Khattar will not do that unless he apologizes to farmers
Connect with us apnews@iksoch.com

ਰਾਜਨੀਤੀ

ਕੈਪਟਨ ਅਮਰਿੰਦਰ ਦਾ ਐਲਾਨ : ਖੱਟਰ ਜਦੋਂ ਤੱਕ ਕਿਸਾਨਾਂ ਤੋਂ ਮੁਆਫੀ ਨਹੀਂ ਮੰਗਦਾ, ਓਦੋਂ ਤੱਕ ਉਸ ਗੱਲ ਨਹੀਂ ਕਰਾਂਗਾ

Published

on

capt amrinder singh

ਚੰਡੀਗੜ੍ਹ, 28 ਨਵੰਬਰ, – ਭਾਰਤ ਸਰਕਾਰ ਵਿਰੁੱਧ ਚੱਲ ਰਹੇਕਿਸਾਨਅੰਦੋਲਨ ਦੇ ਕਾਰਨ ਦੋ ਗੁਆਂਢੀ ਰਾਜਾਂਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਨੋਹਰ ਲਾਲ ਖੱਟਰ ਆਪਸ ਵਿੱਚ ਉਲਝ ਗਏ ਹਨ।ਕੈਪਟਨ ਅਮਰਿੰਦਰ ਸਿੰਘ ਅੱਜ ਨੇ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਦੋਂ ਤਕ ਕਿਸਾਨਾਂ ਉੱਤੇਕੀਤੇ ਜ਼ੁਲਮ ਦੀ ਮਾਫ਼ੀ ਨਹੀਂ ਮੰਗਦੇ, ਉਦੋਂ ਤਕ ਉਨ੍ਹਾਂ ਨਾਲ ਗੱਲ ਨਹੀਂਕਰਾਂਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਮਨੋਹਰ ਲਾਲ ਖੱਟਰ ਇਹ ਝੂਠ ਬੋਲਦੇ ਹਨ ਕਿ ਉਨ੍ਹਾਂ ਨੇ ਕਈ ਵਾਰ ਮੇਰੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਜਵਾਬ ਨਹੀਂ ਦਿੱਤਾ।’ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨਾਲ ਮਨੋਹਰ ਲਾਲ ਖੱਟਰ ਨੇ ਜੋ ਕੁਝ ਕੀਤਾ ਹੈ, ਮੈਂ ਉਸ ਨਾਲ ਬਿਲਕੁਲ ਹੀ ਗੱਲ ਨਹੀਂ ਕਰਨੀ, ਭਾਵੇਂ 10 ਵਾਰ ਕੋਸ਼ਿਸ਼ ਕਰਕੇ ਵੇਖ ਲੈਣ। ਜਦੋਂ ਤਕ ਮਨੋਹਰ ਲਾਲ ਖੱਟਰ ਸਾਡੇ ਕਿਸਾਨਾਂ ਤੋਂ ਮਾਫ਼ੀ ਨਹੀਂ ਮੰਗਦੇ ਤੇ ਇਹ ਨਹੀਂ ਮੰਨ ਲੈਂਦੇ ਕਿ ਪੰਜਾਬ ਦੇ ਕਿਸਾਨਾਂ ਨਾਲ ਗ਼ਲਤ ਕੀਤਾ ਹੈ, ਮੈਂ ਉਨ੍ਹਾਂ ਨੂੰ ਮਾਫ਼ ਨਹੀਂ ਕਰਾਂਗਾ।’
ਇਸ ਦੌਰਾਨ ਕਿਸਾਨਾਂ ਦੇ ਅੰਦੋਲਨ ਦਾ ਅਸਰ ਹਰਿਆਣਾ ਸਰਕਾਰ ਉੱਤੇ ਪੈਣ ਕਾਰਨ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਾ ਉਨ੍ਹਾਂ ਦਾ ਪ੍ਰੋਗਰਾਮ ਅਚਾਨਕ ਬਣਿਆ। ਮਨੋਹਰ ਲਾਲ ਖੱਟਰ ਗੁਰੂਗ੍ਰਾਮ ਤੋਂ ਸਿੱਧਾ ਦਿੱਲੀ ਗਏ ਤੇ ਗ੍ਰਹਿ ਮੰਤਰੀ ਨੂੰਮਿਲ ਕੇ ਹਿਸਾਰ ਨੂੰ ਚਲੇ ਗਏ। ਇਸ ਵਿੱਚੋਂ ਸਮਾਂ ਕੱਢ ਕੇ ਅੱਜ ਉਹ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਲਈ ਵੀ ਗਏ ਸਨ। ਸਮਝਿਆ ਜਾਂਦਾ ਹੈ ਕਿ ਉਹ ਕੋਈ ਹੱਲ ਕੱਢਣ ਲਈ ਕੇਂਦਰੀ ਲੀਡਰਸ਼ਿਪ ਉੱਤੇ ਜ਼ੋਰ ਦੇ ਰਹੇ ਹਨ।
ਦੂਸਰੇ ਪਾਸੇ ਹਰਿਆਣਾ ਦੇ ਕਿਸਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਇਸ ਬਿਆਨ ਤੋਂ ਭੜਕ ਪਏ ਹਨ ਕਿ ਹਰਿਆਣਾ ਵਿੱਚ ਕੋਈ ਕਿਸਾਨ ਸੰਘਰਸ਼ ਨਹੀਂ, ਸਾਰੀ ਸਮੱਸਿਆ ਪੰਜਾਬ ਦੇ ਕਿਸਾਨਾਂ ਦੀ ਹੈ। ਇਸ ਦੇ ਜਵਾਬ ਹਰਿਆਣਾ ਦੇ ਕਿਸਾਨਾਂ ਨੇ ਆਪਣੇ ਹੁੱਕੇ ਚੁੱਕ ਕੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਅਸੀਂ ਹਰਿਆਣਾ ਵਾਲੇ ਹਾਂ, ਪੰਜਾਬ ਦੇ ਕਿਸਾਨ ਹੁੱਕਾ ਨਹੀਂ ਪੀਂਦੇ, ਸਾਡਾ ਮੁੱਖ ਮੰਤਰੀ ਸਾਨੂੰ ਹਰਿਆਣਾ ਦੇ ਮੰਨਣ ਤੋਂ ਹੀ ਇਨਕਾਰ ਕਰੀ ਜਾਂਦਾ ਹੈ।

Click Here Political News Online in Punjabi

ਪੰਜਾਬੀ ਖ਼ਬਰਾਂ

ਅਮਰਿੰਦਰ ਸਿੰਘ ਦਾ ਐਲਾਨ:ਸੰਘਰਸ਼ ਵਿੱਚ ਮਾਰੇ ਗਏ ਹਰ ਕਿਸਾਨ ਦੇ ਵਾਰਸਾਂ ਨੂੰ ਪੰਜ ਲੱਖ ਰੁਪਏ ਤੇ ਨੌਕਰੀ ਮਿਲੇਗੀ

Published

on

capt amrinder singh

ਚੰਡੀਗੜ੍ਹ, 22 ਜਨਵਰੀ, – ਦਿੱਲੀਦੇ ਬਾਰਡਰਾਂ ਉੱਤੇ ਚੱਲ ਰਹੇ ਕਿਸਾਨ ਸੰਘਰਸ਼ ਵਿੱਚ ਆਪਣੀ ਜਾਨ ਦੀ ਬਾਜ਼ੀ ਲਾ ਚੁੱਕੇ ਹਰ ਕਿਸਾਨ ਦੇ ਇਕ-ਇਕ ਪਰਿਵਾਰਕ ਮੈਂਬਰ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਨੌਕਰੀ ਤੇ ਪੰਜ ਲੱਖ ਰੁਪਏ ਦਿੱਤੇ ਜਾਣਗੇ। ਪੰਜਾਬ ਸਰਕਾਰ ਕੋਲ ਅਜੇ ਤੱਕ 76 ਕਿਸਾਨਾਂ ਦੇ ਸੰਘਰਸ਼ ਦੇ ਦੌਰਾਨ ਮਾਰੇ ਜਾਣ ਦੀ ਰਿਪੋਰਟ ਹੈ। ਇਹ ਗੱਲ ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ੁੱਕਰਵਾਰ ਸੋਸ਼ਲ ਮੀਡੀਆ ਉੱਤੇ ‘ਆਸਕ ਦਾ ਕੈਪਟਨ’ (ਕੈਪਟਨ ਨੂੰ ਸਵਾਲ ਕਰੋ) ਪ੍ਰੋਗਰਾਮ ਦੌਰਾਨ ਕਹੀ ਹੈ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿਚ ਸਾਫ ਕਿਹਾ;‘ਮੈਂ ਝੂਠ ਨਹੀਂ ਬੋਲਦਾ, ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨੇ ਮੁੱਖ ਮੰਤਰੀਆਂ ਦੀ ਇਕ ਕਮੇਟੀ ਬਣਾਈ ਸੀ। ਪੰਜਾਬ ਨੂੰ ਇਸ ਕਮੇਟੀ ਵਿਚ ਸ਼ਾਮਲ ਨਾ ਕਰਨ ਉੱਤੇਅਸੀਂ ਚਿੱਠੀ ਲਿਖ ਕੇ ਰੋਸ ਪ੍ਰਗਟ ਕੀਤਾ ਤਾਂ ਪੰਜਾਬ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਇਸ ਦੀ ਇੱਕ ਮੀਟਿੰਗ ਵਿੱਚ ਮੈਂ ਅਤੇ ਦੂਸਰੀ ਮੀਟਿੰਗ ਵਿਚ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹੋਏ ਸਨ, ਪਰ ਉਸ ਮੀਟਿੰਗ ਵਿਚ ਵਿੱਤੀ ਮਾਮਲਿਆਂ ਦੀ ਚਰਚਾ ਹੋਈ ਸੀ, ਖੇਤੀ ਕਾਨੂੰਨਾਂ ਉੱਤੇ ਚਰਚਾ ਹੀ ਨਹੀਂ ਸੀ ਹੋਈ।’ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀਤੇ ਅਕਾਲੀ ਦਲ ਦੇ ਆਗੂ ਝੂਠ ਬੋਲ ਰਹੇ ਹਨ। ਇਸ ਮੁੱਦੇ ਉੱਤੇ ਆਰਟੀਆਈ ਹੇਠ ਇੱਕ ਦਰਖਾਸਤ ਦੇ ਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਰਾਜ ਸਰਕਾਰਾਂ ਦਾ ਵਿਸ਼ਾ ਹੈ, ਪਰ ਰਾਜਾਂ ਨੂੰ ਪੁੱਛੇ ਤੋਂ ਬਿਨਾਂ ਕੇਂਦਰ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਰਾਜਾਂ ਦੇ ਕਿਸਾਨ ਧਰਨੇ ਉੱਤੇ ਬੈਠੇ ਹਨ ਤਾਂ ਹੋਰ ਕਿੰਨੀ ਕੁ ਦੇਰ ਕਿਸਾਨਾਂ ਨੂੰ ਬਿਠਾਇਆ ਜਾਵੇਗਾ। ਕੈਪਟਨ ਨੇ ਕਿਹਾ ਕਿ ਅੱਜ ਤਕ 130 ਤੋਂ 140 ਵਾਰ ਸੰਵਿਧਾਨ ਵਿੱਚ ਸੋਧ ਹੋ ਚੁੱਕੀ ਹੈ, ਇੱਕ ਹੋਰ ਕਿਉਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਅੜੀਅਲ ਰੁੱਖ ਛੱਡਣਾ ਚਾਹੀਦਾ ਹੈ, ਕਿਉਂਕਿ ਬਜ਼ੁਰਗ ਆਪਣੇ ਲਈ ਨਹੀਂ, ਆਪਣੇ ਬੱਚਿਆਂ ਦੇ ਭਵਿੱਖ ਲਈ ਧਰਨੇ ਉੱਤੇ ਬੈਠੇ ਹਨ।

Latest Political News Today

Continue Reading

ਰਾਜਨੀਤੀ

ਝਾਰਖੰਡ ਦੇ ਮੁੱਖ ਮੰਤਰੀ ਨੇ ਕਿਹਾ:ਮੋਦੀ ਸਰਕਾਰ ਨੂੰ ਗਲਤ ਫਹਿਮੀ ਕਿ ਕਿਸਾਨ ਅੰਦੋਲਨ ਸਿਰਫ ਪੰਜਾਬ ਤੇ ਹਰਿਆਣੇ ਦਾ ਹੈ

Published

on

hemant saren

ਨਵੀਂ ਦਿੱਲੀ, 22 ਜਨਵਰੀ – ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਭਾਰਤ ਸਰਕਾਰ ਵੱਲੋਂ ਕਾਨੂੰਨ ਕੁਝ ਸਮੇਂ ਲਈ ਸਸਪੈਂਡ ਕਰਨ ਦੀ ਤਜਵੀਜ਼ ਉੱਤੇ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਗਲਤ ਫਹਿਮੀ ਵਿੱਚ ਹੈ ਕਿ ਇਹ ਸਿਰਫ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ ਹੈ।
ਹੇਮੰਤ ਸੋਰੇਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਲੜਾਈ ਸਾਰੇ ਦੇਸ਼ ਦੇ ਕਿਸਾਨਾਂ ਦੀ ਹੈ ਅਤੇ ਉਹ ਜ਼ਾਮਲ ਕਾਨੂੰਨਾਂ ਨੂੰ ਖਤਮ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਵੱਲ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਤੇ ਜੇ ਉਹ ਸੰਜੀਦਾ ਨਾ ਹੋਈ ਤਾਂ ਅੰਦੋਲਨ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਫੈਲ ਜਾਵੇਗਾ। ਝਾਰਖੰਡ ਦੇ ਮੁੱਖ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਚੱਲਦਾ ਅੜਿੱਕਾ ਕੌਮਾਂਤਰੀ ਮੰਚਾਂ ਤੇ ਭਾਰਤ ਦੇ ਅਕਸ ਨੂੰ ਢਾਹ ਲਾ ਰਿਹਾ ਹੈ। ਇਹ ਪੁੱਛਣਤੇ ਕਿ ਕੀ ਝਾਰਖੰਡ ਸਰਕਾਰ ਖੇਤੀ ਕਾਨੂੰਨਾਂ ਨੂੰ ਖਤਮ ਕਰਨ ਲਈ ਕੋਈ ਕਾਨੂੰਨ ਪਾਸ ਕਰੇਗੀ, ਜਿਵੇਂ ਕਾਂਗਰਸੀ ਰਾਜਾਂ ਨੇ ਕੀਤਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਕਤ ਘਟਨਾਕ੍ਰਮ `ਤੇ ਨੇੜਿਉਂ ਨਜ਼ਰ ਰੱਖ ਰਹੀ ਹੈ ਅਤੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਦੇ ਅੰਤਿਮ ਫੈਸਲੇ ਦੀ ਉਡੀਕ ਕਰ ਰਹੀ ਹੈ, ਉਸ ਦੇ ਬਾਅਦ ਕੋਈ ਕਦਮ ਚੁੱਕੇਗੀ।

Continue Reading

ਰਾਜਨੀਤੀ

ਕੇਰਲ ਵਿਧਾਨ ਸਭਾ ਦੇ ਸਪੀਕਰ ਦੇ ਖਿਲਾਫ ਬੇਭਰੋਸਗੀ ਮਤਾ ਪੇਸ਼

Published

on

ਤਿਰੂਵਨੰਤਪੁਰਮ, 22 ਜਨਵਰੀ -ਕੇਰਲ ਵਿਧਾਨ ਸਭਾ ਦੇ ਸਪੀਕਰ ਪੀ ਸ਼੍ਰੀਰਾਮਕ੍ਰਿਸ਼ਣਨ ਤੇ ਡਾਲਰ ਤਸਕਰੀ ਦੇ ਦੋਸ਼ਾਂ ਅਤੇ ਵਿਧਾਨ ਸਭਾ ਕੰਪਲੈਕਸ ਵਿੱਚ ਉਸਾਰੀ ਦੇ ਕੰਮਾਂ ਵਿੱਚ ਹੋਈ ਪੈਸੇ ਦੀ ਬਰਬਾਦੀ ਦੇ ਬਾਰੇ ਉਸ ਦੇ ਖਿਲਾਫ ਵਿਰੋਧੀ ਧਿਰ ਯੂ ਡੀ ਐਫ (ਸਾਂਝਾ ਡੈਮੋਕਰੇਟਿਕ ਫਰੰਟ) ਨੇ ਕੱਲ੍ਹ ਸਦਨ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ। ਓਥੋਂ ਦੇ ਸੱਤਾਧਾਰੀ ਖੱਬੇ ਪੱਖੀ ਮੋਰਚੇ ਨੇ ਸ਼ੁਰੂ ਵਿੱਚ ਤਕਨੀਕੀ ਕਾਰਨਾਂ ਦਾ ਹਵਾਲਾ ਦੇ ਕੇ ਮਤੇਤੇ ਇਤਰਾਜ਼ ਕੀਤਾ, ਪਰ ਬਾਅਦ ਵਿੱਚ ਸਦਨ ਨੇ ਇਸ ਮਤੇ `ਤੇ ਚਰਚਾ ਕਰਨ ਦਾ ਫੈਸਲਾ ਕਰ ਲਿਆ ਹੈ।
ਸਪੀਕਰ ਵਿਰੁੱਧ ਮਤਾ ਪੇਸ਼ ਕੀਤੇ ਹੋਣ ਤੋਂ ਪਹਿਲਾਂ ਸ੍ਰੀਰਾਮਕ੍ਰਿਸ਼ਣਨ ਸਪੀਕਰ ਦੀ ਕੁਰਸੀ ਛੱਡ ਕੇ ਚਲੇ ਗਏ ਅਤੇ ਡਿਪਟੀ ਸਪੀਕਰ ਪੀ ਸ਼ਸ਼ੀ ਨੇ ਕਾਰਵਾਈ ਸ਼ੁਰੂ ਕੀਤੀ। ਐਮ ਓਮੇਰ (ਇੰਡੀਅਨ ਯੂਨੀਅਨ ਮੁਸਲਿਮ ਲੀਗ) ਨੇ ਸਪੀਕਰ ਨੂੰ ਹਟਾਉਣ ਦਾ ਮਤਾ ਪੇਸ਼ ਕਰਦਿਆਂ ਕਿਹਾ ਕਿ ਇਹ ਮਤਾ ਨਿੱਜੀ ਜਾਂ ਸਿਆਸੀ ਕਾਰਨਾਂ ਕਰ ਕੇ ਨਹੀਂ, ਬਲਕਿ ਸਦਨ ਦੇ ਸਨਮਾਨ ਦੀ ਰੱਖਿਆ ਲਈ ਲਿਆਂਦਾ ਗਿਆ ਹੈ। ਓਮੇਰ ਨੇ ਕਿਹਾ ਕਿ ਸਪੀਕਰ ਦੇ ਖਿਲਾਫ ਰੋਜ਼ ਗੰਭੀਰ ਦੋਸ਼ ਲੱਗ ਰਹੇ ਹਨ ਤੇ ਕਿਹਾ ਜਾ ਰਿਹਾ ਹੈ ਕਿ ਮੌਜੂਦਾ ਵਿਧਾਨ ਸਭਾ ਸੈਸ਼ਨ ਦੀ ਸਮਾਪਤੀ ਪਿੱਛੋਂ ਕੇਂਦਰੀ ਏਜੰਸੀਆਂ ਉਨ੍ਹਾਂ ਤੋਂ ਪੁੱਛਗਿੱਛ ਕਰਨਗੀਆਂ। ਉਨ੍ਹਾਂ ਨੇ ਦੋਸ਼ ਲਾਇਆ ਕਿ ਪਿੱਛੇ ਜਿਹੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤੇ ਵੱਖ-ਵੱਖ ਉਸਾਰੀ ਦੇ ਕੰਮ ਪਾਰਦਰਸ਼ੀ ਨਹੀਂ ਸਨ। ਵਿਧਾਨ ਸਭਾ ਵਿੱਚ ਭਾਜਪਾ ਦੇ ਇਕੱਲੇ ਮੈਂਬਰ ਓ ਰਾਜਗੋਪਾਲ ਨੇ ਸਪੀਕਰ ਦੇ ਖਿਲਾਫ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ਦਾ ਸਮਰਥਨ ਕੀਤਾ।

Continue Reading

ਰੁਝਾਨ


Copyright by IK Soch News powered by InstantWebsites.ca