Kotkapura incident: Sant Dhadrianwale filed a statement with SIT
Connect with us [email protected]

ਪੰਜਾਬੀ ਖ਼ਬਰਾਂ

ਕੋਟਕਪੂਰਾ ਕਾਂਡ :ਸੰਤ ਢੱਡਰੀਆਂ ਵਾਲੇ ਨੇ ਐੱਸ ਆਈ ਟੀ ਕੋਲ ਬਿਆਨ ਦਰਜ ਕਰਾਏ

Published

on

ਪਟਿਆਲਾ, 6 ਜੁਲਾਈ – ਸਾਲ 2015 ਵਿੱਚ ਵਾਪਰੀਆ ਬੇਅਦਬੀ ਦੀਆਂ ਘਟਨਾਵਾਂ ਦੇ ਬਾਅਦ ਰੋਸ ਕਰਦੀ ਸੰਗਤ ਉੱਤੇ ਪੁਲਸ ਫਾਇਰਿੰਗ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਕੱਲ੍ਹ ਪਟਿਆਲਾ ਦੇ ਸਰਕਿਟ ਹਾਊਸ ਵਿੱਚ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਮੁੱਖ ਰੂਪ ਵਿੱਚ 14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਧਰਨਾ ਦੇਂਦੀ ਸਿੱਖ ਸੰਗਤਾਂ ਉੱਤੇ ਪੁਲਸ ਵੱਲੋਂ ਲਾਠੀਚਾਰਜ ਕਰਨ, ਗੋਲੀ ਚਲਾਉਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੀਆਂ ਘਟਨਾਵਾਂ ਬਾਰੇ ਸਵਾਲ ਪੁੱਛੇ ਗਏ। ਇਸ ਘਟਨਾ ਵੇਲੇ ਸੰਤ ਢੱਡਰੀਆਂ ਵਾਲੇ ਉਥੇ ਮੌਜੂਦ ਸਨ। ਐਡੀਸ਼ਨਲ ਡੀ ਜੀ ਪੀ, ਐਲ ਕੇ ਯਾਦਵ ਦੀ ਅਗਵਾਈ ਹੇਠ ਜਾਂਚ ਟੀਮ ਕੱਲ੍ਹ ਇੱਥੇ ਸਰਕਟ ਹਾਊਸ ਵਿਖੇ ਪੁੱਜੀ ਅਤੇ ਢੱਡਰੀਆਂ ਵਾਲੇ ਤੋਂ ਸਵੇਰੇ ਸਾਢੇ 11 ਵਜੇ ਪੁੱਛਗਿੱਛ ਸ਼ੁਰੂ ਹੋਈ ਅਤੇ ਉਹ ਸਵਾ ਤਿੰਨ ਵਜੇ ਸਰਕਟ ਹਾਊਸ ਵਿੱਚੋਂ ਨਿਕਲੇ। ਐੱਸ ਆਈ ਟੀ ਨੇ ਪੁੱਛਗਿੱਛ ਬਾਰੇ ਕੋਈ ਗੱਲ ਨਹੀਂਦੱਸੀ, ਪਰ ਢੱਡਰੀਆਂ ਵਾਲੇ ਸੰਤਾਂ ਨੇ ਆਸ ਪ੍ਰਗਟਾਈ ਕਿ ਨਵੀਂ ਐੱਸ ਆਈ ਟੀ ਕਿਸੇ ਨਤੀਜੇ ਉੱਤੇ ਜ਼ਰੂਰ ਪਹੁੰਚੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ: ‘‘ਅੱਜ ਚੌਥੀ ਵਾਰ ਬਿਆਨ ਦਰਜ ਕਰਵਾਏ ਹਨ ਅਤੇ ਜੇ ਫੇਰ ਬੁਲਾਇਆ ਗਿਆ ਤਾਂ ਫਿਰ ਪੇਸ਼ ਹੋਣ ਲਈ ਤਿਆਰ ਹਨ। ਜੇ ਪ੍ਰਤੱਖਦਰਸ਼ੀ ਇਹ ਕੇਸ ਜਾਂਚ ਟੀਮ ਦੇ ਧਿਆਨ ਵਿੱਚ ਨਹੀਂ ਲਿਆਉਣਗੇ ਤਾਂ ਜਾਂਚ ਕਿਵੇਂ ਸਿਰੇ ਲੱਗੇਗੀ।” ਉਸ ਸਾਲ ਬੇਅਦਬੀ ਹੋਣ ਦੀਆਂ ਘਟਨਾਵਾਂ ਲਈ ਉਨ੍ਹਾਂ ਨੇ ਉਸ ਵਕਤ ਦੀ ਬਾਦਲ ਸਰਕਾਰ ਉੱਤੇ ਉਂਗਲ ਚੁੱਕੀ ਤੇ ਕਿਹਾ ਕਿ ਇਹ ਮੰਦਭਾਗੀਆਂ ਘਟਨਾਵਾਂ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀ ਸਰਕਾਰ ਸਮੇਂ ਵਾਪਰੀਆਂ ਸਨ। ਸੰਤ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਸੰਗਤਾਂ ਉੱਤੇ ਕਹਿਰ ਢਾਹੁਣ ਦੀਆਂ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਵਾਪਰ ਜਾਣਾ ਅਸੰਭਵ ਹੈ।
ਇਸ ਦੌਰਾਨ ਦਮਦਮੀ ਟਕਸਾਲ ਨਾਲ ਟਕਰਾਅ ਬਾਰੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਿਹਾ ਕਿ ਦੋ ਧਿਰਾਂ ਵਿਚਾਲੇ ਮਤਭੇਦ ਹੋ ਸਕਦੇ ਹਨ, ਪਰ ਇਸ ਦਾ ਮਤਲਬ ਇਹ ਨਹੀਂ ਕਿ ਛਬੀਲ ਦੇ ਬਹਾਨੇ ਰੋਕ ਕੇ ਕਤਲ ਕਰ ਦਿੱਤਾ ਜਾਵੇ। ਦਮਦਮੀ ਟਕਸਾਲ ਨਾਲ ਆਪਸੀ ਸਮਝੌਤੇ ਬਾਰੇ ਪੁੱਛਣ ਉੱਤੇ ਉਨ੍ਹਾਂ ਕਿਹਾ ਕਿ ਕਿਸੇ ਦੀ ਜਾਨ ਲੈਣਾ ਘੋਰ ਅਪਰਾਧ ਤੇ ਪਾਪ ਹੈ, ਪਰ ਜੇ ਉਹ ਇਸ ਹਮਲੇ ਸਬੰਧੀ ਗਲਤੀ ਮੰਨ ਲੈਂਦੇ ਹਨ ਤਾਂ ਸਮਝੌਤਾ ਹੀ ਸਮਝੌਤਾ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਪੰਜਾਬੀ ਲੇਖਿਕਾ ਦੀ ਕਿਤਾਬ 50 ਸਾਲ ਬਾਅਦ ਲਾਇਬ੍ਰੇਰੀ ਨੂੰ ਵਾਪਸ ਕੀਤੀ ਗਈ

Published

on

The Punjabi author

ਗਲਾਸਗੋ, 31 ਜੁਲਾਈ – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਦੀ ਕਿਤਾਬ ਆਖਰ ਵਾਪਸ ਆ ਗਈ ਹੈ।
ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚੋਂ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ ਦੀ ਕਿਤਾਬ ਵਾਪਸ ਭੇਜੀ ਗਈ ਹੈ, ਜੋ ਆਖਰੀ ਵਾਰ 1968 ਵਿੱਚ ਉਧਾਰ ਦਿੱਤੀ ਗਈ ਸੀ। ਸਾਲ 1965 ਵਿੱਚ ਮਿਲਸ ਅਤੇ ਬੂਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਹ ਕਿਤਾਬ ਪਾਠਕ ਨੇ ਇੱਕ ਵੱਡੇ ਚਿੱਟੇ ਬੈਗ ਵਿੱਚ ਡਾਕ ਰਾਹੀਂ 20 ਪੌਂਡ ਦੇ ਨੋਟ ਅਤੇ ਮੁਆਫੀ ਦੀ ਇੱਕ ਗੁੰਮਨਾਮ ਚਿੱਠੀ ਨਾਲ ਵਾਪਸ ਭੇਜੀ ਹੈ। ਇਸ ਚਿੱਠੀ ਵਿੱਚ ਕਿਤਾਬ ਦੀ ਦੇਰੀ ਨਾਲ ਵਾਪਸੀ ਦੀ ਮੁਆਫੀ ਸਵੀਕਾਰ ਕਰਨ ਦੀ ਗੱਲ ਲਿਖੀ ਗਈ ਹੈ। ਇਸ ਕਿਤਾਬ ਨਾਲ ਭੇਜੇ ਗਏ 20 ਪੌਂਡ ਇੱਕ ਚੈਰਿਟੀ ਨੂੰ ਦਾਨ ਕੀਤੇ ਜਾ ਰਹੇ ਹਨ, ਕਿਉਂਕਿ ਰੇਨਫਰਿਊਸ਼ਾਇਰ ਲਾਇਬ੍ਰੇਰੀਆਂ ਬਕਾਇਆ ਕਿਤਾਬਾਂ ਦੀ ਵਾਪਸੀ ਲਈ ਜੁਰਮਾਨਾ ਨਹੀਂ ਸਨ ਵਸੂਲ ਰਹੀਆਂ।
ਸ਼੍ਰੀਮਤੀ ਬਲਬੀਰ ਸਿੰਘ ਦਾ ਜਨਮ 1921 ਵਿੱਚ ਪੰਜਾਬ ਵਿੱਚ ਹੋਇਆ ਸੀ ਅਤੇ ਉਹ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ੈਫ, ਕੁੱਕਰੀ ਅਧਿਆਪਕ ਤੇ ਰਸੋਈ ਕਿਤਾਬ ਦੀ ਲੇਖਿਕਾ ਸਨ। ਉਨ੍ਹਾ ਦੀ ਇੰਡੀਅਨ ਕੁੱਕਰੀ ਕਿਤਾਬ ਨੂੰ ਪਹਿਲੀ ਵਾਰ ਲੰਡਨ ਵਿੱਚ ਛਪਣ ਉੱਤੇ ਬਹੁਤ ਪ੍ਰਸ਼ੰਸਾ ਮਿਲੀ ਸੀ। ਇਸ ਕਿਤਾਬ ਦੀਆਂ ਦੁਨੀਆਂ ਵਿੱਚ ਸੈਂਕੜੇ ਹਜ਼ਾਰਾਂ ਕਾਪੀਆਂ ਵਿਕੀਆਂ ਸਨ। ਇਸ ਪਿੱਛੋਂ ਕਿਤਾਬ ਦੇ ਕਈ ਐਡੀਸ਼ਨ ਵੀ ਛਪੇ ਸਨ। ਲੇਖਿਕਾਦੀ 1994 ਵਿੱਚ ਮੌਤ ਹੋ ਗਈ ਸੀ।

Continue Reading

ਪੰਜਾਬੀ ਖ਼ਬਰਾਂ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

Published

on

Supreme-Court

ਨਵੀਂ ਦਿੱਲੀ, 31 ਜੁਲਾਈ – ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂ ਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

Continue Reading

ਪੰਜਾਬੀ ਖ਼ਬਰਾਂ

ਛੁੱਟੀ ਆਏ ਫ਼ੌਜੀ ਨੇ ਹੋਟਲ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕੀਤੀ

Published

on

Suicide

ਫ਼ਿਰੋਜ਼ਪੁਰ, 31 ਜੁਲਾਈ – ਛੁੱਟੀ ਵਿੱਚ ਆਏ ਹੋਏ ਇੱਕ ਫ਼ੌਜੀ ਨੇ ਫ਼ਿਰੋਜ਼ਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਥਾਣਾ ਇੰਚਾਰਜ ਨਿਖੀਲ ਗਰਗ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਫ਼ੌਜ ਵਿੱਚ ਲੇਹ ਵਿੱਚ ਤੈਨਾਤ ਸੀ। ਉਹ ਕਰੀਬ ਡੇਢ ਮਹੀਨੇ ਪਹਿਲਾਂ ਛੁੱਟੀ ਕੱਟਣ ਘਰ ਆਇਆ ਸੀ।ਥਾਣਾ ਇੰਚਾਰਜ ਨੇ ਦੱਸਿਆ ਕਿ ਕਰਮਜੀਤ ਸਿੰਘ ਕੱਲ੍ਹ ਸਵੇਰੇ ਫ਼ਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਆਇਆ ਅਤੇ ਉਥੇ ਕਮਰਾ ਲਿਆ ਸੀ। ਉਹ ਆਪਣੇ ਕਮਰੇ ਤੋਂ ਕਰੀਬ 3-4 ਵਾਰ ਬਾਹਰ ਆਇਆ। ਰਾਤ 11 ਵਜੇ ਉਸ ਦੇ ਵੱਲੋਂ ਲਾਏ ਗਏ ਫੰਦੇ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਸੂਚਨਾ ਮਿਲਦੇ ਸਾਰ ਪੁਲਸ ਟੀਮ ਓਥੇ ਗਈ। ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਕਰਮਜੀਤ ਸਿੰਘ ਨੇ ਵ੍ਹਅਟਸਐਪ ਰਾਹੀਂ ਆਪਣੇ ਪਰਵਾਰ ਨੂੰ ਲੋਕੇਸ਼ਨ ਸੈਂਡ ਕੀਤੀ ਸੀ, ਜਿਸ ਦੀ ਸੂਚਨਾ ਪਰਵਾਰ ਨੇ ਫ਼ਿਰੋਜ਼ਪੁਰ ਦਿੱਤੀ ਅਤੇ ਜਦੋਂ ਆ ਕੇ ਹੋਟਲ ਦੇ ਕਮਰੇ ਵਿੱਚ ਦੇਖਿਆ ਤਾਂ ਉਸਦੇ ਗਲੇ ਵਿੱਚ ਫੰਦਾ ਲੱਗਾ ਹੋਇਆ ਸੀ। ਸਵੇਰਾ ਹੋਟਲ ਦੇ ਮਾਲਿਕ ਤਰੁਣ ਮਿਤਲ ਨੇ ਕਿਹਾ ਕਿ ਉਹ ਇਸ ਵਕਤ ਬਾਹਰ ਹੈ ਪਰ ਇਸ ਘਟਨਾ ਦੀ ਜਾਣਕਾਰੀ ਸਭ ਤੋਂ ਪਹਿਲਾਂ ਪੁਲਸ ਨੂੰ ਦਿੱਤੀ ਗਈ ਸੀ ਤੇ ਪੁਲਸ ਦੀ ਮੌਜੂਦਗੀ ਵਿੱਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮ੍ਰਿਤਕ ਫੰਦੇ ਨਾਲ ਲੱਟਕਦਾ ਹੋਇਆ ਪਾਇਆ ਗਿਆ।

Continue Reading

ਰੁਝਾਨ


Copyright by IK Soch News powered by InstantWebsites.ca