Giani Harpreet Singh, Jathedar of Akal Takht was vehemently opposed
Connect with us [email protected]

ਪੰਜਾਬੀ ਖ਼ਬਰਾਂ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਸੰਗਤ ਵੱਲੋਂ ਤਿੱਖਾ ਵਿਰੋਧ

Published

on

Giani Harpreet Singh

ਪ੍ਰਦਰਸ਼ਨਕਾਰੀਆਂ ਵੱਲੋਂ ਗੱਡੀ ਘੇਰ ਕੇ ਨਾਅਰੇਬਾਜ਼ੀ
ਲੁਧਿਆਣਾ, 3 ਅਗਸਤ – ਇਸ ਨਗਰ ਦੇ ਫੋਕਲ ਪੁਆਇੰਟ, ਜਮਾਲਪੁਰ ਕਾਲੋਨੀ, ਅਰਬਨ ਅਸਟੇਟ ਵਿਖੇ ਚੈਰੀਟੇਬਲ ਹਸਪਤਾਲ ਦਾ ਉਦਘਾਟਨ ਕਰਨ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪਹੁੰਚਣ ਉੱਤੇ ਸਥਿਤੀ ਓਦੋਂ ਤਣਾਅਪੂਰਨ ਹੋ ਗਈ, ਜਦੋਂ ਪੰਥਕ ਅਕਾਲੀ ਲਹਿਰਤੇ ਧਰਮ ਪ੍ਰਚਾਰ ਲਹਿਰ ਜਥੇਬੰਦੀਆਂ ਵੱਲੋਂ ਆਏ ਸਿੱਖ ਨੌਜਵਾਨਾਂ ਅਤੇ ਬੀਬੀਆਂ ਨੇ ‘ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ’ ਅਤੇ ‘ਜਥੇਦਾਰ ਬਾਦਲ ਪਰਵਾਰ ਦੇ ਗੁਲਾਮ ਕਦੋਂ ਤਕ ਰਹਿਣਗੇ’ ਦੇ ਨਾਅਰੇਲਿਖੇ ਪੋਸਟਰ ਫੜ ਕੇ ਵਿਖਾਵਾ ਸ਼ੁਰੂ ਕਰ ਦਿੱਤਾ। ਇਸ ਮੌਕੇ ਭਾਰੀ ਪੁਲਸ ਫੋਰਸ ਪਹੁੰਚ ਗਈ ਤੇ ਪ੍ਰਦਰਸ਼ਨਕਾਰੀਆਂ ਨੂੰ ਸੜਕ ਉੱਤੇ ਰੋਕ ਲਿਆ।
ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਵਿਸਾਖਾ ਸਿੰਘ ਅਤੇ ਬੋਤਾ ਸਿੰਘ ਨੇ ਕਿਹਾ ਕਿ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸ੍ਰੀ ਅਕਾਲ ਤਖ਼ਤ ਉੱਤੇ ਕਦੋਂ ਤਲਬ ਕੀਤਾ ਜਾਵੇਗਾ, ਸਿਰਸੇ ਡੇਰੇ ਵਾਲੇ ਸਾਧ ਨੂੰ ਮੁਆਫ਼ੀ ਕਿਉਂ ਦਿੱਤੀ ਸੀ, ਬਾਦਲਾਂ ਵੱਲੋਂ ਸਿੱਖਾਂ ਉੱਤੇ ਚਲਵਾਈਆਂ ਗੋਲੀਆਂ ਦਾ ਹਿਸਾਬ ਦੇਣ ਲਈ ਉਸ ਸਮੇਂ ਪੰਥਕ ਇਕੱਠ ਕਿਉਂ ਨਹੀਂ ਹੋਇਆ, ਜਥੇਦਾਰ ਇਹ ਦੱਸਣ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿਸ ਨੂੰ ਵੇਚੇ ਗਏ, ਜਥੇਦਾਰ ਸਾਹਿਬ ਨੂੰ 6 ਸਾਲ ਮਗਰੋਂ ਬੇਅਦਬੀ ਦੀ ਯਾਦ ਕਿਵੇਂ ਆ ਗਈ, ਹੋਰ ਕਈ ਸਵਾਲ ਹਨ, ਜਿਨ੍ਹਾਂ ਦਾ ਜਵਾਬ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੌਮ ਦੇ ਹਨ ਜਾਂ ਬਾਦਲਾਂ ਦੇ। ਪ੍ਰਦਰਸ਼ਨਕਾਰੀਆਂ ਵੱਲੋਂ ਬੀਬੀ ਜਗੀਰ ਕੌਰ ਉੱਤੇ ਵੀ ਕਈ ਦੋਸ਼ ਲਾਏ ਗਏ।
ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪ੍ਰਦਰਸ਼ਨ ਕਰਦੇ ਲੋਕਾਂ ਵਿਚੋਂ ਦੋ ਜਣਿਆਂ ਨੂੰ ਗੱਲਬਾਤ ਲਈ ਕਮਰੇ ਵਿੱਚ ਬੁਲਾਇਆ, ਪਰ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਟਾਸਕ ਫੋਰਸ ਦੇ ਸੇਵਾਦਾਰ ਤੇ ਪੁਲਸ ਵਾਲੇ ਉਨ੍ਹਾਂ ਦੇ ਦੁਆਲੇ ਘੇਰਾ ਬਣਾ ਕੇ ਖੜ੍ਹੇ ਰਹੇ ਤਾਂ ਕਿ ਫੋਟੋ ਨਾ ਖਿੱਚੀ ਜਾ ਸਕੇ। ਗੱਲਬਾਤ ਕਰਬੀ ਅੱਧਾ ਘੰਟਾ ਚੱਲੀ ਅਤੇ ਜਥੇਦਾਰ ਸਾਹਿਬ ਨੇ ਉਨ੍ਹਾਂ ਦੇ ਸਵਾਲ ਸੁਣਨ ਮਗਰੋਂ ਸਮਾਂ ਲੈ ਕੇ ਕਿਹਾ ਕਿ ਜੋ ਕਈ ਵੀ ਗੱਲਬਾਤ ਹੋਵੇਗੀ, ਉਹ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ। ਇਹ ਲੋਕ ਜਿਹੜਾ ਢੰਗ ਵਰਤ ਰਹੇ ਹਨ, ਗਲਤ ਹੈ ਜੋ ਕਿ ਸ਼ਰਾਰਤੀ ਲੋਕਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਸਾਖਾ ਸਿੰਘ ਤੇ ਹੋਰਨਾਂ ਨੇ ਕਿਹਾ ਕਿ ਅੱਜ ਅਸੀਂ ਸ਼ਰਾਰਤੀ ਤੱਤ ਹੋ ਗਏ, ਜਦੋਂ ਅਸੀਂ ਗੋਲੀਆਂ ਖਾਧੀਆਂ, ਧਰਨੇ ਲਾਏ, ਉਦੋਂ ਕੀ ਸਾਂ। ਉਹ ਅੰਮ੍ਰਿਤਸਰ ਕਈ ਵਾਰ ਗਏ, ਪਰ ਕੁਝ ਨਹੀਂ ਹੋਇਆ। ਇਸ ਲਈ ਉਹ ਅੱਗੋਂ ਵੀ ਵਿਰੋਧ ਜਾਰੀ ਰੱਖਣਗੇ। ਜਦੋਂ ਪ੍ਰੋਗਰਾਮ ਖ਼ਤਮ ਹੋਣ ਉੱਤੇ ਜਥੇਦਾਰ ਦੀਆਂ ਗੱਡੀਆਂ ਦਾ ਕਾਫ਼ਲਾ ਤੁਰਨ ਲੱਗਾ ਤਾਂ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਗੱਡੀ ਅਤੇ ਹੋਰ ਗੱਡੀਆਂ ਨੂੰ ਘੇਰ ਕੇ ਪੋਸਟਰ ਲਹਿਰਾਉਂਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗੱਡੀਆਂ ਦਾ ਕਾਫ਼ਿਲਾ ਕੁਝ ਸਮੇਂ ਲਈ ਰੁਕ ਗਿਆ, ਪਰ ਪੁਲਸ ਨੇ ਥੋੜ੍ਹੀ ਸਖ਼ਤੀ ਵਰਤਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਖਦੇੜ ਦਿੱਤਾ।

Read More Latest Punjabi News

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca