Maharashtra govt to probe tweets of Sachin, Lata Mangeshkar and Kohli
Connect with us [email protected]

ਰਾਜਨੀਤੀ

ਕਿਸਾਨੀ ਘੋਲ ਦਾ ਮਾਮਲਾ:ਮਹਾਰਾਸ਼ਟਰ ਸਰਕਾਰ ਸਚਿਨ, ਲਤਾ ਮੰਗੇਸ਼ਕਰ ਤੇ ਕੋਹਲੀ ਵਰਗਿਆਂ ਦੇ ਟਵੀਟ ਦੀ ਜਾਂਚ ਕਰਵਾਏਗੀ

Published

on

ਮੁੰਬਈ, 8 ਫਰਵਰੀ, – ਮਹਾਰਾਸ਼ਟਰ ਸਰਕਾਰ ਨੇ ਸਚਿਨ ਤੇਂਦੁਲਕਰ, ਲਤਾ ਮੰਗੇਸ਼ਕਰ ਅਤੇ ਵਿਰਾਟ ਕੋਹਲੀ ਵਰਗੇ ਚਮਕਦੇ ਸਿਤਾਰਿਆਂ ਵੱਲੋਂ ਕਿਸਾਨ ਮੁੱਦੇ ਉੱਤੇ ਵਿਦੇਸ਼ੀ ਹਸਤੀਆਂ ਵਿਰੁੱਧ ਕੀਤੇ ਗਏ ਟਵੀਟ ਦੀ ਜਾਂਚ ਦਾ ਫੈਸਲਾ ਲਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਚੱਲਦੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਅੰਤਰਰਾਸ਼ਟਰੀ ਪੱਧਰ ਉੱਤੇ ਆਵਾਜ਼ ਚੁੱਕਣ ਵਾਲੀਆਂ ਕਈ ਵਿਦੇਸ਼ੀ ਹਸਤੀਆਂ ਵਿਰੁੱਧ ਇਨ੍ਹਾਂ ਭਾਰਤੀ ਹਸਤੀਆਂ ਨੇ ਜਵਾਬੀ ਟਵੀਟ ਕੀਤੇ ਸਨ
ਮਹਾਰਾਸ਼ਟਰ ਸਰਕਾਰ ਨੇ ਕਾਂਗਰਸ ਵੱਲੋਂ ਮਿਲੀ ਸ਼ਿਕਾਇਤ ਮਗਰੋਂ ਇਹ ਕਾਰਵਾਈ ਸ਼ੁਰੂ ਕੀਤੀ ਹੈ। ਕਾਂਗਰਸ ਦੇ ਇੱਕ ਵਫਦ ਨੇ ਇਸ ਰਾਜ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨਾਲ ਆਨਲਾਈਨ ਮੁਲਾਕਾਤ ਕੀਤੀ ਤੇ ਮੰਗ ਕੀਤੀ ਸੀ ਕਿ ਸੰਸਾਰ ਪ੍ਰਸਿੱਧ ਪੌਪ ਸਿੰਗਰ ਰਿਹਾਨਾ ਦੇ ਟਵੀਟ ਦੇ ਬਾਅਦ ਸਚਿਨ ਤੇਂਦੁਲਕਰ, ਲਤਾ ਮੰਗੇਸ਼ਕਰ, ਵਿਰਾਟ ਕੋਹਲੀ ਅਤੇ ਅਕਸ਼ੈ ਕੁਮਾਰ ਸਮੇਤ ਕਈ ਭਾਰਤੀ ਸਿਤਾਰਿਆਂ ਨੇ ਜਿਹੜੇ ਟਵੀਟ ਕੀਤੇ ਸਨ, ਇਨ੍ਹਾਂ ਵਿਚ ਕਈ ਸ਼ਬਦ ਮਿਲਦੇ ਸਨ। ਇਸ ਬਾਰੇ ਕਾਂਗਰਸ ਦਾ ਕਹਿਣਾ ਸੀ ਕਿ ਇਨ੍ਹਾਂ ਸਾਰੇ ਸਿਤਾਰਿਆਂਨੇ ਦਬਾਅ ਵਿਚ ਆ ਕੇ ਟਵੀਟ ਕੀਤੇ ਸਨ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕਰ ਕੇ ਸੱਚ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ। ਰਾਜ ਦੀ ਕਾਂਗਰਸ ਦੇ ਬੁਲਾਰੇ ਸਚਿਨ ਸਾਵੰਤ ਨੇ ਕਿਹਾ, ‘ਅਕਸ਼ੈ ਕੁਮਾਰ ਅਤੇ ਸਾਇਨਾ ਨੇਹਵਾਲ ਨੇ ਇਕੋ ਜਿਹੇ ਟਵੀਟ ਕੀਤੇ ਹਨ, ਸਾਨੂੰ ਲੱਗਦਾ ਹੈ ਕਿ ਇਸ ਦੇ ਪਿੱਛੇ ਭਾਰਤੀ ਜਨਤਾ ਪਾਰਟੀ ਹੈ। ਸੁਨੀਲ ਸ਼ੈਟੀ ਨੇ ਇਕ ਭਾਜਪਾ ਨੇਤਾ ਨੂੰ ਟੈਗ ਵੀ ਕੀਤਾ ਹੈ, ਜਿਸ ਨਾਲ ਭਾਜਪਾ ਦੀ ਭੂਮਿਕਾ ਪੂਰੀ ਤਰ੍ਹਾਂ ਬੇਨਕਾਬ ਹੁੰਦੀਹੈ। ਭਾਜਪਾ ਦੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵਿਚ ਵੀ ਭੂਮਿਕਾ ਹੈ ਤੇ ਸ਼ਾਇਦ ਇਸੇ ਲਈ ਕੁਝ ਕ੍ਰਿਕਟਰ ਖਿਡਾਰੀਆਂ ਨੇ ਇਕੋ ਜਿਹੇ ਟਵੀਟ ਕੀਤੇ ਹਨ।’ ਕਾਂਗਰਸ ਦੇ ਨੇਤਾ ਨੇ ਕਿਹਾ, ‘ਜੇ ਇਹ ਹਸਤੀਆਂ ਦਬਾਅ ਵਿਚ ਹਨ ਤਾਂ ਉਨ੍ਹਾਂ ਨੂੰ ਇਸ ਰਾਜ ਦੀ ਸਰਕਾਰਵੱਲੋਂਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ।’
ਇਸਤੋਂ ਬਾਅਦ ਮਹਾਰਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਅਨਿਲ ਦੇਸ਼ਮੁਖ ਨੇ ਕਿਹਾ, ‘ਇਨ੍ਹਾਂ ਸਿਤਾਰਿਆਂ ਦੇ ਟਵੀਟ ਵਿਚ ਕੁਝ ਗਲਤ ਨਹੀਂ, ਪਰ ਟਾਈਮਿੰਗ ਬਹੁਤ ਗਲਤ ਹੈ।’ ਉਨ੍ਹਾ ਕਿਹਾ, ‘ਸਟੇਟ ਇੰਟੈਲੀਜੈਂਸ ਇਸ ਦੀ ਜਾਂਚ ਕਰੇਗੀ ਕਿ ਇਨ੍ਹਾਂ ਲੋਕਾਂ ਨੇ ਦਬਾਅ ਵਿਚ ਤਾਂ ਟਵੀਟ ਨਹੀਂ ਕੀਤਾ।’

ਰਾਜਨੀਤੀ

ਮੇਨਕਾ ਗਾਂਧੀ ਨੇ ਡਾਕਟਰ ਨਾਲ ਬੇਹੱਦ ਭੱਦੀ ਸ਼ਬਦਾਵਲੀ ਵਰਤੀ

Published

on

Maneka Gandhi

ਲਖਨਊ, 24 ਜੂਨ – ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਪਾਰਲੀਮੈਂਟਰੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਇੱਕ ਆਡੀਉ ਕਲਿਪ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਕਾਰਨ ਉਹ ਲੋਕਾਂ ਦੇ ਨਿਸ਼ਾਨੇ ਉੱਤੇ ਆ ਗਈ ਹੈ।
ਅਸਲ ਵਿੱਚ ਮੇਨਕਾ ਗਾਂਧੀ ਉੱਤੇ ਪਸ਼ੂਆਂ ਦੇ ਡਾਕਟਰਾਂ ਨਾਲ ਮਾੜਾ ਵਤੀਰਾ ਕਰਨ ਦਾ ਦੋਸ਼ ਲੱਗਾ ਹੈ। ਇੰਡੀਅਨ ਵੈਟਰਨਰੀ ਐਸੋਸੀਏਸ਼ਨ ਨੇ ਇਸ ਕੇਸ ਵਿੱਚ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਮੇਨਕਾ ਗਾਂਧੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫ਼ਿਲਮ ਨਿਰਦੇਸ਼ਕ ਅਸ਼ੋਕ ਪੰਡਤ ਨੇ ਵੀ ਵੈਟਰਨਰੀ ਐਸੋਸੀਏਸ਼ਨ ਦੀ ਚਿੱਠੀ ਨੂੰ ਆਪਣੇ ਟਵਿਟਰ ਹੈਂਡਲ ਉੱਤੇ ਸਾਂਝਾ ਕੀਤਾ ਹੈ ਅਤੇ ਲਿਖਿਆ ਹੈ ਕਿ ‘‘ਮੇਨਕਾ ਗਾਂਧੀ ਅਕਸਰ ਦੇਸ਼ ਭਰ ਵਿੱਚ ਕਾਫ਼ੀ ਲੋਕਾਂ ਨੂੰ ਫ਼ੋਨ ਕਰ ਕੇ ਧਮਕਾਉਂਦੀ ਤੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੰਦੀ ਹੈ। ਉਸ ਨੂੰ ਰਾਜਨੀਤੀ ਤੋਂ ਰਿਟਾਇਰ ਹੋਣ ਲਈ ਕਹਿ ਦੇਣ ਦਾ ਸਮਾਂ ਆ ਗਿਆ ਹੈ।” ਇਸ ਦੇ ਨਾਲ ਸੋਸ਼ਲ ਮੀਡੀਆ ਉੱਤੇ ਵੀ ਮੇਨਕਾ ਗਾਂਧੀ ਦੇ ਬਾਈਕਾਟ ਦੀ ਚਰਚਾ ਹੈ ਤੇ ਮੇਨਕਾ ਗਾਂਧੀ ਵੱਲੋਂ ਇੱਕ ਡਾਕਟਰ ਨਾਲ ਕੁੱਤੇ ਦੇ ਇਲਾਜ ਬਾਰੇ ਕਈ ਘਟੀਆ ਸ਼ਬਦ ਬੋਲਦੀ ਲੱਗ ਰਹੀ ਹੈ।

Continue Reading

ਰਾਜਨੀਤੀ

ਓਮ ਪ੍ਰਕਾਸ਼ ਚੌਟਾਲਾ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ

Published

on

Om Prakash Chautala

ਚੰਡੀਗ਼ੜ੍ਹ, 24 ਜੂਨ – ਜੇ ਬੀ ਟੀ ਅਧਿਆਪਕ ਭਰਤੀ ਘੁਟਾਲੇ ਵਿੱਚ ਦੋਸ਼ੀ ਸਾਬਤ ਹੋ ਜਾਣ ਦੇ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 10 ਸਾਲ ਦੀ ਕੈਦ ਕੱਟਣ ਵਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਕੱਲ੍ਹ ਰਾਤ ਨੂੰ ਪੂਰੀ ਹੋ ਗਈ ਅਤੇ ਉਹ ਰਿਹਾਅ ਹੋ ਗਏ ਹਨ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਅਮਿਤ ਸਾਹਨੀ ਨੂੰ ਇਹ ਜਾਣਕਾਰੀ ਦਿੱਤੀ ਹੈ।
ਸਾਹਨੀ ਨੇ ਦੱਸਿਆ ਕਿ ਪੈਰੋਲ ਉੱਤੇ ਹੋਣ ਕਾਰਨ ਚੌਟਾਲਾ ਜੇਲ੍ਹ ਤੋਂ ਬਾਹਰ ਸਨ, ਪਰ ਕੁਝ ਕਾਗਜ਼ੀ ਕਾਰਵਾਈ ਪੂਰੀ ਹੁੰਦਿਆਂ ਸਾਰ ਉਹ ਅਧਿਕਾਰਤ ਤੌਰ ਉੱਤੇ ਰਿਹਾਅ ਹੋ ਜਾਣਗੇ। ਚੌਟਾਲਾ ਦੀ ਰਿਹਾਈ ਨਾਲ ਜਿੱਥੇ ਇਨੈਲੋ ਵਰਕਰਾਂ ਵਿੱਚ ਕਾਫ਼ੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ, ਉਥੇ ਇਸ ਦਾ ਅਸਰ ਅਭੈ ਚੌਟਾਲਾ ਦੇ ਅਸਤੀਫ਼ੇ ਨਾਲ ਵਿਧਾਨ ਸਭਾ ਦੀ ਖ਼ਾਲੀ ਹੋਈ ਏਲਨਾਬਾਦ ਸੀਟ ਦੀ ਉਪ ਚੋਣ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ। ਜੇਲ੍ਹ ਤੋਂ ਰਿਹਾਅ ਹੋਣ ਦੇ ਬਾਵਜੂਦ ਚੌਟਾਲਾ ਦੇ ਦਸ ਸਾਲ ਤਕ ਚੋਣ ਲੜਨ ਉੱਤੇ ਰੋਕ ਰਹੇਗੀ। ਵਰਨਣ ਯੋਗ ਹੈ ਕਿ 16 ਜਨਵਰੀ 2013 ਨੂੰ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਸਮੇਤ 55 ਲੋਕ ਦੋਸ਼ੀ ਕਰਾਰ ਦਿੱਤੇ ਗਏ ਸਨ।

Read More Latest Punjabi News

Continue Reading

ਰਾਜਨੀਤੀ

ਈ ਡੀ ਵੱਲੋਂ ਸੁਖਪਾਲ ਖਹਿਰਾ ਕੇਸ ਵਿੱਚ ਚੋਟੀ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਨੂੰ ਸੰਮਨ

Published

on

Sukhpal Khaira case

ਨਵੀਂ ਦਿੱਲੀ, 24 ਜੂਨ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਹਵਾਲਾ ਕੇਸ ਬਾਰੇ ਦੇਸ਼ ਦੇ ਤਿੰਨ ਵੱਡੇ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਚਾਰੀ ਅਤੇ ਰਿਤੂ ਕੁਮਾਰ ਨੂੰ ਸੰਮਨ ਭੇਜੇ ਹਨ। ਅਧਿਕਾਰੀਆਂ ਦੇ ਮੁਤਾਬਕ ਤਿੰਨਾਂ ਫੈਸ਼ਨ ਡਿਜ਼ਾਈਨਰਾਂ ਨੂੰ ਅਗਲੇ ਹਫ਼ਤੇ ਦਿੱਲੀ ਵਿੱਚ ਸਵਾਲਾਂ ਦੇ ਜਵਾਬ ਦੇਣ ਲਈ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ।
ਇਹ ਸੰਮਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਪਰਵਾਰਕ ਮੈਂਬਰਾਂ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਨਾਲ ਸਬੰਧਤ ਹਨ। ਜਾਣਕਾਰ ਸੂਤਰਾਂ ਮੁਤਾਬਕ ਏਜੰਸੀ ਨੇ ਮਾਰਚ ਮਹੀਨੇ ਦੋਸ਼ੀ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਅਤੇ ਛਾਪੇ ਦੇ ਸਮੇਂ ਤੋਂ ਪਹਿਲਾਂ ਖਹਿਰਾ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਗਏ ਸਨ ਅਤੇ ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਈ ਡੀ ਨੇ ਦੋਸ਼ ਲਾਇਆ ਕਿ ਖਹਿਰਾ ਨਸ਼ਾ ਤਸਕਰੀ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਦਾ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ। ਖਹਿਰਾ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਕੇਂਦਰੀ ਏਜੰਸੀ ਨਿਸ਼ਾਨਾ ਬਣਾ ਰਹੀ ਹੈ ਤੇ ਉਸ ਦੇ ਖ਼ਿਲਾਫ਼ ਕੇਸ 2015 ਦੇ ਫਾਜ਼ਿਲਕਾ ਨਸ਼ਾ ਤਸਕਰੀ ਵਾਲਾ ਹੈ, ਜਿਸ ਵਿੱਚ ਸੁਰੱਖਿਆ ਏਜੰਸੀਆਂ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ 1800 ਗ੍ਰਾਮ ਹੈਰੋਇਨ, 24 ਸੋਨੇ ਦੇ ਬਿਸਕੁੱਟ, ਦੋ ਹਥਿਆਰ, 26 ਜ਼ਿੰਦਾ ਕਾਰਤੂਸ, ਦੋ ਪਾਕਿਸਤਾਨੀ ਸਿੰਮ ਜ਼ਬਤ ਕੀਤੇ ਸਨ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਏਜੰਸੀ ਨੂੰ ਪਤਾ ਲੱਗਾ ਸੀ ਕਿ ਨਕਦੀ ਸਮੇਤ ਕੁਝ ਭੁਗਤਾਨ ਡਿਜ਼ਾਈਨਰਾਂ ਨੂੰ ਕੀਤੇ ਗਏ ਸਨ, ਇਸ ਲਈ ਏਜੰਸੀ ਇਸ ਲੈਣ-ਦੇਣ ਨੂੰ ਜਾਨਣਾ ਚਾਹੁੰਦੀ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਏਜੰਸੀ ਮੁਤਾਬਕ ਖਹਿਰਾ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਸਮਰਥਨ ਕਰ ਰਿਹਾ ਸੀ।

Continue Reading

ਰੁਝਾਨ


Copyright by IK Soch News powered by InstantWebsites.ca