ਅਕਾਲੀਆਂ ਦਾ ਰਵੱਈਆ ਗ਼ੈਰ-ਜ਼ਿੰਮੇਵਾਰਾਨਾ ਕਰਾਰ ਦਿੱਤਾ
ਚੰਡੀਗੜ੍ਹ, 5 ਮਾਰਚ, – ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਕਿਸਾਨਾਂ ਵਿਰੁੱਧ ਦਿੱਤੇ ਜਾ ਰਹੇ ਨਿੰਦਣਯੋਗ ਬਿਆਨਾਂ ਲਈ ਉਨ੍ਹਾਂ ਉੱਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਖੇਤ ਮਜ਼ਦੂਰ ਦੇਸ਼ ਵਿਰੋਧੀ ਨਹੀਂ, ਇਹ ਉਹੀ ਦੇਸ਼ ਭਗਤ ਅਤੇ ਰਾਸ਼ਟਰਵਾਦੀ ਲੋਕ ਹਨ,ਜਿਨ੍ਹਾਂ ਨੇ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਿਛਲੇ ਸਾਲ ਗਲਵਾਨ ਵਾਦੀ ਵਿੱਚ ਆਪਣੇ ਬੱਚਿਆਂ ਦੀ ਕੁਰਬਾਨੀ ਦਿੱਤੀ ਸੀ। ਪੰਜਾਬ ਦੇ ਕਿਸਾਨਾਂ ਦੀ ਤੁਲਨਾ ਗੁੰਡਿਆਂ ਜਾਂ ਅੱਤਵਾਦੀਆਂ ਨਾਲ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਦੇ ਯਤਨਾਂਦਾ ਵਿਰੋਧ ਕਰਦਿਆਂਮੁੱਖ ਮੰਤਰੀ ਨੇ ਕਿਹਾ, ‘ਉਨ੍ਹਾਂ ਨੇ ਕੋਈ ਦੇਸ਼ ਵਿਰੋਧੀ ਕਾਰਵਾਈ ਨਹੀਂ ਕੀਤੀ, ਉਹ ਦੇਸ਼ ਵਿਰੋਧੀ ਨਹੀਂ ਹਨ ਅਤੇ ਉਹ ਕਦੇ ਵੀ ਦੇਸ਼ ਦੀ ਏਕਤਾ ਤੇ ਅਖੰਡਤਾ ਦੇਵਿਰੁੱਧ ਕੋਈ ਕਦਮ ਨਹੀਂ ਚੁੱਕ ਸਕਦੇ।’
ਮੁੱਖ ਮੰਤਰੀ ਕੈਪਟਨ ਅਮਰਿੰਦਰਸਿੰਘ ਨੇ ਕਿਹਾ, ‘ਇਹ ਦੇਸ਼ਭਗਤ ਤੇ ਰਾਸ਼ਟਰਵਾਦੀ ਲੋਕ ਹਨ, ਉਨ੍ਹਾਂ ਦਾ ਇੱਕ ਪੁੱਤਰ ਪਿੰਡ ਖੇਤਾਂਵਿੱਚ ਕੰਮ ਕਰਦਾ ਹੈ ਤਾਂ ਦੂਸਰਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਡਟਿਆ ਹੁੰਦਾ ਹੈ। ਇਹ ਉਹੀ ਲੋਕ ਹਨ, ਜਿਨ੍ਹਾਂ ਨੇ ਪਿਛਲੇ ਸਾਲ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ ਗਲਵਾਨ ਵਾਦੀ ਵਿੱਚ ਹੋਰ ਰਾਜਾਂ ਦੇ ਸੈਨਿਕਾਂ ਨਾਲ ਮਿਲ ਕੇ ਆਪਣੇ ਦੇਸ਼ ਖ਼ਾਤਰ ਜਾਨਾਂ ਕੁਰਬਾਨ ਕੀਤੀਆਂ ਸਨ।’ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਇਹ ਅਪੀਲ ਕੀਤੀ ਕਿ ਉਹ ਕਿਸਾਨਾਂ ਵਿਰੁੱਧ ਬਦਨਾਮੀ ਦੀ ਇਸ ਮੁਹਿੰਮ ਉੱਤੇ ਤੁਰੰਤ ਰੋਕ ਲਾਉਣਾ ਯਕੀਨੀ ਬਣਾਉਣ।
ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ 11 ਵਾਰ ਦੀ ਗੱਲਬਾਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਬਾਵਜੂਦ ਭਾਰਤ ਸਰਕਾਰ ਦੇਸ਼ ਦੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਮੂਕ ਦਰਸ਼ਕ ਬਣੀ ਹੋਈ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਕੋਈ ਉਸਾਰੂ ਕਦਮ ਨਹੀਂ ਚੁੱਕਿਆ । ਉਨ੍ਹਾਂ ਕਿਹਾ, ‘ਇਸ ਦੀ ਥਾਂ ਜ਼ਮੀਨੀ ਹਾਲਤਾਂ ਤੋਂ ਅਣਜਾਣ ਆਗੂਆਂਵੱਲੋਂ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਅਤੇ ਉਨ੍ਹਾਂ ਉੱਤੇ ਨਿਰਆਧਾਰ ਦੋਸ਼ ਲਾਉਣ ਨਾਲ ਹਾਲਾਤ ਹੋਰ ਵਿਗੜ ਗਏ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧੀਆਂ ਹਨ।’ ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਦੇ ਆਗੂਆਂ ਵੱਲੋਂ ਕਿਸਾਨਾਂ ਖ਼ਿਲਾਫ਼ ਦਿੱਤੇ ਬਹੁਤ ਨਿੰਦਣਯੋਗ ਬਿਆਨਾਂ ਵੱਲ ਸਦਨ ਦਾ ਧਿਆਨ ਦਿਵਾਉਂਦੇ ਹੋਏਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਰਮਨਾਕ ਹੈ ਕਿ ਉਹ ਕੌਮੀ ਪੱਧਰ ਉੱਤੇ ਅਤੇ ਗੁਆਂਢੀ ਰਾਜਾਂ ਵਿਚ ਸਰਕਾਰਾਂ ਚਲਾ ਰਹੇ ਹਨ, ਪਰ ਕਿਸਾਨਾਂ ਵਿਰੁੱਧ ‘ਦੇਸ਼ ਵਿਰੋਧੀ ਤੇ ਖਾਲਿਸਤਾਨੀ’ ਵਰਗੇ ਸ਼ਬਦਾਂ ਦੀ ਵਰਤੋਂ ਕਰਦੇ ਹਨ।
ਭਾਰਤ ਸਰਕਾਰ ਦੇ ਖਪਤਕਾਰਾਂ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਬਾਰੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਪੰਜਾਬ ਸਰਕਾਰ ਉੱਤੇ ਕਿਸਾਨਾਂ ਨੂੰ ਗੁਮਰਾਹ ਕਰਨ ਦੇਦੋਸ਼ ਲਾਉਣ ਬਾਰੇਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਵਿਚ ਦਖਲ ਦੇਣ ਦਾ ਕੋਈ ਕਾਰਨ ਨਹੀਂ, ਕਿਉਂਕਿ ਕਿਸਾਨ ਮੁੱਢਾਂ ਸ਼ਾਂਤਮਈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਕਿਸਾਨਾਂ ਦਾ ਸਮਰਥਨ ਕੀਤਾ ਹੈ ਤੇ ਹਰ ਹਾਲਤ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਦੀ ਰਹੇਗੀ। ਪਿਯੂਸ਼ ਗੋਇਲ ਦੇ ਬਿਆਨ ਕਿ ‘ਮਾਓਵਾਦੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰ ਲਿਆ ਹੈ’ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸ਼ਾਂਤਮਈ ਕਿਸਾਨਾਂ ਨੂੰ ਨਾ ਭੜਕਾਉਣ। ਉਨ੍ਹਾਂ ਕਿਹਾ ਕਿ ਜੇ ਗੋਇਲ ਦੇ ਕੋਲ ਦੇਸ਼ ਵਿਰੋਧੀ ਅਨਸਰਾਂ ਦੇ ਅੰਦੋਲਨ ਵਿੱਚ ਵੜਨਦੀ ਕੋਈ ਜਾਣਕਾਰੀ ਹੈ ਤਾਂ ਉਨ੍ਹਾਂ ਦੀ ਸਰਕਾਰ ਏਦਾਂ ਦੇ ਅਨਸਰਾਂ ਵਿਰੁੱਧ ਕਾਰਵਾਈ ਕਿਉਂ ਨਹੀਂ ਕਰਦੀ। ਭਾਜਪਾ ਦੇ ਕੌਮੀ ਸੈਕਟਰੀ ਤਰੁਣ ਚੁੱਘ ਵੱਲੋਂ ਖੇਤੀਕਾਨੂੰਨਾਂ ਬਾਰ ਗੁੰਮਰਾਹ ਕੁੰਨ ਤੇ ਝੂਠੇ ਕਿੱਸੇ ਘੜ ਕੇ ਕਿਸਾਨਾਂ ਵਿਚ ਗਲਤ ਫਹਿਮੀਆਂ ਫੈਲਾਉਣ ਦੇ ਬਿਆਨ ਬਾਰੇ ਮੁੱਖ ਮੰਤਰੀ ਨੇ ਪੁੱਛਿਆ ਕਿ ਭਾਰਤ ਸਰਕਾਰ ਕੋਲ ਸਭ ਤਾਕਤਾਂ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਸਮਝਾਉਣ ਲਈ ਉਹ ਢੁਕਵਾਂ ਮਾਹੌਲ ਸਿਰਜਣ ਵਿੱਚ ਕਿਉਂ ਨਾਕਾਮ ਰਹੀ ਹੈ?
ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇ ਪੀ ਦਲਾਲ ਦੀ ਅਪਮਾਨ ਜਨਕ ਟਿੱਪਣੀ ਕਿ ਅੰਦੋਲਨ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਕਿਸੇ ਨਾ ਕਿਸੇ ਤਰ੍ਹਾਂ ਆਪਣੇ ਘਰ ਵੀ ਮੌਤ ਹੋ ਜਾਣੀ ਸੀ, ਦਾ ਜ਼ਿਕਰ ਕਰ ਕੇਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਖੇਤੀਬਾੜੀ ਮੰਤਰੀ ਦੀ ਜ਼ਿੰਮੇਵਾਰੀ ਕਿਸਾਨਾਂ ਦੀ ਭਲਾਈ ਲਈ ਗੱਲ ਕਰਨ ਦੀ ਹੈ, ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਕੁਰਬਾਨੀਆਂ ਨੂੰ ਨੀਵੇਂ ਵਿਖਾ ਕੇ ਉਨ੍ਹਾਂ ਦਾ ਅਪਮਾਨ ਕਰਨਾ ਨਹੀਂ। ਅੱਜ ਤੱਕ 200 ਤੋਂ ਵੱਧਕਿਸਾਨਾਂ (ਜਿਨ੍ਹਾਂ ਵਿੱਚ ਪੰਜਾਬ ਦੇ 125 ਸ਼ਾਮਲ ਹਨ) ਦੀ ਮੌਤ ਹੋ ਚੁੱਕੀ ਹੈ, ਦਾ ਜਿ਼ਕਰ ਕਰਦੇ ਹੋਏ ਮੁੱਖ ਮੰਤਰੀ ਨੇ ਦਲਾਲ ਨੂੰ ਇਸ ਸੰਵੇਦਨਹੀਣ ਵਤੀਰੇ ਲਈ ਬਿਨਾਂ ਸ਼ਰਤ ਮੁਆਫੀ ਮੰਗਣ ਨੂੰ ਕਿਹਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਵਿਹਾਰ ਨੂੰ ਅਫਸੋਸਨਾ ਕਮੰਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਅੰਦੋਲਨਕਾਰੀਆਂ ਵਿਰੁੱਧ ਤਾਕਤ ਦੀ ਵਰਤੋਂ ਕਰਕੇ, ਉਨ੍ਹਾਂ ਦੇ ਰਾਹਵਿੱਚ ਸੜਕਾਂ ਪੁੱਟ ਕੇ ਤੇ ਬੈਰੀਕੇਡ ਲਾ ਕੇ ਜਮਹੂਰੀ ਕਾਰਜ ਪ੍ਰਣਾਲੀ ਦੀ ਉਲੰਘਣਾ ਕੀਤੀ ਹੈ। ਅਮਰਿੰਦਰ ਸਿੰਘ ਨੇ ਪੁੱਛਿਆ ਕਿ ਜੇ ਹਰਿਆਣੇ ਦੇ ਮੁੱਖ ਮੰਤਰੀ ਕੋਲ ਅੰਦੋਲਨ ਵਿੱਚ ਵੱਖਵਾਦੀਆਂ ਦੇ ਹੋਣਦੀ ਜਾਣਕਾਰੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਨਿੰਦਣ ਦੀ ਥਾਂ ਇਹ ਜਾਣਕਾਰੀ ਕੇਂਦਰ ਦੀ ਆਪਣੀ ਪਾਰਟੀ ਦੀ ਸਰਕਾਰ ਨੂੰ ਕਿਉਂ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦੋਲਨ ਭੜਕਾਉਂਦਾ ਨਹੀਂ, ਜਮਹੂਰੀ ਢੰਗ ਨਾਲ ਸ਼ਾਂਤਮਈਚੱਲਦੇ ਅੰਦੋਲਨ ਵਿੱਚ ਦਖ਼ਲ ਦੇਣ ਤੋਂ ਪ੍ਰਹੇਜ਼ ਕਰਦਾ ਹੈ। ਉਨ੍ਹਾਂ ਨੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਉੱਤੇ ਸ਼ਰਮਨਾਕ ਟਿੱਪਣੀਆਂ ਅਤੇ ਬਿਆਨ ਦਾਗਣ ਲਈ ਭਾਜਪਾ ਆਗੂਆਂ ਅਸ਼ਵਨੀ ਸ਼ਰਮਾ, ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਕੁਮਾਰ ਜਿਆਣੀ ਦੀ ਨਿੰਦਾ ਕੀਤੀ ਅਤੇ ਉਨਾਂ ਦੇ ਵਿਹਾਰ ਨੂੰ ਅਪਮਾਨਜਨਕ ਅਤੇ ਸ਼ਰਮਨਾਕ ਕਰਾਰ ਦਿੱਤਾ।
ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕਾਂ ਦੇ ਹੰਗਾਮੇ ਤੇ ਗੈਰ-ਜ਼ਿੰਮੇਵਾਰ ਵਿਹਾਰ ਦੌਰਾਨਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇਅਕਾਲੀਆਂ ਵੱਲੋਂਢੀਠਤਾ ਨਾਲ ਯੂ-ਟਰਨ ਲੈਣ ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾ ਨੇ ਵਿਧਾਨ ਸਭਾ ਵਿੱਚ ਗਵਰਨਰ ਦੇ ਭਾਸ਼ਣ ਦੇ ਧੰਨਵਾਦ ਮਤੇ ਉੱਤੇਬੋਲਦੇ ਹੋਏ ਕਿਸਾਨ ਅੰਦੋਲਨਦੇ ਬਾਰੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਦੋਵਾਂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ਉੱਤੇ ਦੋਗਲਾਪਣ ਦਿਖਾ ਕੇ ਪੰਜਾਬ ਦੇ ਲੋਕਾਂ ਨਾਲ ਦਗ਼ਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਸ਼ੁਰੂ ਵਿੱਚ ਮੇਰੀ ਸਰਕਾਰ ਉੱਤੇ ਦੋਸ਼ ਲਾਏ ਸਨ ਕਿ ਕਿਸਾਨਾਂ ਨੂੰ ਅਸੀਂ ਗੁੰਮਰਾਹ ਕਰ ਰਹੇ ਹਾਂ ਅਤੇ ਏਥੋਂ ਤਕ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਦਾਅਵਾ ਕੀਤਾ ਸੀ ਕਿ ਇਹ ਕਾਨੂੰਨ ਕਿਸਾਨਾਂ ਦਾ ਭਲਾ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਪਿੱਛੋਂ ਸੁਖਬੀਰ ਸਿੰਘ ਬੇਸ਼ਰਮੀ ਨਾਲ ਆਪਣੇ ਪਹਿਲੇ ਸਟੈਂਡਤੋਂ ਪਿੱਛੇ ਹਟ ਕੇ ਇਨ੍ਹਾਂ ਕਾਨੂੰਨਾਂ ਦੇ ਵਿਰੋਧਵਿੱਚਆ ਖੜੋਤਾ। ਉਨ੍ਹਾਂ ਨੇ 25 ਜੂਨ 2020 ਦੇ ਇਕ ਪੱਤਰ ਦਾ ਕੁਝ ਹਿੱਸਾ ਪੜ੍ਹਿਆ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਪੂਰੀ ਤਰ੍ਹਾਂ ਖੇਤੀ ਕਾਨੂੰਨਾਂ ਦੇ ਪੱਖ ਵਿਚ ਖੜ੍ਹਾ ਹੋਇਆ ਇਸ ਗੱਲ ਉੱਤੇ ਜ਼ੋਰ ਦਿੰਦਾ ਸੀ ਕਿ ‘ਇਨ੍ਹਾਂ ਆਰਡੀਨੈਂਸਾਂ ਵਿੱਚ ਅਜਿਹਾ ਕੁਝ ਵੀ ਨਹੀਂ, ਜੋ ਫੈਡਰਲ ਢਾਂਚੇ ਜਾਂ ਕਿਸਾਨਾਂ ਦੇ ਖਿਲਾਫ਼ ਜਾਂਦਾ ਹੋਵੇ।’ਏਦਾਂ ਦੀਆਂ ਹੋਰ ਵੀ ਕਈ ਗੱਲਾਂ ਮੁੱਖ ਮੰਤਰੀ ਨੇ ਕਹੀਆਂ।