Mali sparks controversy by posting photo of 'Public Message' homepage
Connect with us [email protected]

ਪੰਜਾਬੀ ਖ਼ਬਰਾਂ

ਫੇਸਬੁੱਕ ਦੇ ਕਵਰ ਪੇਜ ਉੱਤੇ ਮਾਲੀ ਨੇ ‘ਜਨਤਕ ਪੈਗਾਮ’ ਦੇ ਮੁੱਖ ਪੇਜ ਦੀ ਫੋਟੋ ਲਾ ਕੇ ਵਿਵਾਦ ਛੇੜਿਆ

Published

on

Malwinder Singh Mali

ਗਾਂਧੀ ਪਰਵਾਰ ਦੇ ਕਰੀਬੀ ਕਾਂਗਰਸੀ ਆਗੂ ਨਾਰਾਜ਼
ਚੰਡੀਗੜ੍ਹ, 22 ਅਗਸਤ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਵਂੇ ਬਣੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਕਸ਼ਮੀਰ ਸਮੱਸਿਆ ਬਾਰੇ ਬਿਆਨ ਦਾ ਵਿਵਾਦ ਹਾਲੇ ਠੰਢਾ ਨਹੀਂ ਹੋਇਆ ਸੀ ਕਿ ਉਨ੍ਹਾਂ ਦੇ ਫੇਸਬੁਕ ਪੇਜ ਉੱਤੇ ਲੱਗੀ ਇੱਕ ਫੋਟੋ ਦੇ ਕਾਰਨ ਕਾਂਗਰਸੀ ਆਗੂ ਨਾਰਾਜ਼ ਹੋ ਗਏ ਹਨ।
ਮਾਲਵਿੰਦਰ ਸਿੰਘ ਮਾਲੀ ਨੇ ਆਪਣੇ ਫੇਸਬੁੱਕ ਦੇ ਕਵਰ ਪੇਜ ਉੱਤੇ 1990 ਦੇ ਨੇੜੇ-ਤੇੜੇਛਪਦੀ ਰਹੀ ਮੈਗਜ਼ੀਨ ‘ਜਨਤਕ ਪੈਗਾਮ’ ਦੇ ਮੁੱਖ ਸਫੇ ਦੀ ਫੋਟੋ ਲਾਈ ਹੈ। ਇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੂੰ ਹੱਥ ਵਿੱਚ ਬੰਦੂਕ ਫੜੀ ਦਿਖਾਇਆ ਹੈ, ਜਿਸ ਦੇ ਇੱਕ ਸਿਰੇ ਉੱਤੇ ਖੋਪੜੀ ਲਟਕ ਰਹੀ ਹੈ ਅਤੇ ਇੰਦਰਾ ਗਾਂਧੀ ਦੇ ਪਿੱਛੇ ਵੀ ਖੋਪੜੀਆਂ ਦਾ ਢੇਰ ਲੱਗਾ ਹੋਇਆ ਹੈ। ਇਸ ਪੇਜ਼ ਉੱਤੇ ਪੰਜਾਬੀ ਵਿੱਚ ਲਿਖਿਆ ਹੈ, ‘ਹਰ ਜਾਬਰ ਦੀ ਇਹੀ ਕਹਾਣੀ, ਕਰਨਾ ਜਬਰ ਤੇ ਮੂੰਹ ਦੀ ਖਾਣੀ’। ਇਹ ਫੋਟੋ 1984 ਵਿੱਚ ਹੋਏ ਕਤਲੇਆਮ ਨੂੰ ਪੇਸ਼ ਕਰਦੀ ਹੈ ਅਤੇ ਇਸ ਮੁੱਦੇ ਉੱਤੇ ਕਾਂਗਰਸ ਨੂੰ ਹਮੇਸ਼ਾ ਘੇਰਿਆ ਜਾਂਦਾ ਰਿਹਾ ਹੈ। ਕੁਝ ਸੀਨੀਅਰ ਆਗੂਆਂ ਨੇ ਇਸ ਉੱਤੇ ਸਖਤ ਇਤਰਾਜ਼ ਕੀਤਾ ਅਤੇ ਉਨ੍ਹਾਂ ਨੇ ਨਵਜੋਤ ਸਿੱਧੂ ਨੂੰ ਕਿਹਾ ਹੈ ਕਿ ਉਹ ਮਾਲੀ ਨੂੰ ਇਹ ਪੋਸਟ ਹਟਾਉਣ ਅਤੇ ਵਿਵਾਦਤ ਬਿਆਨਬਾਜ਼ੀ ਨਾ ਕਰਨ ਲਈ ਕਹਿਣ, ਪਰ ਸਿੱਧੂ ਨੇ ਹਾਲੇ ਇਸ ਉੱਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ।
ਵਰਨਣ ਯੋਗ ਹੈ ਕਿ ਕਾਂਗਰਸ ਵਿੱਚ ਗਾਂਧੀ ਪਰਵਾਰ ਦੇ ਨਜ਼ਦੀਕੀ ਆਗੂਆਂ ਨੂੰ ਇਹ ਬਿਲਕੁੱਲ ਬਰਦਾਸ਼ਤ ਨਹੀਂ ਹੋ ਰਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਸਲਾਹਕਾਰ ਏਦਾਂ ਦੀਆਂ ਫੋਟੋ ਆਪਣੇ ਫੇਸਬੁਕ ਪੇਜ ਉੱਤੇ ਲਾਏ। ਇਹ ਇਸ ਲਈ ਵੀ ਮਹੱਤਵਪੂਰਨ ਹੈ ਕਿ ਨਵਜੋਤ ਸਿੰਘ ਸਿੱਧੂ ਖੁਦ ਨੂੰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਕਰੀਬੀ ਕਹਿੰਦੇ ਹਨ। ਇਸ ਲਈ ਉਨ੍ਹਾਂ ਦੇ ਸਲਾਹਕਾਰ ਵੱਲੋਂ ਰਾਹੁਲ ਤੇ ਪ੍ਰਿਅੰਕਾ ਦੀ ਦਾਦੀ ਦੇ ਖਿਲਾਫ ਏਦਾਂ ਦੀ ਫੋਟੋ ਫੇਸਬੁੱਕ ਦੇ ਕਵਰ ਪੇਜ ਉੱਤੇ ਲਾਉਣਾ ਕਾਂਗਰਸੀਆਂ ਨੂੰ ਰਾਸ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਕਸ਼ਮੀਰ ਮੁੱਦੇ ਉੱਤੇ ਟਿੱਪਣੀ ਕਰ ਕੇ ਵਿਵਾਦ ਵਿੱਚ ਘਿਰ ਗਏ ਸਨ। ਉਨ੍ਹਾਂ ਕਿਹਾ ਸੀ ਕਿ ਕਸ਼ਮੀਰ ਕਸ਼ਮੀਰੀਆਂ ਦਾ ਹੈ ਤੇ ਇਸ ਉੱਤੇ ਭਾਰਤ ਤੇ ਪਾਕਿਸਤਾਨ ਨੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੀ ਇਸ ਟਿੱਪਣੀ ਉੱਤੇ ਫੇਸਬੁੱਕ ਉੱਤੇ ਕਈ ਲੋਕਾਂ ਨੇ ਉਨ੍ਹਾਂ ਦਾ ਪੱਖ ਲਿਆ ਤੇ ਕੁਝ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਨਵਾਂ ਮੋਰਚਾ ਨਾ ਖੋਲ੍ਹਣ। ਕੁਝ ਨੇ ਲਿਖਿਆ ਕਿ ਨਵਜੋਤ ਸਿੱਧੂ ਤੁਹਾਡੇ ਨਾਲ ਅਜਿਹੇ ਮੁੱਦਿਆਂ ਉੱਤੇ ਖੜ੍ਹੇ ਨਹੀਂ ਹੋਣਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਕਸ਼ਮੀਰ ਬਾਰੇ ਬਿਆਨ ਨੂੰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਦਾ ਨਿੱਜੀ ਬਿਆਨ ਕਿਹਾ, ਪਰ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਕਸ਼ਮੀਰ ਇਸ ਦੇਸ਼ ਦਾ ਹਿੱਸਾ ਹੈ, ਅਸੀਂ ਮਾਲੀ ਦੇ ਬਿਆਨ ਨਾਲ ਸਹਿਮਤ ਨਹੀਂ ਹਾਂ।

Read More Punjabi News Today

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca