Italian doctor jailed for prescribing drugs to Indians
Connect with us [email protected]

ਅੰਤਰਰਾਸ਼ਟਰੀ

ਇਟਲੀ ਵਿੱਚ ਭਾਰਤੀਆਂ ਨੂੰ ਦਵਾਈ ਦੀ ਥਾਂ ਨਸ਼ੇ ਲਿਖ ਕੇ ਦੇਣ ਵਾਲੇ ਡਾਕਟਰ ਨੂੰ ਜੇਲ੍ਹ

Published

on

Jail

ਰੋਮ, 12 ਜੂਨ, – ਇਟਲੀ ਦੇ ਲਾਸੀਓ ਰਾਜ ਦੇ ਸ਼ਹਿਰ ਸਬਾਊਦੀਆ (ਲਾਤੀਨਾ) ਵਿਖੇ ਇਟਾਲੀਅਨ ਡਾਕਟਰ ਨੂੰ ਜੇਲ੍ਹ ਜਾਣਾ ਪੈ ਗਿਆ ਹੈ।ਉਸ ਉੱਤੇਦੋਸ਼ ਲੱਗੇ ਹਨ ਕਿ ਉਹ ਆਪਣੇ ਭਾਰਤੀ ਮਰੀਜ਼ਾਂ ਨੂੰ ਬਿਮਾਰ ਹੋਣ ਉੱਤੇ ਨਸ਼ੇ ਦੀਆਂ ਮਹਿੰਗੇ ਮੁੱਲ ਦੀਆਂ ਦਵਾਈਆਂ ਲਿਖ ਕੇ ਦੇਂਦਾ ਸੀ, ਜਿਹੜੇ ਬਹੁਤਾ ਕਰ ਕੇ ਖੇਤੀ-ਬਾੜੀ ਵਰਗਾ ਕੰਮ ਕਰਦੇ ਸਨ। ਡਾਕਟਰ ਦੀ ਇਸ ਅਣਗਿਹਲੀ ਨਾਲ ਸਰਕਾਰ ਨੂੰ ਹਜ਼ਾਰਾ ਯੂਰੋ ਦਾ ਘਾਟਾ ਪਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸਬਾਊਦੀਆ ਵਿਖੇ ਇਕ ਇਟਾਲੀਅਨ ਡਾਕਟਰ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਇਸ ਸ਼ਹਿਰ ਵਿਚ ਲੋਕਾਂ ਨੂੰ ਸਰਕਾਰੀ ਤੌਰ ਉੱਤੇ ਸਿਹਤ ਸੇਵਾਵਾਂ ਦੇ ਰਿਹਾ ਸੀ। ਇਸ ਡਾਕਟਰ ਕੋਲ ਬਹੁਤੇ ਮਰੀਜ਼ ਭਾਰਤੀ ਜਾਂ ਹੋਰ ਵਿਦੇਸ਼ੀ ਸਨਤੇ ਪੰਜਾਬੀ ਮਰੀਜ਼ਾਂਨੇ ਡਾਕਟਰ ਨੂੰ ਪੰਜਾਬੀ ਵੀ ਬੋਲਣ ਲਾਦਿੱਤਾ ਸੀ ਅਤੇ ਕਲੀਨਿਕ ਦੇ ਨੋਟਿਸ ਬੋਰਡ ਉਪਰ ਮਰੀਜ਼ਾਂ ਬਾਰੇ ਆਮ ਜਾਣਕਾਰੀ ਪੰਜਾਬੀ ਵਿਚ ਲਿਖਵਾ ਰੱਖੀ ਸੀ।ਪੰਜਾਬੀ ਬੋਲਣ ਕਾਰਨ ਪੰਜਾਬੀ ਲੋਕ ਇਸ ਡਾਕਟਰ ਦੇ ਮੁਰੀਦ ਸਨ ਅਤੇ ਸ਼ਹਿਰ ਦਾ ਬਹੁ-ਗਿਣਤੀ ਭਾਰਤੀ ਭਾਈਚਾਰਾ ਇਸ ਡਾਕਟਰ ਕੋਲ ਜਾਂਦਾ ਸੀ।ਪਿਛਲੇ ਸਾਲ ਤੋਂ ਇਕ ਜਾਂਚ ਦੌਰਾਨ ਪੁਲਸ ਨੂੰ ਇਸ ਡਾਕਟਰ ਦੇ ਕੰਮ ਵਿਚ ਕੁਝ ਗ਼ੈਰ-ਕਾਨੂੰਨੀ ਮਿਲਿਆ ਹੈ। ਪੁਲਸ ਦੇ ਅਨੁਸਾਰ ਇਹ ਡਾਕਟਰ ਭਾਰਤੀ ਮਰੀਜ਼ਾਂ ਨੂੰ ਬਿਨਾਂ ਲੋੜ ਤੋਂ ਨਸ਼ੇ ਦੀਆਂ ਮਹਿੰਗੇ ਭਾਅ ਦੀਆਂ ਦਵਾਈਆਂ ਲਿਖ ਕੇ ਦਿੰਦਾ ਸੀਤੇ ਉਹ ਵੀ ਲਾਲ ਪਰਚੀ ਉੱਤੇ, ਜਿਸ ਨਾਲ ਦਵਾਈ ਮਰੀਜ਼ ਨੂੰ ਮੁਫਤ ਮਿਲਦੀ ਸੀ। ਪੜਤਾਲ ਦੌਰਾਨ ਇਹ ਹੈਰਾਨੀ ਜਨਕ ਤੱਥ ਪਤਾ ਲੱਗੇ ਕਿ ਇਹ ਡਾਕਟਰ ਗੰਭੀਰ ਬਿਮਾਰੀ ਵੇਲੇ ਮਰੀਜ ਨੂੰ ਦਿੱਤੀਆਂ ਜਾਂਦੀਆਂ ਨੈਸ਼ਨਲ ਹੈਲਥ ਸਰਵਿਸ ਦੀਆਂ ਦਵਾਈਆਂ ਬਿਨਾਂ ਬਿਮਾਰੀ ਤੋਂ ਭਾਰਤੀ ਮਰੀਜਾਂ ਨੂੰ ਲਿਖ ਦਿੰਦਾ ਸੀ। ਡਾਕਟਰ ਦੇ ਅਜਿਹਾ ਕਰਨ ਦਾ ਕਾਰਨ ਹਾਲੇ ਜਾਂਚ ਅਧੀਨ ਹੈ, ਪਰ ਇਸ ਕਾਰਨ ਨੈਸ਼ਨਲ ਹੈਲਸ ਸਰਵਿਸ ਨੂੰ 24 ਹਜ਼ਾਰ ਯੂਰੋ ਤੋਂ ਵੱਧ ਨੁਕਸਾਨ ਹੋਇਆ ਹੈ।
ਸਥਾਨਕ ਪੁਲਸ ਨੇ ਡਾਕਟਰ ਉੱਤੇ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਉਤਸ਼ਾਹਤ ਕਰਨ, ਝੂਠੇ ਮੈਡੀਕਲ ਸਰਟੀਫਿਕੇਟ ਬਣਾਉਣ, ਆਪਣੇ ਪੇਸ਼ੇ ਨਾਲ ਇਮਾਨਦਾਰੀ ਨਾ ਕਰਨ ਆਦਿ ਦੇ ਦੋਸ਼ ਲਾਏ ਹਨ। ਡਾਕਟਰ ਤੋਂ ਇਲਾਵਾ ਉਸ ਦਵਾਈਆਂ ਦੀ ਦੁਕਾਨ ਉਪਰ ਵੀਪੁਲਸ ਨੇ ਕਾਰਵਾਈ ਕੀਤੀ ਹੈ, ਜਿਹੜੀ ਮਰੀਜ਼ਾਂ ਨੂੰ ਦਵਾਈ ਦਿੰਦੀ ਸੀ। ਬਣਦੀ ਕਾਰਵਾਈ ਤੋਂ ਬਾਅਦ ਪੁਲਸ ਨੇ ਇਸ ਡਾਕਟਰ ਨੂੰ ਜੇਲ ਭੇਜ ਦਿੱਤਾ ਹੈ।
ਇਸ ਬਾਰੇ ਚਰਚਾ ਹੈ ਕਿ ਕੁਝ ਨਸ਼ੇੜੀ ਲੋਕ ਜਾਣ-ਬੁੱਝ ਕੇ ਡਾਕਟਰ ਤੋਂ ਨਸ਼ੇ ਵਾਲੀ ਦਵਾਈ ਲਿਖਵਾ ਲੈਂਦੇ ਸਨ ਤੇ ਉਸ ਦੇ ਬਦਲੇ ਡਾਕਟਰ ਨੂੰ ਸਬਜ਼ੀਆਂ ਜਾਂ ਹੋਰ ਸਮਾਨ ਤੋਹਫ਼ੇ ਵਜੋ ਦਿੰਦੇ ਸਨ।ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਆਪਣੇ ਦੋਸਤਾਂ-ਮਿੱਤਰਾਂ ਦੇ ਡਾਕਟਰੀ ਕਾਰਡ ਇਕੱਠੇ ਕਰਕੇ ਲਿਆਉਂਦੇ ਸਨ ਤੇ ਡਾਕਟਰ ਤੋਂ ਨਸ਼ੇ ਦੀ ਦਵਾਈ ਦੇ ਡੱਬੇ ਲਿਖਵਾ ਲੈਂਦੇ ਸਨ, ਪਰ ਡਾਕਟਰ ਨੇ ਇਸ ਕਾਰਵਾਈ ਨੂੰ ਸਧਾਰਨ ਸਮਝ ਕੇ ਕੁਤਾਹੀ ਕਰ ਦਿੱਤੀ, ਜਿਸ ਦਾ ਖ਼ਮਿਆਜ਼ਾ ਉਸ ਨੂੰ ਜੇਲ ਵਿਚ ਬੈਠ ਕੇ ਭੁਗਤਣਾ ਪੈ ਰਿਹਾ ਹੈ। ਹਕੀਕਤ ਬਾਰੇ ਠੋਸ ਨਹੀਂ ਕਿਹਾ ਜਾ ਸਕਦਾ, ਪਰ ਕਿਆਫ਼ੇ ਹਨ ਕਿ ਕਿਸੇ ਭਾਰਤੀ ਨੇ ਹੀ ਡਾਕਟਰ ਦੇ ਇਸਵਿਹਾਰ ਬਾਰੇ ਪੁਲਸ ਨੂੰ ਦੱਸ ਪਾਈ ਹੈ।

Read More Latest Punjabi News

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕੈਪੀਟਲ ਹਮਲੇ ਵੇਲੇ ਭੀੜ ਦੇ ਨਾਲ ਭਿੜਨ ਵਾਲੇ ਚਾਰ ਅਧਿਕਾਰੀ ਖੁਦਕੁਸ਼ੀਆਂ ਕਰ ਗਏ

Published

on

amerika

ਫਰਿਜ਼ਨੋ, 3 ਅਗਸਤ, – ਅਮਰੀਕਾ ਦੀ ਰਾਜਧਨੀ ਵਾਸਿ਼ੰਗਟਨ ਵਿੱਚ 6 ਜਨਵਰੀ ਨੂੰ ਟਰੰਪ ਸਮਰੱਥਕਾਂ ਵੱਲੋਂ ਕੀਤੇ ਹਮਲੇ ਦਾ ਜਵਾਬ ਦੇਣ ਵਾਲੇ ਦੋ ਹੋਰ ਪੁਲਸ ਅਫਸਰਾਂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨਾਲ ਪਾਰਲੀਮੈਂਟ ਬਿਲਡਿੰਗ ਦੀ ਰਾਖੀ ਕਰਨ ਵਾਲੇ ਅਫਸਰਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਚਾਰ ਹੋ ਗਈ ਹੈ।
ਪੁਲਸ ਵਿਭਾਗ ਦੇ ਬਿਆਨ ਅਨੁਸਾਰ ਮੈਟਰੋਪੋਲੀਟਨ ਪੁਲਸ ਅਫਸਰ ਗੁੰਥਰ ਹਾਸ਼ੀਦਾ ਵੀਰਵਾਰ ਨੂੰ ਆਪਣੇ ਘਰ ਵਿੱਚ ਮ੍ਰਿਤਕ ਪਿਆ ਮਿਲਿਆ। ਹਸ਼ੀਦਾ ਮਈ 2003 ਵਿੱਚ ਕੋਲੰਬੀਆ ਦੇ ਮੈਟਰੋਪੋਲੀਟਨ ਪੁਲਸ ਵਿਭਾਗ (ਐੱਮ ਪੀ ਡੀ) ਵਿੱਚ ਸ਼ਾਮਲ ਹੋਇਆ ਸੀ। ਇਕ ਹੋਰ ਐੱਮ ਪੀ ਡੀ ਅਧਿਕਾਰੀ ਕਾਈਲ ਡੀਫ੍ਰੇਟੈਗ, ਜਿਸ ਨੇ 6 ਜਨਵਰੀ ਨੂੰ ਕੈਪੀਟਲ ਬਿਲਡਿੰਗ ਹਮਲੇ ਦਾ ਜਵਾਬ ਦਿੱਤਾ, ਬੀਤੀ 10 ਜੁਲਾਈ ਨੂੰ ਮ੍ਰਿਤਕ ਪਿਆ ਮਿਲਿਆ ਤੇ ਵਿਭਾਗ ਅਨੁਸਾਰ ਡੀਫ੍ਰੇਟੈਗ ਦੀ ਮੌਤ ਦਾ ਕਾਰਨ ਵੀ ਖੁਦਕੁਸ਼ੀ ਸੀ। ਉਹ ਨਵੰਬਰ 2016 ਤੋਂ ਪੁਲਸ ਵਿਭਾਗ ਵਿੱਚ ਸੀ। ਇਨ੍ਹਾਂ ਤੋਂ ਇਲਾਵਾ ਦੋ ਹੋਰ ਪੁਲਸ ਅਧਿਕਾਰੀ ਜੈਫਰੀ ਸਮਿਥ ਅਤੇ ਕੈਪੀਟਲ ਪੁਲਸ ਅਫਸਰ ਹਾਵਰਡ ਲੀਬੇਨਗੁਡ ਨੇ ਉਸ ਕੈਪੀਟਲ ਦੰਗੇ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੱਰਥਕਾਂ ਦੇ ਹਮਲੇ ਦਾ ਜਵਾਬ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਗਏ ਸਨ।
ਵਰਨਣ ਯੋਗ ਹੈ ਕਿ ਛੇ ਜਨਵਰੀ ਦੀ ਟਰੰਪ ਸਮੱਰਥਕਾਂ ਦੀ ਹਿੰਸਾ ਵੇਲੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਕ ਕੈਪੀਟਲ ਪੁਲਸ ਅਧਿਕਾਰੀ, ਜਿਸ ਉੱਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ, ਦੀ ਅਗਲੇ ਦਿਨ ਮੌਤ ਹੋ ਗਈ ਸੀ ਤੇ ਇਸ ਦੌਰਾਨ 100 ਤੋਂ ਵੱਧ ਪੁਲਸ ਅਧਿਕਾਰੀ ਜ਼ਖਮੀ ਹੋਏ ਸਨ। ਪਿਛਲੇ ਹਫਤੇ ਉਸ ਕੇਸ ਦੀ ਗਵਾਹੀ ਵੇਲੇ ਚਾਰ ਪੁਲਸ ਅਧਿਕਾਰੀਆਂ ਨੇ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਵਿਸ਼ੇਸ਼ ਕਮੇਟੀ ਨੂੰ ਦੱਸਿਆ ਕਿ ਹਮਲੇ ਦੇ ਦੌਰਾਨ ਉਨ੍ਹਾਂ ਨੂੰ ਕੁੱਟਿਆ ਗਿਆ, ਧਮਕੀਆਂ ਦਿੱਤੀਆਂ ਗਈਆਂ ਤੇ ਪੁਲਸ ਅਧਿਕਾਰੀ ਨਸਲੀ ਬੇਇੱਜ਼ਤੀ ਦਾ ਸਿ਼ਕਾਰ ਵੀ ਹੋਏ ਸਨ।

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca