Jagmeet Singh Brar started political drills from Maur Mandi constituency
Connect with us [email protected]

ਪੰਜਾਬੀ ਖ਼ਬਰਾਂ

ਜਗਮੀਤ ਸਿੰਘ ਬਰਾੜ ਅਗਲੀ ਅਸੈਂਬਲੀ ਚੋਣ ਲਈ ਮੌੜ ਮੰਡੀ ਹਲਕੇ ਤੋਂ ਸਿਆਸੀ ਮਸ਼ਕਾਂ ਕਰਨ ਲੱਗੇ

Published

on

Jagmeet Singh Brar

ਮਾਨਸਾ, 18 ਅਗਸਤ – ਸਾਬਕਾ ਪਾਰਲੀਮੈਂਟ ਮੈਂਬਰ ਜਗਮੀਤ ਸਿੰਘ ਬਰਾੜ ਲੋਕ ਸਭਾ ਹਲਕਾ ਬਠਿੰਡਾ ਵਿਚਲੇ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਸਿਆਸੀ ਮਸ਼ਕਾਂ ਕਰਨ ਲੱਗੇ ਸੁਣੀਂਦੇ ਹਨ।ਉਨ੍ਹਾਂ ਨੇ ਪਿਛਲੇ ਦਿਨਾਂ ਦੌਰਾਨ ਸ਼ਹਿਰ ਤੋਂ ਇਲਾਵਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਮੀਟਿੰਗਾਂ ਵੀ ਕੀਤੀਆਂ ਹਨ, ਜਦਕਿ ਉਨ੍ਹਾਂ ਦੇ ਨੇੜਲੇ ਵਿਅਕਤੀ ਹਲਕੇ ਦੇ ਪਿੰਡਾਂ ਵਿੱਚ ਮੁਹਿੰਮ ਚਲਾਉਣ ਵਾਂਗ ਅਗੇਤੇ ਹੀ ਵਿਚਰਨ ਲੱਗ ਪਏ ਹਨ।
ਜਾਣਕਾਰ ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਇਸ ਹਲਕੇ ਲਈ ਇੰਚਾਰਜ ਐਲਾਨ ਕਰ ਕੇ 2022 ਦੀਆਂ ਚੋਣਾਂ ਲਈ ਸਰਗਰਮੀਆਂ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਸਕਦੇ ਹਨ। ਵਰਨਣ ਯੋਗ ਹੈ ਕਿ ਨਵੀਂ ਹਲਕਾ ਬੰਦੀ ਪਿੱਛੋਂ ਪਹਿਲੀ ਵਾਰ ਇਸ ਹਲਕੇ ਤੋਂ 2012 ਵਿੱਚ ਅਕਾਲੀ ਦਲ ਦੇ ਜਨਮੇਜਾ ਸਿੰਘ ਸੇਖੋਂ ਚੋਣ ਜਿੱਤੇ ਸਨ ਅਤੇ ਸਿੰਚਾਈ ਮੰਤਰੀ ਹੁੰਦਿਆਂ ਉਨ੍ਹਾਂ ਨੇ ਚੋਖੇ ਕੰਮ ਕੀਤੇ ਸਨ, ਪਰ ਉਹ 2017 ਦੀਆਂ ਚੋਣਾਂ ਵਿੱਚਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਕਮਾਲੂ ਤੋਂ ਹਾਰ ਗਏ ਸਨ। ਫਿਰ ਉਹ ਆਪਣੇ ਜ਼ਿਲ੍ਹੇ ਫ਼ਿਰੋਜ਼ਪੁਰ ਨੂੰ ਮੁੜ ਗਏ। ਇਸ ਹਲਕੇ ਉੱਤੇ ਪਿਛਲੇ ਕੁਝ ਮਹੀਨਿਆਂ ਤੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾਵੀ ਸਰਗਰਮੀਆਂ ਕਰ ਰਹੇ ਹਨ ਅਤੇ ਮਾਨਸਾ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਵੀ ਏਥੋਂ ਹੀ ਚੋਣ ਲੜਨਾ ਚਾਹੁੰਦੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਹਨ, ਪਰ ਜਗਮੀਤ ਸਿੰਘ ਬਰਾੜ ਨੂੰ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਬਣਾਉਣ ਦੀਆਂ ਕਨਸੋਆਂ ਦੇ ਕਾਰਨ ਇਹ ਆਗੂ ਵੀ ਉਲਝਣ ਵਿੱਚ ਹਨ।
ਜਗਮੀਤ ਸਿੰਘ ਬਰਾੜ ਦੇ ਨੇੜਲਿਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਉਹ ਮੌੜ ਮੰਡੀ ਤੋਂ ਚੋਣ ਲੜਨਗੇ। ਇਸ ਵਾਰ ਕਾਂਗਰਸ ਵੱਲੋਂ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਜਗਦੇਵ ਸਿੰਘ ਕਮਾਲੂ, ਜਿਹੜੇ ਪਿਛਲੇ ਦਿਨੀਂ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ, ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾ ਸਕਦਾ ਹੈ। ਇਸੇ ਕਰ ਕੇ ਮਾਨਸਾ ਜ਼ਿਲ੍ਹਾ ਕਾਂਗਰਸ ਦੀ ਸਾਬਕਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ, ਜੋ ਮੌੜ ਮੰਡੀ ਵਿੱਚ ਹਲਕਾ ਇੰਚਾਰਜ ਵਜੋਂ ਕੰਮ ਕਰਦੇ ਰਹੇ ਹਨ, ਨੇ ਆਪਣੀਆਂ ਰੁਖ ਫਿਰ ਮਾਨਸਾ ਨੂੰ ਮੋੜ ਲਿਆ ਹਨ। ਡਾ. ਬਾਲਾ 2017 ਵਿੱਚ ਮਾਨਸਾ ਹਲਕੇ ਤੋਂ ਕਾਂਗਰਸ ਉਮੀਦਵਾਰ ਸਨ।

Read More Latest Politics News

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਸੀਰੂਦੀਨ ਸ਼ਾਹ ਨੇ ਵਿੰਨ੍ਹਿਆ ਸਰਕਾਰ ‘ਤੇ ਨਿਸ਼ਾਨਾ

Published

on

Naseeruddin Shah

ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨਸੀਰੂਦੀਨ ਸ਼ਾਹ ਆਪਣੇ ਬੇਬਾਕ ਬਿਆਨਬਾਜ਼ੀ ਲਈ ਜਾਣੇ ਜਾਂਦੇ ਹਨ। ਹਾਲ ਹੀ ਵਿੱਚ ਉਹਨਾਂ ਨੇ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਭਾਰਤੀ ਫਿਲਮ ਉਦਯੋਗ ਇਸਲਾਮੋਫੋਬੀਆ ਤੋਂ ਪੀੜਤ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਭਾਰਤ ਸਰਕਾਰ ਉਨ੍ਹਾਂ ਫਿਲਮ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਇਸ ਦਿਸ਼ਾ ਵਿੱਚ ਫਿਲਮਾਂ ਬਣਾਉਂਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਤਾਲਿਬਾਨ ਨੂੰ ਲੈ ਕੇ ਉਹਨਾਂ ਦੇ ਬਿਆਨ ਨੂੰ ਗਲਤ ਲਿਆ ਗਿਆ ਸੀ।
ਹਾਲ ਹੀ ਵਿੱਚ ਦਿੱਤੀ ਇੰਟਰਵਿਊ ਵਿੱਚ ਜਦੋਂ ਨਸੀਰੂਦੀਨ ਸ਼ਾਹ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨਾਲ ਫਿਲਮ ਇੰਡਸਟਰੀ ਵਿੱਚ ਕਦੇ ਵਿਤਕਰਾ ਹੋਇਆ ਹੈ, ਤਾਂ ਉਨ੍ਹਾਂ ਕਿਹਾ, ‘ਮੈਨੂੰ ਨਹੀਂ ਪਤਾ ਕਿ ਫਿਲਮ ਇੰਡਸਟਰੀ ਵਿੱਚ ਮੁਸਲਿਮ ਭਾਈਚਾਰੇ ਦੇ ਨਾਲ ਕੋਈ ਵਿਤਕਰਾ ਹੁੰਦਾ ਹੈ ਜਾਂ ਨਹੀਂ। ਮੇਰਾ ਮੰਨਣਾ ਹੈ ਕਿ ਸਾਡਾ ਯੋਗਦਾਨ ਮਹੱਤਵਪੂਰਨ ਹੈ। ਇਸ ਇੰਡਸਟਰੀ ਵਿੱਚ ਪੈਸਾ ਰੱਬ ਹੈ। ਤੁਸੀਂ ਜਿੰਨਾ ਪੈਸਾ ਇੱਥੇ ਕਮਾਉਂਦੇ ਹੋ, ਓਨਾਂ ਹੀ ਤੁਹਾਡਾ ਸਨਮਾਨ ਕੀਤਾ ਜਾਂਦਾ ਹੈ। ਅੱਜ ਵੀ ਇੰਡਸਟਰੀ ਦੇ 3 ਖਾਨ ਚੋਟੀ ‘ਤੇ ਹਨ। ਉਨ੍ਹਾਂ ਨੂੰ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਉਹ ਅੱਜ ਵੀ ਨਤੀਜੇ ਦੇ ਰਹੇ ਹਨ।
ਮੈਂ ਕਦੇ ਵੀ ਭੇਦਭਾਵ ਵਰਗਾ ਕੁਝ ਮਹਿਸੂਸ ਨਹੀਂ ਕੀਤਾ। ਮੈਨੂੰ ਮੇਰੇ ਕਰੀਅਰ ਦੇ ਸ਼ੁਰੂ ਵਿੱਚ ਨਾਮ ਸੁਝਾਇਆ ਗਿਆ ਸੀ ਪਰ ਮੈਂ ਆਪਣਾ ਨਾਮ ਨਹੀਂ ਬਦਲਿਆ । ਮੈਨੂੰ ਨਹੀਂ ਲਗਦਾ ਕਿ ਇਸ ਨਾਲ ਕੋਈ ਫ਼ਰਕ ਪੈਂਦਾ।’ ਸ਼ਾਹ ਦਾ ਕਹਿਣਾ ਹੈ ਕਿ ਜਦੋਂ ਮੁਸਲਿਮ ਨੇਤਾ, ਯੂਨੀਅਨ ਦੇ ਮੈਂਬਰ ਅਤੇ ਵਿਦਿਆਰਥੀ ਆਮ ਬਿਆਨ ਦਿੰਦੇ ਹਨ, ਤਾਂ ਵੀ ਉਹਨਾਂ ਦਾ ਵਿਰੋਧ ਹੁੰਦਾ ਹੈ। ਇਸ ਦੇ ਨਾਲ ਹੀ ਜਦੋਂ ਮੁਸਲਿਮ ਭਾਈਚਾਰੇ ਦੇ ਖਿਲਾਫ ਹਿੰਸਕ ਬਿਆਨ ਦਿੱਤੇ ਜਾਂਦੇ ਹਨ ਤਾਂ ਉਸ ਤਰ੍ਹਾਂ ਦਾ ਹਮਲਾ ਨਜ਼ਰ ਨਹੀਂ ਆਉਂਦਾ।
ਇੰਨਾ ਹੀ ਨਹੀਂ, ਉਸ ਨੇ ਕਿਹਾ, ‘ਮੈਨੂੰ ਬੰਬਈ ਤੋਂ ਕੋਲੰਬੋ ਅਤੇ ਕੋਲੰਬੋ ਤੋਂ ਕਰਾਚੀ ਲਈ ਟਿਕਟਾਂ ਵੀ ਭੇਜੀਆਂ ਗਈਆਂ ਸਨ।’ਉਨ੍ਹਾਂ ਕਿਹਾ ਕਿ ਭਾਵੇਂ ਕੋਈ ਕੱਟੜਤਾ ਨਹੀਂ ਹੈ, ਫਿਰ ਵੀ ਫਿਲਮ ਇੰਡਸਟਰੀ ਵਿੱਚ ਬਦਲਾਅ ਆ ਰਹੇ ਹਨ। ਉਹ ਕਹਿੰਦਾ ਹੈ, ‘ਸਰਕਾਰ ਫਿਲਮ ਨਿਰਮਾਤਾਵਾਂ ਨੂੰ ਉਨ੍ਹਾਂ ਦੇ ਪੱਖ ਵਿੱਚ ਫਿਲਮਾਂ ਬਣਾਉਣ ਲਈ ਸਮਰਥਨ ਦੇ ਰਹੀ ਹੈ। ਉਨ੍ਹਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਜੇ ਉਹ ਲੋਕ ਪ੍ਰਚਾਰਕ ਫਿਲਮਾਂ ਵੀ ਬਣਾ ਰਹੇ ਹਨ ਤਾਂ ਇਸ ਨੂੰ ਸਰਲ ਸ਼ਬਦਾਂ ਵਿੱਚ ਕਿਹਾ ਜਾਵੇ। ਉਸ ਦੇ ਅਨੁਸਾਰ, ਨਾਜ਼ੀ ਜਰਮਨੀ ਵਿੱਚ ਵੀ ਅਜਿਹੀ ਕੋਸ਼ਿਸ਼ ਕੀਤੀ ਗਈ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca