Lathicharge on Aam Aadmi Party women workers going to surround
Connect with us [email protected]

ਪੰਜਾਬੀ ਖ਼ਬਰਾਂ

ਭਾਜਪਾ ਦਾ ਦਫ਼ਤਰ ਘੇਰਨ ਜਾ ਰਹੀਆਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਰਕਰਾਂ ‘ਤੇ ਲਾਠੀਚਾਰਜ

Published

on

Aam Aadmi Party women workers

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਨੇ ਔਰਤਾਂ ਅਤੇ ਕਿਸਾਨਾਂ ਖਿਲਾਫ ਭਾਜਪਾ ਆਗੂਆਂ ਵੱਲੋਂ ਭੱਦੀ ਸ਼ਬਦਾਵਲੀ ਬੋਲਣ ਤੇ ਹਮਲੇ ਕਰਨ ਦੇ ਵਿਰੋਧ ਵਿਚ ਚੰਡੀਗੜ੍ਹ ਸਥਿਤ ਭਾਜਪਾ ਦੇ ਸੂਬਾਈ ਦਫਤਰ ਦਾ ਘਿਰਾਓ ਕੀਤਾ। ਮਹਿਲਾ ਵਰਕਰਾਂ ਨੇ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਤੇ ਭਾਜਪਾ ਖਿਲਾਫ ਨਾਅਰੇਬਾਜ਼ੀ ਕੀਤੀ। ਭਾਜਪਾ ਦਫਤਰ ਵੱਲੋਂ ਜਾ ਰਹੀਆਂ ਆਪ ਵਰਕਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੂੰ ਲਾਠੀਆਂ ਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰਨੀ ਪਈ।
ਪੁਲਿਸ ਵੱਲੋਂ ਕੀਤੇ ਲਾਠੀਚਾਰਜ ਵਿਚ ਆਪ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ, ਨੌਜਵਾਨ ਆਗੂ ਅਨਮੋਲ ਗਗਨ ਮਾਨ ਜ਼ਖਮੀ ਹੋ ਗਈਆਂ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।
ਐਤਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਸੂਬਾਈ ਦਫਤਰ ਦਾ ਘਿਰਾਓ ਕਰਨ ਲਈ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀਆਂ ਵਰਕਰਾਂ ਚੰਡੀਗੜ੍ਹ ਦੇ ਸੈਕਟਰ 37 ਵਿਚ ਇਕੱਠੀਆਂ ਹੋਈਆਂ। ਇਸ ਦੇ ਬਾਅਦ ਉਨ੍ਹਾਂ ਨੇ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ ਤੇ ਅਨਮੋਲ ਗਗਨ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਵੱਲ ਮਾਰਚ ਸ਼ੁਰੂ ਕਰ ਦਿੱਤਾ। ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿਚ ਭਾਜਪਾ ਦੇ ਗੁੰਡੇ ਦੇਸ਼ ਦੇ ਮੁੱਲਾਂ ਨੂੰ ਭੁੱਲ ਗਏ ਹਨ। ਸੱਤਾਧਾਰੀਆਂ ਦੀ ਪੁਲਿਸ ਵੀ ਔਰਤਾਂ ਤੇ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਆਪਣੀ ਪ੍ਰਾਪਤੀ ਮੰਨਣ ਲੱਗੀ ਹੈ।
ਭਾਜਪਾ ਦਫਤਰ ਵੱਲੋਂ ਜਾ ਰਹੀਆਂ ਵਰਕਰਾਂ ਨੂੰ ਰੋਕਣ ਵਿਚ ਜਦੋਂ ਚੰਡੀਗੜ੍ਹ ਪੁਲਿਸ ਪੂਰੀ ਤਰ੍ਹਾਂ ਨਾਕਾਮ ਹੋ ਰਹੀ ਸੀ ਤਾਂ ਪੁਲਿਸ ਨੂੰ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕਰਨਾ ਪਿਆ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿਚ ਕਈ ਵਰਕਰਾਂ ਜ਼ਖਮੀ ਹੋ ਗਈਆਂ ਜਦਕਿ ਕਈ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲਿਆ। ਬਾਅਦ ਵਿਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca