Maharashtra Assembly passes resolution to get OBC figures from Center
Connect with us [email protected]

ਰਾਜਨੀਤੀ

ਕੇਂਦਰ ਤੋਂ ਓ ਬੀ ਸੀ ਅੰਕੜੇ ਲੈਣ ਲਈ ਮਹਾਰਾਸ਼ਟਰ ਅਸੈਂਬਲੀ ਵਿੱਚ ਮਤਾ ਪਾਸ

Published

on

Maharashtra Assembly

ਮੁੰਬਈ, 6 ਜੁਲਾਈ – ਮਹਾਰਾਸ਼ਟਰ ਵਿਧਾਨ ਸਭਾ ਨੇ ਕੱਲ੍ਹ ਇੱਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ 2011 ਦੀ ਮਰਦਮਸ਼ੁਮਾਰੀ ਦੇ ਅੰਕੜੇ ਦੇਵੇ, ਜਿਸ ਨਾਲ ਪ੍ਰਦੇਸ਼ ਬੈਕਵਰਡ ਕਲਾਸ (ਓ ਬੀ ਸੀ)ਕਮਿਸ਼ਨ ਇਨ੍ਹਾਂ ਸ਼੍ਰੇਣੀਆਂ ਦੇ ਲੋਕਾਂ ਦੀ ਆਬਾਦੀ ਦਾ ਅੰਕੜਾ ਤਿਆਰ ਕਰ ਸਕੇ, ਜਿਸ ਦਾ ਮੰਤਵਲੋਕਲ ਬਾਡੀਜ਼ ਵਿੱਚ ਇਸ ਵਰਗ ਲਈ ਸਿਆਸੀ ਰਾਖਵਾਂਕਰਨ ਬਹਾਲ ਕਰਨ ਦੀ ਕੋਸ਼ਿਸ਼ ਕਰਨਾ ਹੈ।
ਨੈਸ਼ਨਲਿਸਟ ਕਾਂਗਰਸ ਪਾਰਟੀ (ਐਨ ਸੀ ਪੀ) ਦੇ ਆਗੂ ਅਤੇ ਸੂਬੇ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਛਗਨ ਭੁਜਬਲ ਵੱਲੋਂ ਪੇਸ਼ ਮਤੇ ਨੂੰ ਵਿਰੋਧੀ ਧਿਰ ਭਾਜਪਾ ਦੇ ਹੰਗਾਮੇ ਦੌਰਾਨ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ। ਇਸ ਮੁੱਦੇ ਉੱਤੇ ਸਦਨ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨੀ ਪਈ। ਭਾਜਪਾ ਦੇ ਵਿਧਾਇਕ ਸਦਨ ਵਿੱਚ ਸਪੀਕਰ ਦੇ ਆਸਣ ਸਾਹਮਣੇ ਪਹੁੰਚ ਗਏ ਅਤੇ ਪ੍ਰਦੇਸ਼ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ।
ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਇਹ ਮਤਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਇਸ ਨਾਲ ਕਿਸੇ ਉਦੇਸ਼ ਦੀ ਪੂਰਤੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਪੱਛੜੇ ਵਰਗਾਂ ਬਾਰੇ ਕਮਿਸ਼ਨ ਅਤੇ ਓ ਬੀ ਸੀ ਦੇ ਸਿਆਸੀ ਪੱਛੜੇਪਣ ਦਾ ਪਤਾ ਲਾਉਣ ਲਈ ਜਾਂਚ ਕਰਨ ਨੂੰ ਕਿਹਾ ਸੀ, ਪਰ ਰਾਜ ਸਰਕਾਰ ਅਦਾਲਤ ਦੇ ਹੁਕਮਾਂ ਉੱਤੇ ਕੁਝ ਨਹੀਂ ਕਰ ਰਹੀ। ਫੜਨਵੀਸ ਨੇ ਕਿਹਾ ਕਿ 2011 ਦੀ ਅੰਕੜਿਆਂ ਵਿੱਚ ‘ਅੱਠ ਕਰੋੜ ਗਲਤੀਆਂ’ ਸਨ, ਜਦ ਕਿ ਮਹਾਰਾਸ਼ਟਰ ਦੇ ਅੰਕੜਿਆਂ ਵਿੱਚ ‘60 ਲੱਖ ਗੜਬੜੀਆਂ’ ਮਿਲੀਆਂ ਸਨ। ਇਸ ਲਈ ਇਹ ਅੰਕੜੇ ਨਹੀਂ ਦਿੱਤੇ ਗਏ ਸਨ। ਭੁਜਬਲ ਨੇ ਸਵਾਲ ਕੀਤਾ ਕਿ ਜੇ ਅੰਕੜਿਆਂ ਵਿੱਚ ਗਲਤੀਆਂ ਸਨ ਤਾਂ ਇਨ੍ਹਾਂ ਵਿੱਚ ਸੋਧ ਅਤੇ ਸੁਧਾਰ ਕਿਉਂ ਨਹੀਂ ਕੀਤਾ ਗਿਆ। ਤੁਸੀਂ ਛੇ ਸਾਲਾਂ ਤਕ ਇਹ ਅੰਕੜਾ ਲੈ ਕੇ ਬੈਠੇ ਰਹੇ?

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca