Jill Biden became an April Fool's Day journalist by becoming
Connect with us [email protected]

ਅੰਤਰਰਾਸ਼ਟਰੀ

ਜਿਲ ਬਾਇਡੇਨ ਨੇ ਫਲਾਈਟ ਅਟੈਂਡੈਂਟ ਬਣ ਕੇ ਪੱਤਰਕਾਰਾਂ ਦਾ ਅਪ੍ਰੈਲ ਫੂਲ ਬਣਾਇਆ

Published

on

jill-biden

ਵਾਸ਼ਿੰਗਟਨ, 3 ਅਪ੍ਰੈਲ – ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡੇਨ ਨੇ ਕੈਲੀਫੋਰਨੀਆ ਤੋਂ ਵਾਸ਼ਿੰਗਟਨ ਤੱਕ ਆਪਣੇ ਨਾਲ ਜਹਾਜ਼ ਤੋਂ ਪਰਤ ਰਹੇ ਪੱਤਰਕਾਰਾਂ ਦਾ ਅਨੋਖਾ ਅਪ੍ਰੈਲ ਫੂਲ ਬਣਾਇਆ।
ਜਹਾਜ਼ ਵਿੱਚ ਭੋਜਨ ਸਰਵ ਕਰਨ ਮੌਕੇ ‘ਜੈਸਮੀਨ’ ਨਾਂ ਦੀ ਨੇਮਪਲੇਟ ਲਾ ਕੇ ਇੱਕ ਫਲਾਈਟ ਅਟੈਂਡੈਂਟ ਨੇ ਸਭ ਨੂੰ ਡਵ ਆਈਸਕ੍ਰੀਮ ਵੰਡੀ। ਉਨ੍ਹਾਂ ਨੇ ਕਾਲੇ ਰੰਗ ਦਾ ਮਾਸਕ ਅਤੇ ਕਾਲੇ ਰੰਗ ਦਾ ਪੈਂਟ-ਸੂਟ ਪਹਿਨਿਆ ਹੋਇਆ ਸੀ ਅਤੇ ਉਸਦੇ ਵਾਲ ਛੋਟੇ ਸਨ।ਆਈਸਕ੍ਰੀਮ ਵੰਡੇ ਜਾਣ ਤੋਂ ਕੁਝ ਮਿੰਟ ਬਾਅਦ ‘ਜੈਸਮੀਨ’ ਇਸ ਵਾਰ ਬਿਨਾਂ ਵਿੱਗ ਦੇ ਹੱਸਦੇ ਹੋਏ ਸਾਰਿਆ ਸਾਹਮਣੇ ਆਈ ਅਤੇ ‘ਅਪ੍ਰੈਲ ਫੂਲ’ਕਿਹਾ ਤਾਂ ਸਭ ਨੂੰ ਪਤਾ ਲੱਗਾ ਕਿ ਫਲਾਈਟ ਅਟੈਂਡੈਂਟ ਦੇ ਭੇਸ ਵਿੱਚ ਜਿਲ ਬਾਇਡੇਨ ਸੀ। ਫਸਟ ਲੇਡੀ ਦੇ ਸਹਿਯੋਗੀਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ‘ਜੈਸਮੀਨ’ ਦੀ ਅਗਲੀ ਪਛਾਣ ਪਤਾ ਲੱਗਣ ਤੋਂ ਬਾਅਦ ਉਹ ਵੀ ਓਨੇ ਹੀ ਹੈਰਾਨ ਸਨ।
ਆਪਣੇ 2019 ਦੇ ਐਡੀਸ਼ਨ ‘ਵੇ੍ਹਹਰ ਦਿ ਲਾਈਟ ਐਂਟਰਸ’ ਵਿੱਚ ਬਾਇਡੇਨ ਨੇ ਮੰਨਿਆ ਸੀ ਕਿ ਉਨ੍ਹਾਂ ਨੂੰ ਮਜ਼ਾਕ ਕਰਨਾ ਬਹੁਤ ਪਸੰਦ ਹੈ। ਓਬਾਮਾ ਪ੍ਰਸ਼ਾਸਨ ਦੌਰਾਨ ਜਦੋਂ ਉਨ੍ਹਾਂ ਦੇ ਪਤੀ ਉਪ ਰਾਸ਼ਟਰਪਤੀ ਸਨ, ਓਦੋਂ ਉਹ ਇੱਕ ਵਾਰ ‘ਏਅਰ ਫੋਰਸ ਟੂ’ ਜਹਾਜ਼ ਦੇ ਸਾਮਾਨ ਰੱਖਣ ਵਾਲੇ ਹਿੱਸੇ ਵਿੱਚ ਲੁਕ ਕੇ ਬੈਠ ਗਈ ਸੀ, ਜਿਸ ਨਾਲ ਉਥੇ ਸਾਮਾਨ ਰੱਖਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਡਰ ਗਿਆ ਸੀ। ਉਨ੍ਹਾਂ ਲਿਖਿਆ ਸੀ ਕਿ ਮੈਂ ਹਮੇਸ਼ਾ ਤੋਂ ਮੰਨਦੀ ਹਾਂ ਕਿ ਖ਼ੁਸ਼ ਹੋਣ ਦੇ ਪਲ ਜਦੋਂ ਵੀ ਮਿਲਣ ਉਨ੍ਹਾਂ ਨੂੰ ਚੋਰੀ ਕਰ ਲੈਣਾ ਚਾਹੀਦਾ ਹੈ।

Read More World News in Punjabi

ਅੰਤਰਰਾਸ਼ਟਰੀ

ਪਾਕਿ ਸਰਕਾਰ ਨੇ ਗੌਤਮ ਬੁੱਧ ਸਮੇਂ ਦੀਆਂ ਗੁਫਾਵਾਂ ਦਾ ਨਾਂਅ ਬਦਲ ਕੇ ਸ਼ਾਹ ਅੱਲਾ ਦਿੱਤਾ ਰੱਖਿਆ

Published

on

Gautam Buddha's

ਲਾਹੌਰ, 17 ਅਪ੍ਰੈਲ – ਪਾਕਿਸਤਾਨ ਸਰਕਾਰ ਨੇ ਮਰਗਾਲਾ ਪਹਾੜੀਆਂ ਵਿੱਚ ਲੱਗਭਗ 2500 ਸਾਲ ਪੁਰਾਣੀਆਂ ਗੌਤਮ ਬੁੱਧ ਦੀਆਂ ਗੁਫਾਵਾਂ, ਜੋ ਸਾਧੂਆਂ ਦਾ ਬਾਗ਼ ਕਹਾਉਂਦੀਆਂ ਸਨ, ਦਾ ਨਾਂ ਬਦਲ ਕੇ ਸ਼ਾਹ ਅੱਲਾ ਦਿੱਤਾ ਗੁਫਾਵਾਂ ਰੱਖ ਦਿੱਤਾ ਹੈ। ਇਨ੍ਹਾਂ ਗੁਫਾਵਾਂ ਨੂੰ ਸੈਰ-ਸਪਾਟੇ ਵਜੋਂ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਨੇ ਵਿਸ਼ਵ ਬੈਂਕ ਤੋਂ 50 ਕਰੋੜ ਰੁਪਏ ਕਰਜ਼ਾ ਲੈਣ ਲਈ ਕੇਸ ਤਿਆਰ ਕੀਤਾ ਹੈ।
ਇਨ੍ਹਾਂ ਗੁਫਾਵਾਂ ਨੇੜੇ ਬਹੁਤ ਸੁੰਦਰ ਬਾਗ਼ ਹਨ, ਜੋ ਪਹਾੜੀ ਇਲਾਕੇ ਦੀ ਸੁੰਦਰਤਾਂ ਨੂੰ ਵਧਾਉਂਦੇ ਹਨ। ਕੁਦਰਤੀ ਨਜ਼ਾਰਿਆਂ ਦੇ ਸ਼ੌਕੀਨ ਲੋਕਾਂ ਲਈ ਇਹ ਗੁਫਾਵਾਂ ਅਤੇ ਬਾਗ਼ ਕਿਸੇ ਸਵਰਗ ਤੋਂ ਘੱਟ ਨਹੀਂ, ਪਰ ਜਿਸ ਤਰ੍ਹਾਂ ਇਨ੍ਹਾਂ ਦਾ ਨਾਂ ਬਦਲ ਕੇ ਪਾਕਿਸਤਾਨ ਦੇ ਪੁਰਾਤਵ ਵਿਭਾਗ ਨੇ ਇਤਹਾਸ ਨਾਲ ਧੋਖਾ ਕੀਤਾ ਹੈ, ਉਸ ਕਾਰਨ ਪਾਕਿਸਤਾਨ ਹਿੰਦੂ ਕੌਂਸਲ ਵਿੱਚ ਜ਼ਬਰਦਸਤ ਰੋਸ ਹੈ। ਜਾਣਕਾਰ ਸੂਤਰਾਂ ਕਰੀਬ ਲੱਗਭਗ 2500 ਸਾਲ ਪੁਰਾਣੀਆਂ ਮਰਗਲਾ ਪਹਾੜੀਆਂ ਦੀਆਂ ਗੁਫਾਵਾਂ ਵਿੱਚ ਪੁਰਾਣੇ ਦੀਵੇ, ਯੋਗ ਸਾਧਨਾ ਕਰਨ ਲਈ ‘ਮਚਾਨ’, ਕੁਦਰਤੀ ਗਰਮ ਤੇ ਠੰਡੇ ਪਾਣੀ ਦੀਆਂ ਝੀਲਾਂ, ਬਰਤਨਾਂ ਸਮੇਤ ਕਈ ਅਜਿਹੀਆਂ ਚੀਜ਼ਾਂ ਮਿਲੀਆਂ ਸਨ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਗੁਫਾਵਾਂ ਗੌਤਮ ਬੁੱਧ ਦਾ ‘ਸਾਧਨਾ’ ਸਥਾਨ ਰਹੀਆਂ ਸਨ।ਇਨ੍ਹਾਂ ਦੀ ਦੇਖ-ਰੇਖ ਕਰਨ ਵਾਲੇ ਮੁਸਲਿਮ ਫਿਰਕੇ ਦੇ ਗੁਲਾਮ ਰਸੂਲ ਅਨੁਸਾਰ ਭਾਰਤ-ਪਾਕਿ ਵੰਡ ਤੋਂ ਪਹਿਲਾਂ ਹਿੰਦੂ ਪਰਵਾਰ ਇੱਥੇ ਰੋਜ ਪੂਜਾ-ਪਾਠ ਕਰਦੇ ਸਨ, ਪਰ ਵੰਡ ਸਮੇਂ ਹਿੰਦੂ ਪਰਵਾਰਾਂ ਨੇ ਇਨ੍ਹਾਂ ਗੁਫਾਵਾਂ ਦੀ ਦੇਖ-ਰੇਖ ਸਾਡੇ ਬਜ਼ੁਰਗਾਂ ਨੂੰ ਦੇ ਦਿੱਤੀ ਸੀ। ਉਸ ਨੇ ਦੱਸਿਆ ਕਿ ਇਨ੍ਹਾਂ ਗੁਫਾਵਾਂ ਨੇੜੇ ਸ਼ਾਹ ਅੱਲਾ ਦਿੱਤਾ ਦੀ ਮਜ਼ਾਰ ਹੈ ਅਤੇ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਗੁਫਾਵਾਂ ਦਾ ਨਾਂ ਵੀ ਸ਼ਾਹ ਅੱਲਾ ਦਿੱਤਾ ਗੁਫਾਵਾਂ ਰੱਖ ਦਿੱਤਾ ਹੈ। ਉਸ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਬੀਤੇ ਦਿਨੀਂ ਉਸ ਨੂੰ ਨੋਟਿਸ ਦੇ ਦਿੱਤਾ ਸੀ ਕਿ ਉਹ ਗੁਫਾਵਾਂ ਦੀ ਦੇਖ-ਰੇਖ ਪੁਰਾਤਵ ਵਿਭਾਗ ਨੂੰ ਸੌਂਪ ਦੇਵੇ।

Read More Latest Punjabi News

Continue Reading

ਅੰਤਰਰਾਸ਼ਟਰੀ

ਭਾਰਤ ਵਿੱਚ ਮਿਲਿਆ ਕੋਰੋਨਾ ਦਾ ਖ਼ਤਰਨਾਕ ਰੂਪ ਬ੍ਰਿਟੇਨ ਵਿੱਚ ਵੀ ਜਾ ਪਹੁੰਚਿਆ

Published

on

Corona

ਲੰਡਨ, 17 ਅਪ੍ਰੈਲ – ਭਾਰਤ ਵਿੱਚ ਪਹਿਲੀ ਵਾਰ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਰੂਪ ਬ੍ਰਿਟੇਨ ਵਿੱਚ ਫੈਲਣ ਲੱਗ ਪਿਆ ਹੈ। ਸਿਹਤ ਅਧਿਕਾਰੀਆਂ ਨੇ ਇੱਥੇ ਕੋਰੋਨਾ ਵਾਇਰਸ ਦੇ ਬਹੁਤ ਜ਼ਿਆਦਾ ਛੂਤ ਵਾਲੀ ਕਿਸਮ ਬੀ-1-617 ਦੇ 77 ਕੇਸਾਂ ਦੀ ਪਛਾਣ ਕੀਤੀ ਅਤੇ ਇਸ ਨੂੰ ਜਾਂਚ ਅਧੀਨ ਵਾਲੀ ਕਿਸਮ (ਵੀ ਯੂ ਆਈ) ਵਜੋਂ ਰੱਖਿਆ ਹੈ। ਇਹ ਵੈਰੀਐਂਟ ਦੱਖਣੀ ਅਫ਼ਰੀਕਾ ਵਾਲੇ ਵੇਰੀਐਂਟ ਤੋਂ ਵੀ ਵੱਧ ਖ਼ਤਰਨਾਕ ਮੰਨਿਆ ਜਾ ਰਿਹਾ ਹੈ।
ਇਸ ਦੌਰਾਨ ਭਾਰਤ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਇਸ ਮਹੀਨੇ ਦੇ ਅੰਤ ਵਿੱਚ ਆਪਣੀ ਭਾਰਤ ਫੇਰੀ ਦਾ ਸਮਾਂ ਘਟਾਉਣ ਦਾ ਫ਼ੈਸਲਾ ਕੀਤਾ ਹੈ, ਜਿੱਥੇ ਕਈ ਤਹਿ ਕੀਤੇ ਪ੍ਰੋਗਰਾਮ ਸਿਰਫ 26 ਅਪ੍ਰੈਲ ਨੂੰ ਪੂਰੇ ਹੋਣ ਵਾਲੇ ਹਨ। ਪਬਲਿਕ ਹੈਲਥ ਇੰਗਲੈਂਡ ਨੇ ਬ੍ਰਿਟੇਨ ਵਿੱਚ ਨਵੀਂ ਕਿਸਮ ਦੇ ਵਾਇਰਸ (ਵੀ ਓ ਸੀ) ਅਤੇ ਵੀ ਯੂ ਆਈ ਦੀ ਚਿੰਤਾ ਬਾਰੇ ਹਫਤਾਵਾਰੀ ਸੂਚਨਾ ਦੇਂਦਿਆਂ ਦੱਸਿਆ ਕਿ ਪਹਿਲੀ ਵਾਰ ਭਾਰਤ ਵਿੱਚ ਮਿਲਿਆ ਇਸ ਕਿਸਮ ਦਾ ਵਾਇਰਸ ਕਈ ਵਾਰ ਬਦਲਿਆ ਹੈ। ਪੀ ਐਚ ਈ ਦੀ ਹਫਤਾਵਾਰੀ ਰਿਪੋਰਟ ਵਿੱਚ ਕਿਹਾ ਹੈ, ‘ਇਸ ਨਵੀਂ ਕਿਸਮ ਨੂੰ ਪੀ ਐਚ ਈ ਵੱਲੋਂ ਜਾਂਚ-ਅਧੀਨ ਕਿਸਮ ਮੰਨਿਆ ਜਾਂਦਾ ਹੈ। ਇਹ ਕਿਸਮ, ਪਹਿਲੀ ਵਾਰ ਭਾਰਤ ਵਿੱਚਮਿਲੀ ਸੀ, ਜਿਸ ਨੇ ਕਈ ਰੂਪ ਬਦਲੇ ਹਨ ਅਤੇ ਇਸ ਦੇ ਰੂਪਾਂ ਵਿੱਚ ਈ 484 ਕਿਊ, ਐਲ 452 ਆਰ ਅਤੇ ਪੀ 681 ਆਰ ਸ਼ਾਮਲ ਹਨ। ਬੌਰਿਸ ਜੌਹਨਸਨ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਵਿੱਚ ਕੋਵਿਡ-19 ਦੀ ਸਥਿਤੀ ਕਾਰਨ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਦੇ ਸਬੰਧ ਵਿੱਚ ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ।

Read More Latest News about Health

Continue Reading

ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਫ਼ੌਜੀ ਸ਼ਾਸਨ ਦੇ ਮੁਕਾਬਲੇ ‘ਏਕਤਾ ਸਰਕਾਰ’ ਬਣਾਈ ਗਈ

Published

on

Myanmar against the military rule

ਨੇ ਪਾਈ ਤਾਅ, 17 ਅਪ੍ਰੈਲ – ਮਿਆਂਮਾਰ ਵਿੱਚ ਲੋਕਤੰਤਰ ਸਮਰਥਕਾਂ ਨੇ ਆਪਣੀ ਰਣਨੀਤੀ ਬਦਲ ਕੇ ਫ਼ੌਜੀ ਸ਼ਾਸਨ ਦੇ ਬਰਾਬਰ ਕੌਮੀ ਏਕਤਾ ਸਰਕਾਰ ਬਣਾ ਲਈ ਹੈ। ਇਸ ਵਿੱਚ ਪਾਰਲੀਮੈਂਟ ਮੈਂਬਰਾਂ, ਨੇਤਾਵਾਂ, ਫ਼ੌਜੀ ਸ਼ਾਸਨ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਅਤੇ ਘੱਟ ਗਿਣਤੀਆਂ ਨੂੰ ਸ਼ਾਮਲ ਕੀਤਾ ਹੈ।
ਵਰਨਣ ਯੋਗ ਹੈ ਕਿ ਮਿਆਂਮਾਰ ਵਿੱਚ ਇੱਕ ਫਰਵਰੀ ਨੂੰ ਆਂਗ ਸਾਨ ਸੂ ਕੀ ਦੀ ਅਗਵਾਈ ਵਾਲੀ ਸਰਕਾਰ ਨੂੰ ਸੱਤਾ ਤੋਂ ਬੇਦਖ਼ਲ ਕਰਕੇ ਫ਼ੌਜ ਨੇ ਕਬਜ਼ਾ ਕਰ ਲਿਆ ਸੀ। ਇਸ ਪਿੱਛੋਂ ਮਿਆਂਮਾਰ ਵਿੱਚ ਪ੍ਰਦਰਸ਼ਨਾਂ ਦੌਰ ਚੱਲ ਸਿਆ ਸੀ ਅਤੇ ਅੱਜ ਤੱਕ 700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਪਾਰਲੀਮੈਂਟ ਮੈਂਬਰਾਂ ਅਤੇ ਹੋਰ ਮੁੱਖ ਨੇਤਾਵਾਂ ਨੇ ਦੇਸ਼ ਦੇ ਅੰਦਰ ਹੀ ਨਹੀਂ, ਬਾਹਰ ਵੀ ਲੋਕਤੰਤਰ ਦੀ ਬਹਾਲੀ ਲਈ ਮੰਗ ਉਠਾਈ ਹੈ। ਲੋਕਤੰਤਰ ਸਮਰਥਕ ਮਿਨ ਕੋ ਨੇਂਗ ਨੇ 10 ਮਿੰਟ ਦਾ ਵੀਡੀਓ ਬਣਾ ਕੇ ਰਾਸ਼ਟਰੀ ਏਕਤਾ ਸਰਕਾਰ ਦਾ ਐਲਾਨ ਕੀਤਾ ਅਤੇ ਅਹੁਦੇਦਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਏਕਤਾ ਸਰਕਾਰ ਦੇ ਕੌਮਾਂਤਰੀ ਸਹਿਯੋਗ ਮੰਤਰੀ ਡਾ. ਸਾਸਾ ਨੇ ਕਿਹਾ ਕਿ ਇਹ ਸਰਕਾਰ ਬਣਾਉਣ ਦਾ ਮਕਸਦ ਹਿੰਸਾ ਨੂੰ ਖ਼ਤਮ ਕਰਨਾ ਅਤੇ ਲੋਕਤੰਤਰ ਦੀ ਬਹਾਲੀ ਹੈ।
ਇਸ ਦੌਰਾਨ ਕੱਲ੍ਹ ਲੋਕਤੰਤਰ ਸਮਰਥਕਾਂ ਨੇ ਮੌਨ ਵਰਤ ਤੇ ਜਲੂਸ ਵੀ ਕੱਢਿਆ। ਯੰਗੂਨ ਤੇ ਹੋਰ ਸਥਾਨਾਂ ਉੱਤੇ ਪ੍ਰਦਰਸ਼ਨ ਕਰਦੇ ਲੋਕ ਕਾਲੇ ਤੇ ਸਫੈਦ ਕੱਪੜੇ ਪਹਿਨ ਕੇ ਆਏ ਸਨ। ਕਿਸੇ ਵੀ ਥਾਂ ਤੋਂ ਹਿੰਸਾ ਦੀ ਕੋਈ ਖ਼ਬਰ ਨਹੀਂ ਸੀ, ਪਰ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

Click Here To Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca