Mamata calls on all opposition parties to unite against BJP
Connect with us [email protected]

ਰਾਜਨੀਤੀ

ਮਮਤਾ ਵੱਲੋਂ ਭਾਜਪਾ ਖ਼ਿਲਾਫ਼ ਸਾਰੇ ਵਿਰੋਧੀ ਦਲਾਂ ਨੂੰ ਇੱਕਮੁੱਠ ਹੋਣ ਦਾ ਸੱਦਾ

Published

on

Mamata_Banerjee_PTI

ਕੋਲਕਾਤਾ, 21 ਜੁਲਾਈ, – ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪਿੱਛੋਂ ਆਤਮ ਵਿਸ਼ਵਾਸ ਨਾਲ ਭਰੀ ਹੋਈਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਪਾਰਟੀ ਦੀ ਮੁਖੀ ਮਮਤਾ ਬੈਨਰਜੀ ਦੀਆਂ ਨਜ਼ਰਾਂ ਦੇਸ਼ ਦੀ ਰਾਜਧਾਨੀ ਦਿੱਲੀ ਉੱਤੇ ਹਨ।ਸਾਲ 2024 ਦੀਆਂ ਲੋਕ ਸਭਾ ਚੋਣਾਂਲਈ ਭਾਜਪਾ ਦੀ ਘੇਰਾਬੰਦੀ ਕਰਨ ਵਾਸਤੇਮਮਤਾ ਇਕ ਵਾਰ ਫਿਰ ਵਿਰੋਧੀ ਪਾਰਟੀਆਂ ਨੂੰ ਇਕੱਠੇ ਕਰਨ ਰੁੱਝਗਈ ਹੈ।
ਅੱਜ ਬੁੱਧਵਾਰ ਨੂੰ ‘ਸ਼ਹੀਦ ਦਿਵਸ’ ਮੌਕੇ ਆਪਣੀ ਪਾਰਟੀ ਟੀ ਐੱਮ ਸੀ ਦੇ ਸਭ ਤੋਂ ਵੱਡੇ ਸਾਲਾਨਾ ਸਮਾਗਮ ਵਿੱਚ ਮਮਤਾ ਨੇ ਭਾਜਪਾ ਦੇ ਖ਼ਿਲਾਫ਼ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕੱਠੇ ਹੋਣ ਅਤੇ ਇਕ ਫਰੰਟ ਬਣਾਉਣ ਦਾ ਸੱਦਾ ਦਿੰਦੇ ਹੋਏ ਭਾਜਪਾ ਨੂੰ ਕੇਂਦਰੀ ਤਖਤ ਤੋਂ ਲਾਹੁਣ ਦੀ ਅਪੀਲ ਕੀਤੀ।ਕੋਲਕਾਤਾ ਦੇ ਕਾਲੀਘਾਟ ਵਿਖੇ ਆਪਣੇ ਘਰ ਤੋਂ ਵਰਚੂਅਲ ਭਾਸ਼ਣ ਵਿੱਚ ਮਮਤਾ ਨੇ ਭਾਜਪਾ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਦੀ ਜਨਤਾ ਨੇ ਧਨ, ਬਲ ਅਤੇ ਬਾਹੂ ਬਲ ਨੂੰ ਰੱਦ ਕਰਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੂਰੀ ਤਾਨਾਸ਼ਾਹੀ ਉੱਤੇ ਉੱਤਰ ਆਈ ਹੈਤੇ ਇਸ ਤੋਂਦੇਸ਼ ਦੇ ਲੋਕਾਂ ਦੀ ਆਜ਼ਾਦੀ ਅਤੇ ਲੋਕਤੰਤਰ ਖ਼ਤਰੇ ਵਿੱਚ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਨੂੰ ਹਨੇਰੇ ਵਿਚ ਲੈ ਗਈ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਹਾਲੇ ਭਾਜਪਾ ਨੂੰ ਸਿਰਫ ਬੰਗਾਲ ਤੋਂ ਭਜਾਇਆ ਹੈ, ਜਦੋਂ ਤਕ ਦੇਸ਼ ਦੀ ਸੱਤਾ ਤੋਂ ਉਸ ਨੂੰ ਬੇਦਖਲ ਨਹੀਂ ਕਰ ਲੈਂਦੇ, ਸਾਡਾ ਸੰਘਰਸ਼ ਓਦੋਂ ਤੱਕ ਜਾਰੀ ਰਹੇਗਾ।
ਇਸ ਮੌਕੇ ਉਨ੍ਹਾ ਨੇ ਪੈਗਾਸਸ ਦੇ ਜਾਸੂਸੀ ਵਿਵਾਦ ਲਈਮੋਦੀ ਸਰਕਾਰਬਾਰੇ ਕਿਹਾ ਕਿ ਸਰਕਾਰ ਪੈਗਾਸਸ ਨਾਲ ਫੋਨ ਟੈਪ ਕਰਵਾ ਰਹੀ ਹੈ। ਆਪਣੇ ਲੀਡਰਾਂ ਤੇ ਹੋਰ ਲੋਕਾਂ ਦੀ ਜਾਸੂਸੀ ਕਰਾਉਣ ਲਈ ਦੇਸ਼ ਦਾ ਪੈਸਾ ਖਰਚ ਕੀਤਾ ਜਾਂਦਾ ਹੈ। ਵਿਰੋਧੀ ਆਗੂ ਹੀ ਨਹੀਂ, ਕੇਂਦਰੀ ਵਜ਼ੀਰਾਂ ਤੇ ਜੱਜਾਂ ਤਕ ਨੂੰ ਨਹੀਂ ਛੱਡਿਆ। ਇਹ ਪਹਿਲੀ ਵਾਰ ਹੈ ਕਿ ਸ਼ਹੀਦ ਦਿਵਸ ਮੌਕੇ ਮਮਤਾ ਬੈਨਰਜੀ ਦੇ ਭਾਸ਼ਣ ਦਾ ਬੰਗਾਲ ਤੋਂ ਬਾਹਰ ਦਿੱਲੀ ਅਤੇ ਗੁਜਰਾਤ ਦੇ ਨਾਲ ਉੱਤਰ ਪ੍ਰਦੇਸ਼, ਓਡਿਸ਼ਾ, ਪੰਜਾਬ, ਤ੍ਰਿਪੁਰਾ ਅਤੇ ਤਾਮਿਲ ਨਾਡੂ ਸਮੇਤ ਕਈ ਰਾਜਾਂ ਵਿਚ ਸਿੱਧਾ ਪ੍ਰਸਾਰਨ ਕੀਤਾ ਗਿਆ ਹੈ।

Read More Political News Today

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca