Kejriwal attacks Punjab government at Bagha Purana Maha Sammelan
Connect with us [email protected]

ਪੰਜਾਬੀ ਖ਼ਬਰਾਂ

ਬਾਘਾ ਪੁਰਾਣਾ ਮਹਾ ਸੰਮੇਲਨ ਵਿੱਚ ਕੇਜਰੀਵਾਲ ਵੱਲੋਂ ਪੰਜਾਬ ਸਰਕਾਰ ਉੱਤੇ ਹਮਲੇ

Published

on

Arvind-Kejriwal

ਕੈਪਟਨ ਦੇ ਵਾਅਦੇ ਦੀਆਂ ਨੌਕਰੀਆਂ ‘ਆਪ’ ਦੀ ਸਰਕਾਰ ਦੇਵੇਗੀ! ਭਗਵੰਤ ਮਾਨ ਨੇ ਅਕਾਲੀਆਂ ਅਤੇ ਕਾਂਗਰਸੀਆਂ ਉੱਤੇ ਨਿਸ਼ਾਨੇ ਸੇਧੇ
ਮੋਗਾ, 21 ਮਾਰਚ, – ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਸਾਹਮਣੇ ਰੱਖ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪਹਿਲੀ ਰੈਲੀ, ਜਿਸ ਨੂੰ ਮਹਾ-ਸੰਮੇਲਨ ਕਿਹਾ ਗਿਆ, ਬਾਘਾਪੁਰਾਣਾ ਅਨਾਜ ਮੰਡੀ ਵਿਚ ਕੀਤੀ ਗਈ, ਜਿਸ ਵਿੱਚ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਚੇਚੇ ਤੌਰ ਉੱਤੇ ਪਹੁੰਚੇ। ਉਨ੍ਹਾਂ ਨੇ ਸਟੇਜ ਉੱਤੇ ਪਹੁੰਚਦੇ ਸਾਰ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਨੂੰ ਨਮਸਕਾਰ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਪਿੱਛੋਂ ਕੇਜਰੀਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਸਲਾਮ ਕਰਨ ਲਈਦਿੱਲੀ ਤੋਂ ਪੰਜਾਬ ਆਏ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਨਵੇਂ ਕਾਨੂੰਨਾਂ ਖਿਲਾਫ ਸਭ ਤੋਂ ਪਹਿਲਾਂ ਪੰਜਾਬਤੋਂ ਆਵਾਜ਼ ਉੱਠੀ ਤੇ ਸਭ ਤੋਂ ਪਹਿਲਾਂ ਅੰਦੋਲਨ ਸ਼ੁਰੂ ਹੋਇਆ, ਜਿਸ ਪਿੱਛੋਂਸਾਰੇ ਦੇਸ਼ ਦੇ ਕਿਸਾਨ ਮੋਦੀ ਸਰਕਾਰ ਵਿਰੁੱਧ ਖੜੇ ਹੋਏ ਹਨ। ਉਨ੍ਹਾ ਕਿਹਾ ਕਿ ਜਦੋਂ-ਜਦੋਂ ਜ਼ੁਲਮ ਹੋਇਆ ਹੈ, ਪੰਜਾਬ ਦੇ ਲੋਕਾਂ ਨੇ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਅੱਜ ਏਥੋਂ ਸ਼ੁਰੂ ਹੋਇਆ ਅੰਦੋਲਨ ਵੀ ਦੇਸ਼ ਵਿਆਪੀ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਦੋਂ ਤਕ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰਦੀ, ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਸਾਥ ਦਿੰਦੀ ਰਹੇਗੀ।
ਕਿਸਾਨਾਂ ਦੇ ਖਿਲਾਫ ਹੋ ਰਹੇ ਪ੍ਰਚਾਰ ਬਾਰੇ ਕੇਜਰੀਵਾਲ ਨੇ ਕਿਹਾ ਕਿ ਸਾਡਾ ਕਿਸਾਨ ਦੇਸ਼-ਧ੍ਰੋਹੀ ਨਹੀਂ ਹੋ ਸਕਦਾ, ਅਸਲ ਵਿੱਚ ਕੇਂਦਰ ਸਰਕਾਰ ਦੇ ਤਿੰਨ ਨਵੇਂ ਕਾਨੂੰਨ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ। ਉਨ੍ਹਾਂ ਕਿਹਾ ਕਿ ਭਾਰਤ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਡੱਕਣ ਲਈ 9 ਸਟੇਡੀਆਂ ਨੂੰ ਆਰਜ਼ੀ ਜੇਲ੍ਹ ਬਣਾਉਣ ਲਈ ਸਾਡੀ ਦਿੱਲੀ ਸਰਕਾਰ ਤੋਂ ਮਨਜ਼ੂਰੀ ਮੰਗੀ ਤਾਂ ਅਸੀਂ ਨਹੀਂ ਸੀ ਦਿੱਤੀ। ਇਸ ਪਿੱਛੋਂ ਮੋਦੀ ਸਰਕਾਰ ਸਟੇਡੀਅਮਾਂ ਨੂੰ ਜੇਲ੍ਹ ਬਣਾਉਣ ਦਾ ਅਧਿਕਾਰ ਆਪਣੇ ਕੋਲ ਨਾ ਹੋਣ ਕਾਰਨਅਤੇ ਸਾਡੇਵੱਲੋਂਨਾਂਹ ਕਰਨ ਉੱਤੇ ਵੀ ਦੁਖੀ ਹੈ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਪੂੰਜੀਪਤੀ ਦੋਸਤਾਂ ਦਾ ਫਾਇਦਾ ਕਰਨ ਲਈ ਇਹ ਕਾਨੂੰਨ ਬਣਵਾਏ ਹਨ, ਜਿਨ੍ਹਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਦੀ ਬਚੀ ਹੋਈ ਖੇਤੀ ਵੀ ਕੇਂਦਰ ਸਰਕਾਰ ਤਿੰਨ-ਚਾਰ ਪੂੰਜੀਪਤੀ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਨਿਸ਼ਾਨਾ ਬਣਾ ਕੇ ਕੇਜਰੀਵਾਲ ਨੇ ਕਿਹਾ ਕਿ ਸਾਲ 2017 ਦੀਆਂ ਅਸੈਂਬਲੀ ਚੋਣਾਂ ਵਿਚ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਉਨ੍ਹਾਂ ਨੇ ਪੂਰੇ ਨਹੀਂ ਕੀਤੇ। ਜਦੋਂ ਮੈਂ ਦਿੱਲੀ ਵਿਚ ਸੱਤਾ ਸੰਭਾਲੀ ਤਾਂ ਪੰਜ ਸਾਲਾਂ ਵਿੱਚ ਬਿਜਲੀ ਕੰਪਨੀਆਂ ਠੀਕ ਹੋ ਗਈਆਂ। ਪਹਿਲਾਂ ਦਿੱਲੀਦੇ ਲੋਕਾਂ ਨੂੰ 20-20 ਹਜ਼ਾਰ ਰੁਪਏ ਦੇ ਬਿੱਲ ਆਉਂਦੇ ਸਨ, ਅੱਜ ਦਿੱਲੀ ਦੇ ਲੋਕ ਮੁਫ਼ਤ ਤੇ 24 ਘੰਟੇ ਬਿਜਲੀ ਵਰਤਦੇ ਹਨ। ਉਨ੍ਹਾਂ ਨੇ ਅਕਾਲੀ ਦਲ ਤੇ ਕਾਂਗਰਸ ਸਰਕਾਰ ਉੱਤੇ ਵਰ੍ਹਦੇ ਹੋਏ ਕਿਹਾ ਕਿ ਜਦੋਂ 2022ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਅਸੀਂ ਨਵਾਂ ਪੰਜਾਬ ਉਸਾਰਾਂਗੇ ਅਤੇ ਦਿੱਲੀਵਾਂਗ ਲੋਕਾਂ ਨੂੰ ਸਹੂਲਤਾਂ ਦੇਵਾਂਗੇ।
ਦਿੱਲੀ ਵਿੱਚ ਕਿਸਾਨ ਧਰਨਿਆਂ ਬਾਰੇ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਐਮਐਲਏ, ਐਮਪੀ ਅਤੇ ਸਾਰੇਵਾਲੰਟੀਅਰਕਿਸੇ ਪਾਰਟੀ ਚਿੰਨ੍ਹ ਤੋਂ ਬਿਨਾਂ ਕਿਸਾਨਾਂ ਦੀ ਸੇਵਾਦਾਰ ਵਾਂਗ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਦਿੱਲੀ ਸਰਕਾਰ ਨੇ ਪੀਣ ਵਾਲੇ ਪਾਣੀ, ਟਾਇਲੇਟਸ, ਲੰਗਰ ਦਾ ਪ੍ਰਬੰਧ ਕੀਤਾ। ਕੁਝ ਲੋਕ ਆਏ ਮੇਰੇ ਕੋਲ ਆਏ ਕਿ ਮੋਬਾਈਲ ਦਾ ਨੈਟਵਰਕ ਨਾ ਹੋਣ ਕਾਰਨ ਸਾਨੂੰ ਪਿੰਡ ਗੱਲ ਕਰਨੀ ਔਖੀ ਹੁੰਦੀ ਹੈ, ਅਸੀਂ ਵਾਈਫਾਈ ਦਾ ਪ੍ਰਬੰਧ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਵੋਟਾਂ ਲੈਣ ਲਈ ਰਿਵਾਇਤੀ ਪਾਰਟੀਆਂ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ ਨੌਕਰੀਆਂ ਦੇਣ ਦਾ ਵਾਅਦਾ ਕਰਦੀਆਂ, ਪਰ ਸੱਤਾ ਸੰਭਾਲ ਕੇ ਭੁੱਲ ਜਾਂਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਚੋਣਾਂ ਤੋਂ ਪਹਿਲਾਂ ਸਮਾਰਟ ਫੋਨ ਦੇਣ, ਕਿਸਾਨਾਂ ਦਾ ਕਰਜ਼ਾ ਮੁਆਫ ਕਰਨ, ਹਰ ਘਰ ਨੂੰ ਇੱਕ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਇਨ੍ਹਾਂਵਿੱਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਨੌਕਰੀ ਦੇਣ ਲਈ ਵੰਡੇ ਕਾਰਡ ਦਿਖਾ ਕੇ ਕਿਹਾ ਕਿ ਅਮਰਿੰਦਰ ਸਿੰਘ ਵਾਅਦੇ ਤੋਂ ਮੁੱਕਰ ਗਏ ਹਨ, ਪਰ ਉਨ੍ਹਾਂਦਾ ਦਿੱਤਾ ਕਾਰਡ ਸੁੱਟਣਾ ਨਹੀਂ, ਸੰਭਾਲ ਕੇ ਰੱਖਣਾ, ਇਹ ਯਾਦ ਦਿਵਾਏਗਾ ਕਿ 4 ਸਾਲ ਪਹਿਲਾਂ ਕੈਪਟਨ ਨੇ ਝੂਠ ਬੋਲਕੇ ਵੋਟਾਂ ਲਈਆਂ ਤੇ ਇਸ ਵਾਰ ਉਨ੍ਹਾਂ ਤੋਂ ਬਦਲਾ ਲੈਣਾ ਹੈ। ਇਕ ਨਿੱਜੀ ਚੈਨਲ ਦੇ ਸਰਵੇ ਦਾ ਹਵਾਲਾ ਦੇ ਕੇ ਕੇਜਰੀਵਾਲ ਨੇ ਕਿਹਾ ਕਿ ਸਰਵੇ ਮੁਤਾਬਕ 2022 ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣੇਗੀ, ਜਦੋਂ ਸਾਡੀ ਸਰਕਾਰ ਬਣੀ ਤਾਂ ਇਨ੍ਹਾਂ ਕੈਪਟਨ ਦੇਦਿੱਤੇ ਨੌਕਰੀ ਕਾਰਡਾਂ ਉਤੇ ਸਾਡੀ ਸਰਕਾਰ ਸਭ ਨੂੰ ਨੌਕਰੀ ਦੇਵੇਗੀ।
ਆਮ ਆਦਮੀ ਪਾਰਟੀ ਦੇ ਮਹਾ ਸੰਮੇਲਨ ਵਿੱਚ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਚੁੱਲ੍ਹਿਆਂ ਦੀ ਅੱਗ ਖਤਰੇਵਿੱਚਹੈ। ਕਿਸਾਨ ਸੜਕਾਂ ਉੱਤੇ ਸੰਘਰਸ਼ ਕਰ ਰਿਹਾ ਹੈ,ਅਸੀਂ ਉਨ੍ਹਾਂ ਕਿਸਾਨਾਂ ਦਾ ਸਾਥ ਦੇਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੀਤ ਚੰਗੀ ਹੋਵੇ ਤਾਂਦਿੱਲੀ ਦੀ ਕੇਜਰੀਵਾਲ ਸਰਕਾਰ ਵਾਂਗ ਸਾਰੇ ਕੰਮ ਚਮਤਕਾਰ ਲੱਗਦੇ ਹਨ। ਉਨ੍ਹਾਂ ਕਿਹਾ ਕਿ ਇਕ ਸਰਕਾਰ ਰਾਜੇ ਵਾਂਗ ਲੁੱਟਦੀ ਹੈ ਅਤੇ ਇਕ ਕੇਜਰੀਵਾਲ ਵਾਂਗ ਸਾਰੀਆਂ ਸਹੂਲਤਾਂ ਦਿੰਦੀ ਹੈ, ਸਰਕਾਰ-ਸਰਕਾਰਦਾ ਫਰਕ ਹੈ। ਉਨ੍ਹਾਂ ਕਿਹਾ ਕਿ ਸਾਡੀ ਰੈਲੀ ਰੋਕਣ ਦੇ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਈ ਦਿਨਾਂ ਤੋਂ ਕਹਿ ਰਹੀ ਸੀ ਕਿ ਕੋਰੋਨਾ ਹੈ, ਰੈਲੀ ਨਾ ਕਰੋ, ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੋਤਰੀ ਦਾ ਵਿਆਹ ਕੀਤਾ ਹੈ, ਉਦੋਂ ਕੋਰੋਨਾ ਨਹੀਂ ਸੀ। ਕਾਂਗਰਸ ਪੱਛਮੀ ਬੰਗਾਲਵਿੱਚ ਰੈਲੀਆਂ ਕਰ ਰਹੀ ਹੈ, ਉਦੋਂ ਕੋਰੋਨਾ ਨਹੀਂ। ਬਾਦਲ ਪਰਿਵਾਰਬਾਰੇ ਮਾਨ ਨੇ ਕਿਹਾ ਕਿ ਜਦੋਂ ਵੀ ਇਸ ਪਰਿਵਾਰ ਉੱਤੇ ਰਾਜਨੀਤਕ ਸੰਕਟ ਆਵੇ ਤਾਂ ਧਰਮ ਦੀ ਵਰਤੋਂ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੇ ਤੱਕ ਬਰਗਾੜੀ ਕਾਂਡ ਦਾ ਇਨਸਾਫ਼ ਨਹੀਂ ਮਿਲ ਸਕਿਆ।

Read More Political Breaking News

ਪੰਜਾਬੀ ਖ਼ਬਰਾਂ

ਪੰਜਾਬ ਦੀ ਮਹਿਲਾ ਵਕੀਲ ਨੇ ਪ੍ਰਿੰਸ ਹੈਰੀ ਉੱਤੇ ਵਿਆਹ ਦੇ ਵਾਅਦੇ ਤੋਂ ਮੁੱਕਰਨ ਦੇ ਦੋਸ਼ ਲਾਏ

Published

on

prince-harry

ਹਾਈ ਕੋਰਟ ਨੇ ਪਟੀਸ਼ਨ ਨੂੰ ਕੋਰੀ ਕਲਪਨਾ ਕਹਿ ਕੇ ਰੱਦ ਕੀਤਾ
ਚੰਡੀਗੜ੍ਹ, 13 ਅਪਰੈਲ, – ਅਦਾਲਤ ਵਿਚ ਕਈ ਵਾਰ ਬੜੇ ਦਿਲਚਸਪ ਕੇਸ ਆਉਂਦੇ ਹਨ, ਜਿਨ੍ਹਾਂ ਨੂੰ ਵੇਖ ਕੇ ਜੱਜ ਵੀ ਹੈਰਾਨ ਹੋ ਜਾਂਦੇ ਹਨ। ਇਸ ਵਾਰੀ ਪੰਜਾਬ ਦੀ ਇਕ ਮਹਿਲਾ ਵਕੀਲ ਨੇ ਇੰਗਲੈਂਡ ਦੇ ਪ੍ਰਿੰਸ ਹੈਰੀ ਦੇ ਖਿਲਾਫ ਵਿਆਹਦਾ ਵਾਅਦਾ ਕਰ ਕੇ ਇਸ ਤੋਂ ਮੁੱਕਰ ਜਾਣ ਦਾ ਦੋਸ਼ ਲਾਇਆ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਮਹਿਲਾ ਵਕੀਲ ਪਲਵਿੰਦਰ ਕੌਰ ਨੇ ਅਰਜ਼ੀ ਦਿੱਤੀ ਹੈ ਕਿ ਇੰਗਲੈਂਡ ਦੇ ਪ੍ਰਿੰਸ ਹੈਰੀ ਨੇ ਮੇਰੇ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਇਸ ਤੋਂ ਇਨਕਾਰ ਕਰ ਰਹੇ ਹਨ, ਇਸ ਲਈ ਪ੍ਰਿੰਸ ਹੈਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਸ ਕੇਸ ਦੀ ਸੁਣਵਾਈ ਵੇਲੇ ਜੱਜ ਸਾਹਿਬ ਵੀ ਸੋਚਾਂ ਵਿਚ ਪੈ ਗਏ। ਫਿਰ ਉਹ ਜਲਦੀ ਸਮਝ ਗਏ ਕਿ ਇਹ ਪਟੀਸ਼ਨ ਨਿਰੀ ਕਲਪਨਾ ਤੋਂ ਇਲਾਵਾ ਕੁਝ ਨਹੀਂ। ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਕਿਹਾ ਕਿ ਇਸ ਦੀ ਸੰਭਾਵਨਾ ਹੈ ਕਿ ਮਹਿਲਾ ਵਕੀਲ ਨਾਲ ਗੱਲਬਾਤ ਕਰਨ ਵਾਲਾ ਅਖੌਤੀ ਪ੍ਰਿੰਸ ਹੈਰੀ ਪੰਜਾਬ ਦੇ ਕਿਸੇ ਪਿੰਡ ਦੇ ਕਿਸੇ ਸਾਈਬਰ ਕੈਫੇ ਵਿੱਚ ਬੈਠਾ ਆਪਣੇ ਲਈ ਹਰੇ ਚਾਰੇ ਦੀ ਭਾਲ ਕਰ ਰਿਹਾ ਹੋਵੇ। ਇਸ ਦੇ ਨਾਲ ਅਦਾਲਤ ਨੇ ਆਪਣੇ ਹੁਕਮ ਵਿੱਚ ਲਿਖਿਆ ਕਿ ਮਹਿਲਾ ਵਕੀਲ ਵੱਲੋਂ ਪ੍ਰਿੰਸ ਹੈਰੀ ਨਾਲ ਗੱਲਬਾਤ ਲਈ ਦਿੱਤੇ ਸਬੂਤ ਫੋਕੇ ਹਨ। ਵੱਖ-ਵੱਖ ਸੋਸ਼ਲ ਮੀਡੀਆ ਤੋਂ ਜਾਅਲੀ ਆਈ ਡੀ ਬਣਾ ਕੇ ਗੱਲ ਕੀਤੀ ਗਈ ਸੀ।ਮਹਿਲਾ ਵਕੀਲ ਦੀ ਪਟੀਸ਼ਨ ਵਿਚ ਗਰਾਮਰ ਦੀਆਂ ਗਲਤੀਆਂ ਹਨ ਤੇ ਇਹ ਸਭ ਸਿਰਫ ਸੁਪਨਿਆਂ ਦੀ ਦੁਨੀਆਂ ਵਿਚ ਰਹਿ ਕੇ ਕੀਤਾ ਜਾ ਸਕਦਾ ਹੈ। ਇਸ ਲਈ ਪਟੀਸ਼ਨ ਸੁਣਨ ਯੋਗ ਨਹੀਂ ਅਤੇ ਰੱਦ ਕੀਤੀ ਜਾਂਦੀ ਹੈ।

Read More Punjabi Newspaper

Continue Reading

ਪੰਜਾਬੀ ਖ਼ਬਰਾਂ

ਕੋਟਕਪੂਰਾ ਕੇਸ ਹਾਈ ਕੋਰਟ ਦੇ ਫ਼ੈਸਲੇ ਕਾਰਨ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੁਲਸ ਨੌਕਰੀ ਤੋਂ ਅਸਤੀਫ਼ਾ

Published

on

ig Kunwar Vijay Partap Singh

ਕੈਪਟਨ ਅਮਰਿੰਦਰ ਵੱਲੋਂ ਵਿਜੇ ਪ੍ਰਤਾਪ ਦਾ ਅਸਤੀਫ਼ਾ ਰੱਦ ਵਿਜੇ ਪ੍ਰਤਾਪ ਦੀ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ
ਚੰਡੀਗੜ੍ਹ, 13 ਅਪਰੈਲ, – ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੋਂ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡਕੇਸ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਸੀਨੀਅਰ ਅਫ਼ਸਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾ ਨੇ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਮੁਖੀ(ਡੀ ਜੀ ਪੀ) ਦਿਨਕਰ ਗੁਪਤਾ ਤੇ ਪੁਲਸ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ। ਅਕਤੂਬਰ 2015 ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ ਆਈ ਟੀ ਬਣਾਉਣ ਵੇਲੇ ਤੋਂਚਰਚਾ ਵਿਚ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਉੱਤੇ ਦੋਸ਼ੀ ਧਿਰਾਂ ਨੇ ਕਈ ਵਾਰ ਪੱਖ-ਪਾਤ ਦੇ ਮੋੜਵੇਂ ਦੋਸ਼ ਵੀ ਲਾਏ ਸਨ।
ਵਰਨਣ ਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਬਾਰੇ ਰੋਸ ਕਰਦੀ ਸਿੱਖ ਸੰਗਤ ਨੂੰ ਭਜਾਉਣ ਲਈ ਕੋਟਕਪੂਰਾ ਵਿਚ ਪੁਲਸ ਵਲੋਂ ਕੀਤੀ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਇਸ ਕੇਸ ਦੀ ਜਾਂਚ ਲਈ ਬਣਾਈਐੱਸ ਆਈ ਟੀਦੀ ਰਿਪੋਰਟਵਿੱਚਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਹਿ-ਦੋਸ਼ੀ ਬਣਾਇਆ ਗਿਆ ਸੀ, ਪਰਐੱਸ ਆਈ ਟੀ ਦੀ ਇਹ ਜਾਂਚ ਰਿਪੋਰਟ ਬੀਤੇ ਸ਼ੁੱਕਰਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਅਤੇਇਸ ਦੀ ਜਾਂਚ ਲਈ ਨਵੇਂ ਸਿਰੇ ਤੋਂ ਐੱਸ ਆਈ ਟੀ ਬਣਾਉਣ ਅਤੇ ਨਵੀਂਐੱਸ ਆਈ ਟੀਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਾ ਲੈਣ ਲਈ ਵੀ ਕਿਹਾ ਸੀ, ਕਿਉਂਕਿ ਦੋਸ਼ੀਆਂ ਨੇ ਉਸ ਉੱਤੇ ਸਰਕਾਰ ਦੇ ਇਸ਼ਾਰੇ ਉੱਤੇ ਚੱਲਣ ਦਾ ਦੋਸ਼ ਲਾਇਆ ਸੀ। ਦੱਸਿਆ ਜਾਂਦਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਦੁਖੀ ਹੋਏਤੇ ਇਸੇ ਲਈ ਉਨ੍ਹਾਂ ਅਸਤੀਫ਼ਾਦਿੱਤਾ ਹੈ। ਉਨ੍ਹਾਂ ਨੂੰ ਇਹ ਰੋਸ ਵੀ ਹੈ ਕਿ ਪੰਜਾਬ ਸਰਕਾਰ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਕੋਰਟ ਵਿੱਚ ਠੀਕ ਤਰ੍ਹਾਂ ਪੇਸ਼ ਨਹੀਂ ਕੀਤਾ ਸੀ, ਜਿਸ ਕਾਰਨ ਹਾਈ ਕੋਰਟ ਨੇ ਰਿਪੋਰਟ ਰੱਦ ਕਰਨ ਦੇ ਨਾਲ ਉਨ੍ਹਾਂ ਖਿਲਾਫ ਟਿਪਣੀਆਂ ਕੀਤੀਆਂ ਸਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਣ ਦੀ ਅਰਜ਼ੀ (ਜਿਸ ਨੂੰ ਅਸਤੀਫਾ ਕਿਹਾ ਗਿਆ ਹੈ) ਰੱਦ ਕਰ ਦਿੱਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹ ਅਰਜ਼ੀਰੱਦ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਸਮਰੱਥ ਅਤੇ ਇਮਾਨਦਾਰ ਅਧਿਕਾਰੀ ਹਨ, ਉਨ੍ਹਾਂ ਦੀਆਂ ਸੇਵਾਵਾਂ ਇਸ ਸਰਹੱਦੀ ਸੂਬੇ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ, ਜਦੋਂ ਪੰਜਾਬ ਨੂੰ ਅੰਦਰੂਨੀ ਤੇ ਬਾਹਰੀ ਸੁਰੱਖਿਆ ਦੀਆਂ ਚੁਣੌਤੀਆਂ ਪੇਸ਼ ਹਨ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾ ਹੀ ਇਹ ਸਾਫ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ ਆਈ ਟੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਫ਼ੈਸਲੇ ਨੂੰ ਰਾਜ ਸਰਕਾਰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।ਉਨ੍ਹਾ ਕਿਹਾ ਕਿ ਇਸ ਅਫਸਰ ਤੇ ਉਸ ਦੀ ਟੀਮ ਨੇ ਕੋਟਕਪੂਰਾ ਕੇਸ ਦੀ ਤੇਜ਼ੀ ਨਾਲ ਜਾਂਚ ਕਰਨ ਦਾ ਸ਼ਾਨਦਾਰ ਕੰਮ ਕੀਤਾ ਹੈ, ਜਿਸ ਨੂੰ ਅਕਾਲੀ ਆਗੂਆਂ ਨੇ ਚਾਰ ਸਾਲਾਂ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਤੇ ਨਿਗਰਾਨੀ ਹੇਠ ਹੀ ਕੇਸ ਦੀ ਜਾਂਚ ਆਖਰੀ ਤਰਕ ਪੂਰਨ ਸਿੱਟੇ ਤੱਕ ਪੁਚਾਈ ਜਾਵੇਗੀ।
ਦੂਸਰੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਨਾਲ ਪੰਜਾਬ ਦੀ ਸਿਆਸਤ ਭਖਣ ਪਿੱਛੋਂ ਵਿਜੇ ਪ੍ਰਤਾਪ ਨੇ ਫੇਸਬੁੱਕ ਉੱਤੇ ਇਸ ਬਾਰੇ ਪੋਸਟ ਪਾਈ ਹੈ, ਜੋ ਤੇਜ਼ੀ ਨਾਲ ਸ਼ੋਸ਼ਲ ਮੀਡੀਆ ਉੱਤੇ ਵਇਰਲ ਹੋਈ ਹੈ।ਉਨ੍ਹਾਂ ਲਿਖਿਆ ਹੈ ਕਿ‘ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ਦੀ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।’ ਉਨ੍ਹਾ ਨੇ ਕਿਹਾ ਕਿ ‘ਮੈਂ ਆਪਣਾ ਕੰਮ ਕੀਤਾ ਹੈ, ਜਿਸ ਦਾ ਮੈਨੂੰ ਕੋਈ ਅਫਸੋਸ ਨਹੀਂ ਤੇ ਮੈਂ ਸਾਰਿਆਂ ਨੂੰ ਅਪੀਲ ਕਰਦਿਆਂ ਕਹਿਣਾ ਚਾਹੰਦਾ ਹਾਂ ਕਿ ਮੇਰੇ ਵੱਲੋਂ ਦਿੱਤੇ ਅਸਤੀਫੇ ਨੂੰ ਜਿ਼ਆਦਾ ਵਧਾਉਂਦੇ ਹੋਏ ਰਾਜਨੀਤਕ ਨਾ ਬਣਾਇਆ ਜਾਵੇ। ਮੇਰੇ ਵੱਲੋਂ ਪੇਸ਼ ਕੀਤੀ ਰਿਪੋਰਟਦਾ ਲਿੱਖਿਆ ਇਕ-ਇਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ, ਇਸ ਨੂੰ ਕਿਸੇ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।’ ਉਨ੍ਹਾਂ ਕਿਹਾ ਕਿ ‘ਦੋਸ਼ੀ ਵਿਅਕਤੀ ਕਦੇ ਸਚਾਈ ਦੇ ਸ਼ੀਸ਼ੇ ਮੋਹਰੇ ਖੜੇ ਹੋਣ ਦੀ ਹਿੰਮਤ ਨਹੀਂ ਕਰ ਸਕਦਾ। ਮੈਂ ਅੰਤਮ ਫੈਸਲੇ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਅਪੀਲ ਕੀਤੀ ਹੈ, ਮੇਰੀ ਬੁੱਧੀ ਦੇ ਹਿਸਾਬ ਨਾਲ ਓਦੋਂ ਵੱਡੀ ਕੋਈ ਕੋਰਟ ਨਹੀਂ ਹੋ ਸਕਦੀ।’ ਉਨ੍ਹਾਂ ਕਿਹਾ ਕਿ ਮੈਂ ਸਮਾਜ ਸੇਵਾਜਾਰੀ ਰੱਖਾਂਗਾ, ਪਰ ਆਈ ਪੀ ਐੱਸ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕਾ ਹਾਂ।

Read More Punjabi Newspaper

Continue Reading

ਪੰਜਾਬੀ ਖ਼ਬਰਾਂ

ਭਗਵੰਤ ਮਾਨ ਨੇ ਕਿਹਾ: ਕੁੰਵਰ ਵਿਜੇ ਪ੍ਰਤਾਪ ਦੇ ਅਸਤੀਫੇ ਨੇ ਕੈਪਟਨ ਤੇ ਬਾਦਲਾਂ ਦਾ ਗਠਜੋੜ ਨੰਗਾ ਕੀਤੈ

Published

on

bhagwant-maan

ਚੰਡੀਗੜ੍ਹ, 13 ਅਪਰੈਲ, – ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੀ ਰਿਪੋਰਟ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਐੱਸ ਆਈ ਟੀ ਦੇ ਮੁਖੀ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਨੌਕਰੀ ਤੋਂ ਅਸਤੀਫ਼ਾ ਦੇਣ ਬਾਰੇ ਪ੍ਰਤੀਕਿਰਿਆ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇੱਕ ਇਮਾਨਦਾਰ ਪੁਲਿਸ ਅਧਿਕਾਰੀ ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਵਾਰ ਵਿਚਕਾਰ ਗੱਠਜੋੜ ਨੂੰ ਨੰਗਾ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਪੰਜਾਬ ਦੇਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਭਗਵੰਤ ਮਾਨ ਨੇ ਕਿਹਾ ਕਿ ਐੱਸ ਆਈ ਟੀ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਸਤੀਫ਼ਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸੁਨੇਹਾ ਦੇਦਿੱਤਾ ਹੈ ਕਿ ਜੇ ਕੈਪਟਨ ਸਰਕਾਰ ਨੂੰ ਜਾਂਚ ਰਿਪੋਰਟ ਮਨਜ਼ੂਰ ਨਹੀਂ ਤਾਂ ਉਹ ਇਸ ਨੌਕਰੀ ਤੋਂ ਅਸਤੀਫ਼ਾ ਦੇਣਾ ਚੰਗਾ ਸਮਝਦੇ ਹਨ। ਮਾਨ ਨੇ ਕਿਹਾ ਕਿ ਇਸ ਇਮਾਨਦਾਰ ਪੁਲਿਸ ਅਧਿਕਾਰੀ ਨੇ ਅਮਰਿੰਦਰ ਸਿੰਘ ਤੇ ਬਾਦਲਾਂ ਦੇ ਆਪਸ ਵਿੱਚ ਮਿਲੇ ਹੋਣ ਨੂੰ ਨੰਗਾ ਕਰਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕਹਿੰਦਾ ਹੈ ਕਿ ਮੈਂ ਪੱਕੇ ਤੌਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਦੇ ਪੱਖ ਵਿੱਚ ਹਾਂ, ਪਰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਜਦੋਂ ਇਹ ਰਿਪੋਰਟ ਸਹੀ ਸਿੱਧ ਕਰਨੀ ਸੀ, ਉਦੋਂ ਉਸ ਨੇ ਚੰਗੇ ਵਕੀਲ ਪੇਸ਼ ਨਹੀਂ ਕੀਤੇ। ਉਨਾਂ ਕਿਹਾ ਕਿ ਬੱਚਾ-ਬਚਾ ਜਾਣਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਕੌਣ ਸੀ, ਪਰ ਕੈਪਟਨ ਸਰਕਾਰ ਉਨਾਂ ਦੋਸ਼ੀਆਂ ਨੂੰ ਬਚਾਉਣ ਲੱਗੀ ਹੋਈ ਹੈ। ਮਾਨ ਨੇ ਕਿਹਾ ਅਮਰਿੰਦਰ ਸਿੰਘ ਪੰਜਾਬ ਦਾ ਗ੍ਰਹਿ ਮੰਤਰੀ ਵੀ ਹੈ, ਪਰ ਉਸ ਨੇ ਇਸ ਕੇਸ ਦੀ ਜਾਂਚ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਮਿਲੀਆਂ ਧਮਕੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ। ਉਨ੍ਹਾਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਜਾਂਚ ਕਮੇਟੀ ਦੀ ਰਿਪੋਰਟ ਦੇ ਕੇਸਵਿੱਚਸੁਪਰੀਮ ਕੋਰਟ ਜਾਣ ਤੇ ਰਿਪੋਰਟ ਦੇ ਪੱਖਵਿੱਚ ਹੋਣ ਦਾ ਡਰਾਮਾ ਕਰ ਰਹੇ ਹਨ, ਜਿਸ ਨਾਲ ਇਸ ਸਰਕਾਰ ਦਾ ਦੋਗਲਾਪਣ ਜ਼ਾਹਰ ਹੋਇਆ ਹੈ।


Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca