਊਂਟੈਂਟ ਇੰਦਰਪਾਲ ਸਿੰਘ ਅਤੇ ਅਕਾਊਂਟੈਂਟ ਗੋਪਾਲ ਸਿੰਘ ਤੋਂ ਇਹ ਬਣਦੀ ਰਕਮ ਵਸੂਲ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਦੋਹਾਂ ਅਕਾਊਂਟੈਂਟਾਂ ਤੋਂ ਇਹ ਵਿਆਜ਼ ਦੀ 2 ਲੱਖ 82,098 ਰੁਪਏ ਦੀ ਰਕਮ ਅੱਧੀ ਅੱਧੀ ਵਸੂਲ ਕੀਤੀ ਜਾ ਰਹੀ ਹੈ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਸੀ ਬੀ ਆਈ ਦਾ ਦਾਅਵਾ : ਮੁਇਨ ਕੁਰੈਸ਼ੀ ਦੀ ਜਾਂਚ ਵਿੱਚ ਜੱਜ ਦਖਲ ਅੰਦਾਜ਼ੀ ਕਰ ਰਹੇ ਨੇ

Published

on

CBI

ਨਵੀਂ ਦਿੱਲੀ, 25 ਨਵੰਬਰ – ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੇ ਦੋਸ਼ ਲਾਇਆ ਹੈ ਕਿ ਵਿਵਾਦ ਵਿੱਚ ਫਸੇ ਮਾਸ ਕਾਰੋਬਾਰੀ ਤੇ ਐਕਸਪੋਰਟਰ ਮੁਇਨ ਅਖਤਰ ਕੁਰੈਸ਼ੀ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਟ੍ਰਾਇਲ ਕੋਰਟ ਦੇ ਜੱਜ ਇਸ ਦੀ ਜਾਂਚ ਵਿੱਚ ਦਖ਼ਲ ਅੰਦਾਜ਼ੀ ਕਰ ਰਹੇ ਹਨ, ਜਿਸ ਵਿੱਚ ਸਾਬਕਾ ਸੀ ਬੀ ਆਈ ਡਾਇਰੈਕਟਰ ਰਣਜੀਤ ਸਿਨਹਾ ਅਤੇ ਏ ਪੀ ਸਿਨਹਾ ਵੀ ਜਾਂਚ ਦੇ ਘੇਰੇ ਵਿੱਚ ਹਨ।
ਇਸ ਬਾਰੇ 17 ਨਵੰਬਰ ਨੂੰ ਜਾਂਚ ਏਜੰਸੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਿਸ ਵਿੱਚ ਟ੍ਰਾਇਲ ਕੋਰਟ ਦੇ ਜੱਜ ਵੱਲੋਂ ਦਿੱਤੇ ਹੁਕਮਾਂ ‘ਤੇ ਰੋਕ ਲਾਉਣ ਦੀ ਮੰਗ ਕੀਤੀ ਗਈ, ਜੋ ਇਸ ਕੇਸ ਦੀ ਸੁਣਵਾਈ ਕਰ ਰਹੇ ਹਨ। ਸੀ ਬੀ ਆਈ ਨੇ ਸ਼ਿਕਾਇਤ ਕੀਤੀ ਕਿ ਸੀ ਬੀ ਆਈ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚਜੱਜ ਦਖਲ ਦੇ ਰਹੇ ਹਨ। ਜਾਂਚ ਏਜੰਸੀ ਨੇ ਕਿਹਾ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਪੁਲਸ ਦੇ ਸੀਨੀਅਰ ਅਧਿਕਾਰੀਆਂ ਅਤੇ ਮੌਜੂਦਾ ਅਧਿਕਾਰੀਆਂ ਨੂੰ ਅਦਾਲਤ ਦੇ ਸਵਾਲਾਂ ਦਾ ਜਵਾਬ ਦੇਣ ਲਈ ਸੱਦਿਆ ਨਹੀਂ ਜਾਣਾ ਚਾਹੀਦਾ। ਜੱਜ ਯੋਗੇਸ਼ ਖੰਨਾ ਨੇ ਸੀ ਬੀ ਆਈ ਵੱਲੋਂ ਦਿਤੀ ਗਈ ਸਮੱਗਰੀ ਦੇ ਪੱਖ ਵਿੱਚ 27 ਅਕਤੂਬਰ ਦੇ ਹੁਕਮਾਂ ‘ਤੇ ਰੋਕ ਲਾ ਦਿੱਤੀ ਹੈ ਅਤੇ ਮਾਮਲੇ ਨੂੰ 22 ਦਸੰਬਰ ਦੇ ਲਈ ਸੂਚੀ-ਬੱਧ ਕਰ ਦਿੱਤਾ ਹੈ।

Click Here To Read Punjabi newspaper

Continue Reading

ਪੰਜਾਬੀ ਖ਼ਬਰਾਂ

ਦੇਸ਼ ਧ੍ਰੋਹ ਕੇਸ : ਕੰਗਨਾ ਰਣੌਤ ਤੇ ਰੰਗੋਲੀ ਦੀ ਗ੍ਰਿਫਤਾਰੀ ‘ਤੇ ਅੰਤ੍ਰਿਮ ਰੋਕ

Published

on

Kangana Ranaut and Rangoli

ਮੁੰਬਈ, 25 ਨਵੰਬਰ – ਫਿਲਮ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਦੀ ਦੇਸ਼ ਧ੍ਰੋਹ ਅਤੇ ਹੋਰ ਕੇਸਾਂ ਵਿੱਚ ਗ੍ਰਿਫਤਾਰੀ ‘ਤੇ ਬੰਬੇ ਹਾਈ ਕੋਰਟ ਨੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਦੋਵਾਂ ਨੂੰ 8 ਜਨਵਰੀ ਨੂੰ ਮੁੰਬਈ ਪੁਲਸ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਵਰਨਣ ਯੋਗ ਹੈ ਕਿ ਕੰਗਨਾ ਅਤੇ ਰੰਗੋਲੀ ਦੇ ਖਿਲਾਫ ਦਰਜ ਕੀਤੀ ਸ਼ਿਕਾਇਤਵਿੱਚ ਸੋਸ਼ਲ ਮੀਡੀਆ ਪੋਸਟ ਰਾਹੀਂ ‘ਨਫਰਤ ਤੇ ਫਿਰਕੂ ਤਣਾਅ’ ਪੈਦਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਬਾਅਦ ਦੋਵਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਅਤੇ ਸ਼ਿਕਾਇਤ ਰੱਦ ਕਰਨ ਦੀ ਮੰਗ ਕੀਤੀ ਸੀ। ਕੰਗਨਾਅਤੇ ਰੰਗੋਲੀ ਦੇ ਵਕੀਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਦੋਵੇਂ ਬਾਂਦਰਾ ਪੁਲਸ ਅੱਗੇ 8 ਜਨਵਰੀ ਨੂੰ ਪੇਸ਼ ਹੋ ਜਾਣਗੀਆਂ। ਹਾਈ ਕੋਰਟ ਨੇ ਵਕੀਲ ਦੀ ਅਪੀਲ ਮੰਨ ਲਈ। ਅਦਾਲਤ ਨੇ ਇਹ ਵੀ ਪੁੱਛਿਆ ਕਿ ਦੋਵਾਂ ਉੱਤੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਕਿਉਂ ਲਾਈਆਂ ਗਈਆਂ ਹਨ? ਕੇਸ ਉਤੇ ਅਗਲੀ ਸੁਣਵਾਈ 11 ਜਨਵਰੀ ਨੂੰ ਹੋਵੇਗੀ।

Click Here To Read Latest Punjabi news

Continue Reading

ਪੰਜਾਬੀ ਖ਼ਬਰਾਂ

ਦੇਹ ਵਪਾਰ ਤੇ ਕੁੱਟ-ਮਾਰ ਵਿਰੁੱਧ ਹੋਟਲ ਦੇ ਖ਼ਿਲਾਫ਼ ਧਰਨਾ

Published

on

dharnaa

ਜਲੰਧਰ, 25 ਨਵੰਬਰ – ਨਿਊ ਰੇਲਵੇ ਰੋਡ ਦੀ ਵਸਨੀਕ ਨਿਸ਼ਚਿੰਤ ਕੌਰ ਤੇ ਉਸ ਦੇ ਲੜਕੇ ਗਗਨਦੀਪ ਸਿੰਘ ਨੇ ਗੁਆਂਢ ‘ਚ ਚੱਲਦੇ ਹੋਟਲ ਬਲੈਸਿੰਗ ਇਨ ‘ਚ ਦੇਹ ਵਪਾਰ ਦਾ ਧੰਦਾ ਚੱਲਣ ਦੇ ਦੋਸ਼ ਲਾਏ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਜਦੋਂ ਇਸ ਬਾਰੇ ਉਹ ਪੁਲਸ ਨੂੰ ਸ਼ਿਕਾਇਤ ਦਿੰਦੇ ਹਨ ਤਾਂ ਪੁਲਸ ਹੋਟਲ ਮਾਲਕਾਂ ਦੇ ਖ਼ਿਲਾਫ਼ ਕੋਈ ਕਾਰਵਾਈਨਹੀਂ ਕਰਦੀ। ਕੱਲ੍ਹ ਇਸ ਬਾਰੇ ਖੂਬ ਹੰਗਾਮਾ ਵੀ ਹੋਇਆ ਹੈ।
ਨਿਸ਼ਚਿੰਤ ਕੌਰ ਨੇ ਦੋਸ਼ ਲਾਇਆ ਕਿ ਇਸ ਗੱਲ ਦੀ ਰੰਜਸ਼ ਕਾਰਨਕੱਲ੍ਹ ਹੋਟਲ ਮਾਲਕ ਰਾਜੇਸ਼ ਖੰਨਾ ਅਤੇ ਉਸ ਦੇ ਸਮਰਥੱਕਾਂ ਨੇ ਮਿਲ ਕੇ ਉਸ ਦੀ ਤੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਹੈ। ਔਰਤ ਨਾਲ ਕੁੱਟਮਾਰ ਹੁੰਦੀ ਦੇਖ ਕੇ ਇਲਾਕੇ ਦੇ ਲੋਕਾਂ ਨੇ ਹੋਟਲ ਮਾਲਕ ਦਾ ਵਿਰੋਧ ਕੀਤਾ ਅਤੇ ਪੁਲਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਓਥੇ ਪਹੁੰਚੇ ਏ ਸੀ ਪੀ (ਨਾਰਥ) ਸੁਖਜਿੰਦਰ ਸਿੰਘ ਨੂੰ ਪੀੜਤ ਔਰਤ ਨੇ ਦੱਸਿਆ ਕਿ ਕੱਲ੍ਹ ਉਸ ਨੇ ਹੋਟਲ ‘ਚ ਆਏ ਕੁਝ ਸ਼ੱਕੀ ਜੋੜਿਆਂ ਦੀਆਂ ਤਸਵੀਰਾਂ ਖਿੱਚੀਆਂ ਸਨ, ਜਿਸ ਤੋਂ ਬਾਅਦ ਹੋਟਲ ਮਾਲਕ ਰਾਜੇਸ਼ ਖੰਨਾ ਨੇ ਉਨ੍ਹਾਂ ਨੂੰ ਗੱਲਬਾਤ ਲਈ ਹੋਟਲ ‘ਚ ਬੁਲਾਇਆ, ਜਿਥੇ ਰਾਜੇਸ਼ ਖੰਨਾ ਨੇ ਆਪਣੇ ਸਮਰੱਥਕਾਂ ਨਾਲ ਮਿਲ ਕੇ ਉਨ੍ਹਾਂ ਦੀ ਕੁੱਟ-ਮਾਰ ਕੀਤੀ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਆ ਕੇ ਹਮਲਾਵਰਾਂ ਤੋਂ ਬਚਾਇਆ।
ਦੂਸਰੇ ਪਾਸੇ ਹੋਟਲ ਮਾਲਕ ਰਾਜੇਸ਼ ਖੰਨਾ ਵੱਲੋਂ ਆਪਣੇ ‘ਤੇ ਲੱਗੇ ਦੋਸ਼ਾਂ ਦਾ ਖੰਡਨ ਕੀਤਾ ਅਤੇ ਕਿਹਾ ਕਿ ਉਕਤ ਮਾਂ-ਪੁੱਤਰ ਵੱਲੋਂ ਰੋਜ਼ ਹੋਟਲ ਦੇ ਬਾਹਰ ਖੜੇ ਵਾਹਨਾਂ ਦੀ ਸ਼ਿਕਾਇਤ ਉਨ੍ਹਾਂ ਨੂੰ ਕੀਤੀ ਜਾਂਦੀ ਸੀ। ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਅੱਗੇ ਤੋਂ ਉਹ ਆਪ ਵਾਹਨਾਂ ਦੀ ਪਾਰਕਿੰਗ ਦਾ ਧਿਆਨ ਰੱਖਣਗੇ। ਰਾਜੇਸ਼ ਖੰਨਾ ਨੇ ਦੱਸਿਆ ਕਿ ਕੱਲ੍ਹ ਉਹ ਹੋਟਲ ਦੇ ਨਾਲ ਲਗਦੀ ਆਪਣੀ ਦੁਕਾਨ ‘ਤੇ ਬੈਠਾ ਸੀ ਤਾਂ ਮਾਂ-ਪੁੱਤਰ ਨੇ ਆ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਵੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ।

Continue Reading

ਰੁਝਾਨ